Connect with us

Chandigarh

1158 ਪ੍ਰਫੈਸਰ ਯੋਗਤਾ ਵਾਲੇ ਬੱਚਿਆਂ ਨੂੰ ਸਟੇਸ਼ਨ ਅਲਾਟ ਕਰੇ ਸਰਕਾਰ : ਅਮਨਜੋਤ ਕੌਰ ਰਾਮੂੰਵਾਲੀਆ

Published

on

 

ਚੰਡੀਗੜ੍ਹ, 14 ਅਕਤੂਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਹੈ ਕਿ ਹਾਈ ਕੋਰਟ ਵੱਲੋਂ 1158 ਪ੍ਰੋਫੈਸਰਾਂ ਨੂੰ ਸਿੱਖਿਆ ਵਿਭਾਗ ਦੇ ਵਿੱਚ ਨੌਕਰੀ ਦੇਣ ਦੇ ਹੁਕਮ ਦਿੱਤੇ ਜਾਣ ਦੇ ਬਾਵਜੂਦ ਉਹਨਾਂ ਨੂੰ ਸਟੇਸ਼ਨ ਆਲਾਟ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਉਹ ਨਿਰਾਸ਼ਾ ਦੇ ਆਲਮ ਵਿੱਚ ਹਨ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸੰਘਰਸ਼ ਕਰ ਰਹੇ 1156 ਅਧਿਆਪਕਾਂ ਵਲੋਂ ਸਿੱਖਿਆ ਵਿਭਾਗ ਦੀ ਸੱਤਵੀਂ ਮੰਜ਼ਿਲ ਤੇ ਪ੍ਰਦਰਸ਼ਨ ਕੀਤੇ ਜਾਣ ਦੇ ਬਾਵਜੂਦ ਉਹਨਾਂ ਦੀ ਕਿਤੇ ਸੁਣਵਾਈ ਨਹੀਂ ਹੋ ਰਹੀ ਅਤੇ ਮੁੱਖ ਮੰਤਰੀ ਜਾਂ ਸਿੱਖਿਆ ਵਿਭਾਗ ਦੇ ਮੰਤਰੀ ਦੀ ਗੱਲ ਤਾਂ ਦੂਰ, ਕਿਸੇ ਸਰਕਾਰੀ ਅਫਸਰ ਵੱਲੋਂ ਵੀ ਉਹਨਾਂ ਨਾਲ ਗੱਲਬਾਤ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਨੌਜਵਾਨ ਆਪਣੀਆਂ ਡਿਗਰੀਆਂ ਲੈ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।

Continue Reading

Chandigarh

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

Published

on

By

 

ਚੋਣ ਖਰਚੇ ਦਾ ਹਿਸਾਬ ਨਾ ਦੇਣ ਕਰਕੇ ਸੰਗਰੂਰ ਜ਼ਿਲ੍ਹੇ ਦੇ 3 ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕੇਗਾ ਚੋਣ

ਚੰਡੀਗੜ੍ਹ, 16 ਅਕਤੂਬਰ (ਸ.ਬ.) ਭਾਰਤੀ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ 5 ਉਮੀਦਵਾਰਾਂ ਵਿੱਚੋਂ ਸੰਗਰੂਰ ਜ਼ਿਲ੍ਹੇ ਦੇ 3 ਉਮੀਦਵਾਰ ਅਤੇ ਮਾਨਸਾ ਤੇ ਫਰੀਦਕੋਟ ਜ਼ਿਲ੍ਹੇ ਦਾ 1-1 ਉਮੀਦਵਾਰ ਸ਼ਾਮਿਲ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਸੰਗਰੂਰ ਜ਼ਿਲ੍ਹੇ ਦੀ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸ਼ਕਤੀ ਕੁਮਾਰ ਗੁਪਤਾ ਤੇ ਜਸਵਿੰਦਰ ਸਿੰਘ ਅਤੇ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਸਨਮੁਖ ਸਿੰਘ ਮੋਖਾ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਫਰੀਦਕੋਟ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਗੁਰਚਰਨ ਸਿੰਘ ਸੰਘਾ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੁਨਾਮ ਵਿਧਾਨ ਸੀਟ ਤੋਂ ਚੋਣ ਲੜਨ ਵਾਲੇ ਮਾਨਸਾ ਜ਼ਿਲ੍ਹੇ ਦੇ ਵਾਸੀ ਹਰਭਗਵਾਨ ਸ਼ਰਮਾ ਭਿੱਖੀ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

 

Continue Reading

Chandigarh

ਗ੍ਰਾਮ ਪੰਚਾਇਤ ਚੋਣਾਂ ਵਿੱਚ ਹੋਈ 77 ਫੀਸਦੀ ਵੋਟਿੰਗ

Published

on

By

 

ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਵਿੱਚ ਬੀਤੇ ਕੱਲ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਦੌਰਾਨ 2024 ਵਿੱਚ ਰਾਜ ਭਰ ਵਿੱਚ 77 ਮਤਦਾਨ ਦਰਜ ਕੀਤਾ ਗਿਆ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਮਾਨਸਾ ਜ਼ਿਲ੍ਹਾ 83.27 ਫੀਸਦੀ ਵੋਟਾਂ ਨਾਲ ਪਹਿਲੇ ਸਥਾਨ ਤੇ ਰਿਹਾ ਅਤੇ ਤਰਨਤਾਰਨ 64.40 ਫੀਸਦੀ ਵੋਟਾਂ ਨਾਲ ਸਭ ਤੋਂ ਹੇਠਲੇ ਸਥਾਨ ਤੇ ਰਿਹਾ ਹੈ । ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 68.12 ਫੀਸਦੀ, ਬਠਿੰਡਾ ਵਿੱਚ 79.43 ਫੀਸਦੀ, ਬਰਨਾਲਾ ਵਿੱਚ 75.21 ਫੀਸਦੀ, ਫ਼ਤਹਿਗੜ੍ਹ ਸਾਹਿਬ ਵਿੱਚ 78.47 ਫੀਸਦੀ, ਫ਼ਰੀਦਕੋਟ ਵਿੱਚ 70.21 ਫੀਸਦੀ, ਫ਼ਿਰੋਜ਼ਪੁਰ ਵਿੱਚ 75.14 ਫੀਸਦੀ, ਫ਼ਾਜ਼ਿਲਕਾ ਵਿੱਚ 82.31 ਫੀਸਦੀ, ਗੁਰਦਾਸਪੁਰ ਵਿੱਚ 69 ਫੀਸਦੀ, ਹੁਸ਼ਿਆਰਪੁਰ ਵਿੱਚ 69.78 ਫੀਸਦੀ ਅਤੇ ਜਲੰਧਰ ਵਿੱਚ 66.30 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ ।

ਉਨ੍ਹਾਂ ਅੱਗੇ ਦੱਸਿਆ ਕਿ ਕਪੂਰਥਲਾ ਵਿੱਚ 66.14 ਫੀਸਦੀ, ਲੁਧਿਆਣਾ ਵਿੱਚ 67.1 ਫੀਸਦੀ, ਮਲੇਰਕੋਟਲਾ ਵਿੱਚ 77.22 ਫੀਸਦੀ, ਮੋਗਾ ਵਿੱਚ 69.91 ਫੀਸਦੀ, ਐਸ. ਏ. ਐਸ. ਨਗਰ ਵਿੱਚ 76.93 ਫੀਸਦੀ, ਸ੍ਰੀ ਮੁਕਤਸਰ ਸਾਹਿਬ ਵਿੱਚ 78.27 ਫੀਸਦੀ, ਐਸ. ਬੀ.ਐਸ. ਨਗਰ ਵਿੱਚ 69.52ਫੀਸਦੀ, ਪਟਿਆਲਾ ਵਿੱਚ 73.57 ਫੀਸਦੀ, ਪਠਾਨਕੋਟ ਵਿੱਚ 79.20 ਫੀਸਦੀ, ਰੋਪੜ ਵਿੱਚ 77 ਫੀਸਦੀ ਅਤੇ ਸੰਗਰੂਰ ਵਿੱਚ 79.45 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ।

Continue Reading

Chandigarh

ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

Published

on

By

 

13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ

ਚੰਡੀਗੜ੍ਹ, 15 ਅਕਤੂਬਰ (ਸ.ਬ.) ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44- ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ ਹੈ। ਉਹਨਾਂ ਦੱਸਿਆ ਕਿ ਉਕਤ ਸੀਟਾਂ ਉੱਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ ਤੋਂ ਉਨ੍ਹਾਂ ਚਾਰ ਜ਼ਿਲ੍ਹਿਆਂ (ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ) ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ (25 ਨਵੰਬਰ, 2024) ਤੱਕ ਲਾਗੂ ਰਹੇਗਾ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਉਹਨਾਂ ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ।

 

Continue Reading

Latest News

Trending