Connect with us

Chandigarh

ਪੰਜਾਬ ਸਕੱਤਰੇਤ ਸਾਹਿਤ ਸਭਾ ਵੱਲੋਂ ਸਵ. ਅਜਮੇਰ ਸਾਗਰ ਦੀ ਯਾਦ ਵਿੱਚ ਕਵੀ ਦਰਬਾਰ ਦਾ ਆਯੋਜਨ

Published

on

 

ਚੰਡੀਗੜ੍ਹ, 19 ਅਕਤੂਬਰ (ਸ. ਬ.) ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ:) ਚੰਡੀਗੜ੍ਹ ਵੱਲੋਂ ਮਲਕੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸਾਬਕਾ ਪ੍ਰਧਾਨ ਅਤੇ ਗਜ਼ਲਗੋ ਸਵ. ਅਜਮੇਰ ਸਾਗਰ ਦੀ ਯਾਦ ਵਿੱਚ ਪੰਜਾਬ ਕਲਾ ਭਵਨ ਚੰਡੀਗੜ ਵਿਖੇ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਤੀਹ ਤੋਂ ਵੱਧ ਸ਼ਾਇਰਾਂ ਨੇ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਸਵ. ਅਜਮੇਰ ਸਾਗਰ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ।

ਇਸ ਕਵੀ ਦਰਬਾਰ ਵਿੱਚ ਆਦਿ ਕਵੀ ਮਹਾਰਿਸ਼ੀ ਬਾਲਮੀਕ ਜੀ ਨੂੰ ਵੀ ਸਿਜਦਾ ਕੀਤਾ ਗਿਆ। ਸਮਾਗਮ ਵਿੱਚ ਵੈਦ ਸੁਖਜਿੰਦਰ ਸਿੰਘ ਯੋਗੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਡਾ. ਦਵਿੰਦਰ ਸਿੰਘ ਬੋਹਾ, ਜਿਲ੍ਹਾ ਭਾਸ਼ਾ ਆਫਸਰ (ਰਿਟਾ.), ਸ੍ਰੀ ਭਗਤ ਰਾਮ ਰੰਗਾੜਾ, ਪ੍ਰਧਾਨ ਕਵੀ ਮੰਚ (ਰਜਿ:) ਮੁਹਾਲੀ ਅਤੇ ਲੇਖਕ ਤੇ ਸ਼ਾਇਰ ਰਾਜ ਕੁਮਾਰ ਸਾਹੋਵਾਲੀਆ, ਉਪ ਸਕੱਤਰ (ਰਿਟਾ.) ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹੋਏ। ਮੰਚ ਸੰਚਾਲਕ ਦੀ ਭੂਮਿਕਾ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਵੱਲੋਂ ਨਿਭਾਈ ਗਈ।

ਪ੍ਰੋਗਰਾਮ ਦੇ ਮੁੱਢਲੇ ਦੌਰ ਵਿੱਚ ਪੰਜਾਬ ਸਿਵਲ ਸਕੱਤਰੇਤ ਦੇ ਲੇਖਕਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਜਿਸਦੀ ਸ਼ੁਰੂਆਤ ਸਭਾ ਦੇ ਵਿੱਤ ਸਕੱਤਰ ਬਲਜਿੰਦਰਪਾਲ ਸਿੰਘ ਬੱਲੀ, ਨਿੱਜੀ ਸਕੱਤਰ ਵੱਲੋਂ ਧਾਰਮਿਕ ਗੀਤ ਗਾ ਕੇ ਕੀਤੀ। ਸਭਾ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਝੱਜ, ਸੁਪਰਡੰਟ ਗਰੇਡ-1, ਹਰਪ੍ਰੀਤ ਸਿੰਘ ਬਲੱਗਣ, ਸਟੈਨੋਗ੍ਰਾਫਰ, ਜਤਿੰਦਰ ਕੌਰ ਬਿੰਦਰਾ, ਜਰਨੈਲ ਹੁਸ਼ਿਆਰਪੁਰੀ, ਸ਼ਾਇਰ ਸੁਰਜੀਤ ਸੁਮਨ, ਕਹਾਣੀਕਾਰ ਗੁਰਮੀਤ ਸਿੰਗਲ, ਜਸਬੀਰ ਸਿੰਘ ਅਤੇ ਜੌਹਨ ਪਾਲ ਵੱਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।

ਇਹਨਾਂ ਦੇ ਨਾਲ ਨਾਲ ਹਰਦੇਵ ਸਿੰਘ, ਸ਼ੁਦੇਸ਼ ਕੁਮਾਰੀ, ਸੁਖਚਰਨ ਸਿੰਘ ਸਾਹੋਕੇ ਅਧੀਨ ਸਕੱਤਰ (ਰਿਟਾ.), ਗਗਨ ਝੱਜ ਦੁਰਾਲੀ, ਜਸਪ੍ਰੀਤ ਰੰਧਾਵਾ ਸਾਬਕਾ ਪ੍ਰਧਾਨ ਵੱਲੋਂ ਵਿਚਾਰ ਪੇਸ਼ ਕੀਤੇ ਗਏ। ਡਾ. ਪੰਨਾ ਲਾਲ ਮੁਸਤਫਾਬਾਦੀ, ਉੱਘੇ ਗੀਤਕਾਰ ਭੁਪਿੰਦਰ ਮਟੌਰ ਵਾਲਾ, ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਮਹਿੰਦਰ ਸਿੰਘ ਗੋਸਲ, ਗੁਰਬਖਸ਼ ਕੌਰ, ਪਿਆਰਾ ਸਿੰਘ ਰਾਹੀ, ਗੱਜਣ ਸਿੰਘ, ਪਾਲ ਅਜਨਬੀ, ਅਲੀ ਰਾਜਪੁਰਾ ਵੱਲੋਂ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਗਈਆਂ।

ਭਗਤ ਰਾਮ ਰੰਗਾੜਾ ਵੱਲੋਂ ਸਕੱਤਰੇਤ ਸਾਹਿਤ ਸਭਾ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਅਪਣੀ ਰਚਨਾ ਪੇਸ਼ ਕੀਤੀ ਗਈ। ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਾਹਿਤਕਾਰੀ ਦੀਆਂ ਰਮਜ਼ਾਂ ਸਾਂਝੀਆਂ ਕੀਤੀਆਂ ਗਈਆਂ। ਰਾਜ ਕੁਮਾਰ ਸਾਹੋਵਾਲੀਆ ਵੱਲੋਂ ਮਹਾਰਿਸ਼ੀ ਬਾਲਮੀਕ ਦੇ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਸਜਦਾ ਕਰਦਿਆਂ ਆਪਣੀ ਕਵਿਤਾ ਸੁਣਾਈ। ਸਮਾਗਮ ਦੇ ਅਖੀਰ ਵਿੱਚ ਸਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਵੱਲੋਂ ਚੰਡੀਗੜ ਵਸਾਉਣ ਵੇਲੇ ਉਜਾੜੇ ਗਏ 28 ਪਿੰਡਾਂ ਦੇ ਦਾ ਨਾਵਾਂ ਨੂੰ ਲੜੀ ਵਿੱਚ ਪਰੋ ਕੇ ਲਿਖਿਆ ਆਪਣਾ ਗੀਤ ਵੰਡ ਵੇਲ੍ਹੇ ਦੋ ਟੁੱਕੜੇ ਕੀਤਾ” ਸੁਣਾਇਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਰਪਾਲ ਸਿੰਘ ਸਾਗਰ, ਮਨਪ੍ਰੀਤ ਸਿੰਘ ਸਾਗਰ, ਗੁਰਮੀਤ ਸਿੰਘ, ਵਰਿੰਦਰ ਚੱਠਾ, ਕਰਨੈਲ ਸਿੰਘ ਸਬਦਲਪੁਰੀ, ਭੁਪਿੰਦਰ ਸਿੰਘ ਮਲਿਕ, ਹਰਜਿੰਦਰ ਸਿੰਘ ਗੋਬਿੰਦਗੜ, ਕਰਨ ਕੈਲੋਂ, ਮਹਿੰਦਰ ਸਿੰਘ, ਰਘਬੀਰ ਭੁੱਲਰ, ਅਮਰੀਕ ਸਿੰਘ, ਰਜਿੰਦਰ ਕੌਰ, ਅਰਵਿੰਦ ਭਾਟੀਆ, ਅਮਰੀਕ ਸਿੰਘ ਸੇਠੀ, ਡਾ. ਏ. ਕੇ. ਸ਼ਰਮਾ ਸਮੇਤ ਵੱਡੀ ਗਿਣਤੀ ਸਰੋਤਿਆਂ ਨੇ ਹਾਜਰੀ ਲਗਵਾਈ।

 

Continue Reading

Chandigarh

ਬੱਸ ਖੱਡ ਵਿੱਚ ਡਿੱਗਣ ਕਾਰਨ ਡ੍ਰਾਈਵਰ ਸਮੇਤ 15 ਬੱਚੇ ਜ਼ਖਮੀ

Published

on

By

 

ਪੰਚਕੂਲਾ, 19 ਅਕਤੂਬਰ (ਸ.ਬ.) ਪੰਚਕੂਲਾ ਵਿੱਚ ਅੱਜ ਦੁਪਹਿਰ ਵੇਲੇ ਪੰਜਾਬ ਤੋਂ ਮੋਰਨੀ ਹਿਲਸ ਜਾ ਰਹੀ ਬੱਚਿਆਂ ਨਾਲ ਭਰੀ ਸਕੂਲੀ ਬੱਸ ਦੇ ਇੱਕ ਖਾਈ ਵਿੱਚ ਡਿੱਗ ਜਾਣ ਕਾਰਨ ਬੱਸ ਡਰਾਈਵਰ ਤੋਂ ਇਲਾਵਾ 15 ਬੱਚੇ ਜਖ਼ਮੀ ਹੋ ਗਏ। ਸਾਰੇ ਬੱਚਿਆਂ ਨੂੰ ਇਲਾਜ ਲਈ ਮੋਰਨੀ ਦੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਗੰਭੀਰ ਜ਼ਖਮੀ ਬੱਚਿਆਂ ਨੂੰ ਪੰਚਕੂਲਾ ਦੇ ਸੈਕਟਰ-6 ਸਥਿਤ ਹਸਪਤਾਲ ਲਈ ਰੈਫਰ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਬੱਚੇ ਮਲੇਰਕੋਟਲਾ ਦੇ ਨਨਕਾਣਾ ਸਾਹਿਬ ਸਕੂਲ ਦੇ ਹਨ। ਮੋਰਨੀ ਹਿਲਸ ਨੇੜੇ ਸਥਿਤ ਟਿੱਕਰ ਤਾਲ ਰੋਡ ਤੇ ਪਿੰਡ ਥੱਲ ਨੇੜੇ ਬੱਸ ਦੀ ਰਫ਼ਤਾਰ ਜ਼ਿਆਦਾ ਹੋਣ ਕਾਰਨ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਗਈ ਅਤੇ ਅਚਾਨਕ ਖੱਡ ਵਿੱਚ ਡਿੱਗ ਗਈ।

ਘਟਨਾ ਤੋਂ ਬਾਅਦ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਬੱਚਿਆਂ ਦੇ ਚੀਕਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਮੌਕੇ ਤੇ ਪਹੁੰਚ ਗਏ। ਸਾਰੇ ਜ਼ਖਮੀਆਂ ਨੂੰ ਪਹਿਲਾਂ ਸੜਕ ਤੇ ਲਿਆਂਦਾ ਗਿਆ। ਪੁਲੀਸ ਦੀਆਂ ਟੀਮਾਂ ਵੀ ਮੌਕੇ ਤੇ ਪਹੁੰਚ ਗਈਆਂ। ਐਂਬੂਲੈਂਸ ਬੁਲਾਈ ਗਈ ਅਤੇ ਜ਼ਖਮੀ ਬੱਚਿਆਂ ਅਤੇ ਹੋਰ ਸਟਾਫ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਡਰਾਈਵਰ ਵਿਨੋਦ ਛਾਬੜਾ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਉਸ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ ਹੈ।

Continue Reading

Chandigarh

ਕਿਸਾਨਾਂ ਨੇ ਘੇਰਿਆ ਚੰਡੀਗੜ੍ਹ, ਪੁਲੀਸ ਵੱਲੋਂ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਕਿਸਾਨ ਭਵਨ ਦੇ ਗੇਟ ਉੱਤੇ ਹੀ ਲਗਾਇਆ ਧਰਨਾ

Published

on

By

 

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਲਈ ਚੰਡੀਗੜ੍ਹ ਵੱਲ ਤੁਰੇ ਕਿਸਾਨ, ਪੁਲੀਸ ਨੇ ਕੀਤੀ ਬੈਰੀਕੇਡਿੰਗ, ਜਾਮ ਵਿੱਚ ਫ਼ਸੇ ਲੋਕ

ਚੰਡੀਗੜ੍ਹ, 18 ਅਕਤੂਬਰ (ਸ.ਬ.) ਸੰਯੁਕਤ ਕਿਸਾਨ ਮੋਰਚਾ ਵਲੋਂ ਪਹਿਲਾਂ ਐਲਾਨੇ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਏ ਜਾਣ ਵਾਲੇ ਧਰਨੇ ਲਈ ਜਾ ਰਹੇ ਕਿਸਾਨਾਂ ਨੂੰ ਪੁਲੀਸ ਵਲੋਂ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਕਿਸਾਨ ਭਵਨ ਦੇ ਗੇਟ ਉੱਤੇ ਹੀ ਧਰਨਾ ਲਗਾ ਦਿੱਤਾ ਹੈ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਵਿਚ ਪੁੱਜੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਹੁਣ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੀ ਧਰਨਾ ਲਗਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦ ਤੱਕ ਉਨ੍ਹਾਂ ਦੇ ਹਿਰਾਸਤ ਵਿਚ ਲਏ ਗਏ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਤੇ ਮੰਡੀਆਂ ਵਿਚ ਝੋਨਾ ਨਹੀਂ ਖਰੀਦਿਆ ਜਾਂਦਾ, ਉਦੋਂ ਤੱਕ ਕਿਸਾਨ ਇਥੇ ਹੀ ਡਟੇ ਰਹਿਣਗੇ। ਇਸ ਮੌਕੇ ਤੇ ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਆਦਿ ਆਗੂ ਕਿਸਾਨ ਭਵਨ ਵਿਚ ਮੌਜੂਦ ਹਨ ਅਤੇ ਇੱਥੇ ਪੁਲੀਸ ਕਰਮਚਾਰੀ ਉਨ੍ਹਾਂ ਨੂੰ ਕਿਸਾਨ ਭਵਨ ਤੋਂ ਬਾਹਰ ਜਾਣ ਲਈ ਰੋਕ ਰਹੇ ਹਨ।

ਪੰਜਾਬ ਕਿਸਾਨ ਯੂਨੀਅਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਪਹੁੰਚੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਦੇ ਬੋਧ ਸਿੰਘ ਮਾਨਸਾ, ਮੈਡੀਕਲ ਪ੍ਰੈਕਟੀਸ਼ਨਰ ਦੇ ਧੰਨਾ ਮਲ ਗੋਇਲ, ਕਿਸਾਨ ਆਗੂ ਕਰਨੈਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ ਸਮੇਤ ਹੋਰਨਾਂ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇੱਥੇ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਸ਼ਨਿਚਰਵਾਰ ਸ਼ਾਮ 4 ਵਜੇ ਮੀਟਿੰਗ ਕਰਨ ਦਾ ਸੱਦਾ ਭੇਜਿਆ ਗਿਆ ਹੈ।

Continue Reading

Chandigarh

ਚੰਡੀਗੜ੍ਹ ਆ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ ਕੀਤੀ ਬੈਰੀਕੇਡਿੰਗ, ਜਾਮ ਵਿੱਚ ਫ਼ਸੇ ਲੋਕ

Published

on

By

 

ਚੰਡੀਗੜ੍ਹ, 18 ਅਕਤੂਬਰ (ਸ.ਬ.) ਪੰਜਾਬ ਤੋਂ ਚੰਡੀਗੜ੍ਹ ਵੱਲ ਆਉਣ ਵਾਲੇ ਬਹੁਤ ਸਾਰੇ ਰਸਤਿਆਂ ਨੂੰ ਪੁਲੀਸ ਵਲੋਂ ਰੋਕ ਦਿੱਤਾ ਗਿਆ ਹੈ। ਖ਼ਾਸ ਕਰਕੇ ਫਰਨੀਚਰ ਮਾਰਕੀਟ ਤੋਂ ਚੰਡੀਗੜ੍ਹ ਆਉਣ ਵਾਲੀ ਰੋਡ ਨੂੰ ਰੋਕਣ ਦੇ ਕਾਰਨ ਬੱਸ ਸਟੈਂਡ ਵੱਲ ਸੈਕਟਰ 43 ਵੱਲ ਆ ਰਹੇ ਲੋਕਾਂ ਨੂੰ ਵੱਡੇ ਵੱਡੇ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੂਜੇ ਪਾਸੇ ਕਿਸਾਨ ਆਗੂਆਂ ਜਿਨ੍ਹਾਂ ਵਿਚ 32 ਜਥੇਬੰਦੀਆਂ ਸ਼ਾਮਿਲ ਹਨ, ਵਲੋਂ ਪਹਿਲਾਂ ਮਿੱਥੇ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵਲ ਕੂਚ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਏਅਰ ਪੋਰਟ ਰੋਡ ਤੇ ਪੰਜਾਬ ਪੁਲੀਸ ਵਲੋਂ ਆਗੂਆਂ ਨੂੰ ਰੋਕੇ ਜਾਣ ਤੇ ਕਿਸਾਨਾਂ ਵਲੋਂ ਸੜਕ ਜਾਮ ਕਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

Continue Reading

Latest News

Trending