Connect with us

Chandigarh

ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

Published

on

 

13 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ

ਚੰਡੀਗੜ੍ਹ, 15 ਅਕਤੂਬਰ (ਸ.ਬ.) ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44- ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ ਹੈ। ਉਹਨਾਂ ਦੱਸਿਆ ਕਿ ਉਕਤ ਸੀਟਾਂ ਉੱਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ ਤੋਂ ਉਨ੍ਹਾਂ ਚਾਰ ਜ਼ਿਲ੍ਹਿਆਂ (ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ) ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ (25 ਨਵੰਬਰ, 2024) ਤੱਕ ਲਾਗੂ ਰਹੇਗਾ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਉਹਨਾਂ ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ।

 

Continue Reading

Chandigarh

ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ ਪੰਜਾਬ : ਭਗਵੰਤ ਸਿੰਘ ਮਾਨ

Published

on

By

 

ਟੈਲੀਪਰਫਾਰਮੈਂਸ ਗਰੁੱਪ ਦੇ ਸੀ. ਈ. ਓ. ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਆਪਣਾ ਕਾਰੋਬਾਰ ਵਧਾਉਣ ਦੀ ਇੱਛਾ ਜ਼ਾਹਰ ਕੀਤੀ

ਚੰਡੀਗੜ੍ਹ, 15 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ। ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ. ਪੀ.) ਦੇ ਚੇਅਰਮੈਨ ਅਤੇ ਸੀ. ਈ. ਓ. ਡੇਨੀਅਲ ਜੂਲੀਅਨ ਨਾਲ ਇੱਥੇ ਆਪਣੀ ਸਰਕਾਰੀ ਰਿਹਾਇਸ਼ ਤੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਵਿਸ਼ਾਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੁਹਾਲੀ ਭਾਰਤ ਦੇ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ ਅਤੇ ਕਿਹਾ ਕਿ ਟੈਲੀਪਰਫਾਰਮੈਂਸ ਦੁਨੀਆ ਭਰ ਦੇ 100 ਦੇਸ਼ਾਂ ਵਿੱਚ ਪੰਜ ਲੱਖ ਤੋਂ ਵੱਧ ਕਰਮਚਾਰੀਆਂ ਦੇ ਨਾਲ ਆਊਟਸੋਰਸਡ ਡਿਜੀਟਲ ਬਿਜ਼ਨਸ ਸੇਵਾਵਾਂ ਪ੍ਰਦਾਨ ਕਰਨ ਵਾਲੀ ਮੋਹਰੀ ਆਲਮੀ ਕੰਪਨੀ ਹੈ। ਭਗਵੰਤ ਸਿੰਘ ਮਾਨ ਨੇ ਕੰਪਨੀ ਨੂੰ ਸੂਬੇ ਵਿੱਚ ਵਿਸਥਾਰ ਦੀਆਂ ਯੋਜਨਾਵਾਂ ਲਈ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਟੈਲੀਪਰਫਾਰਮੈਂਸ ਗਰੁੱਪ ਦਾ ਹੋਰ ਵਿਸਤਾਰ ਇੱਕ ਪਾਸੇ ਵਿਕਾਸ ਦੀ ਗਤੀ ਨੂੰ ਤੇਜ਼ ਕਰੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰੇਗਾ।

ਇਸ ਦੌਰਾਨ ਡੇਨੀਅਲ ਜੂਲੀਅਨ ਨੇ ਸੂਬੇ ਵਿੱਚ ਉਨ੍ਹਾਂ ਦੇ ਉੱਦਮ ਨੂੰ ਪੂਰਾ ਸਮਰਥਨ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਰਤਮਾਨ ਵਿੱਚ 90,000 ਕਰਮਚਾਰੀਆਂ ਦੇ ਨਾਲ ਟੈਲੀਪਰਫਾਰਮੈਂਸ ਸਮੂਹ ਦੇ ਅੰਦਰ ਟੀ. ਪੀ. ਇੰਡੀਆ ਸਭ ਤੋਂ ਵੱਡੀ ਬਹੁ-ਸੱਭਿਆਚਾਰਕ ਟੀਮ ਦੀ ਨੁਮਾਇੰਦਗੀ ਕਰਦੀ ਹੈ ਅਤੇ ਦੁਨੀਆ ਭਰ ਦੇ ਵੱਖ-ਵੱਖ ਉਦਯੋਗਾਂ ਵਿੱਚ ਦੋ ਸੌ ਤੋਂ ਵੱਧ ਗਾਹਕਾਂ ਨੂੰ ਵਿਸ਼ਵ ਪੱਧਰੀ ਸੀ.ਐਕਸ. ਸੇਵਾਵਾਂ ਪ੍ਰਦਾਨ ਕਰਦੀ ਹੈ।

ਜੂਲੀਅਨ ਨੇ ਕਿਹਾ ਕਿ ਕੰਪਨੀ ਦੀ ‘ਹਾਈ-ਟੈਕ, ਹਾਈ-ਟਚ, ਹਾਈ ਸਟੈਂਡਰਡ’ ਪਹੁੰਚ ਦੁਨੀਆ ਦੇ ਪ੍ਰਮੁੱਖ ਬ੍ਰਾਂਡਾਂ ਨੂੰ ਸਹਿਜ ਗਾਹਕ ਅਨੁਭਵ, ਬੈਕ-ਆਫਿਸ ਅਤੇ ਪਰਿਵਰਤਨ ਸੇਵਾਵਾਂ ਪ੍ਰਦਾਨ ਕਰਨ ਲਈ ਸਭ ਤੋਂ ਉੱਨਤ ਡਿਜੀਟਲ ਅਤੇ ਤਕਨਾਲੋਜੀ ਹੱਲ ਪ੍ਰਦਾਨ ਕਰਦੀ ਹੈ।

 

Continue Reading

Chandigarh

ਸੂਬੇ ਕੋਲ ਵਿਸ਼ਵ ਪੱਧਰੀ ਡਾਕਟਰ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ : ਭਗਵੰਤ ਮਾਨ

Published

on

By

 

 

ਅਧਿਕਾਰੀਆਂ ਨੂੰ ਅੰਮ੍ਰਿਤਸਰ, ਫ਼ਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਦੀ ਨੁਹਾਰ ਬਦਲਣ ਦੇ ਹੁਕਮ ਦਿੱਤੇ

ਚੰਡੀਗੜ੍ਹ, 15 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਕੋਲ ਵਿਸ਼ਵ ਪੱਧਰੀ ਡਾਕਟਰ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਅੱਜ ਵੀ ਵੱਡੀ ਗਿਣਤੀ ਵਿਦਿਆਰਥੀ ਡਾਕਟਰ ਬਣਨ ਲਈ ਮੈਡੀਕਲ ਸਿੱਖਿਆ ਹਾਸਲ ਕਰ ਰਹੇ ਹਨ। ਸੂਬੇ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਸ. ਏ. ਐਸ. ਨਗਰ (ਮੁਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ। ਉਹਨਾਂ ਕਿਹਾ ਕਿ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ ਤੇ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ।

ਉਹਨਾਂ ਇਸ ਮੌਕੇ ਅਧਿਕਾਰੀਆਂ ਨੂੰ ਅੰਮ੍ਰਿਤਸਰ, ਫ਼ਰੀਦਕੋਟ ਅਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਦੀ ਨੁਹਾਰ ਬਦਲਣ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਇਨ੍ਹਾਂ ਕਾਲਜਾਂ ਅਤੇ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਣ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਹੋਰ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਨਾਲ ਹਸਪਤਾਲਾਂ ਵਿੱਚ ਮਿਆਰੀ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾਵੇਗਾ।

 

Continue Reading

Chandigarh

ਪੰਚਾਇਤੀ ਚੋਣਾਂ ਸੰਬੰਧੀ ਭਲਕੇ ਪੂਰੇ ਪੰਜਾਬ ਵਿੱਚ ਪੈਣਗੀਆਂ ਵੋਟਾਂ

Published

on

By

 

ਚੰਡੀਗੜ੍ਹ, 14 ਅਕਤੂਬਰ (ਸ.ਬ.) ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ ਵਿੱਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ ਤੋਂ ਉਥੇ ਵੋਟਿੰਗ ਹੋਵੇਗੀ।

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ ਅਤੇ ਕਿਸੇ ਨੂੰ ਵੀ ਐੱਨ ਓ ਸੀ ਜਾਰੀ ਨਹੀਂ ਕੀਤਾ ਗਿਆ ਹੈ।

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਸਵਾਲ ਚੁੱਕੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਕਤਲ ਵੀ ਕੀਤਾ ਗਿਆ ਹੈ।

ਸੂਬੇ ਵਿੱਚ 13937 ਗ੍ਰਾਮ ਪੰਚਾਇਤਾਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲੀਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Continue Reading

Latest News

Trending