Connect with us

National

ਚੱਕਰਵਾਤੀ ਤੂਫਾਨ ਦਾਨਾ ਕਾਰਨ ਉੜੀਸਾ ਦੇ 14 ਜਿਲ੍ਹਿਆ ਵਿੱਚ 23 ਤੋਂ 25 ਅਕਤੂਬਰ ਤੱਕ ਸਕੂਲ-ਕਾਲਜ ਬੰਦ

Published

on

 

ਭੁਵਨੇਸ਼ਵਰ, 22 ਅਕਤੂਬਰ (ਸ.ਬ.) ਬੰਗਾਲ ਦੀ ਖਾੜੀ ਉੱਪਰ ਬਣਿਆ ਘੱਟ ਦਬਾਅ ਵਾਲਾ ਖੇਤਰ 23 ਅਕਤੂਬਰ ਤੱਕ ਚੱਕਰਵਾਤੀ ਤੂਫ਼ਾਨ ਦਾਨਾ ਵਿਚ ਤਬਦੀਲ ਹੋ ਸਕਦਾ ਹੈ, ਜੋ ਕਿ ਓਡੀਸ਼ਾ ਦੇ ਪੁਰੀ ਅਤੇ ਪੱਛਮੀ ਬੰਗਾਲ ਦੇ ਸਾਗਰ ਦੀਪ ਵਿਚਾਲਿਓਂ ਲੰਘੇਗਾ। ਓਡੀਸ਼ਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਚੱਕਰਵਾਤੀ ਤੂਫ਼ਾਨ ਦਾਨਾ ਕਾਰਨ ਸੂਬੇ ਦੇ 14 ਜ਼ਿਲ੍ਹਿਆਂ ਵਿਚ ਸਕੂਲ 23 ਤੋਂ 25 ਅਕਤੂਬਰ ਤੱਕ ਬੰਦ ਰਹਿਣਗੇ। ਵਿਸ਼ੇਸ਼ ਰਾਹਤ ਕਮਿਸ਼ਨਰ ਵਲੋਂ 21 ਅਕਤੂਬਰ ਨੂੰ ਜਾਰੀ ਹੁਕਮ ਮੁਤਾਬਕ ਗੰਜਮ, ਪੁਰੀ, ਜਗਤਸਿੰਘਪੁਰ, ਕੇਂਦਰਪਾੜਾ, ਭਦਰਕ, ਬਾਲਾਸੋਰ, ਮਯੂਰਭੰਜ, ਢੇਂਕਨਾਲ, ਜਾਜਪੁਰ, ਅੰਗੁਲ, ਖੁਰਦਾ, ਨਯਾਗੜ੍ਹ ਅਤੇ ਕਟਕ ਜ਼ਿਲ੍ਹਿਆਂ ਵਿਚ ਸਕੂਲ ਬੰਦ ਰਹਿਣਗੇ।

ਚੱਕਰਵਾਤੀ ਤੂਫ਼ਾਨ ਦਾਨਾ ਦੇ 24 ਅਕਤੂਬਰ ਨੂੰ ਉੰਤਰੀ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟਾਂ ਤੇ ਪੁਰੀ ਅਤੇ ਸਾਗਰ ਦੀਪ ਸਮੂਹ ਵਿਚਾਲੇ ਪਹੁੰਚਣ ਦਾ ਖ਼ਦਸ਼ਾ ਹੈ। ਭਾਰਤੀ ਮੌਸਮ ਵਿਭਾਗ ਆਈ ਐੱਮ ਡੀ ਨੇ ਆਉਣ ਵਾਲੇ ਹਫ਼ਤਿਆਂ ਵਿਚ ਓਡੀਸ਼ਾ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ, ਕਿਉਂਕਿ 24 ਅਕਤੂਬਰ ਨੂੰ ਚੱਕਰਵਾਤ ਦਾਨਾ ਦੇ ਆਉਣ ਦੀ ਉਮੀਦ ਹੈ। ਵਿਭਾਗ ਨੇ ਕਿਹਾ ਕਿ ਇਸ ਤੂਫਾਨ ਦੇ ਉੱਤਰੀ-ਪੱਛਮੀ ਦਿਸ਼ਾ ਵਿਚ ਵੱਧਣ ਅਤੇ 24 ਅਕਤੂਬਰ ਦੀ ਸਵੇਰ ਤੱਕ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟਾਂ ਕੋਲ ਬੰਗਾਲ ਦੀ ਖਾੜੀ ਦੇ ਉੱਤਰੀ-ਪੱਛਮੀ ਵਿਚ ਪਹੁੰਚਣ ਦੀ ਵੱਧ ਸੰਭਾਵਨਾ ਹੈ। ਇਸ ਦੀ ਹਵਾ ਦੀ ਰਫ਼ਤਾਰ 100-110 ਕਿਲੋਮੀਟਰ ਪ੍ਰਤੀ ਘੰਟਾ ਤੋਂ ਲੈ ਕੇ 120 ਕਿਲੋਮੀਟਰ ਪ੍ਰਤੀ ਘੰਟਾ ਤੱਕ ਹੋ ਸਕਦੀ ਹੈ। ਮੌਸਮ ਵਿਭਾਗ ਨੇ ਮਛੇਰਿਆਂ ਨੂੰ 26 ਅਕਤੂਬਰ ਤੱਕ ਸਮੁੰਦਰ ਵਿਚ ਨਾ ਜਾਣ ਦੀ ਸਲਾਹ ਦਿੱਤੀ ਹੈ।

ਉੱਧਰ ਉੜੀਸਾ ਸਰਕਾਰ ਨੇ ਤੂਫਾਨ ਨਾਲ ਨਜਿੱਠਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵਿਸ਼ੇਸ਼ ਰਾਹਤ ਕਮਿਸ਼ਨਰ ਦੇ ਦਫ਼ਤਰ ਵਿਚ 24 ਘੰਟੇ ਦਾ ਕੰਟਰੋਲ ਰੂਮ ਖੋਲ੍ਹਿਆ ਗਿਆ ਹੈ। ਕੰਟਰੋਲ ਰੂਮ ਸੰਭਾਵਿਤ ਤੂਫਾਨ ਦੇ ਰਸਤੇ ਅਤੇ ਮੌਸਮ ਵਿਭਾਗ ਦੀਆਂ ਸਾਰੀਆਂ ਸੂਚਨਾਵਾਂ ਤੇ ਸਖ਼ਤ ਨਜ਼ਰ ਰੱਖ ਰਿਹਾ ਹੈ। ਤੂਫਾਨ ਦਾਨਾ ਦਾ ਅਸਰ ਅਗਲੇ ਹਫ਼ਤੇ ਉੱਤਰੀ ਆਂਧਰਾ ਪ੍ਰਦੇਸ਼, ਉੜੀਸਾ, ਪੱਛਮੀ ਬੰਗਾਲ ਅਤੇ ਬੰਗਲਾਦੇਸ਼ ਦੇ ਤੱਟੀ ਖੇਤਰਾਂ ਤੇ ਪਵੇਗਾ।

Continue Reading

National

ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ

Published

on

By

 

ਹਜ਼ਾਰੀਬਾਗ, 21 ਨਵੰਬਰ (ਸ.ਬ.) ਹਜ਼ਾਰੀਬਾਗ ਜ਼ਿਲੇ ਦੇ ਬਰਕਾਥਾ ਬਲਾਕ ਦੇ ਗੋਰਹਰ ਵਿੱਚ ਅੱਜ ਸਵੇਰੇ 6 ਵਜੇ ਕੋਲਕਾਤਾ ਤੋਂ ਪਟਨਾ ਜਾ ਰਹੀ ਵਿਸ਼ਾਲ ਨਾਂ ਦੀ ਯਾਤਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਤੋਂ ਬਾਅਦ ਉਥੇ ਹਫੜਾ-ਦਫੜੀ ਮਚ ਗਈ। ਇਸ ਭਿਆਨਕ ਹਾਦਸੇ ਵਿੱਚ ਹੁਣ ਤੱਕ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਦੋ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ ਹਨ।

ਜ਼ਿਕਰਯੋਗ ਹੈ ਕਿ ਇੱਥੋਂ ਦੀ ਸੜਕ ਵਨ ਵੇਅ ਹੈ ਅਤੇ ਛੇ ਮਾਰਗੀ ਸੜਕ ਦੇ ਨਿਰਮਾਣ ਦੌਰਾਨ ਕੰਪਨੀ ਨੇ ਸੜਕ ਨੂੰ ਕੱਟ ਦਿੱਤਾ ਹੈ। ਇਸ ਕਾਰਨ ਬੱਸ ਬੇਕਾਬੂ ਹੋ ਕੇ ਟੋਏ ਵਿੱਚ ਪਲਟ ਗਈ। ਚੀਕ-ਚਿਹਾੜਾ ਸੁਣ ਕੇ ਆਸ-ਪਾਸ ਦੇ ਪਿੰਡ ਵਾਸੀ ਆ ਗਏ ਅਤੇ ਥਾਣਾ ਗੋਰੜ ਪੁਲੀਸ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ। ਮਰਨ ਵਾਲਿਆਂ ਵਿੱਚ ਸਭ ਤੋਂ ਵੱਧ ਗਿਣਤੀ ਔਰਤਾਂ ਦੀ ਹੈ। ਵਿਸ਼ਾਲ ਨਾਮ ਦੀ ਇਹ ਬੱਸ ਪਟਨਾ ਜਾ ਰਹੀ ਸੀ।

ਘਟਨਾ ਦੀ ਸੂਚਨਾ ਮਿਲਣ ਤੇ ਸਾਬਕਾ ਵਿਧਾਇਕ ਜਾਨਕੀ ਯਾਦਵ ਅਤੇ ਉਨ੍ਹਾਂ ਦੀ ਟੀਮ ਵੀ ਪਹੁੰਚੀ ਅਤੇ ਮੁੱਢਲੀ ਸਹਾਇਤਾ ਦਾ ਪ੍ਰਬੰਧ ਕੀਤਾ। ਜ਼ਖ਼ਮੀਆਂ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਹਜ਼ਾਰੀਬਾਗ ਮੈਡੀਕਲ ਕਾਲਜ ਭੇਜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਰਕਾਥਾ ਨੂੰ ਛੇ ਮਾਰਗੀ ਬਣਾਉਣ ਦਾ ਕੰਮ ਪਿਛਲੇ 6 ਸਾਲਾਂ ਤੋਂ ਚੱਲ ਰਿਹਾ ਹੈ।

ਜ਼ਖ਼ਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਮੁੱਢਲੀ ਸਹਾਇਤਾ ਤੋਂ ਬਾਅਦ ਹਜ਼ਾਰੀਬਾਗ ਮੈਡੀਕਲ ਕਾਲਜ ਭੇਜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਰਕਾਥਾ ਛੇ ਮਾਰਗੀ ਬਣਾਉਣ ਦਾ ਕੰਮ ਪਿਛਲੇ 6 ਸਾਲਾਂ ਤੋਂ ਚੱਲ ਰਿਹਾ ਹੈ ਅਤੇ ਹੁਣ ਤੱਕ 2 ਕਿਲੋਮੀਟਰ ਦਾ ਨਿਰਮਾਣ ਪੂਰਾ ਨਹੀਂ ਹੋ ਸਕਿਆ ਹੈ। ਉਸਾਰੀ ਦਾ ਕੰਮ ਛੋਟੇ ਠੇਕੇਦਾਰ ਰਾਜ ਕੇਸਰੀ ਕੰਪਨੀ ਨੂੰ ਦਿੱਤਾ ਗਿਆ ਹੈ। ਬੱਸ ਦੇ ਹੇਠਾਂ ਦੱਬੀਆਂ ਲਾਸ਼ਾਂ ਨੂੰ ਕੱਢਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਫਿਲਹਾਲ ਲੋਕਾਂ ਨੂੰ ਇਲਾਜ ਲਈ ਹਜ਼ਾਰੀਬਾਗ ਦੇ ਸ਼ੇਖ ਭਿਖਾਰੀ ਮੈਡੀਕਲ ਕਾਲਜ ਲਿਆਂਦਾ ਗਿਆ ਹੈ।

 

Continue Reading

National

ਬੋਰਵੈਲ ਵਿੱਚ ਡਿੱਗਣ ਕਾਰਨ 4 ਸਾਲਾ ਬੱਚੇ ਦੀ ਮੌਤ

Published

on

By

 

 

ਜੈਪੁਰ, 21 ਨਵੰਬਰ (ਸ.ਬ.) ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿੱਚ ਬੀਤੀ ਸ਼ਾਮ ਇਕ ਚਾਰ ਸਾਲਾ ਬੱਚੇ ਦੀ ਖੁੱਲ੍ਹੇ ਬੋਰਵੈਲ ਵਿੱਚ ਡਿੱਗ ਕੇ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਗੁਡਾ ਮਲਾਨੀ ਅਧਿਕਾਰੀ ਕੇਸ਼ਵ ਮੀਨਾ ਨੇ ਦੱਸਿਆ ਕਿ ਬੋਰਵੈਲ ਵਿੱਚ ਡਿੱਗਣ ਵਾਲੇ ਬੱਚੇ ਦੀ ਮੌਤ ਹੋ ਗਈ ਅਤੇ ਬੀਤੀ ਰਾਤ ਉਸ ਦੀ ਲਾਸ਼ ਨੂੰ ਬਾਹਰ ਕੱਢ ਲਿਆ ਗਿਆ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਹ ਘਟਨਾ ਗੁਡਾਮਲਾਨੀ ਇਲਾਕੇ ਦੇ ਅਰਜੁਨ ਕੀ ਢਾਣੀ ਵਿੱਚ ਵਾਪਰੀ, ਜਿੱਥੇ ਚਾਰ ਸਾਲ ਦਾ ਨਰੇਸ਼ ਖੇਡਦੇ ਹੋਏ ਖੁੱਲ੍ਹੇ ਬੋਰਵੈਲ ਵਿੱਚ ਡਿੱਗ ਗਿਆ। ਪਰਿਵਾਰਕ ਮੈਂਬਰਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਪੁਲੀਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਜ਼ਿਲ੍ਹਾ ਹੈਡਕੁਆਰਟਰ ਤੋਂ ਬਚਾਅ ਟੀਮ ਭੇਜੀ ਗਈ। ਬਚਾਅ ਟੀਮ ਨੇ ਕਰੀਬ ਤਿੰਨ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

Continue Reading

National

ਦਿੱਲੀ ਵਿੱਚ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਖਿਲਾਫ ਰੋਸ ਪ੍ਰਦਰਸ਼ਨ

Published

on

By

 

ਨਵੀਂ ਦਿੱਲੀ, 21 ਨਵੰਬਰ (ਸ.ਬ.) ਦਿੱਲੀ ਦੇ ਮੁੱਖ ਮੰਤਰੀ ਨਿਵਾਸ ਦੀ ਉਸਾਰੀ ਵਿੱਚ ਅਣਗਹਿਲੀ ਅਤੇ ਆਪ ਸਰਕਾਰ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਭਾਜਪਾ ਆਗੂ ਤੇ ਵਰਕਰ ਸੜਕਾਂ ਤੇ ਉਤਰ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਪ੍ਰਦਰਸ਼ਨ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ, ਭਾਜਪਾ ਦੇ ਸੰਸਦ ਮੈਂਬਰ, ਐਮਸੀਡੀ ਆਗੂ ਅਤੇ ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਸ਼ਾਮਲ ਹੋਏ।

ਭਾਜਪਾ ਰਾਜਧਾਨੀ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੀ ਲੱਖਾਂ ਰੁਪਏ ਦੀ ਸਜਾਵਟ ਨੂੰ ਲੈ ਕੇ ਭ੍ਰਿਸ਼ਟਾਚਾਰ ਦੇ ਦੋਸ਼ ਲਾ ਰਹੀ ਹੈ। ਜਿਸ ਤੇ ਭਾਜਪਾ ਅੱਜ ਅਰਵਿੰਦ ਕੇਜਰੀਵਾਲ ਦੇ ਬੰਗਲੇ ਦਾ ਘਿਰਾਓ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਘਰ ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਰਅਸਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਇਲਜ਼ਾਮ ਅਤੇ ਜਵਾਬੀ ਇਲਜ਼ਾਮ ਦੀ ਰਾਜਨੀਤੀ ਜਾਰੀ ਹੈ।

ਅੱਜ ਭਾਜਪਾ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਫਿਰੋਜ਼ਸ਼ਾਹ ਸਥਿਤ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੀ ਹੈ। ਭਾਜਪਾ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਚਾਰੇ ਪਾਸੇ ਬੈਰੀਕੇਡਿੰਗ ਕੀਤੀ ਗਈ ਹੈ, ਤਾਂ ਜੋ ਭਾਜਪਾ ਵਰਕਰ ਉਨ੍ਹਾਂ ਦੇ ਘਰ ਨਾ ਪਹੁੰਚ ਸਕਣ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਕਈ ਥਾਈਂ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ। ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇੱਕ ਮਹਿਲਾ ਪੁਲੀਸ ਮੁਲਾਜ਼ਮ ਵੀ ਤਾਇਨਾਤ ਕੀਤੀ ਗਈ ਹੈ। ਅੱਜ ਸ਼ੀਸ਼ ਮਹਿਲ ਨੂੰ ਲੈ ਕੇ ਭਾਜਪਾ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਇਸ ਤੋਂ ਪਹਿਲਾਂ ਦਿੱਲੀ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਪ੍ਰਦਰਸ਼ਨ ਕਰ ਰਹੇ ਭਾਜਪਾ ਵਰਕਰ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਤੱਕ ਨਾ ਪਹੁੰਚ ਸਕਣ।

Continue Reading

Latest News

Trending