Punjab
ਮੋਟਰਸਾਈਕਲ ਅਤੇ ਸਕੂਟਰ ਵਿਚਾਲੇ ਟੱਕਰ ਦੌਰਾਨ 1 ਵਿਅਕਤੀ ਦੀ ਮੌਤ, 1 ਜ਼ਖਮੀ
ਫਰੀਦਕੋਟ, 25 ਅਕਤੂਬਰ (ਸ.ਬ.) ਫਰੀਦਕੋਟ ਦੇ ਸੇਠੀ ਡੇਅਰੀ ਚੌਂਕ ਵਿੱਚ ਇਕ ਤੇਜ਼ ਰਫਤਾਰ ਮੋਟਰਸਾਈਕਲ ਨੇ ਸਕੂਟਰੀ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਕੂਟਰੀ ਸਵਾਰ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਵਿਅਕਤੀ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਸ ਦੌਰਾਨ ਦੋਵਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਮੌਕੇ ਤੇ ਮੌਜੂਦ ਲੋਕਾਂ ਅਨੁਸਾਰ ਬਿਮਲ ਜੈਨ ਨਾਮਕ ਵਿਅਕਤੀ ਗਊਸ਼ਾਲਾ ਵਿੱਚ ਗਊਆਂ ਦੀ ਸੇਵਾ ਕਰਕੇ ਵਾਪਸ ਆਪਣੀ ਐਕਟਿਵਾ ਸਕੂਟੀ ਤੇ ਆ ਰਿਹਾ ਸੀ ਜਦਕਿ ਦੂਜੇ ਪਾਸੇ ਤੋਂ ਇਕ ਮੋਟਰਸਾਈਕਲ ਜੋ ਬਹੁਤ ਤੇਜ਼ ਰਫ਼ਤਾਰ ਸੀ ਸਿੱਧਾ ਆ ਕੇ ਐਕਟਿਵਾ ਨਾਲ ਜਾ ਟਕਰਾਇਆ, ਜਿਸ ਕਾਰਨ ਸਕੂਟਰੀ ਸਵਾਰ ਅਤੇ ਬਾਈਕ ਸਵਾਰ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਸਕੂਟਰੀ ਸਵਾਰ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
Mohali
ਸੰਤ ਈਸ਼ਰ ਸਿੰਘ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਅਤੇ ਸੈਕਟਰ 70 ਮੁਹਾਲੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਫੇਜ਼ 7 ਸਕੂਲ ਕੈਂਪਸ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸੰਬੰਧੀ ਵਿਸ਼ੇਸ਼ ਤੌਰ ਤੇ ਸਜਾਏ ਗਏ ਪੰਡਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ, ਜਿਸ ਉਪਰੰਤ ਵਿਦਿਆਰਥੀਆਂ ਦੇ ਵੱਖ-ਵੱਖ ਗਰੁੱਪਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।
ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਸ਼ਬਦ, ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ।
ਸਕੂਲ ਦੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਸਕੂਲ ਦੇ ਪ੍ਰਬੰਧਕ ਅਮਰਜੀਤ ਸਿੰਘ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚਾਨਣਾ ਪਾਉਂਦੇ ਹੋਏ ਉਹਨਾਂ ਦੇ ਸਿਧਾਂਤਾਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।
Punjab
ਜਲੰਧਰ ਵਿਚ ਬੱਸ ਹਾਦਸੇ ਦੌਰਾਨ ਇਕ ਸਵਾਰੀ ਦੀ ਮੌਤ, ਡ੍ਰਾਈਵਰ ਗੰਭੀਰ ਜ਼ਖ਼ਮੀ
ਜਲੰਧਰ, 23 ਨਵੰਬਰ (ਸ.ਬ.) ਜਲੰਧਰ ਦੇ ਭੋਗਪੁਰ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੰਮੂ ਦੇ ਰਹਿਣ ਵਾਲੇ ਦਿਨੇਸ਼ ਸ਼ਰਮਾ ਵਜੋਂ ਹੋਈ ਹੈ। ਜਿਸ ਦੀ ਉਮਰ 45 ਸਾਲ ਦੇ ਕਰੀਬ ਹੈ। ਦਿਨੇਸ਼ ਦਿੱਲੀ ਤੋਂ ਜੰਮੂ ਪਰਤ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਤੜਕੇ ਭੋਗਪੁਰ ਦੇ ਪਚਰੰਗਾ ਅੱਡੇ ਕੋਲ ਵਾਪਰਿਆ, ਜਦੋਂ ਇਹ ਬੱਸ ਜਲੰਧਰ ਪਠਾਨਕੋਟ ਹਾਈਵੇਅ ਤੇ ਸਥਿਤ ਪਚਰੰਗਾ ਅੱਡੇ ਨੇੜੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਵਿੱਚ ਸੋ ਰਿਹਾ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਖਮੀ ਹਾਲਤ ਵਿੱਚ ਦਿਨੇਸ਼ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਘਟਨਾ ਵਿੱਚ ਬੱਸ ਦਾ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ। ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੇ ਸਮੇਂ ਬੱਸ ਦੇ ਅੰਦਰ ਕਰੀਬ 20 ਤੋਂ 25 ਯਾਤਰੀ ਬੈਠੇ ਸਨ ਜਿਹਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਬਾਕੀ ਯਾਤਰੀਆਂ ਨੂੰ ਮਾਮੂਲੀ ਇਲਾਜ ਤੋਂ ਬਾਅਦ ਰਵਾਨਾ ਕਰ ਦਿੱਤਾ ਗਿਆ।
Mohali
ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਲਾਇਬਰੇਰੀ ਦਾ ਦੌਰਾ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਅੱਜ ਸਥਾਨਕ ਫੇਜ਼ 3 ਬੀ 1 ਦੇ ਰੋਜ ਗਾਰਡਨ ਵਿੱਚ ਸਥਿਤ ਡਾਕਟਰ ਅਮਰਜੀਤ ਸਿੰਘ ਮੈਮੋਰੀਅਲ ਲਾਇਬਰੇਰੀ ਰੋਜ਼ਗਾਰ ਦਾ ਦੌਰਾ ਕੀਤਾ ਗਿਆ।
ਲਾਈਬਰੇਰੀ ਦੇ ਪ੍ਰਸ਼ਾਸ਼ਕ ਸ੍ਰੀ ਪ੍ਰਿੰਸੀਪਲ ਸਵਰਨ ਚੌਧਰੀ ਨੇ ਦੱਸਿਆ ਕਿ ਇਸ ਮੌਕੇ ਉਹਨਾਂ ਲਾਈਬਰੇਰੀ ਦਾ ਰਿਕਾਰਡ ਚੈੱਕ ਕਰਨ ਤੋਂ ਬਾਅਦ ਲਾਇਬਰੇਰੀ ਨੂੰ ਦੋ ਤਿੰਨ ਹੋਰ ਰੈਕ ਲੈ ਕੇ ਦੇਣ ਦਾ ਵਾਇਦਾ ਕੀਤਾ ਅਤੇ ਭਵਿੱਖ ਵਿੱਚ ਵੀ ਲੋੜੀਂਦੀ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉੱਥੇ ਮੌਜੂਦ ਸz. ਸੁਰਿੰਦਰ ਸਿੰਘ ਬੇਦੀ ਵਲੋਂ ਸ੍ਰੀ ਬੈਨਿਥ ਨੂੰ ਲਾਈਬਰੇਰੀ ਬਾਰੇ ਪੂਰਾ ਵੇਰਵਾ ਦਿੱਤਾ ਗਿਆ। ਇਸ ਮੌਕੇ ਲਾਇਬਰੇਰੀਅਨ ਸ਼੍ਰੀਮਤੀ ਸੀਮਾ ਰਾਵਤ ਅਤੇ ਨੀਤੂ ਅਤੇ ਲਾਇਬਰੇਰੀ ਵਿੱਚ ਪੜ੍ਹਣ ਆਏ ਵਿਦਿਆਰਥੀ ਵੀ ਹਾਜ਼ਰ ਸਨ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ