Connect with us

Mohali

ਪੰਜਾਬ ਅਗੇਂਸਟ ਕੁਰੱਪਸ਼ਨ ਦਾ ਵਫਦ ਖੇੇਤੀਬਾੜੀ ਮੰਤਰੀ ਨੂੰ ਮਿਲਿਆ

Published

on

 

ਮੰਤਰੀ ਨੇ ਘਪਲੇ ਜਾਹਿਰ ਕਰਨ ਵਾਲਿਆਂ ਖਿਲਾਫ ਦਰਜ ਮਾਮਲੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਨਿਰਪੱਖ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ : ਸਤਨਾਮ ਦਾਊਂ

ਐਸ ਏ ਐਸ ਨਗਰ, 24 ਅਕਤੂਬਰ (ਸ.ਬ.) ਭ੍ਰਿਸ਼ਟਾਚਾਰ ਦੇ ਖਿਲਾਫ ਲੜਣ ਵਾਲੀ ਸੰਸਥਾ ਪੰਜਾਬ ਅਗੇਂਸਟ ਕਰਪਸ਼ਨ ਦੇ ਇੱਕ ਵਫਦ ਵਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਘਪਲੇ ਜਾਹਿਰ ਕਰਨ ਵਾਲਿਆਂ ਨੂੰ ਸਨਮਾਨਿਤ ਕਰਨ ਦੀ ਥਾਂ ਉਲਟਾ ਉਹਨਾਂ ਦੇ ਖਿਲਾਫ ਮਾਮਲੇ ਦਰਜ ਕਰਨ ਦੀ ਕਾਰਵਾਈ ਤੇ ਰੋਕ ਲਗਾਈ ਜਾਵੇ।

ਇਸ ਮੌਕੇ ਪੰਜਾਬ ਅਗੇਂਸਟ ਕੁਰੱਪਸਨ ਟੀਮ ਦੇ ਸਤਨਾਮ ਦਾਊਂ, ਪ੍ਰਿਤਪਾਲ ਸਿੰਘ ਅਤੇ ਹਰਵਿੰਦਰ ਸਿੰਘ ਰਾਜੂ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਜਿਹੜੇ ਲੋਕ ਭ੍ਰਿਸ਼ਟਾਚਾਰ ਖਿਲਾਫ ਸਬੂਤ ਇਕੱਠੇ ਕਰਕੇ ਸ਼ਿਕਾਇਤਾਂ ਕਰਦੇ ਹਨ ਅਤੇ ਮਾਮਲੇ ਉਜਾਗਰ ਕਰਦੇ ਹਨ, ਉਹਨਾਂ ਨੂੰ ਬਣਦਾ ਮਾਣ ਸਨਮਾਨ ਦੇਣ ਦੀ ਥਾਂ ਸਰਕਾਰ ਵੱਲੋਂ ਭ੍ਰਿਸ਼ਟਾਚਾਰੀਆਂ ਦੇ ਦਬਾਓ ਵਿੱਚ ਆ ਕੇ ਉਹਨਾਂ ਨੂੰ ਚੁੱਪ ਕਰਾਉਣ ਲਈ ਝੂਠੇ ਪਰਚੇ ਦਰਜ ਕਰਵਾਏ ਜਾ ਰਹੇ ਹਨ। ਇਹਨਾਂ ਝੂਠੇ ਪਰਚਿਆਂ ਕਾਰਨ ਮਾਮਲੇ ਉਜਾਗਰ ਕਰਨ ਵਾਲਿਆਂ ਤੇ ਆਰਥਿਕ ਅਤੇ ਮਾਨਸਿਕ ਦਬਾਓ ਪੈਂਦਾ ਹੈ ਅਤੇ ਇਸ ਨਾਲ ਸਰਕਾਰ ਦੀ ਬਦਨਾਮੀ ਵੀ ਹੁੰਦੀ ਹੈ ਅਤੇ ਭ੍ਰਿਸ਼ਟਾਚਾਰੀਆਂ ਨੂੰ ਹੌਸਲਾ ਮਿਲਦਾ ਹੈ।

ਵਫਦ ਵਲੋਂ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਉਹਨਾਂ ਦੇ ਅਧੀਨ ਆਉਂਦੇ ਪੰਜਾਬ ਗੁਦਾਮ ਨਿਗਮ ਦੇ ਮੁੰਬਈ ਵਿੱਚਲੇ 32 ਏਕੜ ਦੇ ਗੋਦਾਮ (ਜਿਨਾਂ ਤੋਂ ਸਰਕਾਰ ਨੂੰ ਦਹਾਕਿਆਂ ਪਹਿਲਾਂ 30 ਤੋਂ 35 ਕਰੋੜ ਰੁਪਏ ਸਲਾਨਾ ਆਮਦਨ ਹੁੰਦੀ ਸੀ) ਪਿਛਲੀਆਂ ਸਰਕਾਰਾਂ ਸਮੇਂ ਸਿਆਸੀ ਨੇਤਾਵਾਂ ਅਤੇ ਅਫਸਰਸ਼ਾਹੀ ਨੇ ਮਿਲੀ ਭੁਗਤ ਕਰਕੇ ਆਪਣੇ ਚਹੇਤਿਆਂ ਨੂੰ ਪੰਦਰਾਂ ਸਾਲਾਂ ਲਈ ਕੌਡੀਆਂ ਦੇ ਭਾਅ ਠੇਕੇ ਤੇ ਦੇ ਦਿੱਤੇ ਗਏ ਸਨ ਜਿਸ ਨਾਲ ਪੰਜਾਬ ਸਰਕਾਰ ਨੂੰ ਬਣਦੀ ਕੀਮਤ ਨਾਲੋਂ ਅੱਧੀ ਕਮਾਈ ਵੀ ਨਹੀਂ ਹੁੰਦੀ। ਉਹਨਾਂ ਮੰਤਰੀ ਨੂੰ ਦੱਸਿਆ ਕਿ ਹੁਣ ਜਦੋਂ ਉਹਨਾਂ ਗੁਦਾਮਾਂ ਦੇ ਠੇਕੇ ਦੀ ਮਿਆਦ ਪੂਰੀ ਹੋ ਗਈ ਹੈ ਤਾਂ ਵੀ ਅਫਸਰਸ਼ਾਹੀ ਪੁਰਾਣੇ ਠੇਕੇਦਾਰਾਂ ਨਾਲ ਮਿਲ ਕੇ ਉਹਨਾਂ ਗੁਦਾਮਾਂ ਤੇ ਕਬਜੇ ਕਰਕੇ ਉੱਥੇ ਕੰਮ ਕਰਨ ਵਾਲੇ ਸਾਰੇ ਪੁਰਾਣੇ ਮੁਲਾਜਮਾਂ ਨੂੰ ਨੌਕਰੀ ਤੋਂ ਕੱਢ ਕੇ ਗੁਦਾਮਾਂ ਦਾ ਕਿਰਾਏ ਦਾ ਬਹੁਤਾ ਹਿੱਸਾ ਖੁਦ ਹੜੱਪ ਰਹੀ ਹੈ ਅਤੇ ਸਰਕਾਰੀ ਕਾਗਜਾਂ ਵਿੱਚ ਵਸੂਲੇ ਜਾ ਰਹੇ ਕਿਰਾਏ ਵਿੱਚ ਵੱਡੀ ਹੇਰਾਫੇਰੀ ਕੀਤੀ ਜਾ ਰਹੀ ਹੈ ਜਿਸ ਬਾਰੇ ਸਤਨਾਮ ਦਾਊ ਅਤੇ ਹੋਰ ਲੋਕਾਂ ਵੱਲੋਂ ਪਹਿਲਾ ਹੀ ਪੰਜਾਬ ਸਰਕਾਰ ਨੂੰ ਸ਼ਿਕਾਇਤਾਂ ਕੀਤੀਆਂ ਹੋਈਆਂ ਹਨ ਪਰ ਹੁਣ ਤੱਕ ਕੋਈ ਕਰਵਾਈ ਨਹੀਂ ਹੋਈ ਜਿਸ ਕਾਰਨ ਅੱਜ ਵੀ ਪੰਜਾਬ ਸਰਕਾਰ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ।

ਵਫਦ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਅਗੇਂਸਟ ਕਰਪਸ਼ਨ ਵਲੋਂ ਪੰਜਾਬ ਵਿੱਚ ਹੋਏ ਉਦਯੋਗਿਕ ਪਲਾਟ ਘੁਟਾਲੇ ਅਤੇ ਅਮਰੂਦ ਬਾਗ ਘੁਟਾਲੇ ਨੂੰ ਨੰਗਾ ਕੀਤਾ ਗਿਆ ਹੈ ਜਿਸ ਵਿੱਚ ਵਿਜੀਲੈਂਸ ਬਿਊਰੋ ਨੇ ਕਈ ਪਰਚੇ ਦਰਜ ਕਰਕੇ ਪੰਜਾਬ ਸਰਕਾਰ ਦਾ ਵੱਡਾ ਆਰਥਿਕ ਲਾਭ ਕਰਵਾਇਆ ਹੈ। ਉਹਨਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਭ੍ਰਿਸ਼ਟਾਚਾਰੀਆਂ ਦੇ ਦਬਾਉ ਵਿੱਚ ਆ ਕੇ ਵਿਜੀਲੈਂਸ ਬਿਊਰੋ ਨੇ ਮਾਮਲੇ ਉਜਾਗਰ ਕਰਨ ਵਾਲੀ ਟੀਮ ਦੇ ਮੈਂਬਰਾਂ ਖਿਲਾਫ ਹੀ ਮੁਹਾਲੀ ਪੁਲੀਸ ਨੂੰ ਸਿਫਾਰਿਸ ਕਰਕੇ ਝੂਠੇ ਪਰਚੇ ਦਰਜ ਕਰਵਾ ਦਿੱਤੇ। ਇਸ ਤੋਂ ਇਲਾਵਾਂ ਭ੍ਰਿਸ਼ਟਾਚਾਰ ਨੂੰ ਉਜਾਗਰ ਕਰਨ ਵਾਲੇ ਪੱਤਰਕਾਰਾਂ ਖਿਲਾਫ ਖਿਲਾਫ ਵੀ ਪਰਚੇ ਦਰਜ ਕਰਵਾਏ ਗਏ ਹਨ। ਇਸਤੋਂ ਹਿਲਾਵਾ ਭ੍ਰਿਸ਼ਟਾਚਾਰ ਦੇ ਕੁੱਝ ਮਾਮਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਸz. ਸਤਨਾਮ ਸਿੰਘ ਦਾਉਂ ਨੇ ਦੱਸਿਆ ਕਿ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਹਨਾਂ ਸਾਰੇ ਮਾਮਲਿਆਂ ਨੂੰ ਸਿੱਧੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਕਾਰਵਾਈ ਕਰਨ ਦਾ ਪੂਰਾ ਭਰੋਸਾ ਦਿੱਤਾ ਹੈ ਅਤੇ ਕਈ ਮਾਮਲਿਆਂ ਵਿੱਚ ਸੀਨੀਅਰ ਅਫਸਰਾਂ ਨਾਲ ਮੌਕੇ ਤੇ ਗੱਲ ਵੀ ਕੀਤੀ ਹੈ।

Continue Reading

Mohali

ਸੈਕਟਰ 74 ਅਤੇ ਸੈਕਟਰ 91 ਵਿੱਚ ਰੋਜ ਲਗਾਈ ਜਾਂਦੀ ਹੈ ਕੂੜੇ ਨੂੰ ਅੱਗ : ਰਾਮਦੀਪ ਕੌਰ

Published

on

By

ਜਹਿਰੀਲੀ ਹਵਾ ਕਾਰਨ ਲੋਕ ਹੋ ਰਹੇ ਹਨ ਬਿਮਾਰ

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਨਗਰ ਨਿਗਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾਂਦੇ ਕੂੜੇ ਦੇ ਢੇਰ ਨੂੰ ਅੱਗ ਲਗਾਏ ਜਾਣ ਦੀ ਕਾਰਵਾਈ ਕਾਰਨ ਸ਼ਹਿਰ ਦਾ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੌਰਾਨ ਸੈਕਟਰ 74 ਵਿੱਚ ਪੁਰਾਣੇ ਡੰਪਿਗ ਮੈਦਾਨ ਵਾਲੀ ਥਾਂ ਦੇ ਨਾਲ ਅਤੇ ਸੈਕਟਰ 90-91 ਵਿੱਚ ਜਲ ਬੋਰਡ ਦੇ ਨੇੜੇ ਦੀ ਖਾਲੀ ਜਮੀਨ ਤੇ ਕੂੜਾ ਸੁੱਟਣ ਅਤੇ ਫਿਰ ਕੂੜੇ ਨੂੰ ਅੱਗ ਲਗਾਏ ਜਾਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਸੈਕਟਰ 74 ਏ ਦੇ ਨਾਲ ਲੱਗਦੀ ਥਾਂ ਵਿੱਚ ਪਹਿਲਾਂ ਸਾਰੇ ਸ਼ਹਿਰ ਦਾ ਕੂੜਾ ਇਕੱਠਾ ਕਰਨ ਲਈ ਡੰਪਿੰਗ ਯਾਰਡ ਬਣਿਆ ਸੀ ਅਤੇ ਇਸ ਥਾਂ ਤੇ ਲੱਗਦੇ ਗੰਦਗੀ ਦੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਸਥਾਨਕ ਵਸਨੀਕ ਪਰੇਸ਼ਾਨ ਰਹਿੰਦੇ ਸਨ। ਇਸ ਸੰਬੰਧੀ ਸਥਾਨਕ ਵਸਨੀਕਾਂ ਵਲੋਂ ਮਾਣਯੋਗ ਅਦਾਲਤ ਵਿੱਚ ਮਾਮਲਾ ਦਾਇਰ ਕੀਤਾ ਗਿਆ ਸੀ ਜਿਸਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵਲੋਂ ਇਸ ਥਾਂ ਤੇ ਕੂੜਾ ਸੁੱਟਣ ਤੇ ਰੋਕ ਲਗਾ ਦਿੱਤੀ ਗਈ ਸੀ।

ਸਮਾਜਸੇਵੀ ਆਗੂ ਰਾਮਦੀਪ ਕੌਰ ਨੇ ਕਿਹਾ ਕਿ ਮਾਣਯੋਗ ਅਦਾਲਤ ਵਲੋਂ ਇੱਥੇ ਕੂੜਾ ਸੁੱਟਣ ਤੇ ਰੋਕ ਲਗਾਏ ਜਾਣ ਤੋਂ ਬਾਅਦ ਕੁੱਝ ਸਮਾਂ ਤਾਂ ਠੀਕ ਠਾਕ ਲੰਘਿਆ ਸੀ ਪਰੰਤੂ ਬਾਅਦ ਵਿੱਚ ਨਗਰ ਨਿਗਮ ਵਲੋਂ ਇਸ ਪੁਰਾਣੇ ਡੰਪਿੰਗ ਯਾਰਡ ਦੇ ਨੇੜੇ ਪੈਂਦੀ ਖਾਲੀ ਥਾਂ ਅਤੇ ਸੈਕਟਰ 90-91 ਦੇ ਜਲ ਬੋਰਡ ਦੇ ਨੇੜੇ ਦੀ ਥਾਂ ਤੇ ਕੂੜੇ ਦੇ ਢੇਰ ਲਗਾਉਣੇ ਆਰੰਭ ਕਰ ਦਿੱਤੇ। ਉਹਨਾਂ ਕਿਹਾ ਕਿ ਨਗਰ ਨਿਗਮ ਦੀਆਂ ਟਰਾਲੀਆਂ ਵਿੱਚ ਦਰਖਤਾਂ ਦੀ ਰਹਿੰਦ ਖੁਹੰਦ ਅਤੇ ਹੋਰ ਕੂੜਾ ਲਿਆ ਕੇ ਇੱਥੇ ਢੇਰ ਲਗਾ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੂੜੇ ਦੇ ਇਹਨਾਂ ਢੇਰਾਂ ਵਿੱਚ ਰਾਤ ਵੇਲੇ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਇਸ ਖੇਤਰ ਵਿੱਚ ਹਰ ਪਾਸੇ ਜਹਿਰੀਲਾ ਧੂੰਆਂ ਫੈਲ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤ ਵੀ ਕੀਤੀ ਗਈ ਹੈ ਪਰੰਤੂ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਵਸਨੀਕਾਂ ਨੂੰ ਪੱਲਿਉਂ ਟੈਕਰ ਮੰਗਵਾ ਕੇ ਇਹ ਅੱਗ ਬੁਝਾਉਣੀ ਪੈਂਦੀ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਥਾਂ ਤੇ ਕੂੜੇ ਨੂੰ ਅੱਗ ਲਗਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ ਅਤੇ ਅੱਗ ਲਗਾਉਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Continue Reading

Mohali

ਗੁ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ ਦੇ ਜੱਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦਾ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਭਾਈ ਨਰਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸੰਤ ਬਾਬਾ ਸਵਰਨ ਸਿੰਘ ਮਲਕਪੁਰ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਉਚਾਰਨ ਧੁਰ ਕੀ ਬਾਣੀ ਦੇ 62 ਸਲੋਕ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ ਉਨਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ।

ਇਸ ਤੋਂ ਇਲਾਵਾ ਭਾਈ ਜਸਵਿੰਦਰ ਸਿੰਘ ਲੁਧਿਆਣੇ ਵਾਲੇ, ਅਕਾਲ ਕਵੀਸ਼ਰੀ ਜੱਥਾ, ਭਾਈ ਪਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਮਾਤਾ ਸੰਦਰ ਕੌਰ ਜੀ ਸਰਬ ਸਾਂਝੀ ਸੋਸਾਇਟੀ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Mohali

ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ਰੁਖ਼ਸਤ 2026 ਦਾ ਆਯੋਜਨ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਫੇਜ਼-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀ. ਕਾਮ, ਬੀ. ਕਾਮ ਆਨਰਜ਼, ਬੀ. ਬੀ. ਏ., ਬੀ. ਸੀ. ਏ., ਬੀ. ਏ., ਪੀ. ਜੀ. ਡੀ. ਸੀ. ਏ., ਐਮ. ਐਸ. ਸੀ. ਆਈ ਟੀ, ਐਮ. ਏ. ਸੋਸ਼ਿਓਲੋਜੀ, ਐਮ. ਬੀ. ਏ., ਐਮ. ਕਾਮ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਫੇਅਰਵੈਲ ਪਾਰਟੀ ਦਿੱਤੀ ਗਈ। ਇਸ ਮੌਕੇ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਤ ਦੌਰਾਨ ਮਿਸਟਰ ਅਤੇ ਮਿਸ ਫੇਅਰਵੈਲ, ਮਿਸਟਰ ਹੈਂਡਸਮ ਅਤੇ ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ ਜਿਸ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿੱਚ ਰੈਂਪ ਤੇ ਮਨਮੋਹਕ ਅੰਦਾਜ਼ ਵਿੱਚ ਵਾਕ ਕੀਤੀ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਲੋਕ ਗੀਤ, ਵੈਸਟਰਨ ਗਾਣੇ, ਡਾਂਸ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ।

ਮਿਸਟਰ ਅਤੇ ਮਿਸ ਫੇਅਰਵੈਲ ਮੁਕਾਬਲੇ ਵਿੱਚ ਬੀ. ਬੀ. ਏ. ਛੇਵੇਂ ਸੈਮਿਸਟਰ ਦੀ ਨੇਹਾ ਨੂੰ ਮਿਸ ਫੇਅਰਵੈਲ ਅਤੇ ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕੇਤਨ ਨੂੰ ਮਿਸਟਰ ਫੇਅਰਵੈਲ ਦਾ ਖਿਤਾਬ ਮਿਲਿਆ। ਇਸੇ ਤਰ੍ਹਾਂ, ਬੀ. ਸੀ. ਏ. ਛੇਵੇਂ ਸੈਮਿਸਟਰ ਦੇ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਬੀ. ਕਾਮ ਛੇਵੇਂ ਸੈਮਿਸਟਰ ਦੀ ਪ੍ਰੀਤੀ ਨੂੰ ਮਿਸ ਚਾਰਮਿੰਗ ਦਾ ਖਿਤਾਬ ਦਿੱਤਾ ਗਿਆ।

ਸਮਾਗਮ ਦੇ ਅੰਤ ਵਿੱਚ ਵੇਦਿਕ ਜੋਤਿਸ਼ਾਚਾਰਿਆ ਡਾ. ਚਾਰਵੀ ਠਾਕੁਰ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਮੈਂਬਰਾਂ ਲਈ ਮੁਫ਼ਤ ਐਸਟ੍ਰੋ ਵਰਕਸ਼ਾਪ ਵੀ ਆਯੋਜਿਤ ਕੀਤੀ।

Continue Reading

Latest News

Trending