Connect with us

Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ

Published

on

 

 

ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ਤੇ ਜ਼ੋਰ

ਕੈਦੀਆਂ ਤੇ ਹਵਾਲਾਤੀਆਂ ਲਈ ਭਲਾਈ ਸਕੀਮਾਂ ਨੂੰ ਹੂਬਹੂ ਲਾਗੂ ਕਰਨ ਦੀ ਹਦਾਇਤ

ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਦੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ਤੇ ਜ਼ੋਰ ਦਿੱਤਾ ਹੈ। ਇੱਥੇ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਦੀਆਂ ਸਮੂਹ ਜੇਲਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਅਤੇ ਮੋਬਾਈਲ ਆਦਿ ਉਪਕਰਣਾਂ ਦੀ ਮੁਕੰਮਲ ਰੋਕਥਾਮ ਲਈ ਨਵੀਨਤਮ ਤਕਨਾਲੋਜੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਲਾਂ ਵਿੱਚ ਐਡਵਾਂਸਡ ਸਰਵੀਲੈਂਸ ਉਪਕਰਣ ਲਗਾਉਣ ਲਈ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਸ. ਭੁੱਲਰ ਨੇ ਕਿਹਾ ਕਿ ਉਹ ਜੇਲ ਵਿਭਾਗ ਲਈ ਲੋੜੀਂਦੇ ਫੰਡਾਂ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਛੇਤੀ ਮੁਲਾਕਾਤ ਕਰਨਗੇ ਅਤੇ ਜੇਲਾਂ ਦੇ ਆਧੁਨਿਕੀਕਰਨ ਅਤੇ ਉਥੇ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਜੇਲ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਲਈ ਮੁਸਤੈਦੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਜੇਲਾਂ ਵਿੱਚ ਵੱਖੋ-ਵੱਖ ਉਤਪਾਦ ਤਿਆਰ ਕੀਤੇ ਜਾਣ ਤਾਂ ਜੋ ਜੇਲਾਂ ਨੂੰ ਵਿੱਤ ਪੱਖੋਂ ਸਵੈ-ਨਿਰਭਰ ਬਣਾਇਆ ਜਾ ਸਕੇ। ਇਸੇ ਤਰ੍ਹਾਂ ਕੈਦੀਆਂ ਤੇ ਹਵਾਲਾਤੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਸਣੇ ਉਨ੍ਹਾਂ ਲਈ ਬਣਾਈਆਂ ਭਲਾਈ ਸਕੀਮਾਂ ਨੂੰ ਹੂਬਹੂ ਲਾਗੂ ਕੀਤਾ ਜਾਵੇ।

ਮੀਟਿੰਗ ਦੌਰਾਨ ਸ. ਭੁੱਲਰ ਨੇ ਜੇਲ ਢਾਂਚੇ ਵਿੱਚ ਸੁਧਾਰ ਲਈ ਚਲਾਏ ਜਾ ਰਹੇ ਪ੍ਰਾਜੈਕਟਾਂ, ਮੌਜੂਦਾ ਚੁਣੌਤੀਆਂ ਦੇ ਹੱਲ ਲਈ ਰਣਨੀਤੀਆਂ, ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ, ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ, ਅੰਤਰ-ਵਿਭਾਗੀ ਸੰਚਾਰ ਸੁਧਾਰ ਅਤੇ ਮੁੜ-ਵਸੇਬਾ ਪ੍ਰੋਗਰਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਜੇਲਾਂ) ਸ੍ਰੀ ਅਲੋਕ ਸ਼ੇਖਰ, ਏ.ਡੀ.ਜੀ.ਪੀ. (ਜੇਲਾਂ) ਸ੍ਰੀ ਅਰੁਣ ਪਾਲ ਸਿੰਘ, ਆਈ.ਜੀ. (ਜੇਲਾਂ) ਸ੍ਰੀ ਆਰ.ਕੇ. ਅਰੋੜਾ, ਡੀ.ਆਈ.ਜੀ. (ਜੇਲਾਂ ਮੁੱਖ ਦਫ਼ਤਰ) ਸ੍ਰੀ ਸੁਰਿੰਦਰ ਸਿੰਘ ਅਤੇ ਸਾਰੇ ਜੇਲ ਸੁਪਰਡੰਟ ਅਤੇ ਮੁੱਖ ਦਫ਼ਤਰ ਦੇ ਅਧਿਕਾਰੀ ਮੌਜੂਦ ਸਨ।

 

 

Continue Reading

Chandigarh

ਚੰਡੀਗੜ੍ਹ ਦੇ ਸੈਕਟਰ 26 ਵਿੱਚ ਹੋਏ ਧਮਾਕੇ

Published

on

By

 

ਮੋਟਰ ਸਾਈਕਲ ਤੇ ਆਏ ਨੌਜਵਾਨ ਧਮਾਕਾਖੇਜ ਵਸਤੂ ਸੁੱਟ ਕੇ ਹੋਏ ਫਰਾਰ

ਚੰਡੀਗੜ੍ਹ 26 ਨਵੰਬਰ (ਸ.ਬ.) ਸਥਾਨਕ ਸੈਕਟਰ-26 ਵਿੱਚ ਸਥਿਤ ਸੇਵਿਲੇ ਬਾਰ ਐਂਡ ਲੌਂਜ ਅਤੇ ਡੀਓਰਾ ਕਲੱਬ ਦੇ ਬਾਹਰ ਧਮਾਕਾ ਹੋਇਆ। ਇਨ੍ਹਾਂ ਧਮਾਕਿਆਂ ਕਾਰਨ ਕਲੱਬ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਲੱਬ ਦੇ ਸੁਰੱਖਿਆ ਗਾਰਡ ਪੂਰਨ ਸਿੰਘ ਨੇ ਦੱਸਿਆ ਕਿ ਹਮਲਾਵਰ ਮੋਟਰਸਾਈਕਲ ਤੇ ਆਏ ਸਨ। ਇਕ ਨੌਜਵਾਨ ਮੋਟਰਸਾਈਕਲ ਸਟਾਰਟ ਕਰਕੇ ਖੜ੍ਹਾ ਸੀ, ਜਦਕਿ ਦੂਜੇ ਨੌਜਵਾਨ ਵਿਸਫੋਟਕ ਸੁੱਟ ਕੇ ਭੱਜ ਗਿਆ। ਧਮਾਕੇ ਦੀ ਆਵਾਜ਼ ਸੁਣ ਕੇ ਗਾਰਡ ਨੇ ਦੇਖਿਆ ਕਿ ਸ਼ੀਸ਼ਾ ਟੁੱਟਿਆ ਹੋਇਆ ਸੀ ਅਤੇ ਦੋਸ਼ੀ ਸੁਰੱਖਿਆ ਗਾਰਡ ਨਰੇਸ਼ ਨੂੰ ਧਮਕੀਆਂ ਦੇ ਰਹੇ ਸਨ। ਇਸ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਏ।

ਇਹਨਾਂ ਧਮਾਕਿਆਂ ਤੋਂ ਬਾਅਦ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀਆਂ ਦੇ ਨਾਲ-ਨਾਲ ਫੋਰੈਂਸਿਕ ਟੀਮ ਨੂੰ ਵੀ ਮੌਕੇ ਤੇ ਸੱਦਿਆ ਗਿਆ ਅਤੇ ਸੈਂਪਲ ਲਏ ਗਏ। ਪੁਲੀਸ ਨੂੰ ਸ਼ੱਕ ਹੈ ਕਿ ਇਹ ਦੇਸੀ ਬਣੇ ਬੰਬ ਹੋ ਸਕਦੇ ਹਨ, ਅਤੇ ਜ਼ਬਰੀ ਵਸੂਲੀ ਦੇ ਕੋਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੋ ਬੰਬ ਵਰਤੇ ਗਏ ਸਨ, ਉਹ ਕਿੱਲਾਂ ਅਤੇ ਜਲਣਸ਼ੀਲ ਸਮੱਗਰੀ ਨਾਲ ਭਰੇ ਹੋਏ ਸਨ। ਪੁਲੀਸ ਨੂੰ ਸ਼ੱਕ ਹੈ ਕਿ ਇਹ ਦੇਸੀ ਬਣੇ ਬੰਬ ਹੋ ਸਕਦੇ ਹਨ, ਅਤੇ ਜ਼ਬਰੀ ਵਸੂਲੀ ਦੇ ਐਂਗਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਨੌਜਵਾਨ ਤੜਕੇ 3:15 ਵਜੇ ਕਲੱਬ ਵੱਲ ਬੰਬ ਵਰਗਾ ਪਦਾਰਥ ਸੁੱਟਦਾ ਨਜ਼ਰ ਆ ਰਿਹਾ ਹੈ। ਧਮਾਕੇ ਤੋਂ ਬਾਅਦ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ।

ਮੁਲਜ਼ਮਾਂ ਨੇ ਦੋਵੇਂ ਕਲੱਬਾਂ ਵਿਚਕਾਰ 30 ਮੀਟਰ ਦੀ ਦੂਰੀ ਤੇ ਮੋਟਰਸਾਈਕਲ ਪਾਰਕ ਕੀਤੀ ਸੀ। ਪਹਿਲਾਂ ਉਸਨੇ ਸੇਵਿਲੇ ਬਾਰ ਅਤੇ ਲੌਂਜ ਦੇ ਬਾਹਰ ਦੇਸੀ ਬਣਿਆ ਬੰਬ ਸੁੱਟਿਆ ਅਤੇ ਫਿਰ ਡੀਓਰਾ ਕਲੱਬ ਦੇ ਬਾਹਰ ਬੰਬ ਸੁੱਟਣ ਗਿਆ। ਉਸ ਸਮੇਂ ਦੋਵੇਂ ਕਲੱਬ ਬੰਦ ਸਨ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲੀਸ ਦਾ ਮੰਨਣਾ ਹੈ ਕਿ ਹਮਲਾਵਰਾਂ ਦਾ ਮਕਸਦ ਸਿਰਫ਼ ਦਹਿਸ਼ਤ ਫੈਲਾਉਣਾ ਸੀ।

Continue Reading

Chandigarh

ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ ਆਮ ਆਦਮੀ ਪਾਰਟੀ

Published

on

By

 

ਚੰਡੀਗੜ੍ਹ, 25 ਨਵੰਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਭਲਕੇ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੀ ਜਾਵੇਗੀ।

ਪੰਜਾਬ ਦੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਯਾਤਰਾ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੋਂ ਹੁੰਦੀ ਹੋਈ ਸ੍ਰੀ ਰਾਮ ਤੀਰਥ ਮੰਦਿਰ ਤੱਕ ਚੱਲੇਗੀ। ਇਸ ਮੌਕੇ ਉਹਨਾਂ ਦੇ ਨਾਲ ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਬੁਲਾਰੇ ਬਿਕਰਮਜੀਤ ਪਾਸੀ ਅਤੇ ਆਪ ਆਗੂ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।

ਸz. ਸੌਂਧ ਨੇ ਕਿਹਾ ਕਿ ਇਹ ਯਾਤਰਾ ਸਵੇਰੇ 9 ਵਜੇ ਪਟਿਆਲਾ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉਥੇ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ, ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ।

 

Continue Reading

Chandigarh

ਭਲਕੇ ਮਰਨ ਵਰਤ ਤੇ ਬੈਠਣਗੇ ਡੱਲੇਵਾਲ

Published

on

By

 

ਚੰਡੀਗੜ੍ਹ, 25 ਨਵੰਬਰ (ਸ.ਬ.) ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ, ਉਨ੍ਹਾਂ ਨੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾ ਦਿੱਤੀ ਹੈ।

ਬੀਤੀ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵਜੋਂ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ ਤੇ ਹਾਜ਼ਰ ਹੋਣਗੇ। ਇਸ ਦੌਰਾਨ ਕਿਸਾਨਾਂ ਦੇ ਵੱਡੇ ਜਥੇ ਖਨੌਰੀ ਸਰਹੱਦ ਤੇ ਪਹੁੰਚ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਿਸ ਜਾਵੇਗੀ।

ਉਹਨਾਂ ਅੱਜ ਫਰੀਦਕੋਟ ਪਹੁੰਚ ਕੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾ ਦਿੱਤੀ।

 

Continue Reading

Latest News

Trending