Connect with us

Chandigarh

ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ : ਭਗਵੰਤ ਸਿੰਘ ਮਾਨ

Published

on

 

ਸਰਕਾਰ ਵੱਲੋਂ ਸਹਿਕਾਰੀ ਬੈਂਕ ਦੇ ਸਾਰੇ ਵੱਡੇ ਕਰਜ਼ਿਆਂ ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਦੀ ਸਹੂਲੀਅਤ ਲਈ ਪੰਜਾਬ ਸਰਕਾਰ ਵਲੋਂ ਸਾਰੇ ਵੱਡੇ ਕਰਜ਼ਿਆਂ ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਫੈਸਲਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ਉੱਤੇ ਮਨਾਉਣ ਦੀ ਸਹੂਲਤ ਦੇਣ ਲਈ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ। ਉਹਨਾਂ ਕਿਹਾ ਕਿ ਬੈਂਕ ਵੱਲੋਂ ਇਹ ਪੇਸ਼ਕਸ਼ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਬੈਂਕ ਸਰਕਾਰੀ ਸੰਸਥਾਵਾਂ ਦੇ ਤਨਖ਼ਾਹਦਾਰ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ-ਆਰਥਿਕ ਲੋੜਾਂ ਪੂਰੀਆਂ ਕਰਨ ਅਤੇ ਘਰਾਂ ਲਈ ਖਪਤਕਾਰ ਟਿਕਾਊ ਵਸਤੂਆਂ ਦੀ ਖਰੀਦ ਲਈ ਨਿੱਜੀ ਅਤੇ ਖਪਤਕਾਰ ਕਰਜੇ ਮੁਹੱਈਆ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗਾਹਕ ਇਸ ਆਫਰ ਦਾ ਲਾਭ ਲੈਣ ਲਈ ਚੰਡੀਗੜ੍ਹ ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀਆਂ 18 ਬ੍ਰਾਂਚਾਂ ਵਿੱਚੋਂ ਕਿਸੇ ਨਾਲ ਵੀ ਸੰਪਰਕ ਕਰ ਸਕਦੇ ਹਨ।

 

Continue Reading

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

Continue Reading

Chandigarh

ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।

ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।

Continue Reading

Chandigarh

ਪੰਚਾਇਤੀ ਰਾਜ ਦਿਵਸ ਦੀਆਂ ਤਿਆਰੀਆਂ ਲਈ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਮੀਟਿੰਗ ਆਯੋਜਿਤ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਇੱਕ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਸੂਬਾ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 24 ਅਪ੍ਰੈਲ ਨੂੰ ਮਨਾਏ ਜਾਣ ਵਾਲੇ ‘ਰਾਸ਼ਟਰੀ ਪੰਚਾਇਤੀ ਰਾਜ ਦਿਵਸ’ ਸਬੰਧੀ ਰੂਪ-ਰੇਖਾ ਉਲੀਕੀ ਗਈ।

ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ , ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ 24 ਅਪ੍ਰੈਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਆਡੀਟੋਰੀਅਮ ਚੰਡੀਗੜ੍ਹ ਵਿਖੇ ਇੱਕ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਡਾ. ਅਮਨਦੀਪ ਕੌਰ ਢੋਲੇਵਾਲ ਅਤੇ ਗੌਰਵ ਸੰਧੂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਮਾਗਮ ਦੀ ਸਫਲਤਾ ਲਈ ਅਹਿਮ ਸੁਝਾਅ ਦਿੱਤੇ।

ਉਹਨਾਂ ਕਿਹਾ ਕਿ ਇਸ ਮੌਕੇ ਮੁਹਾਲੀ ਜ਼ਿਲ੍ਹੇ ਦੇ ਕੋਨੇ-ਕੋਨੇ ਤੋਂ ਪੰਚਾਇਤੀ ਨੁਮਾਇੰਦੇ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚਣਗੇ।

Continue Reading

Latest News

Trending