Connect with us

National

ਕਾਰ ਅਤੇ ਡੰਪਰ ਵਿਚਾਲੇ ਟੱਕਰ ਕਾਰਨ ਤਿੰਨ ਵਿਅਕਤੀਆਂ ਦੀ ਮੌਤ

Published

on

 

ਠਾਣੇ, 25 ਅਕਤੂਬਰ (ਸ.ਬ.) ਅੱਜ ਸਵੇਰੇ ਕਾਰ ਅਤੇ ਡੰਪਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇਕ ਔਰਤ ਸਣੇ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਨਵੀਂ ਮੁੰਬਈ ਵਿੱਚ ਵਾਪਰਿਆ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਲੋਕ ਪੁਣੇ ਤੋਂ ਮੁੰਬਈ ਜਾ ਰਹੇ ਸਨ, ਉਦੋਂ ਉਨ੍ਹਾਂ ਦੀ ਕਾਰ ਤੜਕੇ ਕਰੀਬ ਸਵਾ ਚਾਰ ਵਜੇ ਵਾਸ਼ੀ ਕ੍ਰੀਕ ਪੁਲ ਤੇ ਹਾਦਸੇ ਦਾ ਸ਼ਿਕਾਰ ਹੋ ਗਈ।

ਪੁਲੀਸ ਹਾਦਸੇ ਦਾ ਕਾਰਨਾਂ ਦਾ ਪਤਾ ਲਗਾ ਰਹੀ ਹੈ। ਇਸ ਹਾਦਸੇ ਵਿੱਚ 2 ਪੁਰਸ਼ਾਂ ਅਤੇ ਇਕ ਔਰਤ ਦੀ ਹਾਦਸੇ ਵਾਲੀ ਜਗ੍ਹਾ ਹੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਐੱਫ.ਆਈ.ਆਰ. ਦਰਜ ਕਰ ਰਹੀ ਹੈ।

Continue Reading

National

ਪਾਕਿਸਤਾਨ ਵਿੱਚ ਅੱਤਵਾਦੀ ਹਮਲੇ ਦੌਰਾਨ 10 ਫਰੰਟੀਅਰ ਪੁਲੀਸ ਮੁਲਾਜ਼ਮਾਂ ਦੀ ਮੌਤ, ਟੀਟੀਪੀ ਨੇ ਲਈ ਹਮਲੇ ਦੀ ਜ਼ਿੰਮੇਵਾਰੀ

Published

on

By

 

 

ਲਾਹੌਰ, 25 ਅਕਤੂਬਰ (ਸ.ਬ.) ਪਾਕਿਸਤਾਨ ਵਿੱਚ ਤਾਲਿਬਾਨ ਦੀ ਵਧਦੀ ਹਿੰਸਾ ਦੇ ਵਿਚਕਾਰ ਅੱਤਵਾਦੀਆਂ ਨੇ ਇਕ ਵਾਰ ਫਿਰ ਪੁਲੀਸ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ ਹੈ। ਅੱਜ ਅਫ਼ਗਾਨ ਸਰਹੱਦ ਦੇ ਨੇੜੇ 10 ਪੁਲੀਸ ਕਰਮਚਾਰੀਆਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੱਤ ਹੋਰ ਜਵਾਨ ਜ਼ਖ਼ਮੀ ਹੋਏ ਹਨ।

ਇਸਲਾਮਿਕ ਅੱਤਵਾਦੀ ਸਮੂਹ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਹਮਲਾ ਉਦੋਂ ਹੋਇਆ ਹੈ ਜਦੋਂ ਪਾਕਿਸਤਾਨ ਆਪਣੇ ਉੱਤਰ-ਪੱਛਮ ਵਿਚ ਅੱਤਵਾਦੀ ਹਮਲਿਆਂ ਦੇ ਨਾਲ-ਨਾਲ ਦੱਖਣ ਵਿਚ ਨਸਲੀ ਵੱਖਵਾਦੀ ਵਿਦਰੋਹ ਦੇ ਪੁਨਰ-ਉਭਾਰ ਨਾਲ ਜੂਝ ਰਿਹਾ ਹੈ।

ਨਾਮ ਗੁਪਤ ਰੱਖਣ ਦੀ ਸ਼ਰਤ ਤੇ ਹਮਲੇ ਦੀ ਪੁਸ਼ਟੀ ਕਰਦਿਆਂ ਤਿੰਨ ਸੀਨੀਅਰ ਪੁਲੀਸ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਇੱਕ ਵੱਡੇ ਸਮੂਹ ਨੇ ਚੌਕੀ ਤੇ ਹਮਲਾ ਕੀਤਾ ਅਤੇ ਫਰੰਟੀਅਰ ਕਾਂਸਟੇਬੁਲਰੀ ਸੁਰੱਖਿਆ ਬਲ ਦੇ ਮੈਂਬਰਾਂ ਨੂੰ ਮਾਰ ਦਿੱਤਾ।

ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਖ਼ਾਨ ਗੰਡਾਪੁਰ ਨੇ ਅੱਜ ਇੱਕ ਬਿਆਨ ਵਿੱਚ ਹਮਲੇ ਦੀ ਪੁਸ਼ਟੀ ਕੀਤੀ, ਜਿਸ ਵਿੱਚ ਉਸਨੇ ਇਸਦੀ ਨਿੰਦਾ ਕੀਤੀ।

ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਸਮੂਹ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ ਅਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਇਹ ਹਮਲਾ ਇੱਕ ਸੀਨੀਅਰ ਨੇਤਾ, ਉਸਤਾਦ ਕੁਰੈਸ਼ੀ ਦੀ ਹੱਤਿਆ ਦਾ ਬਦਲਾ ਸੀ।

ਪਾਕਿਸਤਾਨੀ ਫ਼ੌਜ ਨੇ ਇਕ ਬਿਆਨ ਵਿੱਚ ਕਿਹਾ ਕਿ ਕੁਰੈਸ਼ੀ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਬਾਜੌਰ ਜ਼ਿਲੇ ਵਿੱਚ ਖ਼ੁਫ਼ੀਆ ਸੂਚਨਾ ਆਧਾਰਿਤ ਕਾਰਵਾਈ ਵਿੱਚ ਮਾਰੇ ਗਏ 9 ਲੋਕਾਂ ਵਿੱਚੋਂ ਇਕ ਸੀ। ਇਸ ਵਿੱਚ ਦੋ ਆਤਮਘਾਤੀ ਹਮਲਾਵਰ ਵੀ ਸ਼ਾਮਲ ਸਨ। ਇਸਲਾਮਾਬਾਦ ਦਾ ਕਹਿਣਾ ਹੈ ਕਿ ਟੀਟੀਪੀ ਅਫ਼ਗਾਨਿਸਤਾਨ ਨੂੰ ਅਧਾਰ ਵਜੋਂ ਵਰਤਦਾ ਹੈ ਅਤੇ ਕਹਿੰਦਾ ਹੈ ਕਿ ਸੱਤਾਧਾਰੀ ਤਾਲਿਬਾਨ ਪ੍ਰਸ਼ਾਸਨ ਨੇ ਸਮੂਹ ਨੂੰ ਸਰਹੱਦ ਦੇ ਨੇੜੇ ਸੁਰੱਖਿਅਤ ਪਨਾਹਗਾਹ ਪ੍ਰਦਾਨ ਕੀਤੀ ਹੈ। ਤਾਲਿਬਾਨ ਇਸ ਤੋਂ ਇਨਕਾਰ ਕਰਦਾ ਹੈ।

 

Continue Reading

National

ਐਨ ਆਈ ਏ ਵੱਲੋਂ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਤੇ 10 ਲੱਖ ਦੇ ਇਨਾਮ ਦਾ ਐਲਾਨ

Published

on

By

 

ਨਵੀਂ ਦਿੱਲੀ, 25 ਅਕਤੂਬਰ (ਸ.ਬ.) ਐਨਆਈਏ ਨੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਅੱਜ ਜਾਣਕਾਰੀ ਦਿੰਦਿਆਂ ਕਿਹਾ ਕਿ ਅਨਮੋਲ ਬਿਸ਼ਨੋਈ, ਜੋ ਅਪਰੈਲ ਵਿੱਚ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਨਿਵਾਸ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਕਥਿਤ ਸ਼ਮੂਲੀਅਤ ਲਈ ਐਨਆਈਏ ਦੇ ਰਾਡਾਰ ਦੇ ਅਧੀਨ ਹੈ, ਨੂੰ ਵੀ ਅਤਿਵਾਦ ਵਿਰੋਧੀ ਏਜੰਸੀ ਦੀ ਮੋਸਟ ਵਾਂਟਡ ਸੂਚੀ ਵਿੱਚ ਰੱਖਿਆ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਮੁੰਬਈ ਦੇ ਬਾਂਦਰਾ ਵਿੱਚ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਪਿੱਛੇ ਵੀ ਅਨਮੋਲ ਬਿਸ਼ਨੋਈ ਦਾ ਹੱਥ ਦੱਸਿਆ ਜਾਂਦਾ ਹੈ। ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਅਪਰੈਲ ਵਿੱਚ ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ, ਜਿਸ ਨੇ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੀ ਜ਼ਿੰਮੇਵਾਰੀ ਲਈ ਸੀ।

Continue Reading

National

ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ ਅਮਨਦੀਪ ਸਿੰਘ ਢੱਲ ਨੂੰ ਦਿੱਤੀ ਜ਼ਮਾਨਤ

Published

on

By

 

 

ਨਵੀਂ ਦਿੱਲੀ, 25 ਅਕਤੂਬਰ (ਸ.ਬ.) ਸੁਪਰੀਮ ਕੋਰਟ ਨੇ ਅੱਜ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਾਰੋਬਾਰੀ ਅਮਨਦੀਪ ਸਿੰਘ ਢੱਲ ਨੂੰ ਜ਼ਮਾਨਤ ਦੇ ਦਿੱਤੀ ਹੈ। ਹੇਠਲੀ ਅਦਾਲਤ ਜ਼ਮਾਨਤ ਦੀਆਂ ਸ਼ਰਤਾਂ ਤੈਅ ਕਰੇਗੀ। ਨਾਲ ਹੀ, ਸੁਪਰੀਮ ਕੋਰਟ ਨੇ ਢੱਲ ਨੂੰ ਮੁਕੱਦਮੇ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ। ਹਰ ਤਰੀਕ ਤੇ ਹੇਠਲੀ ਅਦਾਲਤ ਵਿੱਚ ਪੇਸ਼ ਹੋਣਾ ਹੋਵੇਗਾ।

ਸੁਪਰੀਮ ਕੋਰਟ ਨੇ ਸੀਬੀਆਈ ਨੂੰ ਕਿਹਾ ਕਿ ਤੁਹਾਨੂੰ ਸਜ਼ਾ ਤੇ ਧਿਆਨ ਦੇਣਾ ਚਾਹੀਦਾ ਹੈ। ਇਸ ਮਾਮਲੇ ਦੀ ਸੁਣਵਾਈ ਲੰਬਾ ਸਮਾਂ ਚੱਲੇਗੀ। ਗਵਾਹਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਜੋ 300 ਦੇ ਕਰੀਬ ਹੈ।

ਅਜਿਹੇ ਵਿੱਚ ਮੁਕੱਦਮੇ ਦੀ ਸੁਣਵਾਈ ਜਲਦੀ ਪੂਰੀ ਹੁੰਦੀ ਨਜ਼ਰ ਨਹੀਂ ਆ ਰਹੀ ਅਤੇ ਦੋਸ਼ੀ ਡੇਢ ਸਾਲ ਤੋਂ ਜੇਲ੍ਹ ਵਿੱਚ ਹੈ।

ਇਸ ਮਾਮਲੇ ਵਿੱਚ ਉਸ ਨੂੰ ਹੋਰ ਜੇਲ੍ਹ ਵਿੱਚ ਰੱਖਣ ਦਾ ਕੋਈ ਕਾਰਨ ਨਹੀਂ ਜਾਪਦਾ। ਅਮਨਦੀਪ ਢੱਲ ਨੂੰ 1 ਮਾਰਚ 2023 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਢੱਲ ਦੇ ਵਕੀਲ ਨੇ ਕਿਹਾ ਕਿ ਉਹ 557 ਦਿਨਾਂ ਤੋਂ ਜੇਲ੍ਹ ਵਿੱਚ ਹਨ।

Continue Reading

Latest News

Trending