Connect with us

National

ਭਾਜਪਾ ਵਿਧਾਇਕ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਅਵਧੇਸ਼ ਸਿੰਘ ਸਮੇਤ 40 ਵਿਅਕਤੀਆਂ ਖਿਲਾਫ ਮਾਮਲਾ ਦਰਜ

Published

on

 

 

 

ਲਖੀਮਪੁਰ ਖੀਰੀ, 16 ਅਕਤੂਬਰ (ਸ.ਬ.) ਲਖੀਮਪੁਰ ਖੀਰੀ ਵਿੱਚ ਛੇ ਦਿਨ ਚੱਲੇ ਹੰਗਾਮੇ ਤੋਂ ਬਾਅਦ ਆਖਰਕਾਰ ਬੀਤੀ ਦੇਰ ਰਾਤ ਥਾਣਾ ਸਦਰ ਦੇ ਵਿਧਾਇਕ ਦੀ ਸ਼ਿਕਾਇਤ ਤੇ ਥੱਪੜ ਮਾਰਨ ਦੀ ਘਟਨਾ ਦੇ ਮਾਮਲੇ ਵਿੱਚ ਰਿਪੋਰਟ ਦਰਜ ਕਰ ਲਈ ਗਈ ਹੈ। ਇਸ ਵਿੱਚ ਜ਼ਿਲ੍ਹਾ ਐਡਵੋਕੇਟ ਐਸੋਸੀਏਸ਼ਨ ਦੇ ਪ੍ਰਧਾਨ ਅਵਧੇਸ਼ ਸਿੰਘ, ਉਨ੍ਹਾਂ ਦੀ ਪਤਨੀ ਪੁਸ਼ਪਾ ਸਿੰਘ, ਲਖੀਮਪੁਰ ਅਰਬਨ ਕੋਆਪ੍ਰੇਟਿਵ ਬੈਂਕ ਦੇ ਸਾਬਕਾ ਪ੍ਰਧਾਨ ਸੰਗਰਾਮ ਸਿੰਘ, ਜਗਨਨਾਥਪੁਰ ਥਾਣਾ ਫਰਦਾਂ ਦੇ ਵਾਸੀ ਅਤੇ ਮੌਜੂਦਾ ਸਮੇਂ ਸ਼ਹਿਰ ਦੇ ਮੁਹੱਲਾ ਕਮਲਾਪੁਰ ਵਿੱਚ ਰਹਿਣ ਵਾਲੇ ਅਤੇ ਨੀਰਜ ਸਿੰਘ ਵਾਸੀ ਪਿੰਡ ਬਹਾਦਰਪੁਰ ਨੀਮਗਾਂਵ ਥਾਣੇ ਵਿਚ ਨਾਮਜ਼ਦ ਕੀਤੇ ਗਏ ਹਨ।

ਲਖੀਮਪੁਰ ਅਰਬਨ ਕੋਆਪਰੇਟਿਵ ਬੈਂਕ ਦੀ ਡੈਲੀਗੇਟ ਚੋਣ ਲਈ ਬੀਤੀ 9 ਅਕਤੂਬਰ ਨੂੰ ਆਵਾਸ ਵਿਕਾਸ ਕਲੋਨੀ ਸਥਿਤ ਮੁੱਖ ਦਫਤਰ ਵਿਖੇ ਨਾਮਜ਼ਦਗੀ ਪ੍ਰਕਿਰਿਆ ਚੱਲ ਰਹੀ ਸੀ। ਇਸ ਦੇ ਨਾਲ ਹੀ ਜ਼ਿਲ੍ਹਾ ਐਡਵੋਕੇਟ ਐਸੋਸੀਏਸ਼ਨ ਦੇ ਪ੍ਰਧਾਨ ਅਵਧੇਸ਼ ਸਿੰਘ ਨੇ ਸਦਰ ਤੋਂ ਭਾਜਪਾ ਵਿਧਾਇਕ ਯੋਗੇਸ਼ ਵਰਮਾ ਨੂੰ ਥੱਪੜ ਮਾਰ ਦਿੱਤਾ ਸੀ। ਇਸ ਘਟਨਾ ਨੂੰ ਲੈ ਕੇ ਉਸ ਦਿਨ ਸ਼ਾਮ ਤੱਕ ਬੈਂਕ ਦੇ ਬਾਹਰ ਹੰਗਾਮਾ ਹੁੰਦਾ ਰਿਹਾ। ਆਈਜੀ ਨੂੰ ਲਖੀਮਪੁਰ ਆ ਕੇ ਸਥਿਤੀ ਨੂੰ ਸੰਭਾਲਣਾ ਪਿਆ।

ਬੀਤੀ 10 ਅਕਤੂਬਰ ਨੂੰ ਭਾਜਪਾ ਵਿਧਾਇਕ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਉਹ 9 ਅਕਤੂਬਰ ਨੂੰ ਪਟੇਲ ਨਗਰ ਸਥਿਤ ਆਪਣੇ ਦਫਤਰ ਵਿੱਚ ਬੈਠੇ ਸਨ। ਫਿਰ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਰਬਨ ਕੋਆਪਰੇਟਿਵ ਬੈਂਕ ਦੀ ਡੈਲੀਗੇਟ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਹੋਈਆਂ ਹਨ। ਡੈਲੀਗੇਟ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਖਰੀਦਣ ਗਏ ਸੀ, ਜਿਨ੍ਹਾਂ ਨੂੰ ਪੁਸ਼ਪਾ ਸਿੰਘ ਅਤੇ ਅਵਧੇਸ਼ ਸਿੰਘ ਨੇ ਖੋਹ ਲਿਆ ਅਤੇ ਪਾੜ ਦਿੱਤੇ ਅਤੇ ਉਸ ਦੀ ਕੁੱਟਮਾਰ ਵੀ ਕੀਤੀ ਗਈ।

ਪੁਸ਼ਪਾ ਸਿੰਘ ਨੇ ਮੂੰਹ ਨਾਲ ਰਾਜੂ ਅਗਰਵਾਲ ਦਾ ਹੱਥ ਵੀ ਕੱਟਿਆ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਉਸ ਦੀ ਸੋਨੇ ਦੀ ਚੇਨ ਵੀ ਖੋਹ ਲਈ ਗਈ। ਇਸ ਦੇ ਨਾਲ ਹੀ ਕਈ ਹੋਰ ਸੂਚਨਾਵਾਂ ਵੀ ਪ੍ਰਾਪਤ ਹੋਈਆਂ, ਜਿਸ ਵਿੱਚ ਅਵਧੇਸ਼ ਸਿੰਘ ਅਤੇ ਪੁਸ਼ਪਾ ਸਿੰਘ ਸਮੇਤ 30-40 ਹੋਰ ਅਰਾਜਕਤਾ ਵਾਲੇ ਕਈ ਡੈਲੀਗੇਟ ਉਮੀਦਵਾਰਾਂ ਦੇ ਕਾਗਜ਼ ਖੋਹ ਰਹੇ ਸਨ, ਉਨ੍ਹਾਂ ਨੂੰ ਪਾੜ ਰਹੇ ਸਨ ਅਤੇ ਕੁੱਟਮਾਰ ਕਰ ਰਹੇ ਸਨ। ਇਸ ਸੂਚਨਾ ਤੇ ਜਦੋਂ ਵਿਧਾਇਕ ਬੈਂਕ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਪੁਸ਼ਪਾ ਸਿੰਘ ਅਤੇ ਉਸ ਦਾ ਪਤੀ ਅਵਧੇਸ਼ ਸਿੰਘ 30-40 ਲੋਕਾਂ ਦੇ ਟੋਲੇ ਵਿੱਚ ਖੜ੍ਹੇ ਸਨ। ਡੈਲੀਗੇਟ ਦੇ ਅਹੁਦੇ ਲਈ ਉਮੀਦਵਾਰਾਂ ਦੇ ਕਾਗਜ਼ ਖੋਹੇ ਜਾ ਰਹੇ ਹਨ।

ਜਦੋਂ ਸਦਰ ਦੇ ਵਿਧਾਇਕ ਯੋਗੇਸ਼ ਵਰਮਾ ਨੇ ਇਸ ਦਾ ਵਿਰੋਧ ਕੀਤਾ ਤਾਂ ਅਵਧੇਸ਼ ਸਿੰਘ ਨੇ ਉਸ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ। ਅਵਧੇਸ਼ ਦੇ ਸਾਥੀਆਂ ਸੰਗਰਾਮ ਸਿੰਘ ਅਤੇ ਨੀਰਜ ਸਿੰਘ ਨੇ ਵਿਧਾਇਕ ਦੇ ਸਿਰ ਤੇ ਪਿੱਛਿਓਂ ਹਮਲਾ ਕਰ ਦਿੱਤਾ। ਵਿਧਾਇਕ ਨੂੰ ਬਚਾਉਣ ਆਏ ਉਸ ਦੇ ਸਾਥੀ ਹੇਮੰਤ ਗੁਪਤਾ ਨੂੰ ਵੀ ਉਕਤ ਵਿਅਕਤੀਆਂ ਨੇ ਲੱਤ ਮਾਰ ਕੇ ਕੁੱਟਿਆ। ਫਿਰ ਪੁਲੀਸ ਅਤੇ ਆਸਪਾਸ ਦੇ ਲੋਕ ਇਕੱਠੇ ਹੋ ਗਏ। ਫਿਰ ਹਮਲਾਵਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਭੱਜ ਗਏ।

 

Continue Reading

National

ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਦੇ ਡੀ ਏ ਵਿੱਚ 3 ਫੀਸਦੀ ਦਾ ਵਾਧਾ

Published

on

By

 

 

ਨਵੀਂ ਦਿੱਲੀ, 16 ਅਕਤੂਬਰ (ਸ.ਬ.) ਕੇਂਦਰੀ ਮੰਤਰੀ ਮੰਡਲ ਨੇ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਡੀ ਏ ਵਾਧੇ ਤੇ ਮੋਹਰ ਲਗਾ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੰਤਰੀ ਮੰਡਲ ਦੀ ਬੈਠਕ ਵਿੱਚ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਲਈ ਹੁਣ ਮੁਲਾਜ਼ਮਾਂ ਨੂੰ ਡੀਏ ਦੀ ਬੇਸਿਕ ਤਨਖਾਹ ਦਾ 53 ਫੀਸਦੀ ਮਿਲੇਗਾ। ਮੌਜੂਦਾ ਸਮੇਂ ਵਿੱਚ ਮੁਲਾਜ਼ਮਾਂ ਨੂੰ ਬੇਸਿਕ ਤਨਖਾਹ ਦਾ 50 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ। ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਜੁਲਾਈ ਤੋਂ ਦਸੰਬਰ ਮਹੀਨੇ ਤਕ ਲਈ ਹੈ।

ਜਿਕਰਯੋਗ ਹੈ ਕਿ ਕੇਂਦਰ ਸਰਕਾਰ ਹਰ ਸਾਲ ਦੋ ਵਾਰ (ਜਨਵਰੀ ਤੇ ਜੁਲਾਈ) ਮਹਿੰਗਾਈ ਭੱਤੇ ਸਬੰਧੀ ਫੈਸਲਾ ਲੈਂਦੀ ਹੈ। ਜਨਵਰੀ ਲਈ ਮਹਿੰਗਾਈ ਭੱਤੇ ਦੇ ਵਾਧੇ ਦਾ ਐਲਾਨ ਮਾਰਚ ਤੇ ਅਪ੍ਰੈਲ ਦੇ ਵਿਚਕਾਰ ਕੀਤਾ ਜਾਂਦਾ ਹੈ, ਜਦਕਿ ਜੁਲਾਈ ਲਈ ਮਹਿੰਗਾਈ ਭੱਤੇ ਦਾ ਫੈਸਲਾ ਸਤੰਬਰ-ਅਕਤੂਬਰ ਵਿੱਚ ਐਲਾਨਿਆ ਜਾਂਦਾ ਹੈ। ਮਹਿੰਗਾਈ ਭੱਤੇ ਵਿੱਚ ਵਾਧੇ ਦੇ ਐਲਾਨ ਦੇ ਨਾਲ-ਨਾਲ ਸਰਕਾਰ ਮੁਲਾਜ਼ਮਾਂ ਨੂੰ ਬਕਾਏ ਵੀ ਦਿੰਦੀ ਹੈ।

ਤਿੰਨ ਫੀਸਦੀ ਡੀਏ ਦੇ ਵਾਧੇ ਦਾ ਮਤਲਬ ਹੈ ਕਿ ਜੇਕਰ ਕਿਸੇ ਮੁਲਾਜ਼ਮ ਦੀ ਮੁੱਢਲੀ ਤਨਖਾਹ 18000 ਰੁਪਏ ਹੈ ਤਾਂ ਉਸ ਦੀ ਤਨਖਾਹ 540 ਰੁਪਏ ਪ੍ਰਤੀ ਮਹੀਨਾ ਵਧ ਜਾਵੇਗੀ। ਸਰਕਾਰ ਦੇ ਇਸ ਫੈਸਲੇ ਨਾਲ ਲਗਪਗ ਇੱਕ ਕਰੋੜ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।

 

Continue Reading

National

ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ 3 ਵਿਅਕਤੀਆਂ ਦੀ ਮੌਤ

Published

on

By

 

ਲੋਖੰਡਵਾਲਾ, 16 ਅਕਤੂਬਰ (ਸ.ਬ.) ਅੰਧੇਰੀ ਦੇ ਲੋਖੰਡਵਾਲਾ ਇਲਾਕੇ ਵਿੱਚ ਅੱਜ ਸਵੇਰੇ 8 ਵਜੇ ਇਕ 14 ਮੰਜ਼ਿਲਾ ਇਮਾਰਤ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਫਾਇਰ ਕਰਮੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲੀਸ ਘਟਨਾ ਦੀ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਹੁਮੰਜ਼ਿਲਾ ਇਮਾਰਤ ਦੀ ਦਸਵੀਂ ਮੰਜ਼ਿਲ ਤੇ ਸਥਿਤ ਫਲੈਟ ਵਿੱਚ ਅੱਗ ਲੱਗ ਗਈ। ਇਸ ਦੀ ਸੂਚਨਾ ਤੁਰੰਤ ਪੁਲੀਸ ਅਤੇ ਫਾਇਰ ਫਾਈਟਰਜ਼ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲੀਸ ਮੌਕੇ ਤੇ ਪਹੁੰਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਕਰੀਬ ਇਕ ਘੰਟੇ ਵਿੱਚ ਅੱਗ ਤੇ ਕਾਬੂ ਪਾਇਆ ਗਿਆ।

ਇਸ ਦੌਰਾਨ ਅੱਗ ਲੱਗਣ ਕਾਰਨ ਦਸਵੀਂ ਮੰਜ਼ਿਲ ਤੇ ਰਹਿੰਦੇ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਝੁਲਸ ਗਏ। ਲੋਕਾਂ ਦਾ ਕਹਿਣਾ ਹੈ ਕਿ ਫਾਇਰ ਕਰਮੀਆਂ ਨੇ ਸਮੇਂ ਸਿਰ ਅੱਗ ਤੇ ਕਾਬੂ ਪਾ ਲਿਆ ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ।

ਉਸ ਨੂੰ ਤੁਰੰਤ ਕੋਪਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਰਨ ਵਾਲਿਆਂ ਵਿੱਚ ਦੋ ਬਜ਼ੁਰਗ ਦੱਸੇ ਜਾ ਰਹੇ ਹਨ। ਇਨ੍ਹਾਂ ਦੀ ਪਛਾਣ ਚੰਦਰਪ੍ਰਕਾਸ਼ ਸੋਨੀ, ਕਾਂਤਾ ਸੋਨੀ ਅਤੇ ਪੇਲੂਬੇਟਾ ਵਜੋਂ ਹੋਈ ਹੈ। ਮ੍ਰਿਤਕਾਂ ਵਿੱਚੋਂ ਇੱਕ ਘਰ ਦਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ।

Continue Reading

National

ਮਾਮੂਲੀ ਬਹਿਸ ਤੋਂ ਬਾਅਦ ਨੌਜਵਾਨ ਦਾ ਚਾਕੂ ਮਾਰ ਕੇ ਕਤਲ

Published

on

By

 

 

ਨਵੀਂ ਦਿੱਲੀ, 16 ਅਕਤੂਬਰ (ਸ.ਬ.) ਪੱਛਮੀ ਦਿੱਲੀ ਦੇ ਵਿਕਾਸਪੁਰੀ ਇਲਾਕੇ ਵਿੱਚ ਇਕ ਵਿਅਕਤੀ ਦਾ ਕਥਿਤ ਤੌਰ ਤੇ ਛੇ ਲੋਕਾਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੀ ਸੂਚਨਾ ਪੁਲੀਸ ਨੇ ਅੱਜ ਦਿੱਤੀ। ਮਾਮਲੇ ਦੀ ਜਾਂਚ ਕਰ ਰਹੀ ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਜੇ ਵਾਸੀ ਇੰਦਰਾ ਕੈਂਪ, ਵਿਕਾਸਪੁਰੀ ਵਜੋਂ ਹੋਈ ਹੈ ਅਤੇ ਉਹ ਪੇਸ਼ੇ ਤੋਂ ਡਰਾਈਵਰ ਸੀ। ਡਿਪਟੀ ਕਮਿਸ਼ਨਰ ਆਫ਼ ਪੁਲੀਸ ਵਿਚਿਤਰ ਵੀਰ ਨੇ ਦੱਸਿਆ ਕਿ ਵਿਕਾਸ ਪੁਰੀ ਵਿੱਚ ਵਾਪਰੀ ਇਸ ਘਟਨਾ ਦੀ ਸੂਚਨਾ ਬੀਤੀ ਰਾਤ ਕਰੀਬ 11 ਵਜੇ ਪੁਲੀਸ ਕੰਟਰੋਲ ਰੂਮ ਵਿੱਚ ਮਿਲੀ।

ਅਧਿਕਾਰੀ ਨੇ ਦੱਸਿਆ ਕਿ ਸੰਜੇ ਆਪਣੇ ਦੋਸਤ ਮਨੀਸ਼ ਦੇ ਨਾਲ ਇਲਾਕੇ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਉਸ ਦੀ ਕੁਝ ਸਥਾਨਕ ਲੋਕਾਂ ਨਾਲ ਬਹਿਸ ਹੋ ਗਈ, ਜਿਸ ਤੋਂ ਬਾਅਦ ਸੰਜੇ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਚਾਕੂ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਮਨੀਸ਼ ਆਪਣੀ ਜਾਨ ਬਚਾ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਡੀਸੀਪੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਜ਼ਖ਼ਮੀ ਸੰਜੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵੀਰ ਨੇ ਦੱਸਿਆ ਕਿ ਇਸ ਘਟਨਾ ਵਿਚ ਕਥਿਤ ਤੌਰ ਤੇ ਸ਼ਾਮਲ ਛੇ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਵਿਚੋਂ ਕੁਝ ਇਸੇ ਇਲਾਕੇ ਦੇ ਵਸਨੀਕ ਹਨ। ਪੁਲੀਸ ਨੇ ਦੱਸਿਆ ਕਿ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

 

Continue Reading

Latest News

Trending