National
ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਵਾਈ ਐਸ ਆਰ ਸੀ ਪੀ ਦੇ ਸਾਬਕਾ ਸਾਂਸਦ ਸੱਤਿਆਨਾਰਾਇਣ ਦੇ ਠਿਕਾਣਿਆਂ ਤੇ ਛਾਪੇਮਾਰੀ
ਹੈਦਰਾਬਾਦ, 19 ਅਕਤੂਬਰ (ਸ.ਬ.) ਈਡੀ ਨੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਅੱਜ ਆਂਧਰਾ ਪ੍ਰਦੇਸ਼ ਵਿੱਚ ਵਾਈਐਸਆਰ ਕਾਂਗਰਸ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਅਤੇ ਤੇਲਗੂ ਫਿਲਮ ਨਿਰਮਾਤਾ ਐਮਵੀਵੀ ਸੱਤਿਆਨਾਰਾਇਣ ਤੇ ਕੁਝ ਹੋਰਾਂ ਦੇ ਟਿਕਾਣਿਆਂ ਤੇ ਛਾਪੇ ਮਾਰੇ। ਪ੍ਰਾਪਤ ਜਾਣਕਾਰੀ ਅਨੁਸਾਰ ਸੰਘੀ ਜਾਂਚ ਏਜੰਸੀ ਦੇ ਅਧਿਕਾਰੀ ਵਿਸ਼ਾਖਾਪਟਨਮ ਸਣੇ ਘੱਟੋ-ਘੱਟ ਪੰਜ ਥਾਵਾਂ ਤੇ ਛਾਪੇ ਮਾਰੇ। ਮਨੀ ਲਾਂਡਰਿੰਗ ਦਾ ਇਹ ਮਾਮਲਾ ਸਰਕਾਰੀ ਜ਼ਮੀਨ ਤੇ ਕਥਿਤ ਤੌਰ ਤੇ ਕਬਜ਼ਾ ਕਰਨ ਨਾਲ ਜੁੜੇ ਇਕ ਮਾਮਲੇ ਵਿੱਚ ਸੱਤਿਆਨਾਰਾਇਣ ਤੇ ਹੋਰਾਂ ਖ਼ਿਲਾਫ਼ ਦਰਜ ਸੂਬੇ ਦੀ ਪੁਲੀਸ ਦੀ ਇਕ ਐਫਆਈਆਰ ਨਾਲ ਪੈਦਾ ਹੋਇਆ ਹੈ। ਸੱਤਿਆਨਾਰਾਇਣ ਨੇ ਵਾਈਐਸਆਰਸੀਪੀ ਦੀ ਟਿਕਟ ਤੇ ਵਿਸ਼ਾਖਾਪਟਨਮ ਸੀਟ ਤੋਂ 2004 ਦੀ ਲੋਕ ਸਭਾ ਚੋਣ ਲੜੀ ਸੀ ਪਰ ਉਹ ਹਾਰ ਗਿਆ ਸੀ। ਉਸ ਨੇ ਕਈ ਤੇਲਗੂ ਫਿਲਮਾਂ ਦਾ ਨਿਰਮਾਣ ਕੀਤਾ ਹੈ।
National
ਹੋਰ ਵੀ ਕਈ ਫਲਾਈਟਾਂ ਨੂੰ ਮਿਲੀ ਬੰਬ ਹੋਣ ਦੀ ਧਮਕੀ
ਨਵੀਂ ਦਿੱਲੀ, 19 ਅਕਤੂਬਰ (ਸ.ਬ.) ਅੱਜ ਕਈ ਫਲਾਈਟਾਂ ਵਿੱਚ ਬੰਬ ਦੀ ਧਮਕੀ ਦਿੱਤੀ ਗਈ। ਜਿਨ੍ਹਾਂ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਉਨ੍ਹਾਂ ਵਿੱਚੋਂ ਤਿੰਨ ਇੰਡੀਗੋ ਏਅਰਲਾਈਨਜ਼ ਦੀਆਂ ਹਨ ਅਤੇ ਕੁਝ ਉਡਾਣਾਂ ਅਕਾਂਸ਼ਾ ਏਅਰਲਾਈਨ ਦੀਆਂ ਹਨ। ਅਕਾਂਸ਼ਾ ਨੇ ਫਲਾਈਟ ਨੰਬਰ ਦਾ ਖੁਲਾਸਾ ਨਹੀਂ ਕੀਤਾ ਹੈ।
ਇੰਡੀਗੋ ਏਅਰਲਾਈਨਜ਼ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਸ ਦੀ ਦਿੱਲੀ ਤੋਂ ਇਸਤਾਂਬੁਲ ਜਾ ਰਹੀ ਫਲਾਈਟ 6 ਈ ਤੇ ਬੰਬ ਦੀ ਧਮਕੀ ਮਿਲੀ ਸੀ। ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਸਾਡੀ ਤਰਜੀਹ ਹੈ। ਅਸੀਂ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਜ਼ਰੂਰੀ ਕਦਮ ਚੁੱਕ ਰਹੇ ਹਾਂ।
ਇਸ ਦੌਰਾਨ ਮੁੰਬਈ -ਇਸਤਾਂਬੁਲ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ 6 ਈ 17 ਅਤੇ ਜੋਧਪੁਰ ਤੋਂ ਦਿੱਲੀ ਜਾਣ ਵਾਲੀ ਫਲਾਈਟ 6ਈ184 ਨੂੰ ਵੀ ਬੰਬ ਦੀ ਧਮਕੀ ਮਿਲੀ ਹੈ। ਏਅਰਲਾਈਨਜ਼ ਨੇ ਕਿਹਾ ਕਿ ਜਹਾਜ਼ ਸੁਰੱਖਿਅਤ ਦਿੱਲੀ ਪਹੁੰਚ ਗਿਆ ਹੈ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਕੇ ਕੰਮ ਕੀਤਾ ਜਾ ਰਿਹਾ ਹੈ।
ਇੰਡੀਗੋ ਦੀ ਹੈਦਰਾਬਾਦ ਤੋਂ ਚੰਡੀਗੜ੍ਹ ਜਾ ਰਹੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ 6ਈ108 ਨੂੰ ਵੀ ਬੰਬ ਦੀ ਧਮਕੀ ਮਿਲੀ ਹੈ। ਏਅਰਲਾਈਨ ਨੇ ਕਿਹਾ ਕਿ ਧਮਕੀ ਤੋਂ ਬਾਅਦ, ਚੰਡੀਗੜ੍ਹ ਪਹੁੰਚਣ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਯਾਤਰੀਆਂ ਨੂੰ ਉਤਾਰ ਦਿੱਤਾ ਗਿਆ ਅਤੇ ਜਹਾਜ਼ ਦੀ ਜਾਂਚ ਕੀਤੀ ਗਈ।
ਅਕਾਂਸ਼ਾ ਏਅਰ ਦੀਆਂ ਕੁਝ ਉਡਾਣਾਂ ਨੂੰ ਵੀ ਬੰਬ ਦੀ ਧਮਕੀ ਵੀ ਮਿਲੀ ਹੈ। ਕੰਪਨੀ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਅਕਾਂਸ਼ਾ ਏਅਰ ਦੀ ਐਮਰਜੈਂਸੀ ਟੀਮ ਸਥਿਤੀ ਤੇ ਨਜ਼ਰ ਰੱਖ ਰਹੀ ਹੈ ਅਤੇ ਸਾਰੇ ਸੁਰੱਖਿਆ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕੀਤਾ ਜਾ ਰਿਹਾ ਹੈ।
ਇੱਥੇ ਜ਼ਿਕਰਯੋਗ ਹੈ ਕਿ ਇਸ ਹਫਤੇ ਵੱਖ-ਵੱਖ ਏਅਰਲਾਈਨਾਂ ਵਿੱਚ 40 ਦੇ ਕਰੀਬ ਬੰਬ ਰੱਖਣ ਦੀ ਧਮਕੀ ਮਿਲੀ ਹੈ। ਇਸ ਕਾਰਨ ਹਵਾਬਾਜ਼ੀ ਕੰਪਨੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਵਿਸਤਾਰਾ ਦੀ ਦਿੱਲੀ-ਲੰਡਨ ਫਲਾਈਟ, ਏਅਰ ਇੰਡੀਆ ਦੀ ਜੈਪੁਰ-ਦੁਬਈ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਅਤੇ ਅਕਾਸਾ ਏਅਰ ਦੀ ਬੈਂਗਲੁਰੂ-ਮੁੰਬਈ ਫਲਾਈਟ ਤੇ ਵੀ ਇਸੇ ਤਰ੍ਹਾਂ ਦੇ ਬੰਬ ਦੀ ਧਮਕੀ ਮਿਲੀ ਹੈ। ਦਿੱਲੀ ਤੋਂ ਲੰਡਨ ਜਾਣ ਵਾਲੀ ਵਿਸਤਾਰਾ ਏਅਰਲਾਈਨਜ਼ ਦੀ ਫਲਾਈਟ ਨੂੰ ਧਮਕੀ ਮਿਲਣ ਤੋਂ ਬਾਅਦ ਜਹਾਜ ਜਰਮਨੀ ਦੇ ਫਰੈਂਕਫਰਟ ਵੱਲ ਮੋੜ ਦਿੱਤਾ ਗਿਆ।
National
ਬਦਾਯੂੰ ਵਿੱਚ 7 ਸਾਲਾ ਬੱਚੀ ਦਾ ਬਲਾਤਕਾਰ ਤੋਂ ਬਾਅਦ ਕਤਲ, ਦੋਸ਼ੀ ਗ੍ਰਿਫਤਾਰ
ਬਦਾਯੂੰ, 19 ਅਕਤੂਬਰ (ਸ.ਬ.) ਬਦਾਯੂੰ ਦੇ ਬਿਲਸੀ ਇਲਾਕੇ ਦੀ ਰਹਿਣ ਵਾਲੀ 7 ਸਾਲਾ ਬੱਚੀ ਦਾ ਬੀਤੇ ਦਿਨ ਬਲਾਤਕਾਰ ਤੋਂ ਬਾਅਦ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਰਾਤ ਨੂੰ ਖੰਡਰ ਵਿੱਚੋਂ ਮਿਲੀ। ਲੜਕੀ 3ਵੀਂ ਜਮਾਤ ਵਿੱਚ ਪੜ੍ਹਦੀ ਸੀ। ਪੁਲੀਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲੀਸ ਨੇ ਅੱਜ ਤੜਕੇ 4 ਵਜੇ ਦੋਸ਼ੀ ਨੂੰ ਇਲਾਕੇ ਦੇ ਇਕ ਪਿੰਡ ਨੇੜੇ ਘੇਰ ਲਿਆ। ਦੋਸ਼ੀ ਨੇ ਪੁਲੀਸ ਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਇੱਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗ ਗਈ। ਇਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਬਿਲਸੀ ਤੋਂ ਸੀ.ਐਚ.ਸੀ. ਮੌਕੇ ਤੋਂ ਇੱਕ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਹੋਏ ਹਨ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਸਵੇਰੇ ਸੜਕ ਜਾਮ ਕਰ ਦਿੱਤੀ। ਉਹ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਮੰਗ ਕਰ ਰਹੇ ਸਨ।
ਬਿਲਸੀ ਥਾਣਾ ਖੇਤਰ ਦੇ ਇਕ ਵਾਰਡ ਦੀ ਰਹਿਣ ਵਾਲੀ 7 ਸਾਲਾ ਬੱਚੀ ਬੀਤੀ ਦੁਪਹਿਰ ਦੁਕਾਨ ਤੋਂ ਸਾਮਾਨ ਖਰੀਦਣ ਗਈ ਸੀ। ਇਸ ਤੋਂ ਬਾਅਦ ਉਹ ਲਾਪਤਾ ਹੋ ਗਈ। ਪਰਿਵਾਰਕ ਮੈਂਬਰ ਉਸ ਦੀ ਭਾਲ ਕਰ ਰਹੇ ਸਨ। ਪਰਿਵਾਰਕ ਮੈਂਬਰ ਲਾਊਡਸਪੀਕਰਾਂ ਰਾਹੀਂ ਐਲਾਨ ਵੀ ਕਰ ਰਹੇ ਸਨ। ਕਾਫੀ ਭਾਲ ਤੋਂ ਬਾਅਦ ਵਾਰਡ ਵਿੱਚ ਹੀ ਇਕ ਖੰਡਰ ਘਰ ਵਿੱਚੋਂ ਲੜਕੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਉਸ ਦਾ ਕਤਲ ਇੱਟ ਨਾਲ ਕੁਚਲ ਕੇ ਕੀਤਾ ਗਿਆ ਸੀ। ਸੂਚਨਾ ਮਿਲਣ ਤੇ ਐਸਪੀ ਦੇਹਤ ਕੇਕੇ ਸਰੋਜ, ਸੀਓ ਬਿਲਸੀ, ਇੰਸਪੈਕਟਰ ਫੋਰੈਂਸਿਕ ਸਮੇਤ ਮੌਕੇ ਤੇ ਪਹੁੰਚੇ। ਪੁਲੀਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ਤੇ ਬਲਾਤਕਾਰ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਸੀ। ਮੁਲਜ਼ਮ ਨੇ ਪੁਲੀਸ ਕੋਲ ਆਪਣਾ ਜੁਰਮ ਕਬੂਲ ਕਰ ਲਿਆ ਹੈ। ਉਸ ਨੇ ਦੱਸਿਆ ਕਿ ਉਸ ਨੇ ਸ਼ਰਾਬ ਦੇ ਨਸ਼ੇ ਵਿੱਚ ਲੜਕੀ ਦਾ ਕਤਲ ਕੀਤਾ ਹੈ।
ਇਸ ਘਟਨਾ ਨੂੰ ਲੈ ਕੇ ਲੋਕ ਬੇਹੱਦ ਗੁੱਸੇ ਵਿੱਚ ਹਨ। ਸਵੇਰੇ ਵੱਡੀ ਗਿਣਤੀ ਲੋਕ ਲੜਕੀ ਦੀ ਫੋਟੋ ਵਾਲੇ ਪੋਸਟਰ ਆਦਿ ਲੈ ਕੇ ਸੜਕਾਂ ਤੇ ਉਤਰ ਆਏ। ਉਨ੍ਹਾਂ ਸੜਕ ਜਾਮ ਕਰ ਦਿੱਤੀ। ਉਨ੍ਹਾਂ ਕਿਹਾ ਕਿ ਲੜਕੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਦੋਸ਼ੀਆਂ ਨੂੰ ਵੀ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਸ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਪੁਲੀਸ ਮੁਲਾਜ਼ਮਾਂ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕੀਤਾ।
National
ਮਨੀਪੁਰ ਦੇ ਜਿਰੀਬਾਮ ਪਿੰਡ ਵਿੱਚ ਅੱਤਵਾਦੀਆਂ ਵੱਲੋਂ ਹਮਲਾ, ਦੋ ਅੱਤਵਾਦੀ ਗ੍ਰਿਫ਼ਤਾਰ
ਇੰਫਾਲ, 19 ਅਕਤੂਬਰ (ਸ.ਬ.) ਮਨੀਪੁਰ ਵਿੱਚ ਅੱਤਵਾਦੀਆਂ ਨੇ ਜਿਰੀਬਾਮ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਹਮਲਾ ਕਰ ਦਿੱਤਾ, ਜਿਸ ਮਗਰੋਂ ਅੱਜ ਮੁੜ ਤੋਂ ਹਿੰਸਾ ਭੜਕ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਆਧੁਨਿਕ ਹਥਿਆਰਾਂ ਨਾਲ ਤੜਕੇ ਕਰੀਬ 5 ਵਜੇ ਬੋਰੋਬੇਕਰਾ ਪੁਲੀਸ ਥਾਣੇ ਅਧੀਨ ਆਉਣ ਵਾਲੇ ਇਕ ਪਿੰਡ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਨੇ ਬੰਬਾਰੀ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੀਆਰਪੀਐਫ ਅਤੇ ਪੁਲੀਸ ਮੁਲਾਜ਼ਮਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਦੋਵੇਂ ਪਾਸਿਓਂ ਭਾਰੀ ਗੋਲੀਬਾਰੀ ਹੋਈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ਤੇ ਵਾਧੂ ਸੁਰੱਖਿਆ ਬਲਾਂ ਨੂੰ ਭੇਜਿਆ ਜਾ ਰਿਹਾ ਹੈ। ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਮੁੜ ਤੋਂ ਹਿੰਸਾ ਸ਼ੁਰੂ ਹੋਣ ਤੇ ਸੁਰੱਖਿਆ ਬਲ ਬਜ਼ੁਰਗ ਲੋਕਾਂ, ਔਰਤਾਂ ਤੇ ਬੱਚਿਆਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾ ਰਹੇ ਹਾਂ। ਜਿਰੀਬਾਮ ਸ਼ਹਿਰ ਤੋਂ ਕਰੀਬ 30 ਕਿਲੋਮੀਟਰ ਦੂਰ ਬੋਰੋਬੇਕਰਾ ਸੰਘਣੇ ਜੰਗਲਾਂ ਨਾਲ ਘਿਰਿਆ ਹੋਇਆ ਹੈ ਅਤੇ ਇਕ ਪਹਾੜੀ ਖੇਤਰ ਹੈ। ਸੂਬੇ ਵਿੱਚ ਜਾਰੀ ਸੰਘਰਸ਼ ਦਾ ਸ਼ਾਂਤੀਪੂਰਨ ਹੱਲ ਕੱਢਣ ਲਈ ਸੰਘਰਸ਼ ਪ੍ਰਭਾਵਿਤ ਮੈਤੇਈ ਅਤੇ ਕੁਕੀ ਭਾਈਚਾਰਿਆਂ ਦੇ ਵਿਧਾਇਕਾਂ ਵਿਚਾਲੇ ਨਵੀਂ ਦਿੱਲੀ ਵਿੱਚ ਗੱਲਬਾਤ ਦੇ ਕੁਝ ਦਿਨ ਬਾਅਦ ਇਹ ਹਿੰਸਾ ਹੋਈ ਹੈ।
-
Chandigarh2 months ago
ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ 12,000 ਰੁਪਏ ਰਿਸ਼ਵਤ ਲੈਂਦਾ ਕਾਬੂ
-
International2 months ago
ਬੱਸ ਦੀ ਟੱਕਰ ਕਾਰਨ 10 ਵਿਦਿਆਰਥੀਆਂ ਦੀ ਮੌਤ
-
International1 month ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International1 month ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ
-
National2 months ago
ਉਸਾਰੀ ਅਧੀਨ ਮੰਦਰ ਦੀ ਗੁੰਬਦ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, 5 ਜ਼ਖ਼ਮੀ
-
Chandigarh2 months ago
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ
-
Chandigarh2 months ago
ਚੰਡੀਗੜ੍ਹ ਵਿੱਚ ਕਿਸਾਨਾਂ ਦਾ ਸੰਘਰਸ਼ ਜਾਰੀ, ਸੈਕਟਰ-34 ਦੇ ਮੇਲਾ ਗਰਾਊਂਡ ਵਿੱਚ ਹੋਈ ਮਹਾਪੰਚਾਇਤ
-
Chandigarh2 months ago
ਅੰਤਰ ਸਕੂਲ ਬੇਸਬਾਲ ਫਾਈਨਲ ਮੈਚ ਵਿੱਚ ਸਰਕਾਰੀ ਸਕੂਲ-37ਬੀ ਨੇ ਡੀਏਵੀ 10 ਨੂੰ ਹਰਾਇਆ