Connect with us

Mohali

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵੱਲੋਂ ਖਰੜ ਅਨਾਜ ਮੰਡੀ ਦਾ ਦੌਰਾ

Published

on

 

ਐਸ ਏ ਐਸ ਨਗਰ, 11 ਅਕਤੂਬਰ (ਸ.ਬ.) ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਆਗੂਆਂ ਵੱਲੋਂ ਖਰੜ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਾਇਜਾ ਲਿਆ ਗਿਆ।

ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਮੇਹਰ ਸਿੰਘ ਥੇੜੀ ਨੇ ਦੱਸਿਆ ਕਿ ਇਸ ਦੌਰਾਨ ਦੇਖਿਆ ਗਿਆ ਕਿ ਬਹੁਤ ਸਾਰੀਆਂ ਢੇਰੀਆਂ (ਜਿਹਨਾਂ ਦਾ ਮਾਪਢੰਡ 17 ਫੀਸਦੀ ਵਿੱਚ ਆਉਂਦਾ ਹੈ) ਵੀ ਚੁੱਕੀਆਂ ਨਹੀਂ ਗਈਆਂ। ਉਹਨਾਂ ਕਿਹਾ ਕਿ ਜਿਹੜੇ ਝੋਨੇ ਦੀ ਖਰੀਦ ਹੋ ਚੁੱਕੀ ਹੈ ਉਹ ਬੋਰੀਆਂ ਮੰਡੀ ਦੇ ਸ਼ੈਡਾਂ ਵਿੱਚ ਚਿਣ ਦਿੱਤੀਆਂ ਗਈਆਂ ਹਨ ਜਿਸ ਕਾਰਨ ਮੰਡੀ ਦੀ ਜਗ੍ਹਾ ਬੋਰੀਆਂ ਨਾਲ ਭਰ ਗਈ ਹੈ ਅਤੇ ਕਿਸਾਨਾਂ ਦਾ ਝੋਨਾ ਉਤਾਰਨ ਲਈ ਜਗ੍ਹਾ ਨਹੀਂ ਰਹੀ ਹੈ। ਉਹਨਾਂ ਕਿਹਾ ਕਿ ਮੁਹਾਲੀ ਜਿਲ੍ਹੇ ਦੀਆਂ ਮੰਡੀਆਂ ਲਾਲੜੂ, ਡੇਰਾਬਸੀ ਆਦਿ ਸਮੇਤ ਹੋਰ ਮੰਡੀਆਂ ਵਿੱਚ ਅਜੇ ਤੱਕ ਖਰੀਦ ਸ਼ੁਰੂ ਨਹੀਂ ਹੋਈ।

ਉਹਨਾਂ ਕਿਹਾ ਕਿ ਸਰਕਾਰ ਮੰਡੀਆਂ ਵਿੱਚੋਂ ਖਰੀਦਿਆ ਹੋਇਆ ਝੋਨਾ ਮੰਡੀਆਂ ਵਿੱਚੋਂ ਚੁਕਵਾ ਕੇ ਸ਼ੈਲਰ ਵਾਲਿਆਂ ਜਾਂ ਕਿਸੇ ਹੋਰ ਜਗ੍ਹਾ ਉੱਤੇ ਰੱਖਣ ਦਾ ਪ੍ਰਬੰਧ ਕਰੇ ਤਾਂ ਜੋ ਕਿਸਾਨਾਂ ਨੂੰ ਝੋਨਾ ਉਤਾਰਨ ਦੀ ਜਗ੍ਹਾ ਮਿਲ ਸਕੇ। ਉਹਲਾਂ ਕਿਹਾ ਕਿ ਸਰਕਾਰ ਦੀ ਢਿੱਲ ਕਰਕੇ ਪਹਿਲਾਂ ਹੀ ਝੋਨੇ ਦੀ ਖਰੀਦ ਘੱਟੋ ਘੱਟ 10 ਦਿਨ ਲੇਟ ਹੋ ਗਈ ਹੈ ਅਤੇ ਖੇਤਾਂ ਵਿੱਚ ਖੜ੍ਹਾ ਝੋਨਾ ਪੂਰੀ ਤਰ੍ਹਾਂ ਪੱਕ ਚੁੱਕਾ ਹੈ ਜਿਸ ਕਾਰਨ ਝੋਨਾ ਖੇਤਾਂ ਵਿੱਚ ਝੜ ਰਿਹਾ ਹੈ ਅਤੇ ਕਿਸਾਨਾਂ ਨੂੰ ਕਰੋੜਾਂ ਰੁਪਏ ਦਾ ਘਾਟਾ ਪੈਣਾ ਸ਼ੁਰੂ ਹੋ ਗਿਆ ਹੈ।

ਕਿਸਾਨ ਯੂਨੀਅਨ ਨੇ ਮੰਗ ਕੀਤੀ ਕਿ ਜਿਹੜਾ ਸਰਕਾਰ ਅਤੇ ਸ਼ੈਲਰ ਮਾਲਕਾਂ ਦਾ ਰੇੜਕਾ ਹੈ ਉਸਨੂੰ ਖਤਮ ਕਰਕੇ ਹਰ ਰੋਜ਼ ਪਹਿਲਾਂ ਦੀ ਤਰ੍ਹਾਂ ਮੰਡੀ ਵਿੱਚੋਂ ਝੋਨਾ ਚੁਕਵਾਇਆ ਜਾਵੇ ਤਾਂ ਜੋ ਕਿਸਾਨਾਂ ਦਾ ਨੁਕਸਾਨ ਨਾ ਹੋਵੇ। ਉਹਨਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਖੁਦ ਆਪ ਨਹੀਂ ਲਾਉਣਾ ਚਾਹੁੰਦੇ ਪਰੰਤੂ ਪਿੰਡਾਂ ਵਿੱਚ ਜਿਹੜੇ ਛੋਟੇ ਕਿਸਾਨ ਹਨ ਉਹਨਾਂ ਦੀ ਮਜਬੂਰੀ ਇਹ ਹੈ ਕਿ ਉਸ ਕੋਲ ਟਰੈਕਟਰ ਛੋਟਾ ਹੈ ਸਰਕਾਰ ਵੱਲੋਂ ਦਿੱਤੇ ਜਾਂਦੇ ਮਸ਼ੀਨਰੀ ਤੇ ਮਿਲਦੀ ਸਬਸਿਡੀ ਲੱਖ ਡੇਢ ਰੁਪਏ ਹੈ ਪ੍ਰਰੰਤੂ ਇਸ ਮਸ਼ੀਨਰੀ ਨੂੰ ਚਲਾਉਣ ਲਈ ਵੱਡਾ ਟਰੈਕਟਰ 10 ਤੋਂ 15 ਲੱਖ ਰੁਪਏ ਦਾ ਹੈ ਜਿਹੜਾ ਕਿਸਾਨ ਦੀ ਪਹੁੰਚ ਤੋਂ ਬਾਹਰ ਹੈ।

ਆਗੂਆਂ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਤੇ ਜਿਹੜੀ ਸਖਤੀ ਕੀਤੀ ਹੈ ਅਤੇ ਅੱਗ ਲੱਗਣ ਤੇ ਸੰਬੰਧਤ ਪੁਲੀਸ ਅਫਸਰਾਂ ਨੂੰ ਜਿੰਮੇਵਾਰ ਕਰ ਦਿੱਤਾ ਉਸ ਕਾਰਨ ਹੋਰ ਮੁਸ਼ਕਿਲ ਖੜੀ ਹੋ ਜਾਵੇਗੀ ਕਿਉਂਕਿ ਜਦੋਂ ਸਰਕਾਰ ਹੋਂਦ ਵਿੱਚ ਆਈ ਸੀ ਤਾਂ ਖੁਦ ਮੰਨਿਆ ਸੀ ਕਿਸਾਨਾਂ ਨੂੰ ਘੱਟੋ ਘੱਟ 100 ਰੁਪਏ ਕੁਇੰਟਲ ਬੋਨਸ ਦਿੱਤਾ ਜਾਵੇਗਾ ਪਰੰਤੂ ਤਿੰਨ ਸਾਲ ਹੋਣ ਦੇ ਬਾਵਜੂਦ ਸਰਕਾਰ ਪਰਾਲੀ ਫੂਕਣ ਤੋਂ ਰੋਕਣ ਲਈ ਬੋਨਸ ਨਹੀਂ ਦੇ ਸਕੀ।

ਆਗੂਆਂ ਨੇ ਕਿਹਾ ਕਿ ਖੁਦ ਨੂੰ ਕਿਸਾਨ ਹਿਤੈਸ਼ੀ ਦੱਸਦੀ ਸਰਕਾਰ ਨੂੰ ਕਿਸਾਨਾਂ ਲਈ ਡੀ ਏਪੀ ਖਾਦ ਦਾ ਜਲਦੀ ਪ੍ਰਬੰਧ ਕਰਨਾ ਚਾਹੀਦਾ ਹੈ ਕਿਉਂਕਿ ਮੰਡੀ ਵਿੱਚ ਰੁਲਦੇ ਕਿਸਾਨਾਂ ਕੋਲ ਟਾਈਮ ਨਹੀਂ ਹੈ। ਇਸ ਮੌਕੇ ਬਹਾਦਰ ਸਿੰਘ ਨਿਆਮੀਆਂ, ਰਵਿੰਦਰ ਸਿੰਘ ਦੇਹ ਕਲਾਂ, ਹਕੀਕਤ ਸਿੰਘ ਘੜੂੰਆ, ਰਣਜੀਤ ਸਿੰਘ ਬਾਸੀਆਂ, ਸੁਰਮੁੱਖ ਸਿੰਘ ਛੱਜੂਮਾਜਰਾ, ਜੱਸੀ ਸਿੰਘ ਘੜੂੰਆ, ਬਲਜੀਤ ਸਿੰਘ ਰਡਿਆਲਾ, ਉਜਾਗਰ ਸਿੰਘ ਧੜਾਕ, ਸੁੱਚਾ ਸਿੰਘ ਸੁਕਰਲਾਂਪੁਰ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending