Mohali
ਹਾਰ ਦੀ ਬੁਖਲਾਹਟ ਵਿੱਚ ਹਲਕੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਸਿੱਧੂ : ਕੁਲਵੰਤ ਸਿੰਘ
ਸਿੱਧੂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਅਮਨ ਅਮਾਨ ਨਾਲ ਮੁਕਮੰਲ ਹੋਇਆ ਚੋਣ ਅਮਲ
ਐਸ ਏ ਐਸ ਨਗਰ, 16 ਅਕਤੂਬਰ (ਸ.ਬ.) ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵਲੋਂ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਤੇ ਪੰਚਾਇਤ ਚੋਣਾਂ ਦੌਰਾਨ ਧੱਕੇਸ਼ਾਹੀ ਕਰਨ ਦੇ ਇਲਜਾਮਾਂ ਤੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਪਣੀ ਸਰਕਾਰ ਵੇਲੇ ਧੱਕੇਸ਼ਾਹੀ ਕਰਕੇ ਚੋਣਾਂ ਜਿੱਤਣ ਵਾਲੇ ਸz. ਸਿੱਧੂ ਤੋਂ ਹਾਰ ਬਰਦਾਸ਼ਤ ਨਹੀਂ ਹੋ ਰਹੀ ਇਸ ਲਈ ਉਹ ਹੁਣ ਪਿੰਡਾਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿੱਚ ਹਨ।
ਉਹਨਾਂ ਕਿਹਾ ਕਿ ਸਰਕਾਰ ਵਿੱਚ ਹੁੰਦਿਆਂ ਸz. ਸਿੱਧੂ ਵਲੋਂ ਪਿੰਡਾਂ ਵਿੱਚ ਧੜੇਬਾਜੀ ਨੂੰ ਹਵਾ ਦੇ ਕੇ ਲੋਕਾਂ ਵਿੱਚ ਝਗੜੇ ਕਰਵਾਏ ਜਾਂਦੇ ਰਹੇ ਅਤੇ ਹੁਣ ਜਦੋਂ ਪੰਚਾਇਤੀ ਚੋਣਾਂ ਪੂਰੀ ਤਰ੍ਹਾਂ ਅਮਨ ਅਮਾਨ ਨਾਲ ਮੁਕੰਮਲ ਹੋ ਗਈਆਂ ਹਨ ਤਾਂ ਇਹਨਾਂ ਤੋਂ ਬਰਦਾਸ਼ਤ ਨਹੀਂ ਹੋ ਰਿਹਾ ਅਤੇ ਪੰਚਾਇਤ ਚੋਣਾਂ ਵਿੱਚ ਮਿਲੀ ਹਾਰ ਦੀ ਬੁਖਲਾਹਟ ਵਿੱਚ ਸਿੱਧੂ ਉਲਟਾ ਪਿੰਡਾਂ ਦਾ ਮਾਹੌਲ ਖਰਾਬ ਕਰਨ ਲਈ ਬੇਬੁਨਿਆਦ ਇਲਜਾਮ ਲਗਾ ਰਹੇ ਹਨ। ਉਹਨਾਂ ਕਿਹਾ ਕਿ ਸz. ਸਿੱਧੂ ਪਹਿਲਾਂ ਜਾਅਲੀ ਵੋਟਾਂ ਬਣਾ ਕੇ ਆਪਣੇ ਉਮੀਦਵਾਰ ਜਿਤਾਉਂਦੇ ਰਹੇ ਹਨ ਅਤੇ ਹੁਣ ਜਦੋਂ ਉਹਨਾਂ ਦੀ ਵਾਹ ਨਹੀਂ ਚੱਲੀ ਤਾਂ ਇਲਜਾਮਬਾਜੀ ਤੇ ਉਤਰ ਆਏ ਹਨ।
ਇਸ ਦੌਰਾਨ ਪੰਚਾਇਤ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਐਸ.ਏ.ਐਸ. ਨਗਰ ਅਧੀਨ ਪੈਂਦੇ ਪਿੰਡਾਂ ਮੌਲੀ ਬੈਦਵਾਣ, ਪੱਤੋਂ, ਰਾਏਪੁਰ ਕਲਾਂ, ਸਨੇਟਾ, ਲਾਂਡਰਾਂ, ਬੜਮਾਜਰਾ ਕਲੋਨੀ, ਜੁਝਾਰ ਨਗਰ, ਦੈੜੀ, ਗੁਡਾਣਾਂ, ਚਾਊ ਮਾਜਰਾ, ਮੋਟੇ ਮਾਜਰਾ, ਸੰਭਾਲਕੀ, ਸੁਖਗੜ੍ਹ ਅਤੇ ਬੈਂਰਮਪੁਰ ਦੀਆਂ ਚੁਣੀਆਂ ਪੰਚਾਇਤਾਂ ਦੇ ਮੈਂਬਰਾਂ ਅਤੇ ਇਨ੍ਹਾਂ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਹਲਕਾ ਵਿਧਾਇਕ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕਾ ਐਸ. ਏ. ਐਸ. ਨਗਰ ਅਧੀਨ ਪੈਂਦੇ 73 ਪਿੰਡਾਂ ਵਿੱਚੋਂ 70 ਪਿੰਡਾਂ ਵਿੱਚ ਚੋਣ ਹੋਈ, ਜਿਸ ਵਿੱਚੋਂ 11 ਪੰਚਾਇਤਾਂ ਸਰਬਸੰਮਤੀ ਨਾਲ, 4 ਪਿੰਡਾਂ ਵਿੱਚ ਸਰਪੰਚ ਸਰਬਸੰਮਤੀ ਨਾਲ ਅਤੇ 471 ਪੰਚਾਂ ਵਿੱਚੋਂ 191 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਉਹਨਾਂ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਪਹਿਲੀ ਵਾਰ ਹੋਇਆ ਹੈ ਕਿ ਏਨੀ ਵੱਡੀ ਗਿਣਤੀ ਵਿੱਚ ਪੰਚ ਅਤੇ ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਉਹਨਾਂ ਕਿਹਾ ਕਿ ਇਹ ਗਿਣਤੀ ਹੋਰ ਵੀ ਵੱਧ ਹੋਣੀ ਸੀ ਪ੍ਰੰਤੂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਾਜ਼ਿਸ਼ ਤਹਿਤ ਸਬੰਧਤ ਪਿੰਡਾਂ ਵਿੱਚ ਆਪਣੇ 1-1, 2-2 ਬੰਦੇ ਖੜ੍ਹੇ ਕਰ ਦਿੱਤੇ ਜਿਸ ਕਾਰਨ ਕਾਫੀ ਪਿੰਡਾਂ ਵਿੱਚ ਸਰਬਸੰਮਤੀਆਂ ਨਹੀ ਹੋ ਸਕੀਆਂ।
ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਉਨ੍ਹਾਂ ਦੇ ਦਫਤਰ ਪੁੱਜੇ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਰਪੰਚ ਕਿਸੇ ਇੱਕ ਪਾਰਟੀ ਦਾ ਨਹੀ ਹੁੰਦਾ ਸਗੋਂ ਉਹ ਪੂਰੇ ਪਿੰਡ ਦਾ ਸਰਪੰਚ ਹੁੰਦਾ ਹੈ। ਇਸ ਲਈ ਪਾਰਦਰਸ਼ਤਾ ਦੇ ਨਾਲ ਪਿੰਡ ਵਿੱਚ ਵਿਕਾਸ ਦੇ ਨਾਲ-ਨਾਲ ਆਪਸੀ ਭਾਈਚਾਰਾ ਵੀ ਮਜਬੂਤ ਬਣਾਇਆ ਜਾਵੇ ਅਤੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵੱਲ ਧਿਆਨ ਦਿੱਤਾ ਜਾਵੇ।
ਉਹਨਾਂ ਨਵੀਆਂ ਚੁਣੀਆਂ ਗਈਆਂ ਨੂੰ ਇਹ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਨਵੇਂ ਕੰਮਾਂ ਦੇ ਐਸਟੀਮੇਟ ਤਿਆਰ ਕਰਕੇ ਲੋੜੀਂਦੇ ਫੰਡ ਜੁਟਾਉਣ ਲਈ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ। ਇਸ ਮੌਕੇ ਮਿਉਂਸਪਲ ਕੌਂਸਲਰ ਸ. ਸਰਬਜੀਤ ਸਿੰਘ, ਸ. ਕੁਲਦੀਪ ਸਿੰਘ ਸਮਾਣਾ, ਡਾ. ਐਸ. ਐਸ. ਭੰਵਰਾ, ਸ. ਪਰਮਜੀਤ ਸਿੰਘ, ਸ. ਜਸਪਾਲ ਸਿੰਘ, ਸ. ਹਰਪਾਲ ਸਿੰਘ ਚੰਨਾ, ਸ. ਹਰਮੇਸ਼ ਸਿੰਘ ਕੁੰਬੜਾ, ਸ. ਸੁਖਮਿੰਦਰ ਸਿੰਘ ਬਰਨਾਲਾ, ਸ. ਅਕਬਿੰਦਰ ਸਿੰਘ ਗੋਸਲ, ਸ. ਅਵਤਾਰ ਸਿੰਘ ਮੌਲੀ ਬੈਦਵਾਣ, ਸ. ਆਰ.ਪੀ. ਸ਼ਰਮਾ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਹਾਜਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
