National
ਬੰਗਲਾਦੇਸ਼ ਦੇ ਮੰਦਰ ਵਿੱਚੋਂ ਚੋਰੀ ਹੋਇਆ ਮਾਂ ਕਾਲੀ ਦਾ ਮੁਕਟ
ਸਤਖੀਰਾ, 11 ਅਕਤੂਬਰ (ਸ.ਬ.) ਬੰਗਲਾਦੇਸ਼ ਦੇ ਸਤਖੀਰਾ ਜ਼ਿਲ੍ਹੇ ਦੇ ਸ਼ਿਆਮਨਗਰ ਵਿੱਚ ਸਥਿਤ ਜੇਸ਼ੋਰੇਸ਼ਵਰੀ ਮੰਦਰ ਵਿੱਚੋਂ ਮਾਂ ਕਾਲੀ ਦਾ ਤਾਜ ਚੋਰੀ ਹੋ ਗਿਆ ਹੈ। ਇਹ ਤਾਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰਚ 2021 ਵਿੱਚ ਮੰਦਰ ਦੀ ਯਾਤਰਾ ਦੌਰਾਨ ਤੋਹਫ਼ੇ ਵਜੋਂ ਦਿੱਤਾ ਸੀ। ਚੋਰੀ ਦੀ ਇਹ ਘਟਨਾ ਬੀਤੀ ਦੁਪਹਿਰ 2 ਵਜੇ ਤੋਂ 2:30 ਵਜੇ ਦੇ ਦਰਮਿਆਨ ਉਸ ਸਮੇਂ ਵਾਪਰੀ, ਜਦੋਂ ਮੰਦਰ ਦੇ ਪੁਜਾਰੀ ਦਿਲੀਪ ਮੁਖਰਜੀ ਪੂਜਾ ਤੋਂ ਬਾਅਦ ਚਲੇ ਗਏ ਸਨ। ਇਸ ਤੋਂ ਬਾਅਦ ਸਫਾਈ ਕਰਮਚਾਰੀਆਂ ਨੂੰ ਪਤਾ ਲੱਗਾ ਕਿ ਦੇਵਤਾ ਦੇ ਸਿਰ ਤੋਂ ਤਾਜ ਗਾਇਬ ਸੀ। ਇਸ ਸਬੰਧੀ ਜਾਣਕਾਰੀ ਅੱਜ ਦਿੱਤੀ ਗਈ।
ਸ਼ਿਆਮਨਗਰ ਥਾਣੇ ਦੇ ਇੰਸਪੈਕਟਰ ਤਾਇਜੁਲ ਇਸਲਾਮ ਨੇ ਦੱਸਿਆ ਕਿ ਚੋਰ ਦੀ ਪਛਾਣ ਕਰਨ ਲਈ ਮੰਦਰ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਚੋਰੀ ਹੋਏ ਤਾਜ ਨੂੰ ਚਾਂਦੀ ਅਤੇ ਸੋਨੇ ਦੀ ਪਲੇਟ ਨਾਲ ਬਣਾਇਆ ਗਿਆ ਹੈ, ਜੋ ਕਿ ਸੱਭਿਆਚਾਰਕ ਅਤੇ ਧਾਰਮਿਕ ਦ੍ਰਿਸ਼ਟੀਕੋਣ ਤੋਂ ਬਹੁਤ ਮਹੱਤਵਪੂਰਨ ਹੈ। ਜੇਸ਼ੋਰੇਸ਼ਵਰੀ ਮੰਦਿਰ ਨੂੰ ਹਿੰਦੂ ਮਿਥਿਹਾਸ ਵਿੱਚ 51 ਸ਼ਕਤੀਪੀਠਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ 27 ਮਾਰਚ 2021 ਨੂੰ ਆਪਣੀ ਬੰਗਲਾਦੇਸ਼ ਫੇਰੀ ਦੌਰਾਨ ਜੇਸ਼ੋਰੇਸ਼ਵਰੀ ਮੰਦਰ ਦਾ ਦੌਰਾ ਕੀਤਾ। ਉਸ ਦਿਨ ਉਹਨਾਂ ਨੇ ਇਹ ਤਾਜ ਦੇਵੀ ਦੇ ਸਿਰ ਤੇ ਰੱਖਿਆ ਸੀ। ਇਹ ਦੌਰਾ ਕੋਵਿਡ-19 ਮਹਾਂਮਾਰੀ ਤੋਂ ਬਾਅਦ ਕਿਸੇ ਦੇਸ਼ ਦਾ ਉਨ੍ਹਾਂ ਦਾ ਪਹਿਲਾ ਦੌਰਾ ਸੀ।
National
ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਦੇ ਡੀ ਏ ਵਿੱਚ 3 ਫੀਸਦੀ ਦਾ ਵਾਧਾ
ਨਵੀਂ ਦਿੱਲੀ, 16 ਅਕਤੂਬਰ (ਸ.ਬ.) ਕੇਂਦਰੀ ਮੰਤਰੀ ਮੰਡਲ ਨੇ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਡੀ ਏ ਵਾਧੇ ਤੇ ਮੋਹਰ ਲਗਾ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੰਤਰੀ ਮੰਡਲ ਦੀ ਬੈਠਕ ਵਿੱਚ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਲਈ ਹੁਣ ਮੁਲਾਜ਼ਮਾਂ ਨੂੰ ਡੀਏ ਦੀ ਬੇਸਿਕ ਤਨਖਾਹ ਦਾ 53 ਫੀਸਦੀ ਮਿਲੇਗਾ। ਮੌਜੂਦਾ ਸਮੇਂ ਵਿੱਚ ਮੁਲਾਜ਼ਮਾਂ ਨੂੰ ਬੇਸਿਕ ਤਨਖਾਹ ਦਾ 50 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ। ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਜੁਲਾਈ ਤੋਂ ਦਸੰਬਰ ਮਹੀਨੇ ਤਕ ਲਈ ਹੈ।
ਜਿਕਰਯੋਗ ਹੈ ਕਿ ਕੇਂਦਰ ਸਰਕਾਰ ਹਰ ਸਾਲ ਦੋ ਵਾਰ (ਜਨਵਰੀ ਤੇ ਜੁਲਾਈ) ਮਹਿੰਗਾਈ ਭੱਤੇ ਸਬੰਧੀ ਫੈਸਲਾ ਲੈਂਦੀ ਹੈ। ਜਨਵਰੀ ਲਈ ਮਹਿੰਗਾਈ ਭੱਤੇ ਦੇ ਵਾਧੇ ਦਾ ਐਲਾਨ ਮਾਰਚ ਤੇ ਅਪ੍ਰੈਲ ਦੇ ਵਿਚਕਾਰ ਕੀਤਾ ਜਾਂਦਾ ਹੈ, ਜਦਕਿ ਜੁਲਾਈ ਲਈ ਮਹਿੰਗਾਈ ਭੱਤੇ ਦਾ ਫੈਸਲਾ ਸਤੰਬਰ-ਅਕਤੂਬਰ ਵਿੱਚ ਐਲਾਨਿਆ ਜਾਂਦਾ ਹੈ। ਮਹਿੰਗਾਈ ਭੱਤੇ ਵਿੱਚ ਵਾਧੇ ਦੇ ਐਲਾਨ ਦੇ ਨਾਲ-ਨਾਲ ਸਰਕਾਰ ਮੁਲਾਜ਼ਮਾਂ ਨੂੰ ਬਕਾਏ ਵੀ ਦਿੰਦੀ ਹੈ।
ਤਿੰਨ ਫੀਸਦੀ ਡੀਏ ਦੇ ਵਾਧੇ ਦਾ ਮਤਲਬ ਹੈ ਕਿ ਜੇਕਰ ਕਿਸੇ ਮੁਲਾਜ਼ਮ ਦੀ ਮੁੱਢਲੀ ਤਨਖਾਹ 18000 ਰੁਪਏ ਹੈ ਤਾਂ ਉਸ ਦੀ ਤਨਖਾਹ 540 ਰੁਪਏ ਪ੍ਰਤੀ ਮਹੀਨਾ ਵਧ ਜਾਵੇਗੀ। ਸਰਕਾਰ ਦੇ ਇਸ ਫੈਸਲੇ ਨਾਲ ਲਗਪਗ ਇੱਕ ਕਰੋੜ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।
National
ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 3 ਵਿਅਕਤੀਆਂ ਦੀ ਮੌਤ
ਲੋਖੰਡਵਾਲਾ, 16 ਅਕਤੂਬਰ (ਸ.ਬ.) ਅੰਧੇਰੀ ਦੇ ਲੋਖੰਡਵਾਲਾ ਇਲਾਕੇ ਵਿੱਚ ਅੱਜ ਸਵੇਰੇ 8 ਵਜੇ ਇਕ 14 ਮੰਜ਼ਿਲਾ ਇਮਾਰਤ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਫਾਇਰ ਕਰਮੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲੀਸ ਘਟਨਾ ਦੀ ਜਾਂਚ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਹੁਮੰਜ਼ਿਲਾ ਇਮਾਰਤ ਦੀ ਦਸਵੀਂ ਮੰਜ਼ਿਲ ਤੇ ਸਥਿਤ ਫਲੈਟ ਵਿੱਚ ਅੱਗ ਲੱਗ ਗਈ। ਇਸ ਦੀ ਸੂਚਨਾ ਤੁਰੰਤ ਪੁਲੀਸ ਅਤੇ ਫਾਇਰ ਫਾਈਟਰਜ਼ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲੀਸ ਮੌਕੇ ਤੇ ਪਹੁੰਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਕਰੀਬ ਇਕ ਘੰਟੇ ਵਿੱਚ ਅੱਗ ਤੇ ਕਾਬੂ ਪਾਇਆ ਗਿਆ।
ਇਸ ਦੌਰਾਨ ਅੱਗ ਲੱਗਣ ਕਾਰਨ ਦਸਵੀਂ ਮੰਜ਼ਿਲ ਤੇ ਰਹਿੰਦੇ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਏ। ਲੋਕਾਂ ਦਾ ਕਹਿਣਾ ਹੈ ਕਿ ਫਾਇਰ ਕਰਮੀਆਂ ਨੇ ਸਮੇਂ ਸਿਰ ਅੱਗ ਤੇ ਕਾਬੂ ਪਾ ਲਿਆ ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ।
ਉਸ ਨੂੰ ਤੁਰੰਤ ਕੋਪਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਰਨ ਵਾਲਿਆਂ ਵਿੱਚ ਦੋ ਬਜ਼ੁਰਗ ਦੱਸੇ ਜਾ ਰਹੇ ਹਨ। ਇਨ੍ਹਾਂ ਦੀ ਪਛਾਣ ਚੰਦਰਪ੍ਰਕਾਸ਼ ਸੋਨੀ, ਕਾਂਤਾ ਸੋਨੀ ਅਤੇ ਪੇਲੂਬੇਟਾ ਵਜੋਂ ਹੋਈ ਹੈ। ਮ੍ਰਿਤਕਾਂ ਵਿੱਚੋਂ ਇੱਕ ਘਰ ਦਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ।
National
ਮਾਮੂਲੀ ਬਹਿਸ ਤੋਂ ਬਾਅਦ ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਨਵੀਂ ਦਿੱਲੀ, 16 ਅਕਤੂਬਰ (ਸ.ਬ.) ਪੱਛਮੀ ਦਿੱਲੀ ਦੇ ਵਿਕਾਸਪੁਰੀ ਇਲਾਕੇ ਵਿੱਚ ਇਕ ਵਿਅਕਤੀ ਦਾ ਕਥਿਤ ਤੌਰ ਤੇ ਛੇ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੀ ਸੂਚਨਾ ਪੁਲੀਸ ਨੇ ਅੱਜ ਦਿੱਤੀ। ਮਾਮਲੇ ਦੀ ਜਾਂਚ ਕਰ ਰਹੀ ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਜੇ ਵਾਸੀ ਇੰਦਰਾ ਕੈਂਪ, ਵਿਕਾਸਪੁਰੀ ਵਜੋਂ ਹੋਈ ਹੈ ਅਤੇ ਉਹ ਪੇਸ਼ੇ ਤੋਂ ਡਰਾਈਵਰ ਸੀ। ਡਿਪਟੀ ਕਮਿਸ਼ਨਰ ਆਫ਼ ਪੁਲੀਸ ਵਿਚਿਤਰ ਵੀਰ ਨੇ ਦੱਸਿਆ ਕਿ ਵਿਕਾਸ ਪੁਰੀ ਵਿੱਚ ਵਾਪਰੀ ਇਸ ਘਟਨਾ ਦੀ ਸੂਚਨਾ ਬੀਤੀ ਰਾਤ ਕਰੀਬ 11 ਵਜੇ ਪੁਲੀਸ ਕੰਟਰੋਲ ਰੂਮ ਵਿੱਚ ਮਿਲੀ।
ਅਧਿਕਾਰੀ ਨੇ ਦੱਸਿਆ ਕਿ ਸੰਜੇ ਆਪਣੇ ਦੋਸਤ ਮਨੀਸ਼ ਦੇ ਨਾਲ ਇਲਾਕੇ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਉਸ ਦੀ ਕੁਝ ਸਥਾਨਕ ਲੋਕਾਂ ਨਾਲ ਬਹਿਸ ਹੋ ਗਈ, ਜਿਸ ਤੋਂ ਬਾਅਦ ਸੰਜੇ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਚਾਕੂ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮਨੀਸ਼ ਆਪਣੀ ਜਾਨ ਬਚਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਡੀਸੀਪੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਜ਼ਖ਼ਮੀ ਸੰਜੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵੀਰ ਨੇ ਦੱਸਿਆ ਕਿ ਇਸ ਘਟਨਾ ਵਿਚ ਕਥਿਤ ਤੌਰ ਤੇ ਸ਼ਾਮਲ ਛੇ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਵਿਚੋਂ ਕੁਝ ਇਸੇ ਇਲਾਕੇ ਦੇ ਵਸਨੀਕ ਹਨ। ਪੁਲੀਸ ਨੇ ਦੱਸਿਆ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
-
International2 months ago
ਜਾਪਾਨ ਵਿੱਚ ਤੂਫਾਨ ਅਤੇ ਭਾਰੀ ਮੀਂਹ ਕਾਰਨ ਤਿੰਨ ਵਿਅਕਤੀਆਂ ਦੀ ਮੌਤ
-
Chandigarh2 months ago
ਭਾਰਤੀ ਕਿਸਾਨ ਯੂਨੀਅਨ ਪੁਆਧ ਨੇ ਫੂਕਿਆ ਕੰਗਨਾ ਰਨੌਤ ਦਾ ਪੁਤਲਾ
-
Chandigarh2 months ago
ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ 12,000 ਰੁਪਏ ਰਿਸ਼ਵਤ ਲੈਂਦਾ ਕਾਬੂ
-
International2 months ago
ਜ਼ਮੀਨ ਖਿਸਕਣ ਕਾਰਨ 9 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 12 ਵਿਅਕਤੀਆਂ ਦੀ ਮੌਤ
-
Chandigarh2 months ago
ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉੱਤੇ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ ਉਮੀਦਵਾਰ
-
International1 month ago
ਬੱਸ ਦੀ ਟੱਕਰ ਕਾਰਨ 10 ਵਿਦਿਆਰਥੀਆਂ ਦੀ ਮੌਤ
-
International1 month ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International1 month ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ