Chandigarh
ਕਾਂਗਰਸ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ
ਚੰਡੀਗੜ੍ਹ, 14 ਅਕਤੂਬਰ (ਸ.ਬ.) ਪੰਜਾਬ ਕਾਂਗਰਸ ਦੇ ਆਗੂਆਂ ਨੇ ਰਾਜ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕੀਤੀਆਂ ਜਾਣ। ਇਸ ਸੰਬੰਧੀ ਸੂਬਾ ਚੋਣ ਕਮਿਸ਼ਨ ਨੂੰ ਮਿਲੇ ਕਾਂਗਰਸੀ ਆਗੂਆਂ ਦੇ ਇੱਕ ਵਫ਼ਦ ਵਲੋਂ ਦੋਸ਼ ਲਾਇਆ ਗਿਆ ਹੈ ਕਿ ਚੋਣਾਂ ਵਿੱਚ ਵੱਡੇ ਪੱਧਰ ਤੇ ਧੋਖਾਧੜੀ ਹੋਈ ਹੈ ਜਿਸ ਕਾਰਨ ਲੋਕ ਸਹਿਮੇ ਹੋਏ ਸਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬੈਲਟ ਪੇਪਰਾਂ ਦੀ ਛਪਾਈ ਕੀਤੀ ਹੈ।
Chandigarh
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਚੋਣ ਖਰਚੇ ਦਾ ਹਿਸਾਬ ਨਾ ਦੇਣ ਕਰਕੇ ਸੰਗਰੂਰ ਜ਼ਿਲ੍ਹੇ ਦੇ 3 ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕੇਗਾ ਚੋਣ
ਚੰਡੀਗੜ੍ਹ, 16 ਅਕਤੂਬਰ (ਸ.ਬ.) ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਦੇ 3 ਉਮੀਦਵਾਰ ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਸ਼ਾਮਿਲ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ ਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਾਸੀ ਹਰਭਗਵਾਨ ਸ਼ਰਮਾ ਭਿੱਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।
Chandigarh
ਗ੍ਰਾਮ ਪੰਚਾਇਤ ਚੋਣਾਂ ਵਿੱਚ ਹੋਈ 77 ਫੀਸਦੀ ਵੋਟਿੰਗ
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਵਿੱਚ ਬੀਤੇ ਕੱਲ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਦੌਰਾਨ 2024 ਵਿੱਚ ਰਾਜ ਭਰ ਵਿੱਚ 77 ਮਤਦਾਨ ਦਰਜ ਕੀਤਾ ਗਿਆ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਮਾਨਸਾ ਜ਼ਿਲ੍ਹਾ 83.27 ਫੀਸਦੀ ਵੋਟਾਂ ਨਾਲ ਪਹਿਲੇ ਸਥਾਨ ਤੇ ਰਿਹਾ ਅਤੇ ਤਰਨਤਾਰਨ 64.40 ਫੀਸਦੀ ਵੋਟਾਂ ਨਾਲ ਸਭ ਤੋਂ ਹੇਠਲੇ ਸਥਾਨ ਤੇ ਰਿਹਾ ਹੈ । ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 68.12 ਫੀਸਦੀ, ਬਠਿੰਡਾ ਵਿੱਚ 79.43 ਫੀਸਦੀ, ਬਰਨਾਲਾ ਵਿੱਚ 75.21 ਫੀਸਦੀ, ਫ਼ਤਹਿਗੜ੍ਹ ਸਾਹਿਬ ਵਿੱਚ 78.47 ਫੀਸਦੀ, ਫ਼ਰੀਦਕੋਟ ਵਿੱਚ 70.21 ਫੀਸਦੀ, ਫ਼ਿਰੋਜ਼ਪੁਰ ਵਿੱਚ 75.14 ਫੀਸਦੀ, ਫ਼ਾਜ਼ਿਲਕਾ ਵਿੱਚ 82.31 ਫੀਸਦੀ, ਗੁਰਦਾਸਪੁਰ ਵਿੱਚ 69 ਫੀਸਦੀ, ਹੁਸ਼ਿਆਰਪੁਰ ਵਿੱਚ 69.78 ਫੀਸਦੀ ਅਤੇ ਜਲੰਧਰ ਵਿੱਚ 66.30 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਕਪੂਰਥਲਾ ਵਿੱਚ 66.14 ਫੀਸਦੀ, ਲੁਧਿਆਣਾ ਵਿੱਚ 67.1 ਫੀਸਦੀ, ਮਲੇਰਕੋਟਲਾ ਵਿੱਚ 77.22 ਫੀਸਦੀ, ਮੋਗਾ ਵਿੱਚ 69.91 ਫੀਸਦੀ, ਐਸ. ਏ. ਐਸ. ਨਗਰ ਵਿੱਚ 76.93 ਫੀਸਦੀ, ਸ੍ਰੀ ਮੁਕਤਸਰ ਸਾਹਿਬ ਵਿੱਚ 78.27 ਫੀਸਦੀ, ਐਸ. ਬੀ.ਐਸ. ਨਗਰ ਵਿੱਚ 69.52ਫੀਸਦੀ, ਪਟਿਆਲਾ ਵਿੱਚ 73.57 ਫੀਸਦੀ, ਪਠਾਨਕੋਟ ਵਿੱਚ 79.20 ਫੀਸਦੀ, ਰੋਪੜ ਵਿੱਚ 77 ਫੀਸਦੀ ਅਤੇ ਸੰਗਰੂਰ ਵਿੱਚ 79.45 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ।
Chandigarh
ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ
13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ
ਚੰਡੀਗੜ੍ਹ, 15 ਅਕਤੂਬਰ (ਸ.ਬ.) ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44- ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ ਹੈ। ਉਹਨਾਂ ਦੱਸਿਆ ਕਿ ਉਕਤ ਸੀਟਾਂ ਉੱਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ ਤੋਂ ਉਨ੍ਹਾਂ ਚਾਰ ਜ਼ਿਲ੍ਹਿਆਂ (ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ) ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ (25 ਨਵੰਬਰ, 2024) ਤੱਕ ਲਾਗੂ ਰਹੇਗਾ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਉਹਨਾਂ ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ।
-
International2 months ago
ਜਾਪਾਨ ਵਿੱਚ ਤੂਫਾਨ ਅਤੇ ਭਾਰੀ ਮੀਂਹ ਕਾਰਨ ਤਿੰਨ ਵਿਅਕਤੀਆਂ ਦੀ ਮੌਤ
-
Chandigarh2 months ago
ਭਾਰਤੀ ਕਿਸਾਨ ਯੂਨੀਅਨ ਪੁਆਧ ਨੇ ਫੂਕਿਆ ਕੰਗਨਾ ਰਨੌਤ ਦਾ ਪੁਤਲਾ
-
Chandigarh2 months ago
ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ 12,000 ਰੁਪਏ ਰਿਸ਼ਵਤ ਲੈਂਦਾ ਕਾਬੂ
-
International2 months ago
ਜ਼ਮੀਨ ਖਿਸਕਣ ਕਾਰਨ 9 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 12 ਵਿਅਕਤੀਆਂ ਦੀ ਮੌਤ
-
International1 month ago
ਬੱਸ ਦੀ ਟੱਕਰ ਕਾਰਨ 10 ਵਿਦਿਆਰਥੀਆਂ ਦੀ ਮੌਤ
-
International1 month ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
Chandigarh2 months ago
ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉੱਤੇ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ ਉਮੀਦਵਾਰ
-
International1 month ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ