Connect with us

Editorial

ਜ਼ਿਮਨੀ ਚੋਣਾਂ : ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਚੋਣ ਸਰਗਰਮੀਆਂ ਹੋਈਆਂ ਤੇਜ਼

Published

on

 

 

ਪੰਜਾਬ ਵਿੱਚ 13 ਨਵੰਬਰ ਨੂੰ 4 ਵਿਧਾਨ ਸਭਾ ਹਲਕਿਆਂ (ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ) ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਇਹਨਾਂ ਹਲਕਿਆਂ ਵਿੱਚ ਸਿਆਸੀ ਸਰਗਰਮੀਆਂ ਇੱਕਦਮ ਤੇਜ਼ ਹੋ ਗਈਆਂ ਹਨ, ਜਿਸ ਕਾਰਨ ਪੰਜਾਬ ਦੀ ਸਿਆਸਤ ਵੀ ਭਖ ਗਈ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਭਾਵੇਂ ਸਭ ਤੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਕੇ ਅੱਗੇ ਨਿਕਲਣ ਦਾ ਦਾਅਵਾ ਕਰ ਰਹੀ ਹੈ, ਪਰ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਮਾਨ ਵੱਲੋਂ ਵੀ ਬੀਤੇ ਦਿਨ ਜ਼ਿਮਨੀ ਚੋਣਾਂ ਲਈ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਚੋਣ ਸਥਿਤੀ ਦਿਲਚਸਪ ਹੋ ਗਈ ਹੈ। ਇਸ ਤੋਂ ਇਲਾਵਾ ਕੁਝ ਆਜ਼ਾਦ ਉਮੀਦਵਾਰਾਂ ਵੱਲੋਂ ਵੀ ਜ਼ਿਮਨੀ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿਆਸੀ ਪਾਰਟੀਆਂ ਦੇ ਬਾਗੀ ਆਗੂ ਵੀ ਚੋਣ ਮੈਦਾਨ ਵਿੱਚ ਉਤਰਨ ਦਾ ਐਲਾਨ ਕਰ ਰਹੇ ਹਨ।

ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣਾਂ ਵਾਂਗ ਇਸ ਵਾਰ ਵੀ ਜ਼ਿਮਨੀ ਚੋਣਾਂ ਨੂੰ ਆਪਣੇ ਵਕਾਰ ਦਾ ਸਵਾਲ ਬਣਾ ਲਿਆ ਗਿਆ ਹੈ ਅਤੇ ਦੂਜੇ ਪਾਸੇ ਹੋਰਨਾਂ ਸਿਆਸੀ ਪਾਰਟੀਆਂ ਵੱਲੋਂ ਵੀ ਇਹ ਚੋਣਾਂ ਜਿੱਤਣ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ। ਚੋਣ ਲੜ ਰਹੀਆਂ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਸਥਿਤੀ ਸਪਸ਼ਟ ਹੋ ਗਈ ਹੈ ਅਤੇ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਆਪੋ ਆਪਣੇ ਇਲਾਕਿਆਂ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ।

ਇਸ ਸਮੇਂ ਸੱਤਾਧਾਰੀ ਆਮ ਆਦਮੀ ਪਾਰਟੀ ਸਮੇਤ ਕਰੀਬ ਸਾਰੀਆਂ ਹੀ ਸਿਆਸੀ ਪਾਰਟੀਆਂ ਅੰਦਰੂਨੀ ਫੁੱਟ ਦਾ ਸ਼ਿਕਾਰ ਹਨ ਅਤੇ ਪਾਰਟੀ ਟਿਕਟਾਂ ਨਾ ਮਿਲਣ ਕਾਰਨ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਕੁਝ ਆਗੂਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਣੀ ਚੋਣ ਲਈ ਟਿਕਟ ਨਾ ਮਿਲਣ ਤੋਂ ਖਫ਼ਾ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਤੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੀਤ ਸਿੰਘ ਬਾਠ ਨੇ ਜਿਥੇ ਚੇਅਰਮੈਨ ਤੋਂ ਅਸਤੀਫਾ ਦੇ ਕੇ ਆਜ਼ਾਦ ਉਮੀਦਵਾਰ ਦੇ ਰੂਪ ਵਿੱਚ ਬਰਨਾਲਾ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹੋ ਹਾਲ ਹੋਰਨਾਂ ਵਿਧਾਨ ਸਭਾ ਹਲਕਿਆਂ ਦਾ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਬਾਗੀ ਹੋਏ ਆਗੂ ਆਪੋ ਆਪਣੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਵਿੱਚ ਅੜਿੱਕਾ ਬਣਨਗੇ, ਜਿਸ ਕਰਕੇ ਸਿਆਸੀ ਪਾਰਟੀਆਂ ਬਾਗੀ ਹੋਏ ਆਗੂਆਂ ਨੂੰ ਮਨਾਉਣ ਦੇ ਯਤਨ ਕਰ ਰਹੀਆਂ ਹਨ। ਆਉਣ ਵਾਲੇ ਦਿਨਾਂ ਵਿੱਚ ਜਿਮਨੀ ਚੋਣਾਂ ਲਈ ਚੋਣਾਂ ਪ੍ਰਚਾਰ ਹੋਰ ਤੇਜ਼ ਹੋਵੇਗਾ ਅਤੇ ਚੋਣਾਂ ਦੌਰਾਨ ਵੱਖ-ਵੱਖ ਥਾਵਾਂ ਤੇ ਸਖ਼ਤ ਮੁਕਾਬਲੇ ਵੇਖਣ ਨੂੰ ਮਿਲਣਗੇ। ਇਸ ਸਮੇਂ ਜ਼ਿਮਨੀ ਚੋਣਾਂ ਵਾਲੇ ਚਾਰੇ ਵਿਧਾਨ ਸਭਾ ਹਲਕੇ ਪੂਰੀ ਤਰਾਂ ਚੋਣ ਰੰਗ ਵਿੱਚ ਰੰਗੇ ਗਏ ਹਨ।

Continue Reading

Editorial

ਦੇਸ਼ ਨੂੰ ਖੋਖਲਾ ਕਰ ਰਿਹਾ ਹੈ ਹਰ ਪਾਸੇ ਫੈਲਿਆ ਭ੍ਰਿਸ਼ਟਾਚਾਰ

Published

on

By

 

ਸਾਡੇ ਦੇਸ਼ ਵਿੱਚ ਹਰ ਪਾਸੇ ਲਗਾਤਾਰ ਵੱਧਦਾ ਭ੍ਰਿਸ਼ਟਾਚਾਰ ਹੁਣ ਇੱਕ ਅਜਿਹਾ ਘੁਣ ਬਣ ਗਿਆ ਹੈ ਜਿਹੜਾ ਸਾਡੀਆਂ ਜੜ੍ਹਾਂ ਨੂੰ ਲਗਾਤਾਰ ਖੋਖਲਾ ਕਰਦਾ ਜਾ ਰਿਹਾ ਹੈ। ਪਿਛਲੇ ਕੁੱਝ ਦਹਾਕਿਆਂ ਦੌਰਾਨ ਵੱਖ- ਵੱਖ ਸਰਕਾਰੀ ਵਿਭਾਗਾਂ ਵਿੱਚ ਫੈਲੀ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਸਾਰੀਆਂ ਹੱਦਾਂ ਟੱਪ ਗਿਆ ਹੈ ਅਤੇ ਲੋਕਾਂ ਨੂੰ ਆਪਣੇ ਜਾਇਜ ਕੰਮਾਂ ਕਾਰਾਂ ਲਈ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਿਸ਼ਵਤ ਦੇਣ ਲਈ ਮਜਬੂਰ ਹੋਣਾ ਹੀ ਪੈਂਦਾ ਹੈ। ਉੱਪਰ ਤਕ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੋਣ ਕਾਰਨ ਆਮ ਆਦਮੀ ਦੀ ਕਿਤੇ ਸੁਣਵਾਈ ਵੀ ਨਹੀਂ ਹੁੰਦੀ।

ਹੁਣ ਤਾਂ ਦੇਸ਼ ਦੀ ਸੁਰਖਿਆ ਕਰਨ ਵਾਲੀ ਭਾਰਤੀ ਫੌਜ ਅਤੇ ਰਖਿਆ ਵਿਭਾਗ ਉੱਪਰ ਵੀ ਭ੍ਰਿਸ਼ਟਾਚਾਰ ਦਾ ਇਹ ਪਰਛਾਵਾਂ ਪੈ ਚੁਕਿਆ ਹੈ ਅਤੇ ਸਮੇਂ ਸਮੇਂ ਤੇ ਵੱਖ ਵੱਖ ਰਖਿਆ ਸੌਦਿਆਂ ਵਿੱਚ ਦਲਾਲੀ ਹੋਣ ਦੀਆਂ ਖਬਰਾਂ ਵੀ ਸਾਮ੍ਹਣੇ ਆਉਂਦੀਆਂ ਰਹਿੰਦੀਆਂ ਹਨ। ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦਾ ਇਹ ਅਮਲ ਸਿਰਫ ਸਰਕਾਰੀ ਅਦਾਰਿਆਂ ਤਕ ਹੀ ਸੀਮਿਤ ਨਹੀਂ ਹੈ ਬਲਕਿ ਭ੍ਰਿਸ਼ਟਾਚਾਰ ਦੀ ਇਸ ਬਿਮਾਰੀ ਵਿੱਚ ਨਿੱਜੀ ਅਦਾਰਿਆਂ ਦੇ ਕਰਮਚਾਰੀ ਅਤੇ ਅਧਿਕਾਰੀ ਵੀ ਪੂਰੀ ਤਰ੍ਹਾਂ ਜਕੜੇ ਗਏ ਹਨ। ਅਜਿਹੀਆਂ ਕੰਪਨੀਆਂ ਜਿਹੜੀਆਂ ਆਪਣੇ ਕੰਮ ਕਾਜ ਲਈ ਹੋਰਨਾਂ ਲੋਕਾਂ ਤੋਂ ਠੇਕੇ ਤੇ ਕੰਮ ਕਰਵਾਉਂਦੀਆਂ ਹਨ ਜਾਂ ਆਪਣੇ ਉਤਪਾਦਾਂ ਲਈ ਬਾਜਾਰ ਤੋਂ ਸਾਮਾਨ ਖਰੀਦਦਆਂ ਹਨ, ਉਹਨਾਂ ਦੇ ਸੰਬੰਧਿਤ ਅਧਿਕਾਰੀਆਂ ਉੱਪਰ ਮੋਟੀ ਰਿਸ਼ਵਤ ਖਾਣ ਦੇ ਇਲਜਾਮ ਆਮ ਲੱਗਦੇ ਹਨ ਅਤੇ ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ।

ਇਸ ਵੇਲੇ ਹਾਲਾਤ ਇਹ ਹਨ ਕਿ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੀਆਂ ਜੜ੍ਹਾਂ ਹਰ ਪਾਸੇ ਫੈਲ ਚੁੱਕੀਆਂ ਹਨ ਅਤੇ ਬੱਚੇ ਦੇ ਜਨਮ ਤੋਂ ਲੈ ਕੇ ਇਨਸਾਨ ਦੀ ਮੌਤ ਤਕ ਦੇ ਸਫਰ ਦੌਰਾਨ ਭ੍ਰਿਸ਼ਟਾਚਾਰ ਦਾ ਇਹ ਕੋਹੜ ਉਸਦੇ ਨਾਲ ਨਾਲ ਹੀ ਚਲਦਾ ਹੈ। ਬੱਚੇ ਦੇ ਜਨਮ ਵੇਲੇ ਨਰਸਾਂ ਅਤੇ ਹੋਰ ਸਟਾਫ ਵਲੋਂ ਨਵਜੰਮੇ ਬੱਚੇ ਦੇ ਪਰਿਵਾਰ ਵਾਲਿਆਂ ਤੋਂ ਜਿਹੜੀ ਵਧਾਈ ਵਸੂਲੀ ਜਾਂਦੀ ਹੈ ਉਹ ਵੀ ਭ੍ਰਿਸ਼ਟਾਚਾਰ ਦਾ ਇਕ ਰੂਪ ਹੈ। ਫਿਰ ਬੱਚੇ ਦਾ ਜਨਮ ਸਰਟੀਫਿਕੇਟ ਬਣਾਉਣ, ਕਿਸੇ ਚੰਗੇ ਸਕੂਲ ਵਿਚ ਦਾਖਲ ਕਰਵਾਉਣ, ਉਚੇਰੀ ਵਿਦਿਆ ਪ੍ਰਾਪਤੀ ਕਰਨ ਲਈ ਦਾਖਲਾ ਦਿਵਾਉਣ, ਨੌਕਰੀ ਪ੍ਰਾਪਤ ਕਰਨ ਜਾਂ ਕੋਈ ਕੰਮ ਧੰਦਾ ਚਲਾਉਣ, ਕਰਜਾ ਲੈਣ, ਵੱਖ ਵੱਖ ਸਰਕਾਰੀ ਵਿਭਾਗਾਂ ਤੋਂ ਆਪਣੇ ਕੰਮ ਕਰਵਾਉਣ ਲਈ ਭ੍ਰਿੈਟਾਚਾਰ ਦਾ ਸਹਾਰਾ ਲੈਣਾ ਪੈਂਦਾ ਹੈ।

ਬਾਅਦ ਵਿੱਚ ਜਦੋਂ ਵਿਕਅਤੀ ਖੁਦ ਕਮਾਉਣ ਲੱਗ ਜਾਂਦਾ ਹੈ, ਉਦੋਂ ਤਕ ਉਹ ਖੁਦ ਵੀ ਪੂਰੀ ਤਰ੍ਹਾਂ ਭ੍ਰਿਸ਼ਟ ਹੋ ਚੁੱਕਿਆ ਹੁੰਦਾ ਹੈ। ਆਪਣੀਆਂ ਟੈਕਸ ਦੇਣਦਾਰੀਆਂ ਬਚਾਉਣ ਲਈ ਉਹ ਕਈ ਤਰ੍ਹਾਂ ਦੇ ਭ੍ਰਿਸ਼ਟ ਤਰੀਕੇ ਅਜਮਾਉਂਦਾ ਹੈ ਅਤੇ ਭ੍ਰਿਸ਼ਟਾਚਾਰ ਦਾ ਇਹ ਸਫਰ ਲਗਾਤਰ ਚਲਦਾ ਰਹਿੰਦਾ ਹੈ। ਬਾਅਦ ਵਿੱਚ ਫਿਰ ਉਹੀ ਵਿਅਕਤੀ ਆਪਣੀ ਔਲਾਦ ਵਾਸਤੇ ਭਿਸ਼ਟਾਚਾਰ ਦੇ ਨਵੇਂ ਚੱਕਰ ਵਿੱਚ ਉਲਝ ਜਾਂਦਾ ਹੈ ਅਤੇ ਆਪਣਾ ਕੋਈ ਵੀ ਵੱਡਾ ਛੋਟਾ ਕੰਮ ਕਢਵਾਉਣ ਲਈ ਸੰਬੰਧਿਤ ਅਧਿਕਾਰੀ ਜਾਂ ਕਰਮਚਾਰੀ ਨੂੰ ਰਿਸ਼ਵਤ ਦੀ ਅਦਾਇਗੀ ਕਰਦਾ ਹੈ। ਇਹ ਸਿਲਸਿਲਾ ਲਗਾਤਾਰ ਚਲਦਾ ਹੀ ਰਹਿੰਦਾ ਹੈ ਅਤੇ ਵਿਅਕਤੀ ਦੀ ਮੌਤ ਹੋਣ ਤਕ ਭ੍ਰਿਸ਼ਟਾਚਾਰ ਉਸਦਾ ਪਿੱਛਾ ਨਹੀਂ ਛੱਡਦਾ। ਹੁਣ ਤਾਂ ਭਗਵਾਨ ਦਾ ਘਰ ਵੀ ਇਸਤੋਂ ਬਚਿਆ ਹੋਇਆ ਨਹੀਂ ਹੈ ਅਤੇ ਅਤੇ ਸਾਡੇ ਧਰਮ ਅਸਥਾਨ ਵੀ ਇਸ ਭ੍ਰਿਸ਼ਟਾਚਾਰ ਦੀ ਮਾਰ ਹੇਠ ਆ ਚੁੱਕੇ ਹਨ, ਜਿੱਥੇ ਪਾਠ ਪੂਜਾ ਦੀ ਵਾਰੀ ਪਹਿਲਾਂ ਹਾਸਿਲ ਕਰਨ ਲਈ ਰਿਸ਼ਵਤ ਦੇਣੀ ਪੈਂਦੀ ਹੈ।

ਇਸ ਪੱਖੋਂ ਤ੍ਰਾਸਦੀ ਇਹ ਵੀ ਹੈ ਕਿ ਹਰ ਵਾਰ ਵਾਰੀ ਬਦਲ ਕੇ ਦੇਸ਼ ਅਤੇ ਸੂਬਿਆਂ ਦੀ ਸੱਤਾ ਤੇ ਰਾਜ ਕਰਨ ਵਾਲੀਆਂ ਸਾਡੀਆਂ ਸਿਆਸੀ ਪਾਰਟੀਆਂ (ਜਿਹੜੀਆਂ ਆਮ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਰਾਜ ਪ੍ਰਬੰਧ ਦੇਣ ਦਾ ਦਾਅਵਾ ਕਰਕੇ ਵੋਟਾਂ ਮੰਗਦੀਆਂ ਹਨ) ਵਿੱਚ ਇਹ ਬਿਮਾਰੀ ਕੁੱਝ ਜਿਆਦਾ ਹੀ ਹੈ ਅਤੇ ਸਿਆਸੀ ਪਾਰਟੀਆਂ ਵਲੋਂ ਵੱਡੇ ਕਾਰਪੋਰੇਟ ਘਰਾਣਿਆਂ ਤੋਂ ਚੰਦਾ ਲੈਣ ਦੇ ਨਾਮ ਤੇ ਵੱਡੇ ਪੱਧਰ ਤੇ ਕੀਤੇ ਜਾਂਦੇ ਭ੍ਰਿਸ਼ਟਾਚਾਰ ਦੀਆਂ ਖਬਰਾਂ ਆਮ ਹਨ। ਇਹਨਾਂ ਸਿਆਸੀ ਪਾਰਟੀਆਂ ਉੱਪਰ ਚੋਣਾਂ ਦੋਰਾਨ ਚਾਹਵਾਨ ਉਮੀਦਵਾਰਾਂ ਤੋਂ ਪੈਸੇ ਲੈ ਕੇ ਟਿਕਟਾਂ ਵੇਚਣ ਦੇ ਇਲਜਾਮ (ਜਿਹੜੇ ਇਹਨਾਂ ਹੀ ਪਾਰਟੀਆਂ ਦੇ ਨਾਰਾਜ ਆਗੂਆਂ ਵਲੋਂ ਲਗਾਏ ਜਾਂਦੇ ਹਨ) ਵੀ ਆਮ ਲੱਗਦੇ ਹਨ ਅਤੇ ਸਿਆਸੀ ਪਾਰਟੀਆਂ ਅਤੇ ਇਹਨਾਂ ਦੇ ਆਗੂਆਂ ਵਲੋਂ ਚੋਣ ਜਿੱਤਣ ਲਈ ਇਹਨਾਂ ਹਰ ਤਰ੍ਹਾਂ ਦੇ ਭ੍ਰਿਸ਼ਟ ਤਰੀਕੇ ਅਪਣਾਏ ਜਾਂਦੇ ਹਨ।

ਦੇਸ਼ ਅਤੇ ਸਮਾਜ ਵਿੱਚ ਹਰ ਪਾਸੇ ਫੈਲ ਚੁੱਕੇ ਇਸ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੇ ਹੁਣ ਬਹੁਤ ਭਿਆਨਕ ਰੂਪ ਅਖਤਿਆਰ ਕਰ ਲਿਆ ਹੈ ਅਤੇ ਇਹ ਉਹ ਬਿਮਾਰੀ ਹੈ ਜਿਹੜੀ ਸਾਡੇ ਪੂਰੇ ਢਾਂਚੇ ਨੂੰ ਤਬਾਹ ਕਰ ਰਹੀ ਹੈ। ਜਿਸ ਦੇਸ਼ ਨੂੰ ਚਲਾਉਣ ਵਾਲੀ ਸਰਕਾਰ ਦੇ ਆਗੂ ਹੀ ਭ੍ਰਿਸ਼ਟ ਹੋਣ ਉਸਦਾ ਵਿਕਾਸ ਭਲਾ ਕਿਵੇਂ ਸੰਭਵ ਹੈ ਅਤੇ ਭ੍ਰਿਸ਼ਟਾਚਾਰ ਦਾ ਇਹ ਘੁਣ ਸਾਡੇ ਦੇਸ਼ ਨੂੰ ਅੰਦਰੋ ਖੋਖਲਾ ਕਰਦਾ ਆ ਰਿਹਾ ਹੈ। ਇਸਤੇ ਕਾਬੂ ਕਰਨ ਲਈ ਜਨਤਾ ਨੂੰ ਹੀ ਅੱਗੇ ਆਊਣਾ ਪੈਣਾ ਹੈ ਕਿਉਂਕਿ ਜੇਕਰ ਅਸੀਂ ਹੁਣ ਵੀ ਨਾ ਸੰਭਲੇ ਤਾਂ ਇੱਕ ਦਿਨ ਇਸਨੇ ਸਾਡੇ ਦੇਸ਼ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦੇਣਾ ਹੈ।

 

Continue Reading

Editorial

ਪ੍ਰਦੂਸ਼ਨ ਦੇ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਲਈ ਯੋਜਨਾਬੱਧ ਢੰਗ ਨਾਲ ਕਾਰਵਾਈ ਦੀ ਲੋੜ

Published

on

By

 

ਤਿੰਨ ਦਹਾਕੇ ਪਹਿਲਾਂ ਤਕ ਸਾਡੇ ਸ਼ਹਿਰ ਨੂੰ ਸਿਰਫ ਪੰਜਾਬ ਹੀ ਨਹੀਂ ਬਲਕਿ ਦੇਸ਼ ਦੇ ਸਭ ਤੋਂ ਵੱਧ ਸਾਫ ਸੁਥਰੇ ਵਾਤਾਵਰਨ ਵਾਲੇ ਸ਼ਹਿਰਾਂ ਵਿੱਚ ਗਿਣਿਆ ਜਾਂਦਾ ਸੀ ਅਤੇ ਉਸ ਵੇਲੇ ਹਰ ਪਾਸੇ ਛਾਈ ਹਰਿਆਲੀ, ਸਾਫ ਸੁਥਰੀ ਹਵਾ ਅਤੇ ਪਾਣੀ ਕਾਰਨ ਹਰ ਵਿਅਕਤੀ ਇੱਥੇ ਆਪਣਾ ਪੱਕਾ ਟਿਕਾਣਾ ਕਰਨ ਦਾ ਚਾਹਵਾਨ ਹੁੰਦਾ ਸੀ। ਉਸ ਦੌਰਾਨ ਦੁਨੀਆ ਦੇ ਹਰ ਕੋਨੇ ਵਿੱਚ ਵਸੇ ਪੰਜਾਬੀ ਸਾਡੇ ਸ਼ਹਿਰ ਵਿੱਚ ਆਪਣਾ ਇੱਕ ਅਦਦ ਘਰ ਬਣਾਉਣ ਦਾ ਸੁਫਨਾ ਵੇਖਿਆ ਕਰਦੇ ਸੀ ਤਾਂ ਜੋ ਉਹ ਜਦੋਂ ਵੀ ਪੰਜਾਬ ਆਉਣ, ਇੱਥੋਂ ਦੇ ਸਾਫ ਸੁਥਰੇ ਵਾਤਾਵਰਨ ਦਾ ਲਾਹਾ ਲੈ ਸਕਣ।

ਪਰੰਤੂ ਸਮੇਂ ਦੇ ਨਾਲ ਨਾਲ ਵਿਕਾਸ ਦੀ ਦੌੜ ਵਿੱਚ ਉਲਝਿਆ ਸਾਡਾ ਸ਼ਹਿਰ ਹੁਣ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਿਲ ਹੋ ਚੁੱਕਿਆ ਹੈ ਅਤੇ ਇਸ ਨਾਲ ਇਹ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਸ਼ਹਿਰ ਦੇ ਵਿਕਾਸ ਦੇ ਨਾਮ ਤੇ ਚਲੀ ਇਸ ਅੰਨ੍ਹੀ ਦੌੜ ਦੀ ਸਾਡੇ ਸ਼ਹਿਰ ਨੇ ਕਿੰਨੀ ਭਾਰੀ ਕੀਮਤ ਅਦਾ ਕੀਤੀ ਹੈ। ਪਿਛਲੇ ਸਮੇਂ ਦੌਰਾਨ ਸਾਡੇ ਸ਼ਹਿਰ ਦੇ ਵਾਤਾਵਰਣ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਰਿਹਾ ਹੈ ਅਤੇ ਪ੍ਰਦੂਸ਼ਨ ਦਾ ਇਹ ਜ਼ਹਿਰ ਹੌਲੀ-ਹੌਲੀ ਸ਼ਹਿਰ ਵਾਸੀਆਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ।

ਸ਼ਹਿਰ ਵਿੱਚ ਸਫਾਈ ਦਾ ਕੰਮ ਕਰਨ ਵਾਲੇ ਵਿਅਕਤੀਆਂ ਵਲੋਂ ਕੂੜੇ ਦੇ ਢੇਰਾਂ ਨੂੰ ਅੱਗ ਲਗਾਉਣ ਦੀ ਕਾਰਵਾਈ ਹੋਵੇ ਜਾਂ ਸ਼ਹਿਰ ਵਿੱਚ ਚਲਦੇ ਵਾਹਨਾਂ ਅਤੇ ਇੱਥੇ ਲੱਗੀਆਂ ਫੈਕਟ੍ਰੀਆਂ ਦੀਆਂ ਚਿਮਨੀਆਂ ਵਿੱਚੋਂ ਨਿਕਲਣ ਵਾਲਾ ਧੂੰਆਂ, ਇਹ ਸਾਰੇ ਮਿਲ ਕੇ ਸ਼ਹਿਰ ਦੇ ਵਾਤਾਵਰਣ ਵਿੱਚ ਜਿਹੜਾ ਜ਼ਹਿਰ ਘੋਲਦੇ ਹਨ ਉਸਦਾ ਸਿੱਧਾ ਨੁਕਸਾਨ ਆਮ ਲੋਕਾਂ ਦੀ ਸਿਹਤ ਤੇ ਹੀ ਹੁੰਦਾ ਹੈ। ਸ਼ਹਿਰ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਕੁੱਝ ਵੱਡੀਆਂ ਕੰਪਨੀਆਂ ਪਿਛਲੇ ਕਈ ਸਾਲਾਂ ਤੋਂ ਸ਼ਹਿਰ ਦੇ ਵਾਤਾਵਰਨ ਵਿੱਚ ਆਪਣਾ ਜ਼ਹਿਰੀਲਾ ਧੂੰਆਂ ਛੱਡਦੀਆਂ ਆ ਰਹੀਆਂ ਹਨ ਅਤੇ ਇਹਨਾਂ ਫੈਕਟ੍ਰੀਆਂ ਦੀ ਇਹ ਕਾਰਵਾਈ ਸ਼ਹਿਰ ਅਤੇ ਇਸਦੇ ਆਸਪਾਸ ਦੇ ਲੰਮੇ ਚੌੜੇ ਖੇਤਰ ਦੇ ਵਾਤਾਵਰਣ ਨੂੰ ਬੁਰੀ ਤਰ੍ਹਾਂ ਪ੍ਰਦੂਸ਼ਿਤ ਕਰਦੀ ਹੈ।

ਸ਼ਹਿਰ ਦੇ ਵਾਤਾਵਰਣ ਦੇ ਲਗਾਤਾਰ ਗੰਧਲੇ ਹੋਣ ਦਾ ਹੀ ਅਸਰ ਹੈ ਕਿ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ ਵਿੱਚ ਮਰੀਜਾਂ ਦੀ ਗਿਣਤੀ ਲਗਾਤਾਰ ਵੱਧਦੀ ਰਹੀ ਹੈ। ਹਾਲਾਤ ਇਹ ਹਨ ਕਿ ਸ਼ਹਿਰ ਦੇ ਵਸਨੀਕ ਵਾਤਾਵਰਣ ਵਿੱਚ ਲਗਾਤਾਰ ਵੱਧਦੇ ਜਾ ਰਹੇ ਇਸ ਪ੍ਰਦੂਸ਼ਨ ਦੇ ਜ਼ਹਿਰ ਦੇ ਸ਼ਿਕਾਰ ਹੋ ਰਹੇ ਹਨ ਅਤੇ ਸ਼ਹਿਰ ਵਿੱਚ ਸਾਹ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤ੍ਰਾਸਦੀ ਇਹ ਹੈ ਕਿ ਇਸ ਸਭ ਦੇ ਬਾਵਜੂਦ ਸੂਬੇ ਦੇ ਪ੍ਰਦੂਸ਼ਨ ਕੰਟਰੋਲ ਬੋਰਡ ਵਲੋਂ ਵਾਤਾਵਰਣ ਦੇ ਗੰਧਲਾ ਹੋਣ ਤੇ ਕਾਬੂ ਕਰਨ ਅਤੇ ਇਸ ਵਿੱਚ ਸੁਧਾਰ ਕਰਨ ਲਈ ਸਿਵਾਏ ਕਾਗਜ਼ੀ ਕਾਰਵਾਈ ਦੇ ਕੁੱਝ ਵੀ ਨਹੀਂ ਕੀਤਾ ਜਾਂਦਾ ਅਤੇ ਸ਼ਹਿਰ ਦੇ ਵਾਤਾਵਰਣ ਵਿੱਚ ਪ੍ਰਦੂਸ਼ਣ ਦੇ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਵਿੱਚ ਇਹ ਵਿਭਾਗ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ।

ਸ਼ਹਿਰ ਦੇ ਵਾਤਾਵਰਨ ਵਿੱਚ ਪ੍ਰਦੂਸ਼ਨ ਦੇ ਇਸ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਲਈ ਜ਼ਰੂਰੀ ਹੈ ਕਿ ਸ਼ਹਿਰਵਾਸੀ ਇਸ ਵਾਸਤੇ ਨਾ ਸਿਰਫ ਖੁਦ ਲਾਮਬੰਦ ਹੋਣ ਬਲਕਿ ਇਕੱਠੇ ਹੋ ਕੇ ਸਰਕਾਰ ਨੂੰ ਮਜ਼ਬੂਰ ਕਰਨ ਕਿ ਉਹ ਸ਼ਹਿਰ ਦੇ ਬੁਰੀ ਤਰ੍ਹਾਂ ਗੰਧਲੇ ਹੁੰਦੇ ਜਾ ਰਹੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਏ। ਇਸ ਸੰਬੰਧੀ ਵਾਤਾਵਰਣ ਦੀ ਸਾਂਭ ਸੰਭਾਲ ਦਾ ਕੰਮ ਕਰਨ ਵਾਲੀਆਂ ਸੰਸਥਾਵਾਂ ਵਲੋਂ ਸਮੇਂ ਸਮੇਂ ਤੇ ਸ਼ਹਿਰ ਦੇ ਵਾਤਾਵਰਣ ਵਿੱਚ ਘੁਲਦੇ ਜਾ ਰਹੇ ਜ਼ਹਿਰ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸ਼ਹਿਰ ਨੂੰ ਹਰਾ ਭਰਾ ਅਤੇ ਸਾਫ ਸੁਥਰਾ ਰੱਖਣ ਲਈ ਆਪਣਾ ਬਣਦਾ ਯੋਗਦਾਨ ਵੀ ਪਾਇਆ ਜਾਂਦਾ ਹੈ ਪਰੰਤੂ ਪ੍ਰਦੂਸ਼ਣ ਦੇ ਵੱਧਦੇ ਪੱਧਰ ਨੂੰ ਮੁੱਖ ਰੱਖਦਿਆਂ ਸਮੁੱਚੇ ਸ਼ਹਿਰ ਵਾਸੀਆਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ।

ਵਾਤਾਵਰਨ ਵਿੱਚ ਲਗਾਤਾਰ ਵੱਧਦੇ ਪ੍ਰਦੂਸ਼ਣ ਦੀ ਇਹ ਸਮੱਸਿਆ ਬਹੁਤ ਹੀ ਗੰਭੀਰ ਹੈ ਅਤੇ ਇਸਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਸਰਕਾਰ ਵਲੋਂ ਇਸ ਸੰਬੰਧੀ ਇਮਾਨਦਾਰੀ ਨਾਲ ਕਦਮ ਚੁੱਕੇ ਜਾਣ। ਜੇਕਰ ਸਰਕਾਰ ਅਜਿਹਾ ਕਰੇ ਤਾਂ ਨਾ ਸਿਰਫ ਪ੍ਰਦੂਸ਼ਨ ਵਿੱਚ ਹੋਣ ਵਾਲੇ ਵਾਧੇ ਤੇ ਕਾਬੂ ਕੀਤਾ ਜਾ ਸਕਦਾ ਹੈ ਬਲਕਿ ਇਸਦਾ ਪੱਧਰ ਘੱਟ ਕਰਕੇ ਸਾਡੇ ਸ਼ਹਿਰ ਨੂੰ ਮੁੜ ਪ੍ਰਦੂਸ਼ਨ ਮੁਕਤ ਸ਼ਹਿਰਾਂ ਦੀ ਸੂਚੀ ਵਿੱਚ ਵੀ ਸ਼ਾਮਿਲ ਕਰਵਾਇਆ ਜਾ ਸਕਦਾ ਹੈ। ਇਸ ਲਈ ਹਵਾ ਦੇ ਪ੍ਰਦੂਸ਼ਨ ਤੇ ਕਾਬੂ ਕਰਨ ਲਈ ਜਨਤਕ ਥਾਵਾਂ ਤੇ ਜੱਥੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ। ਇਸ ਸੰਬੰਧੀ ਸ਼ਹਿਰਵਾਸੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਖੁਦ ਵੀ ਸ਼ਹਿਰ ਦੇ ਵਾਤਾਵਰਣ ਨੂੰ ਸੰਭਾਲਣ ਲਈ ਅੱਗੇ ਆਉਣ ਅਤੇ ਪ੍ਰਦੂਸ਼ਨ ਦੇ ਇਸ ਲਗਾਤਾਰ ਵੱਧਦੇ ਪੱਧਰ ਤੇ ਕਾਬੂ ਕਰਨ ਲਈ ਮਿਲ ਕੇ ਕੰਮ ਕਰਨ ਤਾਂ ਜੋ ਵਾਤਾਵਰਨ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ।

 

Continue Reading

Editorial

ਮਨੁੱਖੀ ਗਲਤੀਆਂ ਅਤੇ ਅਣਗਹਿਲੀਆਂ ਕਾਰਨ ਲਗਾਤਾਰ ਵੱਧ ਰਹੇ ਹਨ ਸੜਕ ਹਾਦਸੇ

Published

on

By

 

ਅੱਜਕੱਲ ਸੜਕਾਂ ਤੇ ਜਿਸ ਪਾਸੇ ਵੀ ਵੇਖੋ ਭੀੜ ਭੜੱਕਾ ਹੀ ਨਜਰ ਆਉਂਦਾ ਹੈ ਅਤੇ ਸੜਕਾਂ ਉੱਪਰ ਲਗਾਤਾਰ ਵੱਧਦੇ ਭੀੜ ਭੜੱਕੇ ਕਾਰਨ ਸੜਕ ਹਾਦਸਿਆਂ ਦੀ ਗਿਣਤੀ ਵੀ ਕਾਫੀ ਵੱਧ ਗਈ ਹੈ। ਹਾਲਾਂਕਿ ਲਗਾਤਾਰ ਵੱਧਦੀ ਸੜਕ ਹਾਦਸਿਆਂ ਦੀ ਇਸ ਗਿਣਤੀ ਲਈ ਸੜਕਾਂ ਤੇ ਵੱਧਦੀ ਭੀੜ ਦੇ ਨਾਲ ਨਾਲ ਵਾਹਨ ਚਾਲਕਾਂ ਵਲੋਂ ਵਰਤੀ ਜਾਂਦੀ ਅਣਗਹਿਲੀ ਅਤੇ ਮਨੁੱਖੀ ਗਲਤੀਆਂ ਨੂੰ ਵੱਧਰੇ ਜਿੰਮੇਵਾਰ ਠਹਿਰਾਇਆ ਜਾ ਸਕਦਾ ਹੈ ਅਤੇ ਅਜਿਹਾ ਆਮ ਵੇਖਣ ਵਿੱਚ ਆਉਂਦਾ ਹੈ ਕਿ ਇੱਕ ਦੂਜੇ ਤੋਂ ਅੱਗੇ ਲੰਘਣ ਦੀ ਹੋੜ ਵਿੱਚ ਲੋਕਾਂ ਦੇ ਵਾਹਨ ਆਪਸ ਵਿੱਚ ਹੀ ਟਕਰਾ ਜਾਂਦੇ ਹਨ ਜਿਸ ਕਾਰਨ ਵਾਪਰਨ ਵਾਲੇ ਹਾਦਸਿਆਂ ਵਿੱਚ ਜਾਨ ਮਾਲ ਦਾ ਭਾਰੀ ਨੁਕਸਾਨ ਹੁੰਦਾ ਹੈ।

ਸਾਡੇ ੪ਹਿਰ ਦੇ ਹਾਲਾਤ ਵੀ ਅਜਿਹੇ ਹੀ ਹੋ ਗਏ ਹਨ ਅਤੇ ੪ਹਿਰ ਦੀਆਂ ਸੜਕਾਂ ਉਪਰ ਵਾਹਨਾਂ ਦੀ ਲਗਾਤਾਰ ਵੱਧਦੀ ਗਿਣਤੀ ਕਾਰਨ ਅਕਸਰ ਸੜਕ ਜਾਮ ਦੀ ਹਾਲਤ ਬਣ ਜਾਂਦੀ ਹੈ। ਇਸ ਦੌਰਾਨ ਸੜਕਾਂ ਦੇ ਕਿਨਾਰੇ ਖੜੇ ਵਾਹਨ ਵੀ ਆਵਾਜਾਈ ਵਿੱਚ ਰੁਕਾਵਟ ਪਾਉਂਦੇ ਹਨ। ਇਸ ਭੀੜ ਭੜੱਕੇ ਦੌਰਾਨ ਜਦੋਂ ਵਾਹਨ ਚਾਲਕ ਇਕ ਦੂਜੇ ਤੋਂ ਅੱਗੇ ਨਿਕਲਣ ਦਾ ਯਤਨ ਕਰਦੇ ਹਨ ਤਾਂ ਅਕਸਰ ਹਾਦਸੇ ਵਾਪਰਦੇ ਹਨ ਅਤੇ ਲਗਾਤਾਰ ਵੱਧਦੇ ਇਹਨਾਂ ਸੜਕ ਹਾਦਸਿਆਂ ਲਈ ਮਨੁਖੀ ਗਲਤੀਆਂ ਅਤੇ ਅਣਗਹਿਲੀਆਂ ਨੂੰ ਹੀ ਸਭ ਤੋਂ ਵੱਧ ਜਿੰਮੇਵਾਰ ਠਹਿਰਾਇਆ ਜਾ ਸਕਦਾ ਹੈ।

ਸਾਡੇ ੪ਹਿਰ ਦੇ ਹਾਲਾਤ ਤਾਂ ਇਹ ਹਨ ਕਿ ਇੱਥੇ ਜਿਆਦਾਤਰ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਮਜਬੂਰੀ ਵਿੱਚ (ਸਾਮ੍ਹਣੇ ਖੜ੍ਹੇ ਟ੍ਰੈਫਿਕ ਪੁਲੀਸ ਕਰਮਚਾਰੀ ਨੂੰ ਵੇਖ ਕੇ) ਹੀ ਕਰਦੇ ਹਨ। ਉਂਝ ਅਜਿਹੇ ਵਾਹਨ ਚਾਲਕ ਹਰ ੪ਹਿਰ ਵਿੱਚ ਦਿਖ ਜਾਂਦੇ ਹਨ ਜਿਹੜੇ ਲਾਲ ਬੱਤੀ ਦੀ ਆਮ ਉਲੰਘਣਾ ਕਰਦੇ ਹਨ। ਅਜਿਹੀ ਹਾਲਤ ਵਿੱਚ ਜੇਕਰ ਸਾਮ੍ਹਣੇ ਤੋਂ ਕੋਈ ਵਾਹਨ ਤੇਜੀ ਨਾਲ ਲੰਘ ਰਿਹਾ ਹੋਵੇ ਤਾਂ ਹਾਦਸਾ ਹੋਣ ਦੀ ਸੰਭਾਵਨਾ ਕਾਫੀ ਵੱਧ ਜਾਂਦੀ ਹੈ। ਇਸ ਤੋਂ ਇਲਾਵਾ ਕਈ ਵਾਹਨ ਚਾਲਕ ਅਜਿਹੇ ਵੀ ਹੁੰਦੇ ਹਨ ਜਿਹੜੇ ਆੜੇ ਟੇਢੇ ਢੰਗ ਨਾਲ ਗੱਡੀਆਂ ਚਲਾਉਂਦੇ ਹਨ ਅਤੇ ਕਈ ਤਾਂ ਅਜਿਹੇ ਹਨ ਜਿਹੜੇ ਸੜਕ ਤੇ ਵਾਹਨ ਚਲਾਉਂਦੇ ਸਮੇਂ ਕਈ ਤਰ੍ਹਾਂ ਦੇ ਕਰਤੱਬ ਦਿਖਾਉਂਦੇ ਹਨ ਅਤੇ ਹਾਦਸਿਆਂ ਦਾ ਕਾਰਨ ਬਣਦੇ ਹਨ।

ਅਜਿਹਾ ਵੀ ਆਮ ਵੇਖਣ ਵਿੱਚ ਆਉਂਦਾ ਹੈ ਕਿ ਵਾਹਨ ਚਾਲਕ ਆਪਣੇ ਵਾਹਨ ਮਿਥੀ ਰਫਤਾਰ ਤੋਂ ਬਹੁਤ ਜਿਆਦਾ ਤੇਜ ਚਲਾਉਂਦੇ ਹਨ ਅਤੇ ਜਦੋਂ ਭੀੜ ਭੜੱਕੇ ਕਾਰਨ ਕੋਈ ਹੋਰ ਵਾਹਨ ਉਹਨਾਂ ਦੇ ਸਾਮਣੇ ਆ ਜਾਂਦਾ ਹੈ ਤਾਂ ਉਹਨਾਂ ਲਈ ਆਪਣੇ ਵਾਹਨ ਨੂੰ ਕਾਬੂ ਕਰਨਾ ਔਖਾ ਹੋ ਜਾਂਦਾ ਹੈ। ਮੁੱਖ ਸੜਕਾਂ ਨੂੰ ਮਿਲਦੀਆਂ ਲਿੰਕ ਸੜਕਾਂ ਤੇ ਆਉਣ ਵਾਲੇ ਵਾਹਨਾਂ ਦੇ ਚਾਲਕ ਵੀ ਆਸੇ ਪਾਸੇ ਵੇਖਣ ਦੀ ਥਾਂ ਪੂਰੀ ਤੇਜ ਰਫਤਾਰ ਨਾਲ ਇਕ ਦਮ ਮੁੱਖ ਸੜਕ ਤੇ ਆ ਜਾਂਦੇ ਹਨ ਅਤੇ ਅਕਸਰ ਸੜਕ ਹਾਦਅਿਾ ਦਾ ਕਾਰਨ ਬਣਦੇ ਹਨ।

ਇਸ ਤੋਂ ਇਲਾਵਾ ਤੂੜੀ, ਪਰਾਲੀ ਅਤੇ ਹੋਰ ਘਾਹ ਫੂਸ ਦੀਆਂ ਓਵਰਲੋਡ ਟਰੈਕਟਰ ਟਰਾਲੀਆਂ ਅਤੇ ਓਵਰਲੋਡ ਟਰੱਕਾਂ ਕਾਰਨ ਵੀ ਸੜਕ ਹਾਦਸੇ ਸੜਕ ਹਾਦਸੇ ਵਾਪਰਦੇ ਹਨ। ਹੈਰਾਨੀ ਦੀ ਗੱਲ ਹੈ ਕਿ ਆਮ ਲੋਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਮਾੜੀ ਜਿਹੀ ਵੀ ਉਲੰਘਣਾ ਕੀਤੇ ਜਾਣ ਤੇ ਉਹਨਾਂ ਦੇ ਚਾਲਾਨ ਕਰਨ ਵਾਲੀ ਟ੍ਰੈਫਿਕ ਪੁਲੀਸ ਵਲੋਂ ਪਰਾਲੀ, ਤੂੜੀ, ਰੇਤਾ, ਬਜਰੀ, ਇੱਟਾ ਅਤੇ ਅਜਿਹੇ ਹੋਰ ਸਾਮਾਨ ਨਾਲ ਲੱਦੀਆਂ ਓਵਰਲੋਡ ਟਰੈਕਟਰ ਟਰਾਲੀਆਂ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ। ਇਹਨਾਂ ਟ੍ਰੈਕਟਰਾਂ ਦੇ ਚਾਲਕ ਆਪਣੇ ਵਾਹਨਾਂ ਵਿੱਚ ਬਹੁਤ ਉੱਚੀ ਆਵਾਜ ਵਿੱਚ ਗਾਣੇ ਵੀ ਵਜਾਉਂਦੇ ਹਨ ਅਤੇ ਮਸਤ ਹੋ ਕੇ ਵਾਹਨ ਚਲਾਉਣ ਦੌਰਾਨ ਉਹਨਾਂ ਨੂੰ ਸੜਕ ਤੇ ਆ ਰਹੇ ਹੋਰਨਾਂ ਵਾਹਨਾਂ ਦੇ ਹਾਰਨ ਤਕ ਸੁਣਾਈ ਨਹੀਂ ਦਿੰਦੇ, ਜਿਸ ਕਾਰਨ ਅਕਸਰ ਸੜਕ ਹਾਦਸੇ ਵਾਪਰਦੇ ਹਨ।

ਅਸੀਂ ਸਾਰੇ ਹੀ ਜਾਣਦੇ ਹਾਂ ਕਿ ਸੜਕਾਂ ਤੇ ਵੱਧਦੇ ਭੀੜ ਭੜੱਕੇ ਅਤੇ ਵਾਹਨਾਂ ਦੀ ਲਗਾਤਾਰ ਵੱਧਦੀ ਗਿਣਤੀ ਕਾਰਨ ਕੋਈ ਮਾੜੀ ਜਿਹੀ ਅਣਗਹਿਲੀ (ਜਾਂ ਗਲਤੀ) ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ, ਪਰੰਤੂ ਇਸਦੇ ਬਾਵਜੂਦ ਤੇਜ ਰਫਤਾਰ ਵਿੱਚ ਇਕ ਦੂਜੇ ਤੋਂ ਅੱਗੇ ਨਿਕਲਣ ਦੀ ਹੋੜ ਵਿਚ ਅਕਸਰ ਵਾਹਨ ਚਾਲਕ ਆਪਣੇ ਵਾਹਨ ਦਾ ਕੰਟਰੋਲ ਗਵਾ ਲੈਂਦੇ ਹਨ। ਇਹ ਅਣਗਹਿਲੀ ਇਹਨਾਂ ਵਾਹਨ ਚਾਲਕਾਂ ਦੇ ਖੁਦ ਲਈ ਤਾਂ ਖਤਰੇ ਦਾ ਕਾਰਨ ਬਣਦੀ ਹੀ ਹੈ ਹੋਰਨਾਂ ਲੋਕਾਂ ਲਈ ਵੀ ਖਤਰਾ ਬਣਦੀ ਹੈ ਅਤੇ ਜਦੋਂ ਤਕ ਲੋਕ ਖੁਦ ਉੱਪਰ ਸਵੈ ਅਨੁ੪ਾ੪ਨ ਲਾਗੂ ਨਹੀਂ ਕਰਣਗੇ ਅਤੇ ਸੜਕੇ ਤੇ ਵਾਹਨ ਚਲਾਉਣ ਵੇਲੇ ਪੂਰੀ ਸਾਵਧਾਨੀ ਨਹੀਂ ਵਰਤਣਗੇ, ਤੇਜੀ ਨਾਲ ਵੱਧਦੇ ਇਹਨਾਂ ਸੜਕ ਹਾਦਸਿਆਂ ਤੇ ਕਾਬੂ ਨਹੀਂ ਕੀਤਾ ਜਾ ਸਕਦਾ।

ਇਸ ਵਾਸਤੇ ਜਿੱਥੇ ਟ੍ਰੈਫਿਕ ਪੁਲੀਸ ਵਲੋਂ ਸਖਤੀ ਕਰਕੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪਾਬੰਦ ਕੀਤਾ ਜਾਣਾ ਚਾਹੀਦਾ ਹੈ ਉੱਥੇ ਆਮ ਲੋਕਾਂ ਨੂੰ ਜਾਗਰੂਕ ਕਰਕੇ ਉਹਨਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਵੀ ਕੀਤਾ ਜਾਣਾ ਚਾਹੀਦਾ ਹੈ। ਮਨੁੱਖੀ ਗਲਤੀਆਂ ਅਤੇ ਅਣਗਹਿਲੀਆਂ ਤੇ ਕਾਬੂ ਕਰਕੇ ਇਹਨਾਂ ਸੜਕ ਹਾਦਸਿਆਂ ਤੇ ਕਾਫੀ ਹੱਦ ਤਕ ਕਾਬੂ ਕੀਤਾ ਜਾ ਸਕਦਾ ਹੈ ਅਤੇ ਸਰਕਾਰਾਂ ਵਲੋਂ ਇਸ ਪੱਖੋਂ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।

Continue Reading

Latest News

Trending