Connect with us

Mohali

ਰਾਜਪੁਰਾ ਵਿੱਚ ਜਮੀਨੀ ਮਾਮਲੇ ਵਿੱਚ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼

Published

on

 

 

ਦਿੱਲੀ ਦੀਆਂ 2 ਕੰਪਨੀਆਂ ਦੇ 7 ਵਿਅਕਤੀਆਂ ਖਿਲਾਫ ਮਾਮਲਾ ਦਰਜ਼

ਰਾਜਪੁਰਾ, 21 ਅਕਤੂਬਰ (ਜਤਿੰਦਰ ਲੱਕੀ) ਥਾਣਾ ਸਿਟੀ ਪੁਲੀਸ ਨੇ ਜਮੀਨੀ ਮਾਮਲੇ ਵਿੱਚ ਕਰੋੜਾਂ ਰੁਪਏ ਦਾ ਸੌਦਾ ਕਰਕੇ ਲਾਲਚ ਵਿੱਚ ਆ ਕੇ ਜਮੀਨ ਅੱਗੇ ਮਹਿੰਗੇ ਭਾਅ ਉੱਤੇ ਕਿਸੇ ਹੋਰ ਕੰਪਨੀ ਨੂੰ ਵੇਚਣ ਅਤੇ ਰਜਿਸ਼ਟਰੀ ਕਰਵਾ ਕੇ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਕੰਪਨੀ ਦੇ ਡਾਇਰੈਕਟਰਾਂ ਸਣੇ 7 ਵਿਅਕਤੀਆਂ ਦੇ ਖਿਲਾਫ ਆਈ ਪੀ ਸੀ ਦੀ ਧਾਰਾ 406, 420, 120 ਬੀ ਤਹਿਤ ਮਾਮਲਾ ਦਰਜ ਕੀਤਾ ਹੈ।

ਇਸ ਸੰਬੰਧੀ ਸ਼ਿਕਾਇਤਕਰਤਾ ਨਛੱਤਰ ਸਿੰਘ ਵਾਸੀ ਪਿੰਡ ਸੈਦਪੁਰ (ਅੰਬਾਲਾ ਸਿਟੀ) ਅਤੇ ਜਤਿੰਦਰ ਸਿੰਘ ਨੋਨੀ ਵਾਸੀ ਸੰਨੀ ਐਨਕਲੇਵ ਜੀਰਕਪੁਰ ਨੇ ਦੱਸਿਆ ਕਿ ਉਹਨਾਂ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਦੋਵੇਂ ਮੈਸਰਜ਼ ਪਲੈਟੀਨਮ ਸਮਾਰਟ ਬਿਲਡਕੋਨ ਕੰਪਨੀ (ਉਦਯੋਗਿਕ ਖੇਤਰ, ਫੇਜ਼ 1 ਚੰਡੀਗੜ੍ਹ) ਦੇ ਸਾਂਝੇ ਪਾਰਟਨਰ ਹਨ। ਸ਼ਿਕਾਇਤ ਅਨੁਸਾਰ ਸ੍ਰੀ ਓਮਜੀ ਇੰਨਫਰਾਸਟ੍ਰਕਚਰ ਅਤੇ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਸਤਪਾਲ ਬਾਂਸਲ (ਵਾਸੀ ਪ੍ਰਸ਼ਾਤ ਵਿਹਾਰ ਨਵੀਂ ਦਿੱਲੀ) ਨੇ ਆਪਣੀ ਕੰਪਨੀ ਦੀ 42.17 ਏਕੜ ਜਮੀਨ (ਸਾਹਮਣੇ ਸਿਵਲ ਕੋਰਟ ਰਾਜਪੁਰ) ਵੇੇਚਣ ਲਈ ਉਹਨਾਂ ਨਾਲ ਗੱਲਬਾਤ ਸ਼ੁਰੂ ਕੀਤੀ ਜਿਸਤੇ ਉਹਨਾਂ ਨੇ ਇਹ ਜਮੀਨ 98 ਕਰੋੜ ਰੁਪਏ ਵਿੱਚ ਖਰੀਦਣ ਲਈ ਸਤਪਾਲ ਬਾਂਸਲ ਡਾਇਰੈਕਟਰ ਦੇ ਨਾਲ ਰਾਕੇਸ਼ ਬੱਤਾ ਅਤੇ ਰਾਮ ਕਰਸਾ ਸਿੰਘ ਦੀ ਹਾਜਰੀ ਵਿੱਚ ਐਗਰੀਮੈਂਟ ਤਿਆਰ ਕੀਤਾ ਸੀ ਅਤੇ ਸਤਪਾਲ ਬਾਂਸਲ ਇਹ ਐਗਰੀਮੈਂਟ ਤੇ ਹੋਰਨਾਂ ਡਾਇਰੈਕਟਰਾਂ ਤੋਂ ਦਸਤਖਤ ਕਰਵਾਉਣ ਦੇ ਲਈ ਆਪਣੇ ਨਾਲ ਲੈ ਗਿਆ ਸੀ।

ਸ਼ਿਕਾਇਤਕਰਤਾ ਅਨੁਸਾਰ ਇਸ ਤੋਂ ਬਾਅਦ ਉਨ੍ਹਾਂ ਨੇ ਕੰਪਨੀ ਦੇ ਦੂਜੇ ਡਾਇਰੈਕਟਰ ਆਨੰਦ ਮਿੱਢਾ, ਨਿਰਮਲ ਮਿੱਢਾ, ਸੁਰਿੰਦਰ ਆਰੀਆ ਵਾਸੀ ਪ੍ਰਸ਼ਾਂਤ ਵਿਹਾਰ ਨਵੀਂ ਦਿੱਲੀ, ਸਤਪਾਲ ਬਾਂਸਲ, ਪ੍ਰਵੀਨ ਭਸੀਨ ਅਤੇ ਪਰਸੇਸ ਆਰੀਆ ਨੂੰ ਦਿੱਲੀ ਜਾ ਕੇ 1 ਕਰੋੜ 50 ਲੱਖ ਰੁਪਏ ਨਗਦ ਦਿੱਤੇ ਅਤੇ ਇਸ ਤੋਂ ਇਲਾਵਾ ਰਾਜਪੁਰਾ ਵਿਖੇ ਵੱਖ ਵੱਖ ਤਰੀਕਾਂ ਤੇ ਸਤਪਾਲ ਬਾਂਸਲ ਅਤੇ ਪ੍ਰਸੇਸ ਆਰੀਆ ਨੂੰ 4 ਕਰੋੜ 50 ਲੱਖ ਰੁਪਏ ਦੀ ਰਕਮ ਦੇ ਚੈਕ ਦਿੱਤੇ ਗਏ। ਸ਼ਿਕਾਇਤਕਰਤਾ ਅਨੁਸਾਰ ਉਨ੍ਹਾਂ ਨੇ ਇਨਕਮ ਟੈਕਸ ਦੀ ਰੇਡ ਹੋਣ ਦਾ ਹਵਾਲਾ ਦੇ ਕੇ ਚੈਕ ਵਾਪਸ ਕਰ ਦਿੱਤੇ ਤੇ ਇਨ੍ਹਾਂ ਚੈਕਾਂ ਦੇ ਬਦਲੇ ਨਕਦ ਰਕਮ ਹਾਸਲ ਕਰ ਲਈ।

ਸ਼ਿਕਾਇਤਕਰਤਾ ਅਨੁਸਾਰ ਐਗਰੀਮੈਂਟ ਦੇ ਤਹਿਤ ਉਹਨਾਂ ਦੀ ਕੰਪਨੀ ਵਲੋਂ ਜਮੀਨ ਤੇ ਕਾਬਜ਼ ਲੇਬਰ ਵਰਕਰਾਂ ਨੂੰ ਹਟਾਇਆ ਜਾਣਾ ਸੀ ਅਤੇ ਲੇਬਰ ਨੂੰ ਹਟਾਉਣ ਦਾ ਜ਼ੋ ਖਰਚਾ ਹੋਣਾ ਸੀ ਉਹ ਸ੍ਰੀ ਓਮਜੀ ਇੰਨਫਰਾਸਟ੍ਰਕਚਰ ਅਤੇ ਪਾਂਪੋਸ਼ ਟਾਊਨ ਪਲਾਨਰਜ਼ ਪ੍ਰਾਈਵੇਟ ਲਿਮਟਿਡ ਨੇ ਉਹਨਾਂ ਨੂੰ ਦੇਣਾ ਸੀ। ਸ਼ਿਕਾਇਤਕਰਤਾ ਦੀ ਕੰਪਨੀ ਵੱਲੋਂ ਧਾਗਾ ਮਿਲ ਮਜਦੂਰ ਯੂਨੀਅਨ ਰਾਜਪੁਰਾ ਦੀ ਪ੍ਰਧਾਨ ਜਸਵੰਤ ਕੌਰ ਨਾਲ ਸਮਝੋਤੇ ਮੁਤਾਬਿਕ 14 ਕਰੋੜ 91 ਲੱਖ ਰੁਪਏ ਲੇਬਰ ਵਰਕਰਾਂ ਨੂੰ ਜਗ੍ਹਾਂ ਖਾਲੀ ਕਰਵਾਉਣ ਦੇ ਖਰਚ ਕੀਤੇ ਗਏ। ਜਿਸ ਵਿੱਚੋਂ ਦੂਜੀ ਧਿਰ ਨੇ 2 ਕਰੋੜ 65 ਲੱਖ ਰੁਪਏ ਵਾਪਸ ਮੋੜੇ ਪਰ 12 ਕਰੋੜ 26 ਲੱਖ ਰੁਪਏ ਦੀ ਰਕਮ ਬਕਾਇਆ ਹੈ।

ਸ਼ਿਕਾਇਤਕਰਤਾ ਅਨੁਸਾਰ ਉਕਤ ਕੰਪਨੀ ਦੇ ਡਾਇਰੈਕਟਰਾਂ ਨੇ ਜਮੀਨ ਦੇ 25 ਫੀਸਦੀ ਹਿੱਸੇ ਦੀ ਰਜਿਸ਼ਟਰੀ ਉਨ੍ਹਾਂ ਦੀ ਫਰਮ ਨੂੰ ਕਰਵਾਉਣ ਦੀ ਥਾਂ ਪੰਪੋਜ਼ ਟਾਊਨ ਪਲੈਨਰਜ਼ ਪ੍ਰਾਈਵੇਟ ਲਿਮਟਿਡ ਦੇ ਨਾਮ ਕਰਵਾ ਦਿੱਤੀ। ਇਸ ਸੰਬੰਧੀ ਉਹਨਾਂ ਦੀ ਸ਼ਿਫਾਰਿਸ਼ ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ਰਾਜਪੁਰਾ ਪੁਲੀਸ ਨੇ ਉਕਤ ਮਾਮਲੇ ਦੀ ਤਫਤੀਸ਼ ਕਰਨ ਉਪਰੰਤ ਕੰਪਨੀ ਦੇ ਡਾਇਰੈਕਟਰ ਆਨੰਦ ਮਿੱਢਾ, ਨਿਰਮਲ ਮਿੱਢਾ, ਸੁਰਿੰਦਰ ਆਰੀਆ, ਸਤਪਾਲ ਬਾਂਸਲ, ਪ੍ਰਵੀਨ ਭਸੀਨ ਅਤੇ ਪ੍ਰਸੇਸ ਆਰੀਆ ਅਤੇ ਪੰਪੋਸ ਟਾਊਨ ਕੰਪਨੀ ਦੇ ਡਾਇਰੈਕਟਰ ਰਜਿੰਦਰ ਯਾਦਵ ਦੇ ਖਿਲਾਫ ਧੋਖਾਧੜੀ ਸਮੇਤ ਹੋਰਨਾਂ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending