Connect with us

National

ਏਅਰ ਇੰਡੀਆ, ਇੰਡੀਗੋ ਫਲਾਈਟ ਅਤੇ ਮੁੰਬਈ-ਹਾਵੜਾ ਮੇਲ ਨੂੰ ਮਿਲੀ ਬੰਬ ਦੀ ਧਮਕੀ

Published

on

 

 

ਨਵੀਂ ਦਿੱਲੀ, 14 ਅਕਤੂਬਰ (ਸ.ਬ.) ਏਅਰ ਇੰਡੀਆ ਦੀ ਉਡਾਣ ਤੋਂ ਬਾਅਦ ਅੱਜ ਇੰਡੀਗੋ ਫਲਾਈਟ ਅਤੇ ਮੁੰਬਈ-ਹਾਵੜਾ ਮੇਲ ਨੂੰ ਵੀ ਬੰਬ ਦੀ ਧਮਕੀ ਮਿਲੀ। ਸਭ ਤੋਂ ਪਹਿਲਾਂ ਅੱਜ ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਤੇ ਬੰਬ ਦੀ ਧਮਕੀ ਮਿਲੀ ਸੀ। ਜਹਾਜ਼ ਨੂੰ ਤੇਜ਼ੀ ਨਾਲ ਦਿੱਲੀ ਵੱਲ ਮੋੜ ਲਿਆ ਗਿਆ ਅਤੇ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ।

ਇਸ ਤੋਂ ਬਾਅਦ ਇੰਡੀਗੋ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇੰਡੀਗੋ ਦੇ ਬੁਲਾਰੇ ਨੇ ਦੱਸਿਆ ਕਿ ਮੁੰਬਈ ਤੋਂ ਜੇਦਾਹ ਜਾ ਰਹੀ ਇੰਡੀਗੋ ਦੀ ਫਲਾਈਟ 6ਈ 56 ਨੂੰ ਬੰਬ ਦੀ ਧਮਕੀ ਮਿਲੀ ਹੈ। ਪ੍ਰੋਟੋਕੋਲ ਦੇ ਅਨੁਸਾਰ, ਏਅਰਕ੍ਰਾਫਟ ਨੂੰ ਇੱਕ ਅਲੱਗ ਜਗ੍ਹਾ ਤੇ ਲਿਜਾਇਆ ਗਿਆ ਸੀ ਅਤੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਦੀ ਪਾਲਣਾ ਕਰਦੇ ਹੋਏ, ਲਾਜ਼ਮੀ ਸੁਰੱਖਿਆ ਜਾਂਚ ਤੁਰੰਤ ਸ਼ੁਰੂ ਕੀਤੀ ਗਈ ਸੀ।

ਇਸ ਦੌਰਾਨ ਮੁੰਬਈ-ਹਾਵੜਾ ਮੇਲ ਵਿੱਚ ਵੀ ਧਮਾਕੇ ਦੀ ਧਮਕੀ ਮਿਲੀ ਹੈ। ਕੇਂਦਰੀ ਰੇਲਵੇ ਦੇ ਸੀਪੀਆਰਓ ਨੇ ਦੱਸਿਆ ਕਿ ਮੁੰਬਈ-ਹਾਵੜਾ ਮੇਲ ਨੂੰ ਟਾਈਮਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਆਫ-ਕੰਟਰੋਲ ਨੂੰ ਇਹ ਸੰਦੇਸ਼ ਸਵੇਰੇ 4:00 ਵਜੇ ਦੇ ਕਰੀਬ ਮਿਲਿਆ। ਰੇਲਗੱਡੀ ਨੂੰ ਜਲਗਾਓਂ ਸਟੇਸ਼ਨ ਤੇ ਰੋਕ ਕੇ ਚੈਕਿੰਗ ਕੀਤੀ ਗਈ। ਇਸ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਇਸ ਤੋਂ ਬਾਅਦ ਟਰੇਨ ਮੰਜ਼ਿਲ ਵੱਲ ਰਵਾਨਾ ਹੋ ਗਈ।

ਇਸ ਤੋਂ ਪਹਿਲਾਂ ਧਮਕੀ ਤੋਂ ਬਾਅਦ ਦਿੱਲੀ ਏਅਰਪੋਰਟ ਤੇ ਏਅਰ ਇੰਡੀਆ ਦੇ ਜਹਾਜ਼ਾਂ ਦੀ ਤਲਾਸ਼ੀ ਲਈ ਗਈ ਸੀ। ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ ਹੈ। ਦਿੱਲੀ ਪੁਲੀਸ ਨੇ ਦੱਸਿਆ ਕਿ ਬੰਬ ਦੀ ਧਮਕੀ ਤੋਂ ਬਾਅਦ ਸੁਰੱਖਿਆ ਕਾਰਨਾਂ ਕਰ ਕੇ ਮੁੰਬਈ ਤੋਂ ਨਿਊਯਾਰਕ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ ਸੀ। ਜਹਾਜ਼ ਇਸ ਸਮੇਂ ਆਈਜੀਆਈ ਹਵਾਈ ਅੱਡੇ ਤੇ ਹੈ ਅਤੇ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਮਿਆਰੀ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾ ਰਹੀ ਹੈ।

ਏਅਰ ਇੰਡੀਆ ਨੇ ਬਿਆਨ ਵਿੱਚ ਕਿਹਾ ਕਿ ਫਲਾਈਟ ਨੇ 14 ਅਕਤੂਬਰ ਨੂੰ ਮੁੰਬਈ ਤੋਂ ਜੇਐਫਕੇ ਲਈ ਉਡਾਣ ਭਰੀ ਸੀ, ਨੂੰ ਇੱਕ ਵਿਸ਼ੇਸ਼ ਸੁਰੱਖਿਆ ਚੇਤਾਵਨੀ ਮਿਲੀ ਸੀ ਅਤੇ ਸਰਕਾਰ ਦੀ ਸੁਰੱਖਿਆ ਰੈਗੂਲੇਟਰੀ ਕਮੇਟੀ ਦੇ ਨਿਰਦੇਸ਼ਾਂ ਤੇ ਇਸ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ ਸੀ। ਸਾਰੇ ਯਾਤਰੀ ਜਹਾਜ਼ ਤੋਂ ਉਤਰ ਗਏ ਸਨ ਅਤੇ ਦਿੱਲੀ ਹਵਾਈ ਅੱਡੇ ਦੇ ਟਰਮੀਨਲ ਤੇ ਹਨ।

ਏਅਰ ਇੰਡੀਆ ਨੇ ਕਿਹਾ ਕਿ ਜ਼ਮੀਨ ਤੇ ਮੌਜੂਦ ਸਾਡੇ ਸਹਿਯੋਗੀ ਇਸ ਅਚਾਨਕ ਵਿਘਨ ਕਾਰਨ ਸਾਡੇ ਮਹਿਮਾਨਾਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕਰਨ ਲਈ ਕੰਮ ਕਰ ਰਹੇ ਹਨ। ਏਅਰ ਇੰਡੀਆ ਆਪਣੇ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਇਸ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ।

Continue Reading

National

ਸੁਕਮਾ ਵਿੱਚ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਦੌਰਾਨ 10 ਨਕਸਲੀ ਢੇਰ

Published

on

By

 

ਸੁਕਮਾ, 22 ਨਵੰਬਰ (ਸ.ਬ.) ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਕਰਮੀਆਂ ਨਾਲ ਹੋਏ ਮੁਕਾਬਲੇ ਵਿੱਚ 10 ਨਕਸਲੀ ਮਾਰੇ ਗਏ।

ਪੁਲੀਸ ਦੇ ਇੰਸਪੈਕਟਰ ਜਨਰਲ ਸੁੰਦਰਰਾਜ ਪੀ ਨੇ ਦੱਸਿਆ ਕਿ ਅੱਜ ਸਵੇਰੇ ਭੱਜੀ ਪੁਲੀਸ ਸਟੇਸ਼ਨ ਦੇ ਅਧਿਕਾਰ ਖੇਤਰ ਦੇ ਇੱਕ ਜੰਗਲ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ, ਜਦੋਂ ਸੁਰੱਖਿਆ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨਕਸਲ ਵਿਰੋਧੀ ਮੁਹਿੰਮ ਤੇ ਸੀ।

ਉਨ੍ਹਾਂ ਦੱਸਿਆ ਕਿ ਮੌਕੇ ਤੋਂ ਹੁਣ ਤੱਕ 10 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਕ ਇੰਸਾਸ ਰਾਈਫਲ, ਇਕ ਏਕੇ-47 ਰਾਈਫਲ ਅਤੇ ਇਕ ਸੈਲਫ ਲੋਡਿੰਗ ਰਾਈਫਲ ਸਮੇਤ ਹਥਿਆਰਾਂ ਦਾ ਭੰਡਾਰ ਵੀ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤਰ ਵਿੱਚ ਜ਼ਿਲ੍ਹਾ ਰਿਜ਼ਰਵ ਗਾਰਡ ਅਤੇ ਕੇਂਦਰੀ ਰਿਜ਼ਰਵ ਪੁਲੀਸ ਬਲ ਵੱਲੋਂ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਪੁਲੀਸ ਨੇ ਦੱਸਿਆ ਕਿ ਇਸ ਘਟਨਾ ਦੇ ਨਾਲ ਸੁਕਮਾ ਸਮੇਤ ਸੱਤ ਜ਼ਿਲ੍ਹਿਆਂ ਵਾਲੇ ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਵੱਖ-ਵੱਖ ਮੁਕਾਬਲਿਆਂ ਤੋਂ ਬਾਅਦ ਇਸ ਸਾਲ ਦੌਰਾਨ ਹੁਣ ਤੱਕ 207 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

Continue Reading

National

ਡੰਪਰ ਅਤੇ ਕਾਰ ਦੀ ਟੱਕਰ ਦੌਰਾਨ 5 ਨੌਜਵਾਨਾਂ ਦੀ ਮੌਤ

Published

on

By

 

ਉਦੈਪੁਰ, 22 ਨਵੰਬਰ (ਸ.ਬ.) ਰਾਜਸਥਾਨ ਦੇ ਉਦੈਪੁਰ ਵਿੱਚ ਬੀਤੀ ਰਾਤ ਇੱਕ ਤੇਜ਼ ਰਫ਼ਤਾਰ ਡੰਪਰ ਨੇ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਫਸ ਗਿਆ।

ਕਾਰ ਵਿੱਚ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੇ ਪੁਲੀਸ ਪੁੱਜੀ। ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢ ਕੇ ਐਮਬੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ। ਇਹ ਹਾਦਸਾ ਸੁਖੇਰ ਥਾਣਾ ਖੇਤਰ ਦੇ ਅੰਬੇਰੀ ਵਿੱਚ ਹੋਇਆ। ਪੁਲੀਸ ਨੇ ਡੰਪਰ ਨੂੰ ਜ਼ਬਤ ਕਰ ਲਿਆ ਹੈ।

ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਅੰਬੇਰੀ ਤੋਂ ਗਲਤ ਪਾਸੇ ਡਿੱਬੜੀ ਵੱਲ ਜਾ ਰਹੇ ਸਨ ਤਾਂ ਅਚਾਨਕ ਇਕ ਡੰਪਰ ਅੱਗੇ ਆ ਗਿਆ। ਢਲਾਨ ਹੋਣ ਕਾਰਨ ਡੰਪਰ ਦੇ ਚਾਲਕ ਨੇ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਥਾਂ ਨਹੀਂ ਮਿਲ ਸਕੀ। ਉਹ ਕਾਰ ਨਾਲ ਟਕਰਾ ਗਿਆ।

ਆਹਮੋ-ਸਾਹਮਣੇ ਦੀ ਟੱਕਰ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਕਾਰ ਵਿੱਚ ਸਵਾਰ ਸਾਰੇ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੇ ਪੁਲੀਸ ਮੌਕੇ ਤੇ ਪਹੁੰਚ ਗਈ। ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਸਾਰੀਆਂ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਕਿੱਥੋਂ ਆ ਰਹੇ ਸਨ ਅਤੇ ਕਿੱਥੇ ਜਾ ਰਹੇ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਬਾਰੇ ਹੋਰ ਜਾਣਕਾਰੀ ਉਨ੍ਹਾਂ ਤੋਂ ਪੁੱਛਗਿੱਛ ਤੋਂ ਬਾਅਦ ਹੀ ਮਿਲ ਸਕੇਗੀ।

 

Continue Reading

National

ਖੜ੍ਹੇ ਟਰੱਕ ਵਿੱਚ ਕਾਰ ਵੱਜਣ ਕਾਰਨ ਦੋ ਲੜਕੀਆਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ

Published

on

By

 

 

ਝਾਂਸਹ, 22 ਨਵੰਬਰ (ਸ.ਬ.) ਝਾਂਸੀ ਵਿੱਚ ਸ਼ੁੱਕਰਵਾਰ ਤੜਕੇ ਉਲਦਾਨ ਦੇ ਸ਼੍ਰੀ ਰਾਮ ਮਹਾਵਿਦਿਆਲਿਆ ਨੇੜੇ ਹੋਏ ਸੜਕ ਹਾਦਸੇ ਵਿੱਚ ਦੋ ਲੜਕੀਆਂ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਚਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲੀਸ ਨੇ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਹੈ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਉਲਦਾਨ ਪੁਲੀਸ ਸਟੇਸ਼ਨ ਇੰਚਾਰਜ ਦਿਨੇਸ਼ ਕੁਰਿਲ ਦੇ ਅਨੁਸਾਰ ਆਰਕੈਸਟਰਾ ਟੀਮ ਅੱਜ ਤੜਕੇ ਇੱਕ ਵਿਆਹ ਸਮਾਰੋਹ ਵਿੱਚ ਪ੍ਰਦਰਸ਼ਨ ਕਰਨ ਤੋਂ ਬਾਅਦ ਕਾਰ ਰਾਹੀਂ ਝਾਂਸੀ ਪਰਤ ਰਹੀ ਸੀ। ਕਾਰ ਨੂੰ ਸ਼ਾਹਜਹਾਂਪੁਰ ਥਾਣਾ ਖੇਤਰ ਦੇ ਪਿੰਡ ਕੰਦੌਰ ਦਾ ਰਹਿਣ ਵਾਲਾ ਮਨੀਸ਼ ਰਾਜਪੂਤ ਚਲਾ ਰਿਹਾ ਸੀ।

ਬਾਂਗਰਾ ਪੁਲੀਸ ਚੌਕੀ ਦੇ ਸਾਹਮਣੇ ਸ਼੍ਰੀ ਰਾਮ ਮਹਾਵਿਦਿਆਲਿਆ ਪਹੁੰਚ ਕੇ ਮਨੀਸ਼ ਨੂੰ ਨੀਂਦ ਆ ਗਈ। ਇੱਕ ਟਰੱਕ ਸੜਕ ਕਿਨਾਰੇ ਖੜ੍ਹਾ ਸੀ। ਕਾਰ ਪਿੱਛੇ ਤੋਂ ਉਸੇ ਟਰੱਕ ਨਾਲ ਜਾ ਟਕਰਾਈ।

ਹਾਦਸੇ ਵਿੱਚ ਕਾਰ ਸਵਾਰ ਸ਼ਬਨਮ, ਮਿੰਨੀ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਕਾਜਲ ਉਰਫ਼ ਰੀਆ, ਮੁਸਕਾਨ, ਰਵਿੰਦਰ ਅਤੇ ਅਜੇ ਸਿੰਘ ਗੰਭੀਰ ਜ਼ਖਮੀ ਹੋ ਗਏ।

ਹਾਦਸੇ ਦੀ ਸੂਚਨਾ ਮਿਲਦੇ ਹੀ ਉਲਦਾਨ ਪੁਲੀਸ ਉੱਥੇ ਪਹੁੰਚ ਗਈ। ਕਾਰ ਦਾ ਅਗਲਾ ਹਿੱਸਾ ਕੱਟ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਚੌਕੀ ਇੰਚਾਰਜ ਦਲੀਪ ਪਾਂਡੇ ਜ਼ਖਮੀਆਂ ਨੂੰ ਮੈਡੀਕਲ ਕਾਲਜ ਲੈ ਗਏ। ਇੱਥੇ ਕਾਜਲ ਅਤੇ ਅਜੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

Continue Reading

Latest News

Trending