Mohali
ਦੂਜੀਆਂ ਪਾਰਟੀਆਂ ਤੋਂ ਆਏ ਉਮੀਦਵਾਰਾਂ ਸਹਾਰੇ ਜ਼ਿਮਨੀ ਚੋਣਾਂ ਲੜ ਰਹੀ ਹੈ ਭਾਜਪਾ
ਜ਼ਿਮਨੀ ਚੋਣਾਂ ਦੌਰਾਨ ਖੁਦ ਨੂੰ ਇੱਕ ਪਾਸੇ ਰੱਖ ਰਹੇ ਹਨ ਭਾਜਪਾ ਦੇ ਟਕਸਾਲੀ ਵਰਕਰ ਅਤੇ ਆਗੂ
ਐਸ ਏ ਐਸ ਨਗਰ, 25 ਅਕਤੂਬਰ (ਭਗਵੰਤ ਸਿੰਘ ਬੇਦੀ) ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਚੱਲ ਰਹੀਆਂ ਸਰਗਰਮੀਆਂ ਦੌਰਾਨ ਇਹ ਗੱਲ ਉਭਰ ਕੇ ਸਾਹਮਣੇ ਆ ਰਹੀ ਹੈ ਕਿ ਭਾਜਪਾ ਦੇ ਟਕਸਾਲੀ ਵਰਕਰ ਇਹਨਾਂ ਚੋਣਾਂ ਤੋਂ ਖੁਦ ਨੂੰ ਇੱਕ ਤਰ੍ਹਾਂ ਨਾਲ ਬਾਹਰ ਹੀ ਰੱਖ ਰਹੇ ਹਨ। ਇਸਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਵਲੋਂ ਜ਼ਿਮਨੀ ਚੋਣਾਂ ਲਈ ਜਿਹੜੇ ਚਾਰ ਉਮੀਦਵਾਰਾਂ ਮਨਪ੍ਰੀਤ ਸਿੰਘ ਬਾਦਲ, ਕੇਵਲ ਢਿੱਲੋਂ, ਰਵੀਕਰਨ ਸਿੰਘ ਕਾਹਲੋਂ ਅਤੇ ਸੋਹਣ ਸਿੰਘ ਠੰਡਲ ਦਾ ਐਲਾਨ ਕੀਤਾ ਗਿਆ ਹੈ, ਉਹ ਚਾਰੇ ਹੀ ਅਕਾਲੀ ਦਲ ਅਤੇ ਕਾਂਗਰਸ ਵਿਚੋਂ ਬਾਗੀ ਹੋ ਕੇ ਭਾਜਪਾ ਵਿੱਚ ਆਏ ਹੋਏ ਹਨ।
ਦਿਲਚਸਪ ਗੱਲ ਇਹ ਹੈ ਕਿ ਭਾਜਪਾ ਦੇ ਇਹ ਚਾਰੇ ਉਮੀਦਵਾਰ ਭਾਜਪਾ ਦੇ ਟਕਸਾਲੀ ਆਗੂ ਨਹੀਂ ਹਨ ਬਲਕਿ ਦੂਜੀਆਂ ਪਾਰਟੀਆਂ ਤੋਂ ਬਾਗੀ ਹੋ ਕੇ ਭਾਜਪਾ ਵਿੱਚ ਆਏ ਹਨ ਅਤੇ ਇਹ ਵੀ ਕਿਹਾ ਜਾ ਸਕਦਾ ਹੈ ਕਿ ਭਾਜਪਾ ਦੂੁਜੀਆਂ ਪਾਰਟੀਆਂ ਤੋਂ ਉਧਾਰ ਲਏ ਉਮੀਦਵਾਰਾਂ ਸਹਾਰੇ ਹੀ ਜ਼ਿਮਨੀ ਚੋਣਾਂ ਲੜ ਰਹੀ ਹੈ।
ਇੱਥੇ ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਅਤੇ ਮਨਪ੍ਰੀਤ ਸਿੰਘ ਬਾਦਲ ਪਹਿਲਾਂ ਕਾਂਗਰਸ ਵਿੱਚ ਸਨ ਅਤੇ ਹੁਣ ਇਹਨਾ ਦੋਵਾਂ ਨੂੰ ਭਾਜਪਾ ਵੱਲੋਂ ਬਰਨਾਲਾ ਅਤੇ ਗਿੱਦੜਬਾਹਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਭਾਜਪਾ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਅਤੇ ਚੱਬੇਵਾਲ ਤੋਂ ਭਾਜਪਾ ਉਮੀਦਵਾਰ ਸੋਹਣ ਸਿੰਘ ਠੰਡਲ ਪਹਿਲਾਂ ਅਕਾਲੀ ਸਨ ਤੇ ਹੁਣ ਭਾਜਪਾ ਵੱਲੋਂ ਉਹਨਾਂ ਨੂੰ ਟਿਕਟ ਦਿਤੀ ਗਈ ਹੈ।
ਹੈਰਾਨੀ ਦੀ ਗੱਲ ਇਹ ਵੀ ਹੈ ਕਿ ਜ਼ਿਮਨੀ ਚੋਣਾਂ ਵਾਲੇ ਚਾਰ ਵਿਧਾਨ ਸਭਾ ਹਲਕਿਆਂ (ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ) ਤੋਂ ਭਾਜਪਾ ਦੇ ਟਕਸਾਲੀ ਆਗੂਆਂ ਨੇ ਪਾਰਟੀ ਟਿੱਕਟਾਂ ਲੈਣ ਲਈ ਕੋਈ ਹੁੰਗਾਰਾ ਨਹੀਂ ਭਰਿਆ ਅਤੇ ਭਾਜਪਾ ਵੱਲੋਂ ਵੀ ਇਹਨਾਂ ਹਲਕਿਆਂ ਤੋਂ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਤੇ ਭਰੋਸਾ ਜਤਾਇਆ ਗਿਆ ਹੈ।
ਡੇਰਾ ਬਾਬਾ ਨਾਨਕ ਵਿੱਚ ਭਾਜਪਾ ਦਾ ਨਾਂ ਮਾਤਰ ਆਧਾਰ ਹੈ, ਇਸੇ ਕਾਰਨ ਉਥੋਂ ਦਾ ਭਾਜਪਾ ਕਾਡਰ ਵੀ ਪੂਰੀ ਤਰ੍ਹਾਂ ਚੁੱਪ ਕਰਕੇ ਬੈਠਾ ਹੈ। ਪਿਛਲੀਆਂ ਚੋਣਾਂ ਵਿੱਚ ਭਾਜਪਾ ਦਾ ਉਮੀਦਵਾਰ ਡੇਰਾ ਬਾਬਾ ਨਾਨਕ ਵਿੱਚ 6 ਹਜਾਰ ਵੋਟਾਂ ਦਾ ਅੰਕੜਾ ਵੀ ਨਹੀਂ ਟੱਪ ਸਕਿਆ ਸੀ। ਗਿੱਦੜਬਾਹਾ ਵਿੱਚ ਭਾਜਪਾ ਦੀ ਥੋੜੀ ਬਹੁਤ ਹੋਂਦ ਜਰੂਰ ਹੈ, ਪਰ ਇਥੇ ਵੀ ਭਾਜਪਾ ਦੇ ਟਕਸਾਲੀ ਆਗੂਆਂ ਵਲੋਂ ਜ਼ਿਮਨੀ ਚੋਣਾਂ ਦੌਰਾਨ ਪਾਰਟੀ ਟਿਕਟ ਲੈਣ ਲਈ ਹੁੁੰਗਾਰਾ ਨਹੀਂ ਭਰਿਆ ਗਿਆ ਅਤੇ ਭਾਜਪਾ ਦੇ ਟਕਸਾਲੀ ਵਰਕਰ ਚੁੱਪ ਬੈਠੇ ਹਨ। ਬਰਨਾਲਾ ਵਿੱਚ ਤਾਂ ਭਾਜਪਾ ਕਾਡਰ ਸੁਸਰੀ ਵਾਂਗ ਸੁੱਤਾ ਪਿਆ ਹੈ ਅਤੇ ਚੋਣਾਂ ਲੜਨ ਦੀ ਜ਼ਿੰਮੇਵਾਰੀ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਤੇ ਹੀ ਸੁੱਟ ਦਿਤੀ ਗਈ ਹੈ।
ਇਹਨਾਂ ਚਾਰ ਵਿਧਾਨਸਭਾ ਸੀਟਾਂ ਦੀ ਜਿਮਣੀ ਚੋਣ ਪੰਜਾਬ ਦੀ ਅਜਿਹੀ ਪਹਿਲੀ ਚੋਣ ਹੈ, ਜਿੱਥੇ ਭਾਜਪਾ ਕਾਡਰ ਦਾ ਕੋਈ ਵੀ ਉਮੀਦਵਾਰ ਨਹੀਂ ਹੈ। ਜ਼ਿਮਨੀ ਚੋਣਾਂ ਲਈ ਐਲਾਨੇ ਭਾਜਪਾ ਦੇ ਇਹ ਸਾਰੇ ਉਮੀਦਵਾਰ 2022 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਭਾਜਪਾ ਵਿੱਚ ਨਹੀਂ ਸਨ ਅਤੇ ਉਸ ਤੋਂ ਬਾਅਦ ਹੀ ਭਾਜਪਾ ਵਿੱਚ ਸ਼ਾਮਿਲ ਹੋਏ ਨ। ਸੋਹਣ ਸਿੰਘ ਠੰਡਲ ਤਾਂ ਹੁਣੇ ਹੀ ਭਾਜਪਾ ਵਿੱਚ ਆਏ ਹਨ। ਇਸ ਕਰਕੇ ਇਹ ਕਿਹਾ ਜਾ ਸਕਦਾ ਹੈ ਕਿ ਜ਼ਿਮਨੀ ਚੋਣਾਂ ਵਿਚੋਂ ਭਾਜਪਾ ਦਾ ਕਾਡਰ ਬਾਹਰ ਹੋ ਗਿਆ ਹੈ ਅਤੇ ਭਾਜਪਾ ਦੂਜੀਆਂ ਪਾਰਟੀਆਂ ਤੋਂ ਉਧਾਰੇ ਲਏ ਉਮੀਦਵਾਰਾਂ ਸਹਾਰੇ ਹੀ ਇਹ ਚੋਣਾਂ ਲੜ ਰਹੀ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
