Connect with us

Punjab

ਸੂਫੀ ਗਾਇਕ ਦੇ ਪੁੱਤ ਦੀ ਸੜਕ ਹਾਦਸੇ ਵਿੱਚ ਮੌਤ

Published

on

 

ਜਲੰਧਰ, 18 ਅਕਤੂਬਰ (ਸ.ਬ.) ਜਲੰਧਰ ਦੇ ਰਹਿਣ ਵਾਲੇ ਸੂਫੀ ਗਾਇਕ ਬੰਟੀ ਕਵਾਲ ਦੇ ਬੇਟੇ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ। ਬਸਤੀ ਪੀਰ ਦਾਦ ਦੇ ਰਹਿਣ ਵਾਲੇ 15 ਸਾਲਾ ਇਵਾਨ ਦਾ ਬੀਤੇ ਬੁੱਧਵਾਰ ਨੂੰ ਐਕਸੀਡੈਂਟ ਹੋ ਗਿਆ।

ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਵਾਨ ਦਸਵੀਂ ਜਮਾਤ ਦਾ ਵਿਦਿਆਰਥੀ ਸੀ। ਇਵਾਨ ਐਕਟਿਵਾ ਤੇ ਜਾ ਰਿਹਾ ਸੀ, ਜਿਸ ਦੀ ਈ-ਰਿਕਸ਼ਾ ਨਾਲ ਟੱਕਰ ਹੋ ਗਈ। ਹਾਦਸਾ ਹੋਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਵਿੱਚ ਜ਼ਖ਼ਮੀ ਹੋਏ ਨੌਜਵਾਨ ਦੀ ਬੀਤੀ ਰਾਤ ਇਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਵਾਨ 10ਵੀਂ ਜਮਾਤ ਵਿੱਚ ਪੜ੍ਹਦਾ ਸੀ। ਬੁੱਧਵਾਰ ਨੂੰ ਉਹ ਕੁਝ ਸਾਮਾਨ ਖਰੀਦਣ ਲਈ ਐਕਟਿਵਾ ਤੇ ਬਾਜ਼ਾਰ ਗਿਆ ਸੀ। ਜਿੱਥੇ ਰਸਤੇ ਵਿੱਚ ਅਚਾਨਕ ਇੱਕ ਕੁੱਤਾ ਆ ਗਿਆ ਅਤੇ ਉਸਦੀ ਐਕਟਿਵਾ ਬੇਕਾਬੂ ਹੋ ਗਈ। ਉਹ ਨੇੜੇ ਤੋਂ ਲੰਘ ਰਹੇ ਇੱਕ ਈ-ਰਿਕਸ਼ਾ ਨਾਲ ਟਕਰਾ ਗਿਆ।

ਹਾਦਸੇ ਵਿੱਚ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਜਿੱਥੇ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਥਾਣਾ ਬਸਤੀ ਬਾਵਾ ਖੇਲ ਦੀ ਪੁਲੀਸ ਨੂੰ ਦਿੱਤੀ ਗਈ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਸਨ। ਬੀਤੀ ਰਾਤ ਇਵਾਨ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Continue Reading

Chandigarh

ਕਿਸਾਨਾਂ ਨੇ ਘੇਰਿਆ ਚੰਡੀਗੜ੍ਹ, ਪੁਲੀਸ ਵੱਲੋਂ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਕਿਸਾਨ ਭਵਨ ਦੇ ਗੇਟ ਉੱਤੇ ਹੀ ਲਗਾਇਆ ਧਰਨਾ

Published

on

By

 

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਲਈ ਚੰਡੀਗੜ੍ਹ ਵੱਲ ਤੁਰੇ ਕਿਸਾਨ, ਪੁਲੀਸ ਨੇ ਕੀਤੀ ਬੈਰੀਕੇਡਿੰਗ, ਜਾਮ ਵਿੱਚ ਫ਼ਸੇ ਲੋਕ

ਚੰਡੀਗੜ੍ਹ, 18 ਅਕਤੂਬਰ (ਸ.ਬ.) ਸੰਯੁਕਤ ਕਿਸਾਨ ਮੋਰਚਾ ਵਲੋਂ ਪਹਿਲਾਂ ਐਲਾਨੇ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਏ ਜਾਣ ਵਾਲੇ ਧਰਨੇ ਲਈ ਜਾ ਰਹੇ ਕਿਸਾਨਾਂ ਨੂੰ ਪੁਲੀਸ ਵਲੋਂ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਕਿਸਾਨ ਭਵਨ ਦੇ ਗੇਟ ਉੱਤੇ ਹੀ ਧਰਨਾ ਲਗਾ ਦਿੱਤਾ ਹੈ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਵਿਚ ਪੁੱਜੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਹੁਣ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੀ ਧਰਨਾ ਲਗਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦ ਤੱਕ ਉਨ੍ਹਾਂ ਦੇ ਹਿਰਾਸਤ ਵਿਚ ਲਏ ਗਏ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਤੇ ਮੰਡੀਆਂ ਵਿਚ ਝੋਨਾ ਨਹੀਂ ਖਰੀਦਿਆ ਜਾਂਦਾ, ਉਦੋਂ ਤੱਕ ਕਿਸਾਨ ਇਥੇ ਹੀ ਡਟੇ ਰਹਿਣਗੇ। ਇਸ ਮੌਕੇ ਤੇ ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਆਦਿ ਆਗੂ ਕਿਸਾਨ ਭਵਨ ਵਿਚ ਮੌਜੂਦ ਹਨ ਅਤੇ ਇੱਥੇ ਪੁਲੀਸ ਕਰਮਚਾਰੀ ਉਨ੍ਹਾਂ ਨੂੰ ਕਿਸਾਨ ਭਵਨ ਤੋਂ ਬਾਹਰ ਜਾਣ ਲਈ ਰੋਕ ਰਹੇ ਹਨ।

ਪੰਜਾਬ ਕਿਸਾਨ ਯੂਨੀਅਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਪਹੁੰਚੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਦੇ ਬੋਧ ਸਿੰਘ ਮਾਨਸਾ, ਮੈਡੀਕਲ ਪ੍ਰੈਕਟੀਸ਼ਨਰ ਦੇ ਧੰਨਾ ਮਲ ਗੋਇਲ, ਕਿਸਾਨ ਆਗੂ ਕਰਨੈਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ ਸਮੇਤ ਹੋਰਨਾਂ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇੱਥੇ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਸ਼ਨਿਚਰਵਾਰ ਸ਼ਾਮ 4 ਵਜੇ ਮੀਟਿੰਗ ਕਰਨ ਦਾ ਸੱਦਾ ਭੇਜਿਆ ਗਿਆ ਹੈ।

Continue Reading

Mohali

ਮੇਅਰ ਨੇ ਕੀਤਾ ਕੂੜਾ ਇਕੱਠਾ ਕਰਨ ਵਾਲੀਆਂ ਥਾਵਾਂ ਦਾ ਅਚਨਚੇਤ ਦੌਰਾ, ਹਫਤਾਵਾਰੀ ਨਿਰੀਖਣ ਕਰਨ ਦੇ ਹੁਕਮ ਦਿੱਤੇ

Published

on

By

 

 

ਦੀਵਾਲੀ ਤੋਂ ਪਹਿਲਾਂ ਹੋਰ ਤੇਜ ਕੀਤੀ ਜਾਵੇਗੀ ਨਗਰ ਨਿਗਮ ਦੀ ਸਫਾਈ ਮੁਹਿੰਮ

ਐਸ ਏ ਐਸ ਨਗਰ, 18 ਅਕਤੂਬਰ (ਸ.ਬ.) ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਫੇਜ਼-1 ਅਤੇ ਸ਼ਾਹੀਮਾਜਰਾ ਵਿੱਚ ਸਥਿਤ ਕੂੜਾ ਇਕੱਤਰ ਕਰਨ ਵਾਲੇ ਕੇਂਦਰਾਂ (ਆਰ. ਐਮ. ਸੀ. ਸਾਈਟਾਂ) ਦੇ ਹਫਤਾਵਾਰੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹਨਾਂ ਕੇਂਦਰਾਂ ਤੋਂ ਕੂੜਾ ਬਾਹਰ ਸੜਕਾਂ ਤਕ ਖਿਲ੍ਹਰਨ ਦੀਆਂ ਕਈ ਸ਼ਿਕਾਇਤਾਂ ਤੋਂ ਬਾਅਦ ਇਹਨਾਂ ਸਾਈਟਾਂ ਦਾ ਅਚਨਚੇਤ ਦੌਰਾ ਕਰਨ ਦੌਰਾਨ ਮੇਅਰ ਵਲੋਂ ਇਹ ਹੁਕਮ ਦਿੱਤੇ ਗਏ ਹਨ।

ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸz. ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦੇ ਨਾਲ ਆਰ ਐਮ ਸੀ ਕੇਂਦਰਾਂ ਦਾ ਦੌਰਾਨ ਕਰਨ ਦੇ ਨਾਲ ਨਾਲ ਉਹਨਾਂ ਫੇਜ਼-1, 3ਬੀ 2 ਅਤੇ ਫੇਜ਼-7 ਸਮੇਤ ਕਈ ਮਾਰਕੀਟਾਂ ਦਾ ਵੀ ਨਿਰੀਖਣ ਕੀਤਾ, ਜਿੱਥੇ ਉਨ੍ਹਾਂ ਨੇ ਇਨ੍ਹਾਂ ਖੇਤਰਾਂ ਵਿੱਚ ਕੰਮ ਕਰ ਰਹੇ ਅਣਅਧਿਕਾਰਤ ਵਿਕਰੇਤਾਵਾਂ ਨੂੰ ਜ਼ੁਰਮਾਨਾ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸਿਸਟਮ ਵਿੱਚ ਬੇਨਿਯਮੀਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਦੀ ਸਫ਼ਾਈ ਅਤੇ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਮੁਹਾਲੀ ਡੰਪਿੰਗ ਸਾਈਟ ਦੀ ਵਰਤੋਂ ਨੂੰ ਰੋਕਣ ਦੇ ਨਿਰਦੇਸ਼ਾਂ ਕਾਰਨ ਆਰ ਐਮ ਸੀ ਕੇਂਦਰਾਂ ਦੀਆਂ ਸਹੂਲਤਾਂ ਤੇ ਕਾਫ਼ੀ ਦਬਾਅ ਪਿਆ ਹੈ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਨਿੱਜੀ ਤੌਰ ਤੇ ਸਾਈਟਾਂ ਦੀ ਸਮੀਖਿਆ ਕਰਨ ਅਤੇ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕੂੜਾ ਪ੍ਰਬੰਧਨ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਨਿਗਮ ਵਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਸ ਕਰ ਦਿਵਹਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਰਿਬਤਹਰ ਸਫਾਈ ਸਹੂਲਤਾਂ ਮੁਹਈਆ ਕਰਜਵਾਈਆਂ ਜਾ ਸਕਣ।

ਉਹਨਾਂ ਕਿਹਾ ਕਿ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਗਮ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਕੂੜੇ ਦਾ ਪ੍ਰਬੰਧਨ ਕੁਸ਼ਲਤਾ ਨਾਲ ਕਰਨ ਅਤੇ ਇਹ ਆਰ ਐਮ ਸੀ ਸਾਈਟਾਂ ਸੁਚਾਰੂ ਢੰਗ ਨਾਲ ਕੰਮ ਕਰਨ। ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਗੱਲ ਦਾ ਧਿਆਨਭ ਰੱਖਣਾ ਚਾਹੀਦਾ ਹੈ ਕਿ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਵਿੱਚ ਕੂੜੇ ਦੀ ਨਿਕਾਸੀ ਦਾ ਦਬਾਅ ਹੋਰ ਵੀ ਵਧ ਜਾਵੇਗਾ, ਇਸ ਲਈ ਇਸ ਸੰਬੰਧੀ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਲੋੜ ਹੈ।

ਇਸ ਮੌਕੇ ਮਿਉਂਸਪਲ ਕੌਂਸਲਰ ਕਮਲਜੀਤ ਸਿੰਘ ਬੰਨੀ ਅਤੇ ਜਗਦੀਸ਼ ਸਿੰਘ ਜੱਗਾ ਵੀ ਮੌਜੂਦ ਸਨ।

 

Continue Reading

Chandigarh

ਚੰਡੀਗੜ੍ਹ ਆ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ ਕੀਤੀ ਬੈਰੀਕੇਡਿੰਗ, ਜਾਮ ਵਿੱਚ ਫ਼ਸੇ ਲੋਕ

Published

on

By

 

ਚੰਡੀਗੜ੍ਹ, 18 ਅਕਤੂਬਰ (ਸ.ਬ.) ਪੰਜਾਬ ਤੋਂ ਚੰਡੀਗੜ੍ਹ ਵੱਲ ਆਉਣ ਵਾਲੇ ਬਹੁਤ ਸਾਰੇ ਰਸਤਿਆਂ ਨੂੰ ਪੁਲੀਸ ਵਲੋਂ ਰੋਕ ਦਿੱਤਾ ਗਿਆ ਹੈ। ਖ਼ਾਸ ਕਰਕੇ ਫਰਨੀਚਰ ਮਾਰਕੀਟ ਤੋਂ ਚੰਡੀਗੜ੍ਹ ਆਉਣ ਵਾਲੀ ਰੋਡ ਨੂੰ ਰੋਕਣ ਦੇ ਕਾਰਨ ਬੱਸ ਸਟੈਂਡ ਵੱਲ ਸੈਕਟਰ 43 ਵੱਲ ਆ ਰਹੇ ਲੋਕਾਂ ਨੂੰ ਵੱਡੇ ਵੱਡੇ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੂਜੇ ਪਾਸੇ ਕਿਸਾਨ ਆਗੂਆਂ ਜਿਨ੍ਹਾਂ ਵਿਚ 32 ਜਥੇਬੰਦੀਆਂ ਸ਼ਾਮਿਲ ਹਨ, ਵਲੋਂ ਪਹਿਲਾਂ ਮਿੱਥੇ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵਲ ਕੂਚ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਏਅਰ ਪੋਰਟ ਰੋਡ ਤੇ ਪੰਜਾਬ ਪੁਲੀਸ ਵਲੋਂ ਆਗੂਆਂ ਨੂੰ ਰੋਕੇ ਜਾਣ ਤੇ ਕਿਸਾਨਾਂ ਵਲੋਂ ਸੜਕ ਜਾਮ ਕਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

Continue Reading

Latest News

Trending