Connect with us

Mohali

ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਪੂੂਰੀ ਸ਼ਰਧਾ ਨਾਲ ਮਨਾਇਆ

Published

on

 

ਐਸ ਏ ਐਸ ਨਗਰ, 19 ਅਕਤੂਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਮਲਕੀਤ ਸਿੰਘ ਜੀ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਗੁਰਦੀਪ ਸਿੰਘ ਨਾਨਕਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਰਾਜਬੀਰ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣੇ ਵਾਲਿਆਂ ਵਲੋ ਗੁਰੂ ਸਾਹਿਬ ਵਲੋਂ ਉਚਾਰਨ 30 ਰਾਗਾਂ ਵਿੱਚ 679 ਸ਼ਬਦ (ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ) ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਬੀਬੀ ਹਰਮੀਤ ਕੌਰ ਲੁਧਿਆਣੇ ਵਾਲਿਆਂ ਭਾਈ ਇੰਦਰਜੀਤ ਸਿੰਘ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਭਾਈ ਰਮਨਦੀਪ ਸਿੰਘ ਜਵੱਦੀ ਟਕਸਾਲ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਗਮੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 1 ਨਵੰਬਰ ਨੂੰ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

ਇਸ ਦੌਰਾਨ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਸੈਂਬਲੀ ਦੀ ਸ਼ੁਰੂਆਤ ਇਸ ਦਿਨ ਦੀ ਮਹੱਤਤਾ ਅਤੇ ਗੁਰੂ ਰਾਮਦਾਸ ਜੀ ਦੀ ਨਿਮਰਤਾ, ਸੇਵਾ ਅਤੇ ਭਗਤੀ ਦੀਆਂ ਸਿੱਖਿਆਵਾਂ ਨੂੰ ਉਜਾਗਰ ਕਰਦੇ ਹੋਏ ਸੰਖੇਪ ਜਾਣ-ਪਛਾਣ ਕਰਵਾਈ ਗਈ ਜਿਸ ਉਪਰੰਤ ਬਾਅਦ ਚੌਪਈ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਕਰਵਾਇਆ ਗਿਆ। ਸਮਾਗਮ ਦੀ ਸਮਾਪਤੀ ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਹੋਈ।

Continue Reading

Mohali

ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਸ਼ਹਿਰ ਦੇ ਵਸਨੀਕ : ਨਰਪਿੰਦਰ ਸਿੰਘ ਰੰਗੀ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਵਾਰਡ ਨੰਬਰ 18 ਦੇ ਕੌਂਸਲਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਮੁਹਾਲੀ ਦੇ ਮੀਤ ਪ੍ਰਧਾਨ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਹੈ ਕਿ ਸ਼ਹਿਰ ਦੇ ਵਸਨੀਕ ਲਗਾਤਾਰ ਅਣਐਲਾਨੇ ਬਿਜਲੀ ਕੱਟਾਂ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਇਸ ਮਸਲੇ ਪ੍ਰਤੀ ਬੇਪਰਵਾਹ ਬਣੇ ਹੋਏ ਹਨ।

ਮੁਹਾਲੀ ਸ਼ਹਿਰ ਵਿੱਚ ਬਿਜਲੀ ਸਪਲਾਈ ਦੀ ਵਿਗੜ ਰਹੀ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਐਡਵੋਕੇਟ ਰੰਗੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਜਿੱਥੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ, ਉੱਥੇ ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਬਿਨਾਂ ਕਿਸੇ ਪੂਰਵ ਸੂਚਨਾ ਦੇ ਵਾਰ-ਵਾਰ ਬਿਜਲੀ ਬੰਦ ਕੀਤੀ ਜਾ ਰਹੀ ਹੈ। ਇਸ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਸਗੋਂ ਵਪਾਰਕ ਅਦਾਰੇ, ਛੋਟੇ ਕਾਰੋਬਾਰੀ ਅਤੇ ਵਿਦਿਆਰਥੀ ਵੀ ਪ੍ਰਭਾਵਿਤ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਈ ਇਲਾਕਿਆਂ ਵਿੱਚ ਮੋਟਰਾਂ ਅਤੇ ਟਿਊਬਵੈਲ ਬੰਦ ਹੋ ਜਾਣ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਅਤੇ ਰੋਜ਼ਾਨਾ ਵਰਤੋਂ ਲਈ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਸਮੱਸਿਆ ਨਾਲ ਲੋਕ ਪਹਿਲਾਂ ਹੀ ਜੂਝ ਰਹੇ ਹਨ ਅਤੇ ਉੱਤੋਂ ਪਾਣੀ ਦੀ ਸਪਲਾਈ ਵਿੱਚ ਵਿਘਨ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਦੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਲੋਕਾਂ ਨੂੰ ਨਾ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਪਾਣੀ ਦੀ ਸਹੀ ਸਪਲਾਈ। ਸਰਕਾਰ ਦਾ ਧਿਆਨ ਲੋਕਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਆਪਣੀ ਝੂਠੀ ਵਾਹ-ਵਾਹ ਕਰਵਾਉਣ ਵਿੱਚ ਜ਼ਿਆਦਾ ਲੱਗਿਆ ਹੋਇਆ ਹੈ।

Continue Reading

Mohali

ਵੱਖ ਵੱਖ ਥਾਵਾਂ ਤੇ ਛਬੀਲਾਂ ਲਗਾਈਆਂ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਸ਼ਹਿਰ ਵਿੱਚ ਕਈ ਥਾਵਾਂ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਗਏ।

ਇਸ ਦੌਰਾਨ ਪੰਜਾਬ ਯੂਥ ਕਲੱਬ ਮੁਹਾਲੀ ਵੱਲੋਂ ਫੇਜ਼ 1 ਵਿਖੇ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸz. ਮਲਕੀਤ ਸਿੰਘ ਨੇ ਦੱਸਿਆ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਇਸ ਛਬੀਲ ਅਤੇ ਲੰਗਰ ਦੌਰਾਨ ਸ਼ਵਿੰਦਰ ਸਿੰਘ ਕਰਨ, ਬਲਜਿੰਦਰ ਸਿੰਘ ਬੱਲੀ, ਹਰਪ੍ਰੀਤ ਸਿੰਘ ਬੈਂਸ, ਐਡਵੋਕੇਟ ਸੁਖਵੀਰ ਕੌਰ, ਮਨਜੀਤ ਸਿੰਘ ਅਤੇ ਹਰਬੰਸ ਨੇ ਸੇਵਾ ਨਿਭਾਈ।

ਇਸ ਦੌਰਾਨ ਮਦਨਪੁਰ ਚੌਕ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ ਮਿੱਠੇ ਛਬੀਲ ਅਤੇ ਕੜਾਹ-ਛੋਲਿਆਂ ਦਾ ਲੰਗਰ ਲਗਾਇਆ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਵਾਰਡ ਨੰਬਰ 10 ਤੋਂ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅਤੇ ਜੇ ਐਲ ਪੀ ਐਲ ਦੇ ਡਾਇਰੈਕਟਰ ਪਰਮਜੀਤ ਸਿੰਘ ਵੱਲੋਂ ਸੇਵਾ ਨਿਭਾਈ ਗਈ।

Continue Reading

Mohali

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਇੰਚਾਰਜ ਨਿਯੁਕਤ ਕਰੇਗੀ ਪੰਜਾਬ ਮਹਿਲਾ ਕਾਂਗਰਸ : ਬਲਜੀਤ ਕੌਰ

Published

on

By

ਐਸ ਏ ਐਸ ਨਗਰ, 13 ਜੂਨ (ਸ.ਬ.) ਮਹਿਲਾ ਕਾਂਗਰਸ ਵਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਮਹਿਲਾ ਕਾਂਗਰਸ ਇੰਚਾਰਜ ਨਿਯੁਕਤ ਕੀਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਨੇ ਦੱਸਿਆ ਕਿ ਇਹ ਨਿਯੁਕਤੀਆਂ ਕਾਂਗਰਸ ਪਾਰਟੀ ਹਾਈਕਮਾਂਡ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸ੍ਰੀਮਤੀ ਅਲਕਾ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਆਧਾਰ ਮਹਿਲਾ ਕਾਂਗਰਸ ਲਈ ਕੀਤਾ ਗਿਆ ਕੰਮ, ਮੈਂਬਰਸ਼ਿਪ ਮੁਹਿੰਮ ਵਿੱਚ ਯੋਗਦਾਨ ਅਤੇ ਸੰਗਠਨ ਨੂੰ ਸਰਗਰਮ ਕਰਨ ਦੀ ਸਮਰੱਥਾ ਹੋਵੇਗੀ। ਇਸ ਪਹਿਲ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮਹਿਲਾ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ, ਬੂਥ ਪੱਧਰ ਤੱਕ ਸੰਗਠਨ ਨੂੰ ਵਿਸਥਾਰ ਦੇਣਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ।

ਉਹਨਾਂ ਕਿਹਾ ਕਿ ਮਹਿਲਾ ਕਾਂਗਰਸ ਦੀਆਂ ਸਮਰਪਿਤ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤਾਂ ਜੋ ਪਾਰਟੀ ਨੂੰ ਜਨ-ਜਨ ਤੱਕ ਮਜ਼ਬੂਤੀ ਨਾਲ ਪਹੁੰਚਾਇਆ ਜਾ ਸਕੇ।

Continue Reading

Latest News

Trending