Connect with us

National

ਬਦਾਯੂੰ ਵਿੱਚ 7 ਸਾਲਾ ਬੱਚੀ ਦਾ ਬਲਾਤਕਾਰ ਤੋਂ ਬਾਅਦ ਕਤਲ, ਦੋਸ਼ੀ ਗ੍ਰਿਫਤਾਰ

Published

on

 

ਬਦਾਯੂੰ, 19 ਅਕਤੂਬਰ (ਸ.ਬ.) ਬਦਾਯੂੰ ਦੇ ਬਿਲਸੀ ਇਲਾਕੇ ਦੀ ਰਹਿਣ ਵਾਲੀ 7 ਸਾਲਾ ਬੱਚੀ ਦਾ ਬੀਤੇ ਦਿਨ ਬਲਾਤਕਾਰ ਤੋਂ ਬਾਅਦ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਰਾਤ ਨੂੰ ਖੰਡਰ ਵਿੱਚੋਂ ਮਿਲੀ। ਲੜਕੀ 3ਵੀਂ ਜਮਾਤ ਵਿੱਚ ਪੜ੍ਹਦੀ ਸੀ। ਪੁਲੀਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲੀਸ ਨੇ ਅੱਜ ਤੜਕੇ 4 ਵਜੇ ਦੋਸ਼ੀ ਨੂੰ ਇਲਾਕੇ ਦੇ ਇਕ ਪਿੰਡ ਨੇੜੇ ਘੇਰ ਲਿਆ। ਦੋਸ਼ੀ ਨੇ ਪੁਲੀਸ ਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਇੱਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗ ਗਈ। ਇਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਬਿਲਸੀ ਤੋਂ ਸੀ.ਐਚ.ਸੀ. ਮੌਕੇ ਤੋਂ ਇੱਕ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਹੋਏ ਹਨ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਸਵੇਰੇ ਸੜਕ ਜਾਮ ਕਰ ਦਿੱਤੀ। ਉਹ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਮੰਗ ਕਰ ਰਹੇ ਸਨ।

ਬਿਲਸੀ ਥਾਣਾ ਖੇਤਰ ਦੇ ਇਕ ਵਾਰਡ ਦੀ ਰਹਿਣ ਵਾਲੀ 7 ਸਾਲਾ ਬੱਚੀ ਬੀਤੀ ਦੁਪਹਿਰ ਦੁਕਾਨ ਤੋਂ ਸਾਮਾਨ ਖਰੀਦਣ ਗਈ ਸੀ। ਇਸ ਤੋਂ ਬਾਅਦ ਉਹ ਲਾਪਤਾ ਹੋ ਗਈ। ਪਰਿਵਾਰਕ ਮੈਂਬਰ ਉਸ ਦੀ ਭਾਲ ਕਰ ਰਹੇ ਸਨ। ਪਰਿਵਾਰਕ ਮੈਂਬਰ ਲਾਊਡਸਪੀਕਰਾਂ ਰਾਹੀਂ ਐਲਾਨ ਵੀ ਕਰ ਰਹੇ ਸਨ। ਕਾਫੀ ਭਾਲ ਤੋਂ ਬਾਅਦ ਵਾਰਡ ਵਿੱਚ ਹੀ ਇਕ ਖੰਡਰ ਘਰ ਵਿੱਚੋਂ ਲੜਕੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਉਸ ਦਾ ਕਤਲ ਇੱਟ ਨਾਲ ਕੁਚਲ ਕੇ ਕੀਤਾ ਗਿਆ ਸੀ। ਸੂਚਨਾ ਮਿਲਣ ਤੇ ਐਸਪੀ ਦੇਹਤ ਕੇਕੇ ਸਰੋਜ, ਸੀਓ ਬਿਲਸੀ, ਇੰਸਪੈਕਟਰ ਫੋਰੈਂਸਿਕ ਸਮੇਤ ਮੌਕੇ ਤੇ ਪਹੁੰਚੇ। ਪੁਲੀਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ਤੇ ਬਲਾਤਕਾਰ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਸੀ। ਮੁਲਜ਼ਮ ਨੇ ਪੁਲੀਸ ਕੋਲ ਆਪਣਾ ਜੁਰਮ ਕਬੂਲ ਕਰ ਲਿਆ ਹੈ। ਉਸ ਨੇ ਦੱਸਿਆ ਕਿ ਉਸ ਨੇ ਸ਼ਰਾਬ ਦੇ ਨਸ਼ੇ ਵਿੱਚ ਲੜਕੀ ਦਾ ਕਤਲ ਕੀਤਾ ਹੈ।

ਇਸ ਘਟਨਾ ਨੂੰ ਲੈ ਕੇ ਲੋਕ ਬੇਹੱਦ ਗੁੱਸੇ ਵਿੱਚ ਹਨ। ਸਵੇਰੇ ਵੱਡੀ ਗਿਣਤੀ ਲੋਕ ਲੜਕੀ ਦੀ ਫੋਟੋ ਵਾਲੇ ਪੋਸਟਰ ਆਦਿ ਲੈ ਕੇ ਸੜਕਾਂ ਤੇ ਉਤਰ ਆਏ। ਉਨ੍ਹਾਂ ਸੜਕ ਜਾਮ ਕਰ ਦਿੱਤੀ। ਉਨ੍ਹਾਂ ਕਿਹਾ ਕਿ ਲੜਕੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਦੋਸ਼ੀਆਂ ਨੂੰ ਵੀ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਸ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਪੁਲੀਸ ਮੁਲਾਜ਼ਮਾਂ ਨੇ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕੀਤਾ।

Continue Reading

National

ਹੋਰ ਵੀ ਕਈ ਫਲਾਈਟਾਂ ਨੂੰ ਮਿਲੀ ਬੰਬ ਹੋਣ ਦੀ ਧਮਕੀ

Published

on

By

 

ਨਵੀਂ ਦਿੱਲੀ, 19 ਅਕਤੂਬਰ (ਸ.ਬ.) ਅੱਜ ਕਈ ਫਲਾਈਟਾਂ ਵਿੱਚ ਬੰਬ ਦੀ ਧਮਕੀ ਦਿੱਤੀ ਗਈ। ਜਿਨ੍ਹਾਂ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਉਨ੍ਹਾਂ ਵਿੱਚੋਂ ਤਿੰਨ ਇੰਡੀਗੋ ਏਅਰਲਾਈਨਜ਼ ਦੀਆਂ ਹਨ ਅਤੇ ਕੁਝ ਉਡਾਣਾਂ ਅਕਾਂਸ਼ਾ ਏਅਰਲਾਈਨ ਦੀਆਂ ਹਨ। ਅਕਾਂਸ਼ਾ ਨੇ ਫਲਾਈਟ ਨੰਬਰ ਦਾ ਖੁਲਾਸਾ ਨਹੀਂ ਕੀਤਾ ਹੈ।

ਇੰਡੀਗੋ ਏਅਰਲਾਈਨਜ਼ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਸ ਦੀ ਦਿੱਲੀ ਤੋਂ ਇਸਤਾਂਬੁਲ ਜਾ ਰਹੀ ਫਲਾਈਟ 6 ਈ ਤੇ ਬੰਬ ਦੀ ਧਮਕੀ ਮਿਲੀ ਸੀ। ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਸਾਡੀ ਤਰਜੀਹ ਹੈ। ਅਸੀਂ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਜ਼ਰੂਰੀ ਕਦਮ ਚੁੱਕ ਰਹੇ ਹਾਂ।

ਇਸ ਦੌਰਾਨ ਮੁੰਬਈ -ਇਸਤਾਂਬੁਲ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ 6 ਈ 17 ਅਤੇ ਜੋਧਪੁਰ ਤੋਂ ਦਿੱਲੀ ਜਾਣ ਵਾਲੀ ਫਲਾਈਟ 6ਈ184 ਨੂੰ ਵੀ ਬੰਬ ਦੀ ਧਮਕੀ ਮਿਲੀ ਹੈ। ਏਅਰਲਾਈਨਜ਼ ਨੇ ਕਿਹਾ ਕਿ ਜਹਾਜ਼ ਸੁਰੱਖਿਅਤ ਦਿੱਲੀ ਪਹੁੰਚ ਗਿਆ ਹੈ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਕੇ ਕੰਮ ਕੀਤਾ ਜਾ ਰਿਹਾ ਹੈ।

ਇੰਡੀਗੋ ਦੀ ਹੈਦਰਾਬਾਦ ਤੋਂ ਚੰਡੀਗੜ੍ਹ ਜਾ ਰਹੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ 6ਈ108 ਨੂੰ ਵੀ ਬੰਬ ਦੀ ਧਮਕੀ ਮਿਲੀ ਹੈ। ਏਅਰਲਾਈਨ ਨੇ ਕਿਹਾ ਕਿ ਧਮਕੀ ਤੋਂ ਬਾਅਦ, ਚੰਡੀਗੜ੍ਹ ਪਹੁੰਚਣ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਯਾਤਰੀਆਂ ਨੂੰ ਉਤਾਰ ਦਿੱਤਾ ਗਿਆ ਅਤੇ ਜਹਾਜ਼ ਦੀ ਜਾਂਚ ਕੀਤੀ ਗਈ।

ਅਕਾਂਸ਼ਾ ਏਅਰ ਦੀਆਂ ਕੁਝ ਉਡਾਣਾਂ ਨੂੰ ਵੀ ਬੰਬ ਦੀ ਧਮਕੀ ਵੀ ਮਿਲੀ ਹੈ। ਕੰਪਨੀ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਅਕਾਂਸ਼ਾ ਏਅਰ ਦੀ ਐਮਰਜੈਂਸੀ ਟੀਮ ਸਥਿਤੀ ਤੇ ਨਜ਼ਰ ਰੱਖ ਰਹੀ ਹੈ ਅਤੇ ਸਾਰੇ ਸੁਰੱਖਿਆ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕੀਤਾ ਜਾ ਰਿਹਾ ਹੈ।

ਇੱਥੇ ਜ਼ਿਕਰਯੋਗ ਹੈ ਕਿ ਇਸ ਹਫਤੇ ਵੱਖ-ਵੱਖ ਏਅਰਲਾਈਨਾਂ ਵਿੱਚ 40 ਦੇ ਕਰੀਬ ਬੰਬ ਰੱਖਣ ਦੀ ਧਮਕੀ ਮਿਲੀ ਹੈ। ਇਸ ਕਾਰਨ ਹਵਾਬਾਜ਼ੀ ਕੰਪਨੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਵਿਸਤਾਰਾ ਦੀ ਦਿੱਲੀ-ਲੰਡਨ ਫਲਾਈਟ, ਏਅਰ ਇੰਡੀਆ ਦੀ ਜੈਪੁਰ-ਦੁਬਈ ਏਅਰ ਇੰਡੀਆ ਐਕਸਪ੍ਰੈਸ ਫਲਾਈਟ ਅਤੇ ਅਕਾਸਾ ਏਅਰ ਦੀ ਬੈਂਗਲੁਰੂ-ਮੁੰਬਈ ਫਲਾਈਟ ਤੇ ਵੀ ਇਸੇ ਤਰ੍ਹਾਂ ਦੇ ਬੰਬ ਦੀ ਧਮਕੀ ਮਿਲੀ ਹੈ। ਦਿੱਲੀ ਤੋਂ ਲੰਡਨ ਜਾਣ ਵਾਲੀ ਵਿਸਤਾਰਾ ਏਅਰਲਾਈਨਜ਼ ਦੀ ਫਲਾਈਟ ਨੂੰ ਧਮਕੀ ਮਿਲਣ ਤੋਂ ਬਾਅਦ ਜਹਾਜ ਜਰਮਨੀ ਦੇ ਫਰੈਂਕਫਰਟ ਵੱਲ ਮੋੜ ਦਿੱਤਾ ਗਿਆ।

 

Continue Reading

National

ਮਨੀਪੁਰ ਦੇ ਜਿਰੀਬਾਮ ਪਿੰਡ ਵਿੱਚ ਅੱਤਵਾਦੀਆਂ ਵੱਲੋਂ ਹਮਲਾ, ਦੋ ਅੱਤਵਾਦੀ ਗ੍ਰਿਫ਼ਤਾਰ

Published

on

By

 

 

ਇੰਫਾਲ, 19 ਅਕਤੂਬਰ (ਸ.ਬ.) ਮਨੀਪੁਰ ਵਿੱਚ ਅੱਤਵਾਦੀਆਂ ਨੇ ਜਿਰੀਬਾਮ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਹਮਲਾ ਕਰ ਦਿੱਤਾ, ਜਿਸ ਮਗਰੋਂ ਅੱਜ ਮੁੜ ਤੋਂ ਹਿੰਸਾ ਭੜਕ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਆਧੁਨਿਕ ਹਥਿਆਰਾਂ ਨਾਲ ਤੜਕੇ ਕਰੀਬ 5 ਵਜੇ ਬੋਰੋਬੇਕਰਾ ਪੁਲੀਸ ਥਾਣੇ ਅਧੀਨ ਆਉਣ ਵਾਲੇ ਇਕ ਪਿੰਡ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਨੇ ਬੰਬਾਰੀ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੀਆਰਪੀਐਫ ਅਤੇ ਪੁਲੀਸ ਮੁਲਾਜ਼ਮਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਦੋਵੇਂ ਪਾਸਿਓਂ ਭਾਰੀ ਗੋਲੀਬਾਰੀ ਹੋਈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ਤੇ ਵਾਧੂ ਸੁਰੱਖਿਆ ਬਲਾਂ ਨੂੰ ਭੇਜਿਆ ਜਾ ਰਿਹਾ ਹੈ। ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਮੁੜ ਤੋਂ ਹਿੰਸਾ ਸ਼ੁਰੂ ਹੋਣ ਤੇ ਸੁਰੱਖਿਆ ਬਲ ਬਜ਼ੁਰਗ ਲੋਕਾਂ, ਔਰਤਾਂ ਤੇ ਬੱਚਿਆਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾ ਰਹੇ ਹਾਂ। ਜਿਰੀਬਾਮ ਸ਼ਹਿਰ ਤੋਂ ਕਰੀਬ 30 ਕਿਲੋਮੀਟਰ ਦੂਰ ਬੋਰੋਬੇਕਰਾ ਸੰਘਣੇ ਜੰਗਲਾਂ ਨਾਲ ਘਿਰਿਆ ਹੋਇਆ ਹੈ ਅਤੇ ਇਕ ਪਹਾੜੀ ਖੇਤਰ ਹੈ। ਸੂਬੇ ਵਿੱਚ ਜਾਰੀ ਸੰਘਰਸ਼ ਦਾ ਸ਼ਾਂਤੀਪੂਰਨ ਹੱਲ ਕੱਢਣ ਲਈ ਸੰਘਰਸ਼ ਪ੍ਰਭਾਵਿਤ ਮੈਤੇਈ ਅਤੇ ਕੁਕੀ ਭਾਈਚਾਰਿਆਂ ਦੇ ਵਿਧਾਇਕਾਂ ਵਿਚਾਲੇ ਨਵੀਂ ਦਿੱਲੀ ਵਿੱਚ ਗੱਲਬਾਤ ਦੇ ਕੁਝ ਦਿਨ ਬਾਅਦ ਇਹ ਹਿੰਸਾ ਹੋਈ ਹੈ।

Continue Reading

National

ਕੋਲਕਾਤਾ ਵਿੱਚ ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ 15ਵੇਂ ਦਿਨ ਵੀ ਜਾਰੀ

Published

on

By

 

ਕੋਲਕਾਤਾ, 19 ਅਕਤੂਬਰ (ਸ.ਬ.) ਜੂਨੀਅਰ ਡਾਕਟਰਾਂ ਵੱਲੋਂ ਆਰਜੀ ਕਰ ਮੈਡੀਕਲ ਕਾਲਜ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਖ਼ਿਲਾਫ਼ ਜਾਰੀ ਮਰਨ ਵਰਤ ਅੱਜ 15ਵੇਂ ਦਿਨ ਵੀ ਜਾਰੀ ਹੈ। ਇਸ ਸਬੰਧੀ ਉੱਤਰੀ 24 ਪਰਗਨਾ ਜ਼ਿਲੇ ਦੇ ਪਾਣੀਹਾਟੀ ਵਿਖੇ ਪੀੜਤ ਡਾਕਟਰ ਦੇ ਘਰ ਤੋਂ ਜੂਨੀਅਰ ਡਾਕਟਰਾਂ ਵੱਲੋਂ ਮਰਨ ਵਰਤ ਦੇ ਧਰਨੇ ਦੇ ਸਥਾਨ ਐਸਪਲੇਨੇਡ ਤੱਕ ਇੱਕ ਮੈਗਾ ਰੈਲੀ ਦਾ ਆਯੋਜਨ ਕੀਤਾ ਜਾਵੇਗਾ।

ਪੱਛਮੀ ਬੰਗਾਲ ਜੂਨੀਅਰ ਡਾਕਟਰਜ਼ ਫੋਰਮ ਨੇ ਆਮ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਹਰ ਮੈਡੀਕਲ ਹਸਪਤਾਲ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 21 ਅਕਤੂਬਰ ਤੱਕ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਕੰਮ ਬੰਦ ਕਰਨ ਦਾ ਵਿਰੋਧ ਪ੍ਰਦਰਸ਼ਨ ਦੁਬਾਰਾ ਸ਼ੁਰੂ ਕੀਤਾ ਜਾਵੇਗਾ।

 

Continue Reading

Latest News

Trending