Connect with us

National

ਘਰੇਲੂ ਝਗੜੇ ਕਾਰਨ ਪਤੀ ਵੱਲੋਂ ਪਤਨੀ ਅਤੇ ਪੁੱਤਰ ਦਾ ਕਤਲ

Published

on

 

ਮਧੂਬਨੀ, 28 ਜੂਨ (ਸ.ਬ.) ਬਿਹਾਰ ਦੇ ਮਧੂਬਨੀ ਜ਼ਿਲ੍ਹੇ ਵਿੱਚ ਘਰੇਲੂ ਝਗੜੇ ਅਤੇ ਪੈਸੇ ਦੇ ਲਾਲਚ ਵਿਚ ਇੱਕ ਸਨਕੀ ਪਤੀ ਨੇ ਆਪਣੀ ਪਤਨੀ ਅਤੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਕਤਲ ਦੀ ਇਹ ਘਟਨਾ ਜ਼ਿਲ੍ਹੇ ਦੇ ਚੱਕਈ ਥਾਣਾ ਖੇਤਰ ਦੇ ਪਰਾਂਚੀ ਪਿੰਡ ਦੀ ਹੈ। ਮ੍ਰਿਤਕਾਂ ਦੀ ਪਛਾਣ ਚਕਈ ਥਾਣਾ ਖੇਤਰ ਦੇ ਪਰਾਂਚੀ ਪਿੰਡ ਵਾਸੀ ਮਹੇਸ਼ ਦਾਸ ਪਤਨੀ ਸੁਨੀਤਾ ਦੇਵੀ ਅਤੇ ਪੁੱਤਰ ਰਿਤਿਕ ਕੁਮਾਰ ਵਜੋਂ ਹੋਈ ਹੈ।

ਜ਼ਿਕਰਯੋਗ ਹੈ ਕਿ ਪਰਾਂਚੀ ਪਿੰਡ ਦੇ ਰਹਿਣ ਵਾਲੇ ਮਹੇਸ਼ ਦਾਸ ਨੇ ਬੀਤੀ ਦੇਰ ਰਾਤ ਆਪਣੀ ਪਤਨੀ ਸੁਨੀਤਾ ਦੇਵੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਪੁੱਤਰ ਰਿਤਿਕ ਕੁਮਾਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚ ਗਈ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੋਂ ਕਤਲ ਵਿੱਚ ਵਰਤਿਆ ਗਿਆ ਚਾਕੂ ਬਰਾਮਦ ਕਰ ਲਿਆ ਗਿਆ ਹੈ।

ਉਸ ਦੇ ਨਾਲ ਹੀ ਮ੍ਰਿਤਕ ਸੁਨੀਤਾ ਦੇਵੀ ਦੇ ਪੇਕੇ ਪਰਿਵਾਰ ਨੇ ਉਸ ਦੇ ਪਤੀ ਮਹੇਸ਼ ਦਾਸ ਤੇ ਕਤਲ ਦਾ ਦੋਸ਼ ਲਗਾਇਆ ਹੈ। ਉਸ ਦਾ ਕਹਿਣਾ ਹੈ ਕਿ ਉਹਨਾਂ ਦੀ ਕੁੜੀ ਦਾ ਜਵਾਈ ਉਹਨਾਂ ਤੋਂ ਲਗਾਤਾਰ ਪੈਸੇ ਮੰਗਦਾ ਰਹਿੰਦਾ ਸੀ ਅਤੇ ਜਦੋਂ ਉਹ ਨਹੀਂ ਦਿੰਦਾ ਸੀ ਤਾਂ ਉਹ ਬੇਟੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਇਸ ਸਬੰਧ ਵਿਚ ਸੁਨੀਤਾ ਦੇਵੀ ਦੇ ਪਤੀ ਮਹੇਸ਼ ਦਾਸ ਅਤੇ ਉਸ ਦੀ ਸੱਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

Continue Reading

National

ਕੁੱਲੂ ਵਿੱਚ ਜ਼ਮੀਨ ਖਿਸਕਣ ਕਾਰਨ ਕਾਰ ਹਾਦਸਾਗ੍ਰਸਤ, ਜਾਨੀ ਨੁਕਸਾਨ ਤੋਂ ਬਚਾਅ

Published

on

By

ਕੁੱਲੂ, 18 ਅਪ੍ਰੈਲ (ਸ.ਬ.) ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅਚਾਨਕ ਜ਼ਮੀਨ ਖਿਸਕਣ ਕਾਰਨ ਸੜਕ ਤੇ ਇੱਕ ਵਾਹਨ ਪੂਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਿਆ। ਖੁਸ਼ਕਿਸਮਤੀ ਨਾਲ, ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਿਪੋਰਟਾਂ ਅਨੁਸਾਰ, ਇਹ ਘਟਨਾ ਮਣੀਕਰਨ-ਬਰਸ਼ੈਣੀ ਸੜਕ ਤੇ ਘਾਟੀਗੜ੍ਹ ਦੇ ਨੇੜੇ ਵਾਪਰੀ ਹੈ।

ਜ਼ਿਕਰਯੋਗ ਹੈ ਕਿ ਸ਼ੁਰੂ ਵਿੱਚ ਪਹਾੜੀ ਤੋਂ ਹਲਕਾ ਮਲਬਾ ਡਿੱਗਣਾ ਸ਼ੁਰੂ ਹੋ ਗਿਆ, ਜਿਸ ਕਾਰਨ ਡਰਾਈਵਰ ਸੁਚੇਤ ਹੋ ਗਿਆ ਅਤੇ ਉਹ ਤੁਰੰਤ ਗੱਡੀ ਤੋਂ ਬਾਹਰ ਨਿਕਲ ਗਿਆ। ਕੁਝ ਪਲਾਂ ਬਾਅਦ ਭਾਰੀ ਪੱਥਰ ਡਿੱਗਣੇ ਸ਼ੁਰੂ ਹੋ ਗਏ, ਜਿਸ ਨਾਲ ਉਕਤ ਸਥਾਨ ਵਿਚੋਂ ਲੰਘ ਰਹੀ ਇਕ ਗੱਡੀ ਪੂਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਹ ਰਾਹਤ ਦੀ ਗੱਲ ਹੈ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਾਨਕ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਘਾਟੀਗੜ੍ਹ ਇਲਾਕਾ ਜ਼ਮੀਨ ਖਿਸਕਣ ਲਈ ਬਹੁਤ ਕਮਜ਼ੋਰ ਹੋ ਗਿਆ ਹੈ। ਇੱਥੇ ਅਕਸਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਇਹ ਰਸਤਾ ਹੁਣ ਰਾਹਗੀਰਾਂ ਅਤੇ ਸੈਲਾਨੀਆਂ ਲਈ ਜੋਖਮ ਭਰਿਆ ਬਣ ਗਿਆ ਹੈ।

Continue Reading

National

ਪੁਣੇ ਵਿੱਚ ਹਵਾਈ ਸੈਨਾ ਦੇ ਜਹਾਜ਼ ਦੀ ‘ਹਾਰਡ ਲੈਂਡਿੰਗ’

Published

on

By

ਪੁਣੇ, 18 ਅਪ੍ਰੈਲ (ਸ.ਬ.) ਪੁਣੇ ਹਵਾਈ ਅੱਡੇ ਦਾ ਰਨਵੇਅ ਬੀਤੀ ਦੇਰ ਰਾਤ ਇਕ ਆਈ.ਏ.ਐਫ਼.ਜਹਾਜ਼ ਵਲੋਂ ਸਖ਼ਤ ਲੈਂਡਿੰਗ ਕਰਨ ਤੋਂ ਬਾਅਦ ਅਸਥਾਈ ਤੌਰ ਤੇ ਬੰਦ ਕਰ ਦਿੱਤਾ ਗਿਆ। ਭਾਰਤੀ ਹਵਾਈ ਸੈਨਾ ਦੇ ਅਨੁਸਾਰ ਇਸ ਘਟਨਾ ਕਾਰਨ ਹਵਾਈ ਅੱਡੇ ਤੇ ਉਡਾਣ ਸੰਚਾਲਨ ਅੱਠ ਘੰਟਿਆਂ ਲਈ ਪ੍ਰਭਾਵਿਤ ਰਿਹਾ।

ਆਈ.ਏ.ਐਫ਼. ਦੇ ਅਨੁਸਾਰ ਲੈਂਡਿੰਗ ਘਟਨਾ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਰਨਵੇ ਨੂੰ ਤੁਰੰਤ ਬੰਦ ਕਰਨਾ ਪਿਆ। ਜਹਾਜ਼ ਦਾ ਅਮਲਾ ਸੁਰੱਖਿਅਤ ਹੈ ਤੇ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ ਅੱਜ ਸਵੇਰੇ 7:30 ਵਜੇ ਤੋਂ ਬਾਅਦ ਹਵਾਈ ਅੱਡੇ ਤੇ ਉਡਾਣ ਸੰਚਾਲਨ ਆਮ ਵਾਂਗ ਸ਼ੁਰੂ ਹੋ ਗਿਆ। ਹਵਾਈ ਅੱਡੇ ਦੇ ਨਿਰਦੇਸ਼ਕ ਦੇ ਅਨੁਸਾਰ ਪੰਜ ਏਅਰਲਾਈਨਾਂ ਦੀਆਂ 91 ਉਡਾਣਾਂ ਨੂੰ ਰੱਦ ਕਰਨਾ ਪਿਆ।

ਰੱਦ ਕੀਤੀਆਂ ਗਈਆਂ ਉਡਾਣਾਂ ਵਿਚ ਇੰਡੀਗੋ ਦੀਆਂ 65 ਉਡਾਣਾਂ, ਏਅਰ ਇੰਡੀਆ ਦੀਆਂ ਛੇ, ਸਪਾਈਸਜੈਟ ਦੀਆਂ ਪੰਜ, ਅਕਾਸਾ ਏਅਰ ਦੀਆਂ ਪੰਜ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ 10 ਉਡਾਣਾਂ ਸ਼ਾਮਿਲ ਹਨ। ਪੁਣੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਦੇ ਅਨੁਸਾਰ ਬੀਤੀ ਰਾਤ ਲਗਭਗ 10:25 ਵਜੇ ਇਕ ਲੜਾਕੂ ਜਹਾਜ਼ ਦਾ ਅੰਡਰਕੈਰੇਜ (ਲੈਂਡਿੰਗ ਗੀਅਰ) ਲੈਂਡਿੰਗ ਦੌਰਾਨ ਫੇਲ੍ਹ ਹੋ ਗਿਆ, ਜਿਸ ਕਾਰਨ ਰਨਵੇਅ ਤੇ ਰੁਕਾਵਟ ਆ ਗਈ।

Continue Reading

National

ਪੈਸਿਆਂ ਦੇ ਲੈਣ-ਦੇਣ ਕਾਰਨ ਗੁਆਂਢੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਪਿਓ-ਪੁੱਤ ਦਾ ਕਤਲ

Published

on

By

ਨਵੀਂ ਦਿੱਲੀ, 18 ਅਪ੍ਰੈਲ (ਸ.ਬ.) ਦੱਖਣੀ ਦਿੱਲੀ ਦੇ ਸੀਆਰ ਪਾਰਕ ਇਲਾਕੇ ਵਿੱਚ ਇੱਕ ਪਿਤਾ ਅਤੇ ਉਸ ਦੇ ਪੁੱਤਰ ਦਾ ਬੜੀ ਬੇਰਹਿਮੀ ਨਾਲ ਇਕ ਗੁਆਂਢੀ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਲੋਕਾਂ ਨੂੰ ਪਿਓ-ਪੁੱਤਰ ਦੀਆਂ ਲਾਸ਼ਾਂ ਸੜਕ ਤੋਂ ਬਰਾਮਦ ਹੋਈਆਂ। ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ।

ਪੁਲੀਸ ਨੇ ਅੱਜ ਸੀਨੀਅਰ ਅਧਿਕਾਰੀ ਅਨੰਤ ਮਿੱਤਲ, ਆਈਪੀਐਸ, ਡੀਸੀਪੀ ਦੁਆਰਾ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਇਸ ਹਿੰਸਕ ਹਮਲੇ ਵਿੱਚ ਇੱਕ ਹੋਰ ਪਰਿਵਾਰਕ ਮੈਂਬਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਬੀਤੀ ਰਾਤ ਲਗਭਗ 9:30 ਵਜੇ ਸੀਆਰ ਪਾਰਕ ਪੁਲੀਸ ਨੂੰ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਸਾਕੇਤ ਤੋਂ ਇੱਕ ਫੋਨ ਆਇਆ। ਪੁਲੀਸ ਦੇ ਪਹੁੰਚਣ ਤੋਂ ਪਹਿਲਾਂ ਡਾਕਟਰਾਂ ਨੇ 62 ਸਾਲਾ ਰਾਕੇਸ਼ ਸੂਦ ਅਤੇ ਉਸਦੇ 27 ਸਾਲਾ ਪੁੱਤਰ ਕਰਨ ਸੂਦ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਚਚੇਰਾ ਭਰਾ ਰਾਹੁਲ ਦਾ ਇਲਾਜ ਚੱਲ ਰਿਹਾ ਹੈ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਾਰਦਾਤ ਨੂੰ ਅੰਜ਼ਾਮ ਪੁਰਾਣੀ ਰੰਜਿਸ਼ ਨੂੰ ਲੈ ਕੇ ਦਿੱਤਾ ਗਿਆ। ਰਾਕੇਸ਼ ਅਤੇ ਉਸਦਾ ਪੁੱਤਰ ਪ੍ਰਾਪਰਟੀ ਡੀਲਰ ਦਾ ਕੰਮ ਕਰਦੇ ਸਨ। ਰਾਕੇਸ਼ ਦਾ ਉਸੇ ਅਪਾਰਟਮੈਂਟ ਵਿੱਚ ਰਹਿਣ ਵਾਲੇ ਇੱਕ ਗੁਆਂਢੀ ਨਾਲ ਪਹਿਲਾਂ ਵਿੱਤੀ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਸੀ। ਪੁਲੀਸ ਨੇ ਕਿਹਾ ਕਿ ਦੋਸ਼ੀ, ਜਿਸਦੀ ਪਛਾਣ ਅਸਦ ਵਜੋਂ ਹੋਈ ਹੈ, ਉਹ ਤਾਰਾ ਅਪਾਰਟਮੈਂਟਸ ਦਾ ਵਸਨੀਕ ਹੈ। ਉਸ ਨੇ ਕਥਿਤ ਤੌਰ ਤੇ ਮੁੜ ਤੋਂ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਪਿਓ-ਪੁੱਤਰ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਪੁਲੀਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Continue Reading

Latest News

Trending