National
ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦਾ ਮਾਲਕ ਸੌਰਭ ਚੰਦਰਾਕਰ ਦੁਬਈ ਵਿੱਚ ਗ੍ਰਿਫ਼ਤਾਰ
ਨਵੀਂ ਦਿੱਲੀ, 11 ਅਕਤੂਬਰ (ਸ.ਬ.) ਮਹਾਦੇਵ ਆਨਲਾਈਨ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਵਿੱਚੋਂ ਇੱਕ ਸੌਰਭ ਚੰਦਰਾਕਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਬੇਨਤੀ ਤੇ ਇੰਟਰਪੋਲ ਦੇ ਰੈਡ ਕਾਰਨਰ ਨੋਟਿਸ ਦੇ ਬਾਅਦ ਦੁਬਈ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਈਡੀ ਅਧਿਕਾਰੀਆਂ ਦੇ ਅਨੁਸਾਰ ਸੰਯੁਕਤ ਅਰਬ ਅਮੀਰਾਤ ਦੇ ਅਧਿਕਾਰੀਆਂ ਨੇ ਕੱਲ੍ਹ ਵਿਦੇਸ਼ ਮੰਤਰਾਲੇ ਵਿੱਚ ਆਪਣੇ ਹਮਰੁਤਬਾ ਨਾਲ ਅਧਿਕਾਰਤ ਤੌਰ ਤੇ ਗੱਲਬਾਤ ਕਰਕੇ ਚੰਦਰਾਕਰ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੱਤੀ।
ਈਡੀ ਅਧਿਕਾਰੀਆਂ ਨੇ ਕਿਹਾ ਕਿ ਹਵਾਲਗੀ ਲਈ ਦਸਤਾਵੇਜ਼ ਪ੍ਰਕਿਰਿਆ ਨੂੰ ਆਉਣ ਵਾਲੇ ਦਿਨਾਂ ਵਿੱਚ ਅੰਤਿਮ ਰੂਪ ਦਿੱਤਾ ਜਾਵੇਗਾ ਅਤੇ ਚੰਦਰਾਕਰ ਦੀ ਭਾਰਤ ਵਾਪਸੀ ਦੀ ਸਹੂਲਤ ਲਈ ਯੂਏਈ ਅਧਿਕਾਰੀਆਂ ਨੂੰ ਸੌਂਪਿਆ ਜਾਵੇਗਾ। ਪਿਛਲੇ ਸਾਲ ਦਸੰਬਰ ਵਿੱਚ ਚੰਦਰਾਕਰ ਨੂੰ ਦੁਬਈ ਵਿੱਚ ਘਰ ਵਿੱਚ ਨਜ਼ਰਬੰਦ ਰੱਖਿਆ ਗਿਆ ਸੀ ਅਤੇ ਈਡੀ ਸਮੇਤ ਭਾਰਤੀ ਜਾਂਚ ਏਜੰਸੀਆਂ ਨੂੰ ਸੁਚੇਤ ਕਰ ਦਿੱਤਾ ਗਿਆ ਸੀ। ਸੂਤਰਾਂ ਅਨੁਸਾਰ ਭਾਰਤੀ ਏਜੰਸੀਆਂ ਕੂਟਨੀਤਕ ਮਾਧਿਅਮਾਂ ਰਾਹੀਂ ਚੰਦਰਾਕਰ ਦੇ ਦੇਸ਼ ਨਿਕਾਲੇ ਜਾਂ ਹਵਾਲਗੀ ਨੂੰ ਸੁਰੱਖਿਅਤ ਕਰਨ ਲਈ ਜੁਟੀਆਂ ਹੋਈਆਂ ਹਨ, ਜੋ ਮਨੀ ਲਾਂਡਰਿੰਗ ਕੇਸ ਅਤੇ ਮਹਾਦੇਵ ਬੁੱਕ ਔਨਲਾਈਨ ਐਪ ਦੀਆਂ ਕਥਿਤ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਸਬੰਧਤ ਪੁਲੀਸ ਜਾਂਚ ਲਈ ਮਹੱਤਵਪੂਰਨ ਹੈ
ਰਾਏਪੁਰ ਦੀ ਵਿਸ਼ੇਸ਼ ਮਨੀ ਲਾਂਡਰਿੰਗ ਐਕਟ ਅਦਾਲਤ ਵਿੱਚ ਪੇਸ਼ ਕੀਤੀ ਆਪਣੀ ਸ਼ੁਰੂਆਤੀ ਚਾਰਜਸ਼ੀਟ ਵਿੱਚ, ਈਡੀ ਨੇ ਚੰਦਰਕਰ, ਉਪਲ ਅਤੇ ਕਈ ਹੋਰਾਂ ਦਾ ਨਾਮ ਲਿਆ ਸੀ। ਚਾਰਜਸ਼ੀਟ ਵਿੱਚ ਸੌਰਭ ਚੰਦਰਾਕਰ ਦੇ ਚਾਚਾ ਦਿਲੀਪ ਚੰਦਰਾਕਰ ਦੇ ਇੱਕ ਬਿਆਨ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੌਰਭ ਦੇ 2019 ਵਿੱਚ ਦੁਬਈ ਜਾਣ ਤੋਂ ਪਹਿਲਾਂ ਉਹ ਛੱਤੀਸਗੜ੍ਹ ਦੇ ਭਿਲਾਈ ਵਿੱਚ ਆਪਣੇ ਭਰਾ ਨਾਲ ਜੂਸ ਫੈਕਟਰੀ ਨਾਮ ਦੀ ਇੱਕ ਜੂਸ ਦੀ ਦੁਕਾਨ ਚਲਾਉਂਦਾ ਸੀ।
ਈਡੀ ਨੇ ਦੋਸ਼ ਲਗਾਇਆ ਹੈ ਕਿ ਸੌਰਭ ਨੇ ਫਰਵਰੀ 2023 ਵਿੱਚ ਯੂਏਈ ਦੇ ਰਾਸ ਅਲ ਖੈਮਾਹ ਵਿੱਚ ਵਿਆਹ ਕੀਤਾ ਸੀ ਅਤੇ ਇਸ ਸਮਾਰੋਹ ਵਿੱਚ ਲਗਭਗ 200 ਕਰੋੜ ਰੁਪਏ ਨਕਦ ਖਰਚ ਕੀਤੇ ਗਏ ਸਨ, ਜਿਸ ਵਿੱਚ ਭਾਰਤ ਤੋਂ ਰਿਸ਼ਤੇਦਾਰਾਂ ਨੂੰ ਲਿਜਾਣ ਲਈ ਪ੍ਰਾਈਵੇਟ ਜੈਟ ਕਿਰਾਏ ਤੇ ਲੈਣਾ ਅਤੇ ਮਸ਼ਹੂਰ ਹਸਤੀਆਂ ਨੂੰ ਪ੍ਰਦਰਸ਼ਨ ਕਰਨ ਲਈ ਭੁਗਤਾਨ ਕਰਨਾ ਸ਼ਾਮਲ ਸੀ। ਈਡੀ ਦਾ ਅੰਦਾਜ਼ਾ ਹੈ ਕਿ ਇਸ ਮਾਮਲੇ ਵਿੱਚ ਅਪਰਾਧ ਦੀ ਅਨੁਮਾਨਤ ਕਮਾਈ ਲਗਭਗ 6,000 ਕਰੋੜ ਰੁਪਏ ਹੈ।
National
ਸੁਕਮਾ ਵਿੱਚ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 10 ਨਕਸਲੀ ਢੇਰ
ਸੁਕਮਾ, 22 ਨਵੰਬਰ (ਸ.ਬ.) ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਕਰਮੀਆਂ ਨਾਲ ਹੋਏ ਮੁਕਾਬਲੇ ਵਿੱਚ 10 ਨਕਸਲੀ ਮਾਰੇ ਗਏ।
ਪੁਲੀਸ ਦੇ ਇੰਸਪੈਕਟਰ ਜਨਰਲ ਸੁੰਦਰਰਾਜ ਪੀ ਨੇ ਦੱਸਿਆ ਕਿ ਅੱਜ ਸਵੇਰੇ ਭੱਜੀ ਪੁਲੀਸ ਸਟੇਸ਼ਨ ਦੇ ਅਧਿਕਾਰ ਖੇਤਰ ਦੇ ਇੱਕ ਜੰਗਲ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ, ਜਦੋਂ ਸੁਰੱਖਿਆ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨਕਸਲ ਵਿਰੋਧੀ ਮੁਹਿੰਮ ਤੇ ਸੀ।
ਉਨ੍ਹਾਂ ਦੱਸਿਆ ਕਿ ਮੌਕੇ ਤੋਂ ਹੁਣ ਤੱਕ 10 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਕ ਇੰਸਾਸ ਰਾਈਫਲ, ਇਕ ਏਕੇ-47 ਰਾਈਫਲ ਅਤੇ ਇਕ ਸੈਲਫ ਲੋਡਿੰਗ ਰਾਈਫਲ ਸਮੇਤ ਹਥਿਆਰਾਂ ਦਾ ਭੰਡਾਰ ਵੀ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤਰ ਵਿੱਚ ਜ਼ਿਲ੍ਹਾ ਰਿਜ਼ਰਵ ਗਾਰਡ ਅਤੇ ਕੇਂਦਰੀ ਰਿਜ਼ਰਵ ਪੁਲੀਸ ਬਲ ਵੱਲੋਂ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਪੁਲੀਸ ਨੇ ਦੱਸਿਆ ਕਿ ਇਸ ਘਟਨਾ ਦੇ ਨਾਲ ਸੁਕਮਾ ਸਮੇਤ ਸੱਤ ਜ਼ਿਲ੍ਹਿਆਂ ਵਾਲੇ ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਵੱਖ-ਵੱਖ ਮੁਕਾਬਲਿਆਂ ਤੋਂ ਬਾਅਦ ਇਸ ਸਾਲ ਦੌਰਾਨ ਹੁਣ ਤੱਕ 207 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
National
ਡੰਪਰ ਅਤੇ ਕਾਰ ਦੀ ਟੱਕਰ ਦੌਰਾਨ 5 ਨੌਜਵਾਨਾਂ ਦੀ ਮੌਤ
ਉਦੈਪੁਰ, 22 ਨਵੰਬਰ (ਸ.ਬ.) ਰਾਜਸਥਾਨ ਦੇ ਉਦੈਪੁਰ ਵਿੱਚ ਬੀਤੀ ਰਾਤ ਇੱਕ ਤੇਜ਼ ਰਫ਼ਤਾਰ ਡੰਪਰ ਨੇ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਫਸ ਗਿਆ।
ਕਾਰ ਵਿੱਚ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੇ ਪੁਲੀਸ ਪੁੱਜੀ। ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢ ਕੇ ਐਮਬੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਇਹ ਹਾਦਸਾ ਸੁਖੇਰ ਥਾਣਾ ਖੇਤਰ ਦੇ ਅੰਬੇਰੀ ਵਿੱਚ ਹੋਇਆ। ਪੁਲੀਸ ਨੇ ਡੰਪਰ ਨੂੰ ਜ਼ਬਤ ਕਰ ਲਿਆ ਹੈ।
ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਅੰਬੇਰੀ ਤੋਂ ਗਲਤ ਪਾਸੇ ਡਿੱਬੜੀ ਵੱਲ ਜਾ ਰਹੇ ਸਨ ਤਾਂ ਅਚਾਨਕ ਇਕ ਡੰਪਰ ਅੱਗੇ ਆ ਗਿਆ। ਢਲਾਨ ਹੋਣ ਕਾਰਨ ਡੰਪਰ ਦੇ ਚਾਲਕ ਨੇ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਥਾਂ ਨਹੀਂ ਮਿਲ ਸਕੀ। ਉਹ ਕਾਰ ਨਾਲ ਟਕਰਾ ਗਿਆ।
ਆਹਮੋ-ਸਾਹਮਣੇ ਦੀ ਟੱਕਰ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਕਾਰ ਵਿੱਚ ਸਵਾਰ ਸਾਰੇ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੇ ਪੁਲੀਸ ਮੌਕੇ ਤੇ ਪਹੁੰਚ ਗਈ। ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਸਾਰੀਆਂ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਕਿੱਥੋਂ ਆ ਰਹੇ ਸਨ ਅਤੇ ਕਿੱਥੇ ਜਾ ਰਹੇ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਬਾਰੇ ਹੋਰ ਜਾਣਕਾਰੀ ਉਨ੍ਹਾਂ ਤੋਂ ਪੁੱਛਗਿੱਛ ਤੋਂ ਬਾਅਦ ਹੀ ਮਿਲ ਸਕੇਗੀ।
National
ਖੜ੍ਹੇ ਟਰੱਕ ਵਿੱਚ ਕਾਰ ਵੱਜਣ ਕਾਰਨ ਦੋ ਲੜਕੀਆਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ
ਝਾਂਸਹ, 22 ਨਵੰਬਰ (ਸ.ਬ.) ਝਾਂਸੀ ਵਿੱਚ ਸ਼ੁੱਕਰਵਾਰ ਤੜਕੇ ਉਲਦਾਨ ਦੇ ਸ਼੍ਰੀ ਰਾਮ ਮਹਾਵਿਦਿਆਲਿਆ ਨੇੜੇ ਹੋਏ ਸੜਕ ਹਾਦਸੇ ਵਿੱਚ ਦੋ ਲੜਕੀਆਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਚਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲੀਸ ਨੇ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਹੈ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਉਲਦਾਨ ਪੁਲੀਸ ਸਟੇਸ਼ਨ ਇੰਚਾਰਜ ਦਿਨੇਸ਼ ਕੁਰਿਲ ਦੇ ਅਨੁਸਾਰ ਆਰਕੈਸਟਰਾ ਟੀਮ ਅੱਜ ਤੜਕੇ ਇੱਕ ਵਿਆਹ ਸਮਾਰੋਹ ਵਿੱਚ ਪ੍ਰਦਰਸ਼ਨ ਕਰਨ ਤੋਂ ਬਾਅਦ ਕਾਰ ਰਾਹੀਂ ਝਾਂਸੀ ਪਰਤ ਰਹੀ ਸੀ। ਕਾਰ ਨੂੰ ਸ਼ਾਹਜਹਾਂਪੁਰ ਥਾਣਾ ਖੇਤਰ ਦੇ ਪਿੰਡ ਕੰਦੌਰ ਦਾ ਰਹਿਣ ਵਾਲਾ ਮਨੀਸ਼ ਰਾਜਪੂਤ ਚਲਾ ਰਿਹਾ ਸੀ।
ਬਾਂਗਰਾ ਪੁਲੀਸ ਚੌਕੀ ਦੇ ਸਾਹਮਣੇ ਸ਼੍ਰੀ ਰਾਮ ਮਹਾਵਿਦਿਆਲਿਆ ਪਹੁੰਚ ਕੇ ਮਨੀਸ਼ ਨੂੰ ਨੀਂਦ ਆ ਗਈ। ਇੱਕ ਟਰੱਕ ਸੜਕ ਕਿਨਾਰੇ ਖੜ੍ਹਾ ਸੀ। ਕਾਰ ਪਿੱਛੇ ਤੋਂ ਉਸੇ ਟਰੱਕ ਨਾਲ ਜਾ ਟਕਰਾਈ।
ਹਾਦਸੇ ਵਿੱਚ ਕਾਰ ਸਵਾਰ ਸ਼ਬਨਮ, ਮਿੰਨੀ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਕਾਜਲ ਉਰਫ਼ ਰੀਆ, ਮੁਸਕਾਨ, ਰਵਿੰਦਰ ਅਤੇ ਅਜੇ ਸਿੰਘ ਗੰਭੀਰ ਜ਼ਖਮੀ ਹੋ ਗਏ।
ਹਾਦਸੇ ਦੀ ਸੂਚਨਾ ਮਿਲਦੇ ਹੀ ਉਲਦਾਨ ਪੁਲੀਸ ਉੱਥੇ ਪਹੁੰਚ ਗਈ। ਕਾਰ ਦਾ ਅਗਲਾ ਹਿੱਸਾ ਕੱਟ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਚੌਕੀ ਇੰਚਾਰਜ ਦਲੀਪ ਪਾਂਡੇ ਜ਼ਖਮੀਆਂ ਨੂੰ ਮੈਡੀਕਲ ਕਾਲਜ ਲੈ ਗਏ। ਇੱਥੇ ਕਾਜਲ ਅਤੇ ਅਜੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
Editorial2 months ago
ਗੈਰਕਾਨੂੰਨੀ ਪਰਵਾਸ ਨੂੰ ਠੱਲ ਪਾਉਣ ਵਿੱਚ ਸਫਲ ਨਹੀਂ ਹੋ ਪਾਈ ਕੋਈ ਵੀ ਸਰਕਾਰ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National2 months ago
ਸੁਪਰੀਮ ਕੋਰਟ ਵੱਲੋਂ ਖਾਲਸਾ ਯੂਨੀਵਰਸਿਟੀ ਦਾ ਦਰਜਾ ਬਹਾਲ
-
National2 months ago
ਮਿਰਜ਼ਾਪੁਰ ਵਿੱਚ ਟਰੱਕ ਅਤੇ ਟਰੈਕਟਰ ਦੀ ਟੱਕਰ ਦੌਰਾਨ 10 ਮਜ਼ਦੂਰਾਂ ਦੀ ਮੌਤ, 3 ਗੰਭੀਰ ਜ਼ਖਮੀ