Mohali
ਸੂਬੇ ਨੂੰ ਡੇਂਗੂ-ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਹਿਤਿੰਦਰ ਕੌਰ
ਸਿਹਤ ਵਿਭਾਗ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਚਲਾਈ ਗਈ ਡੇਂਗੂ ਰੋਕਥਾਮ ਮੁਹਿੰਮ ਤਹਿਤ 12 ਟੀਮਾਂ ਨੇ ਘਰ-ਘਰ ਜਾ ਕੇ ਕੀਤੀ ਜਾਂਚ
ਐਸ ਏ ਐਸ ਨਗਰ, 18 ਅਕਤੂਬਰ (ਸ.ਬ.) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਦੀ ਅਗਵਾਈ ਹੇਠ ਡੇਂਗੂ ਰੋਕਥਾਮ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਘਰੋਂ-ਘਰੀਂ ਜਾ ਕੇ ਕੰਟੇਨਰਾਂ ਦੀ ਜਾਂਚ ਕੀਤੀ ਗਈ। ਇਸ ਮੁਹਿੰਮ ਦੇ ਤਹਿਤ ਵਿਭਾਗ ਵਲੋਂ ਸੂਬਾਈ ਸਿਹਤ ਅਧਿਕਾਰੀਆਂ ਦੀਆਂ 12 ਟੀਮਾਂ ਬਣਾ ਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਭੇਜੀਆਂ ਗਈਆਂ, ਜਿਨ੍ਹਾਂ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਿਰੀਖਣ ਕੀਤਾ। ਡਾ. ਹਿਤਿੰਦਰ ਕੌਰ ਨੇ ਮੁਹਾਲੀ ਦੇ ਫ਼ੇਜ਼ 6 ਵਿਖੇ ਵਿਖੇ ਘਰ-ਘਰ ਜਾ ਕੇ ਮੱਛਰ ਦੇ ਲਾਰਵੇ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਨੂੰ ਜਾਂਚਿਆ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਵੀ ਦਿਤੀ।
ਇਸ ਮੌਕੇ ਗੱਲ ਕਰਦਿਆਂ ਡਾ. ਹਿਤਿੰਦਰ ਕੌਰ ਨੇ ਦਸਿਆ ਕਿ ਵਿਭਾਗ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਵੱਡੇ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਹਰ ਸ਼ੁੱਕਰਵਾਰ ਨੂੰ ਸਾਰੇ ਸੀਨੀਅਰ ਸਿਹਤ ਅਧਿਕਾਰੀ ਸਵੇਰੇ ਵੱਖ-ਵੱਖ ਥਾਈ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕਰਦੇ ਹਨ।
ਇਸ ਉਪਰੰਤ ਦੌਰਾਨ ਫ਼ੇਜ਼ 6 ਦੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡੇਂਗੂ ਦੀ ਬਿਮਾਰੀ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ। ਉਹਨਾਂ ਦਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜਿਸਦੇ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਉਨ੍ਹਾਂ ਬੱਚਿਆਂ ਕੋਲੋਂ ਵਾਅਦਾ ਲਿਆ ਕਿ ਉਹ ਹਰ ਸ਼ੁੱਕਰਵਾਰ ਆਪੋ-ਆਪਣੇ ਘਰਾਂ ਵਿਚ ਜਾਂਚ ਕਰਨਗੇ ਅਤੇ ਯਕੀਨੀ ਬਣਾਉਣਗੇ ਕਿ ਕਿਸੇ ਵੀ ਥਾਂ ਤੇ ਪਾਣੀ ਖੜ੍ਹਾ ਨਾ ਹੋਵੇ।
ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਪ੍ਰਦੇਸੀ, ਸਿਵਲ ਸਰਜਨ ਡਾ. ਰੇਨੂੰ ਸਿੰਘ, ਸਹਾਇਕ ਡਾਇਰੈਕਟਰ ਡਾ. ਜਸਲੀਨ ਵਿਰਕ, ਸਟੇੋਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਡਾ. ਅੰਮ੍ਰਿਤਪਾਲ ਵੜਿੰਗ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਮੌਜੂਦ ਸਨ।
Mohali
ਮੇਅਰ ਨੇ ਕੀਤਾ ਕੂੜਾ ਇਕੱਠਾ ਕਰਨ ਵਾਲੀਆਂ ਥਾਵਾਂ ਦਾ ਅਚਨਚੇਤ ਦੌਰਾ, ਹਫਤਾਵਾਰੀ ਨਿਰੀਖਣ ਕਰਨ ਦੇ ਹੁਕਮ ਦਿੱਤੇ
ਦੀਵਾਲੀ ਤੋਂ ਪਹਿਲਾਂ ਹੋਰ ਤੇਜ ਕੀਤੀ ਜਾਵੇਗੀ ਨਗਰ ਨਿਗਮ ਦੀ ਸਫਾਈ ਮੁਹਿੰਮ
ਐਸ ਏ ਐਸ ਨਗਰ, 18 ਅਕਤੂਬਰ (ਸ.ਬ.) ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਫੇਜ਼-1 ਅਤੇ ਸ਼ਾਹੀਮਾਜਰਾ ਵਿੱਚ ਸਥਿਤ ਕੂੜਾ ਇਕੱਤਰ ਕਰਨ ਵਾਲੇ ਕੇਂਦਰਾਂ (ਆਰ. ਐਮ. ਸੀ. ਸਾਈਟਾਂ) ਦੇ ਹਫਤਾਵਾਰੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹਨਾਂ ਕੇਂਦਰਾਂ ਤੋਂ ਕੂੜਾ ਬਾਹਰ ਸੜਕਾਂ ਤਕ ਖਿਲ੍ਹਰਨ ਦੀਆਂ ਕਈ ਸ਼ਿਕਾਇਤਾਂ ਤੋਂ ਬਾਅਦ ਇਹਨਾਂ ਸਾਈਟਾਂ ਦਾ ਅਚਨਚੇਤ ਦੌਰਾ ਕਰਨ ਦੌਰਾਨ ਮੇਅਰ ਵਲੋਂ ਇਹ ਹੁਕਮ ਦਿੱਤੇ ਗਏ ਹਨ।
ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸz. ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦੇ ਨਾਲ ਆਰ ਐਮ ਸੀ ਕੇਂਦਰਾਂ ਦਾ ਦੌਰਾਨ ਕਰਨ ਦੇ ਨਾਲ ਨਾਲ ਉਹਨਾਂ ਫੇਜ਼-1, 3ਬੀ 2 ਅਤੇ ਫੇਜ਼-7 ਸਮੇਤ ਕਈ ਮਾਰਕੀਟਾਂ ਦਾ ਵੀ ਨਿਰੀਖਣ ਕੀਤਾ, ਜਿੱਥੇ ਉਨ੍ਹਾਂ ਨੇ ਇਨ੍ਹਾਂ ਖੇਤਰਾਂ ਵਿੱਚ ਕੰਮ ਕਰ ਰਹੇ ਅਣਅਧਿਕਾਰਤ ਵਿਕਰੇਤਾਵਾਂ ਨੂੰ ਜ਼ੁਰਮਾਨਾ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸਿਸਟਮ ਵਿੱਚ ਬੇਨਿਯਮੀਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਦੀ ਸਫ਼ਾਈ ਅਤੇ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਮੁਹਾਲੀ ਡੰਪਿੰਗ ਸਾਈਟ ਦੀ ਵਰਤੋਂ ਨੂੰ ਰੋਕਣ ਦੇ ਨਿਰਦੇਸ਼ਾਂ ਕਾਰਨ ਆਰ ਐਮ ਸੀ ਕੇਂਦਰਾਂ ਦੀਆਂ ਸਹੂਲਤਾਂ ਤੇ ਕਾਫ਼ੀ ਦਬਾਅ ਪਿਆ ਹੈ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਨਿੱਜੀ ਤੌਰ ਤੇ ਸਾਈਟਾਂ ਦੀ ਸਮੀਖਿਆ ਕਰਨ ਅਤੇ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕੂੜਾ ਪ੍ਰਬੰਧਨ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਨਿਗਮ ਵਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਸ ਕਰ ਦਿਵਹਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਰਿਬਤਹਰ ਸਫਾਈ ਸਹੂਲਤਾਂ ਮੁਹਈਆ ਕਰਜਵਾਈਆਂ ਜਾ ਸਕਣ।
ਉਹਨਾਂ ਕਿਹਾ ਕਿ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਗਮ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਉਹ ਕੂੜੇ ਦਾ ਪ੍ਰਬੰਧਨ ਕੁਸ਼ਲਤਾ ਨਾਲ ਕਰਨ ਅਤੇ ਇਹ ਆਰ ਐਮ ਸੀ ਸਾਈਟਾਂ ਸੁਚਾਰੂ ਢੰਗ ਨਾਲ ਕੰਮ ਕਰਨ। ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਗੱਲ ਦਾ ਧਿਆਨਭ ਰੱਖਣਾ ਚਾਹੀਦਾ ਹੈ ਕਿ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਵਿੱਚ ਕੂੜੇ ਦੀ ਨਿਕਾਸੀ ਦਾ ਦਬਾਅ ਹੋਰ ਵੀ ਵਧ ਜਾਵੇਗਾ, ਇਸ ਲਈ ਇਸ ਸੰਬੰਧੀ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਲੋੜ ਹੈ।
ਇਸ ਮੌਕੇ ਮਿਉਂਸਪਲ ਕੌਂਸਲਰ ਕਮਲਜੀਤ ਸਿੰਘ ਬੰਨੀ ਅਤੇ ਜਗਦੀਸ਼ ਸਿੰਘ ਜੱਗਾ ਵੀ ਮੌਜੂਦ ਸਨ।
Mohali
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਖਰੜ ਅਨਾਜ ਮੰਡੀ ਵਿਖੇ ਕੀਤਾ ਇਲਾਕੇ ਦੇ ਕਿਸਾਨਾਂ ਦਾ ਇਕੱਠ
ਖਰੜ, 18 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਖਰੜ ਅਨਾਜ ਮੰਡੀ ਵਿਖੇ ਇਲਾਕੇ ਦੇ ਕਿਸਾਨਾਂ ਦਾ ਇਕੱਠ ਕਰਕੇ ਝੋਨੇ ਦੀ ਲਿਫਟਿੰਗ ਨਾ ਹੋਣ ਤੇ ਰੋਸ ਜਾਹਿਰ ਕੀਤਾ ਗਿਆ। ਇਸ ਮੌਕੇ ਦੁਖੀ ਹੋਏ ਕਿਸਾਨ ਮਾਰਕੀਟ ਕਮੇਟੀ ਦੇ ਦਫਤਰ ਨੂੰ ਤਾਲਾ ਲਗਾ ਦਿੱਤਾ ਅਤੇ ਧਰਨੇ ਤੇ ਬੈਠ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪਰੈਸ ਸਕੱਤਰ ਮਿਹਰ ਸਿੰਘ ਥੇੜੀ ਨੇ ਕਿਹਾ ਕਿ ਕਿਸਾਨ ਪਿਛਲੇ 18 ਦਿਨਾਂ ਤੋਂ ਮੰਡੀਆਂ ਵਿੱਚ ਰੁਲ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਥੋੜਾ ਬਹੁਤ ਜਿਹੜਾ ਝੋਨਾ ਖਰੀਦਿਆ ਗਿਆ ਹੈ ਉਸਦੀ ਲਿਫਟਿੰਗ ਨਹੀਂ ਹੋਈ, ਜਿਸ ਕਾਰਨ ਮੰਡੀ ਦੇ ਸਾਰੇ ਸ਼ੈਡ ਖਰੀਦੇ ਹੋਏ ਝੋਨੇ ਨਾਲ ਭਰੇ ਪਏ ਹਨ।
ਉਹਨਾਂ ਕਿਹਾ ਕਿ ਕਿਸਾਨਾਂ ਦਾ ਝੋਨਾ ਸੜਕਾਂ ਤੇ ਰੁਲ ਰਿਹਾ ਹੈ ਜਿਸ ਕਾਰਨ ਚਿੰਤਿਤ ਕਿਸਾਨ ਝੋਨੇ ਨੂੰ ਵੱਢ ਵੀ ਨਹੀਂ ਰਹੇ ਕਿਉਂਕਿ ਪਹਿਲਾਂ ਵੱਢਿਆਂ ਝੋਨਾ ਵਿਕ ਨਹੀਂ ਰਿਹਾ ਅਤੇ ਖੇਤਾਂ ਵਿੱਚ ਪੱਕ ਕੇ ਝੋਨਾ ਝੜ ਰਿਹਾ ਹੈ, ਜਿਸ ਨਾਲ ਕਿਸਾਨ ਕਰੋੜਾਂ ਦੇ ਘਾਟੇ ਵਿੱਚ ਆ ਜਾਣਗੇ। ਉਹਨਾਂ ਕਿਹਾ ਕਿ ਇਸ ਸਾਲ ਕਣਕ ਦੀ ਬਿਜਾਈ ਵੀ ਪੱਛੜ ਜਾਵੇਗੀ, ਜਿਸ ਨਾਲ ਆਉਣ ਵਾਲੇ ਸੀਜਨ ਵਿੱਚ ਕਣਕ ਦਾ ਝਾੜ ਘਟੇਗਾ ਤੇ ਕਿਸਾਨਾਂ ਤੇ ਦੋਹਰੀ ਮਾਰ ਪਵੇਗੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤਕ ਡੀ ਏ ਪੀ ਖਾਦ ਦਾ ਕੋਈ ਬੰਦੋਬਸਤ ਨਹੀਂ ਕੀਤਾ ਗਿਆ ਹੈ ਅਤੇ ਸਹਿਕਾਰੀ ਸਭਾਵਾਂ ਵਿੱਚ ਡੀ ਏ ਪੀ ਖਾਦ ਉਪਲਬਧ ਨਹੀਂ ਹੈ ਜਿਸ ਨਾਲ ਖਾਦ ਦੀ ਕਾਲਾ ਬਜਾਰੀ ਵਧੇਗੀ ਅਤੇ ਨਕਲੀ ਖਾਦ ਵਿਕਣ ਦਾ ਵੀ ਡਰ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦੀ ਫਸਲ ਵਿਕਣ ਨਾਲ ਕਿਸਾਨ ਕੋਲੋਂ ਲਗਭਗ 80000 ਕਰੋੜ ਰੁਪਏ ਆਵੇਗਾ ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲਦਾ ਹੈ। ਮਜ਼ਦੂਰ ਤੋਂ ਲੈ ਕੇ ਹਰ ਵਰਗ ਦਾ ਵਪਾਰੀ ਅਤੇ ਹਰ ਤਰ੍ਹਾਂ ਦੇ ਕਾਰੋਬਾਰ ਨੂੰ ਤੇਜੀ ਆਉਂਦੀ ਹੈ ਪ੍ਰੰਤੂ ਜਦੋਂ ਪ੍ਰਸ਼ਾਸਨ ਅਤੇ ਸਰਕਾਰ ਦੇ ਮਾੜੇ ਪ੍ਰਬੰਧ ਕਾਰਨ ਕਿਸਾਨ ਦੀਆਂ ਫਸਲਾਂ ਰੁਲ ਰਹੀਆਂ ਹਨ ਤਾਂ ਹਰ ਵਰਗ ਨਿਰਾਸ਼ ਅਤੇ ਘਾਟੇ ਵੱਲ ਨੂੰ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਇਸ ਸੰਵੇਦਨਸ਼ੀਲ ਮੁੱਦੇ ਤੇ ਚੁੱਪ ਧਾਰੀ ਬੈਠਾ ਹੈ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਸਤੀਫਾ ਦੇਣਾ ਚਾਹੀਦਾ ਹੈ।
ਇਸ ਇਕੱਠ ਵਿੱਚ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ, ਹਕੀਕਤ ਸਿੰਘ ਘੜੂੰਆਂ, ਕਰਮਜੀਤ ਸਿੰਘ ਸਕਰੁਲਾਂਪੁਰ, ਭੁਪਿੰਦਰ ਸਿੰਘ ਠੇਕੇਦਾਰ ਸਕਰੁਲਾਂਪੁਰ, ਮਹਿੰਦਰ ਸਿੰਘ ਗੜਾਂਗਾ, ਮਨਪ੍ਰੀਤ ਸਿੰਘ ਨੰਬਰਦਾਰ ਖੇੜੀ, ਸੁੱਚਾ ਸਿੰਘ ਸਕਰੁਲਾਂਪੁਰ, ਗੁਰਜੰਟ ਸਿੰਘ ਪੋਪਨਾ, ਰਣਜੀਤ ਸਿੰਘ ਬਾਸੀਆਂ, ਹਰਜਿੰਦਰ ਸਿੰਘ ਮੱਕੜੇ, ਹਰਬਚਨ ਲਾਲ ਰੰਗੀਆ, ਜਸਵੰਤ ਸਿੰਘ ਭੁੱਖੜੀ, ਗੁਰਦੇਵ ਸਿੰਘ ਸਕਰੁਲਾਂਪੁਰ, ਸਿਕੰਦਰ ਸਿੰਘ ਮਿਲ ਕੱਪੜਾ, ਅਵਤਾਰ ਸਿੰਘ ਪੋਪਨਾ, ਅਜੈਬ ਸਿੰਘ ਘੜੂੰਆਂ, ਜੱਸੀ ਗਿੱਲ ਘੜੂੰਆਂ, ਬਲਵੀਰ ਸਿੰਘ ਘੜੂੰਆਂ ਵੀ ਹਾਜਰ ਸਨ।
Mohali
ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪੰਜਾਬ ਸਰਕਾਰ : ਕੁਲਵੰਤ ਸਿੰਘ
ਨਵੀਆਂ ਚੁਣੀਆਂ ਪੰਚਾਇਤਾਂ ਨਾਲ ਮੁਲਾਕਾਤ ਦੌਰਾਨ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਿਆ
ਐਸ ਏ ਐਸ ਨਗਰ, 18 ਅਕਤੂਬਰ (ਸ.ਬ.) ਹਲਕਾ ਵਿਧਾਇਥ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹਲਕਾ ਮੁਹਾਲੀ ਦੇ 11 ਪਿੰਡਾਂ ਦਾਊਂ, ਨਗਿਆਰੀ, ਬਲੌਂਗੀ ਕਲੋਨੀ, ਬਲਿਆਲੀ, ਝਾਮਪੁਰ, ਮਾਣਕ ਮਾਜਰਾ, ਮਨਾਣਾ, ਝਿਉਰਹੇੜੀ, ਨਡਿਆਲੀ, ਬਹਿਲੋਲਪੁਰ, ਅਤੇ ਸਿਆਊ ਦੇ ਲੋਕਾਂ ਵੱਲੋਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨਾਲ ਮੁਲਾਕਾਤ ਦੌਰਾਨ ਉਹਨਾਂ ਕਿਹਾ ਕਿ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਸਦੇ ਨਾਲ ਹੀ ਨਵੇਂ ਕੰਮਾਂ ਦੇ ਐਸਟੀਮੇਟ ਤਿਆਰ ਕਰਕੇ ਲੋੜੀਂਦੇ ਫੰਡ ਜੁਟਾਉਣ ਲਈ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ।
ਜਿੱਤੇ ਹੋਏ ਉਮੀਦਵਾਰਾਂ ਦਾ ਸਨਮਾਨ ਕਰਦਿਆਂ ਉਹਨਾਂ ਕਿਹਾ ਕਿ ਨਵੀਆਂ ਬਣੀਆਂ ਪੰਚਾਇਤਾਂ ਪਿੰਡਾਂ ਦੇ ਵਿਕਾਸ ਲਈ ਪਾਰਟੀਬਾਜੀ ਤੋਂ ਉੱਪਰ ਉਠ ਕੇ ਕੰਮ ਕਰਨ। ਉਹਨਾਂ ਕਿਹਾ ਕਿ ਸਰਪੰਚ ਕਿਸੇ ਇੱਕ ਪਾਰਟੀ ਦਾ ਨਹੀਂ ਹੁੰਦਾ ਬਲਕਿ ਉਹ ਪੂਰੇ ਪਿੰਡ ਦਾ ਸਰਪੰਚ ਹੁੰਦਾ ਹੈ। ਇਸ ਲਈ ਪਿੰਡ ਦਾ ਵਿਕਾਸ ਬਿਨ੍ਹਾਂ ਕਿਸੇ ਭੇਦ-ਭਾਵ ਦੇ ਕੀਤਾ ਜਾਵੇ ਅਤੇ ਪੈਸੇ ਦੀ ਵਰਤੋਂ ਉਨ੍ਹਾਂ ਕੰਮਾਂ ਤੇ ਹੀ ਕੀਤੀ ਜਾਵੇ ਜੋ ਲੋਕ ਹਿੱਤ ਵਿੱਚ ਕਰਨੇ ਜਰੂਰੀ ਹਨ ਤਾਂ ਜੋ ਵਿਕਾਸ ਦੇ ਨਾਲ-ਨਾਲ ਆਪਸੀ ਭਾਈਚਾਰਾ ਵੀ ਮਜਬੂਤ ਹੋਵੇ ਅਤੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵੱਲ ਧਿਆਨ ਦਿੱਤਾ ਜਾਵੇ।
ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਬੀਤੇ ਦੋ ਦਿਨਾਂ ਦੌਰਾਨ ਹਲਕੇ ਦੇ 37 ਪਿੰਡਾਂ ਦੀਆਂ ਪੰਚਾਇਤਾਂ ਹਲਕਾ ਵਿਧਾਇਕ ਨੂੰ ਮਿਲਕੇ ਪਹਿਲਾਂ ਹੀ ਭਰੋਸਾ ਦੇ ਚੁੱਕੀਆਂ ਹਨ ਕਿ ਉਹ ਹਲਕਾ ਵਿਧਾਇਕ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਇਮਾਨਦਾਰੀ ਨਾਲ ਕੰਮ ਕਰਕੇ ਆਪਣੇ ਪਿੰਡਾਂ ਦਾ ਵਿਕਾਸ ਕਰਨਗੀਆਂ ਅਤੇ ਅੱਜ 11 ਹੋਰ ਪੰਚਾਇਤਾਂ ਵਲੋਂ ਹਲਕਾ ਵਿਧਾਇਕ ਨੂੰ ਮਿਲ ਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹ ਉਨ੍ਹਾਂ ਦੀ ਅਗਵਾਈ ਵਿੱਚ ਆਪਣੇ ਪਿੰਡਾਂ ਦਾ ਵਿਕਾਸ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਨਗੇ।
ਇਸ ਮੌਕੇ ਮਿਉਂਸਪਲ ਕੌਂਸਲਰ ਸ. ਸਰਬਜੀਤ ਸਿੰਘ, ਸ. ਕੁਲਦੀਪ ਸਿੰਘ ਸਮਾਣਾਂ, ਡਾ. ਐਸ. ਐਸ. ਭੰਵਰਾ, ਪਰਮਜੀਤ ਸਿੰਘ, ਡਾ. ਕੁਲਦੀਪ ਸਿੰਘ, ਸਾਬਕਾ ਕੌਂਸਲਰ ਆਰ.ਪੀ. ਸ਼ਰਮਾ ਅਤੇ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਹਰਮੇਸ਼ ਸਿੰਘ ਕੁੰਬੜਾ, ਅਕਬਿੰਦਰ ਸਿੰਘ ਗੋਸਲ, ਅਵਤਾਰ ਸਿੰਘ ਮੌਲੀ ਬੈਦਵਾਣ ਵੀ ਹਾਜ਼ਰ ਸਨ।
-
Chandigarh2 months ago
ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉੱਤੇ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ ਉਮੀਦਵਾਰ
-
Chandigarh2 months ago
ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ 12,000 ਰੁਪਏ ਰਿਸ਼ਵਤ ਲੈਂਦਾ ਕਾਬੂ
-
International2 months ago
ਬੱਸ ਦੀ ਟੱਕਰ ਕਾਰਨ 10 ਵਿਦਿਆਰਥੀਆਂ ਦੀ ਮੌਤ
-
International1 month ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International2 months ago
ਜ਼ਮੀਨ ਖਿਸਕਣ ਕਾਰਨ 9 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 12 ਵਿਅਕਤੀਆਂ ਦੀ ਮੌਤ
-
Chandigarh2 months ago
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ
-
International1 month ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ
-
National2 months ago
ਉਸਾਰੀ ਅਧੀਨ ਮੰਦਰ ਦੀ ਗੁੰਬਦ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, 5 ਜ਼ਖ਼ਮੀ