National
ਸਭਿਅਕ ਸਮਾਜ ਵਿੱਚ ਹਿੰਸਾ ਅਤੇ ਅੱਤਵਾਦ ਬਰਦਾਸ਼ਤ ਨਹੀਂ : ਪ੍ਰਿਯੰਕਾ ਗਾਂਧੀ
ਨਵੀਂ ਦਿੱਲੀ, 25 ਅਕਤੂਬਰ (ਸ.ਬ.) ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਜੰਮੂ-ਕਸ਼ਮੀਰ ਵਿਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਅੱਜ ਕਿਹਾ ਕਿ ਇਕ ਸੱਭਿਅਕ ਸਮਾਜ ਵਿੱਚ ਹਿੰਸਾ ਅਤੇ ਅੱਤਵਾਦ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉੱਤਰੀ ਕਸ਼ਮੀਰ ਵਿੱਚ ਬੀਤੇ ਦਿਨ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੇ ਵਾਹਨ ਤੇ ਕੀਤੇ ਗਏ ਹਮਲੇ ਵਿੱਚ 2 ਜਵਾਨ ਸ਼ਹੀਦ ਹੋ ਗਏ ਅਤੇ 2 ਕੁਲੀਆਂ ਦੀ ਮੌਤ ਹੋ ਗਈ।
ਪ੍ਰਿਯੰਕਾ ਗਾਂਧੀ ਨੇ ਇੰਸਟਾਗ੍ਰਾਮ ਤੇ ਪੋਸਟ ਕੀਤਾ, ਜੰਮੂ-ਕਸ਼ਮੀਰ ਦੇ ਗੁਲਮਰਗ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 2 ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਬੇਹੱਦ ਦੁਖਦ ਹੈ। ਹਮਲੇ ਵਿੱਚ 2 ਕੁਲੀਆਂ ਨੇ ਵੀ ਆਪਣੀ ਜਾਨ ਗੁਆ ਦਿੱਤੀ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ। ਉਨ੍ਹਾਂ ਨੇ ਕਿਹਾ ਕਿ ਹਿੰਸਾ ਅਤੇ ਅੱਤਵਾਦ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।
National
ਪਾਕਿਸਤਾਨ ਵਿੱਚ ਅੱਤਵਾਦੀ ਹਮਲੇ ਦੌਰਾਨ 10 ਫਰੰਟੀਅਰ ਪੁਲੀਸ ਮੁਲਾਜ਼ਮਾਂ ਦੀ ਮੌਤ, ਟੀਟੀਪੀ ਨੇ ਲਈ ਹਮਲੇ ਦੀ ਜ਼ਿੰਮੇਵਾਰੀ
ਲਾਹੌਰ, 25 ਅਕਤੂਬਰ (ਸ.ਬ.) ਪਾਕਿਸਤਾਨ ਵਿੱਚ ਤਾਲਿਬਾਨ ਦੀ ਵਧਦੀ ਹਿੰਸਾ ਦੇ ਵਿਚਕਾਰ ਅੱਤਵਾਦੀਆਂ ਨੇ ਇਕ ਵਾਰ ਫਿਰ ਪੁਲੀਸ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ ਹੈ। ਅੱਜ ਅਫ਼ਗਾਨ ਸਰਹੱਦ ਦੇ ਨੇੜੇ 10 ਪੁਲੀਸ ਕਰਮਚਾਰੀਆਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੱਤ ਹੋਰ ਜਵਾਨ ਜ਼ਖ਼ਮੀ ਹੋਏ ਹਨ।
ਇਸਲਾਮਿਕ ਅੱਤਵਾਦੀ ਸਮੂਹ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਹਮਲਾ ਉਦੋਂ ਹੋਇਆ ਹੈ ਜਦੋਂ ਪਾਕਿਸਤਾਨ ਆਪਣੇ ਉੱਤਰ-ਪੱਛਮ ਵਿਚ ਅੱਤਵਾਦੀ ਹਮਲਿਆਂ ਦੇ ਨਾਲ-ਨਾਲ ਦੱਖਣ ਵਿਚ ਨਸਲੀ ਵੱਖਵਾਦੀ ਵਿਦਰੋਹ ਦੇ ਪੁਨਰ-ਉਭਾਰ ਨਾਲ ਜੂਝ ਰਿਹਾ ਹੈ।
ਨਾਮ ਗੁਪਤ ਰੱਖਣ ਦੀ ਸ਼ਰਤ ਤੇ ਹਮਲੇ ਦੀ ਪੁਸ਼ਟੀ ਕਰਦਿਆਂ ਤਿੰਨ ਸੀਨੀਅਰ ਪੁਲੀਸ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਇੱਕ ਵੱਡੇ ਸਮੂਹ ਨੇ ਚੌਕੀ ਤੇ ਹਮਲਾ ਕੀਤਾ ਅਤੇ ਫਰੰਟੀਅਰ ਕਾਂਸਟੇਬੁਲਰੀ ਸੁਰੱਖਿਆ ਬਲ ਦੇ ਮੈਂਬਰਾਂ ਨੂੰ ਮਾਰ ਦਿੱਤਾ।
ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਖ਼ਾਨ ਗੰਡਾਪੁਰ ਨੇ ਅੱਜ ਇੱਕ ਬਿਆਨ ਵਿੱਚ ਹਮਲੇ ਦੀ ਪੁਸ਼ਟੀ ਕੀਤੀ, ਜਿਸ ਵਿੱਚ ਉਸਨੇ ਇਸਦੀ ਨਿੰਦਾ ਕੀਤੀ।
ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਸਮੂਹ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ ਅਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਇਹ ਹਮਲਾ ਇੱਕ ਸੀਨੀਅਰ ਨੇਤਾ, ਉਸਤਾਦ ਕੁਰੈਸ਼ੀ ਦੀ ਹੱਤਿਆ ਦਾ ਬਦਲਾ ਸੀ।
ਪਾਕਿਸਤਾਨੀ ਫ਼ੌਜ ਨੇ ਇਕ ਬਿਆਨ ਵਿੱਚ ਕਿਹਾ ਕਿ ਕੁਰੈਸ਼ੀ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਬਾਜੌਰ ਜ਼ਿਲੇ ਵਿੱਚ ਖ਼ੁਫ਼ੀਆ ਸੂਚਨਾ ਆਧਾਰਿਤ ਕਾਰਵਾਈ ਵਿੱਚ ਮਾਰੇ ਗਏ 9 ਲੋਕਾਂ ਵਿੱਚੋਂ ਇਕ ਸੀ। ਇਸ ਵਿੱਚ ਦੋ ਆਤਮਘਾਤੀ ਹਮਲਾਵਰ ਵੀ ਸ਼ਾਮਲ ਸਨ। ਇਸਲਾਮਾਬਾਦ ਦਾ ਕਹਿਣਾ ਹੈ ਕਿ ਟੀਟੀਪੀ ਅਫ਼ਗਾਨਿਸਤਾਨ ਨੂੰ ਅਧਾਰ ਵਜੋਂ ਵਰਤਦਾ ਹੈ ਅਤੇ ਕਹਿੰਦਾ ਹੈ ਕਿ ਸੱਤਾਧਾਰੀ ਤਾਲਿਬਾਨ ਪ੍ਰਸ਼ਾਸਨ ਨੇ ਸਮੂਹ ਨੂੰ ਸਰਹੱਦ ਦੇ ਨੇੜੇ ਸੁਰੱਖਿਅਤ ਪਨਾਹਗਾਹ ਪ੍ਰਦਾਨ ਕੀਤੀ ਹੈ। ਤਾਲਿਬਾਨ ਇਸ ਤੋਂ ਇਨਕਾਰ ਕਰਦਾ ਹੈ।
National
ਐਨ ਆਈ ਏ ਵੱਲੋਂ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਤੇ 10 ਲੱਖ ਦੇ ਇਨਾਮ ਦਾ ਐਲਾਨ
ਨਵੀਂ ਦਿੱਲੀ, 25 ਅਕਤੂਬਰ (ਸ.ਬ.) ਐਨਆਈਏ ਨੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਅੱਜ ਜਾਣਕਾਰੀ ਦਿੰਦਿਆਂ ਕਿਹਾ ਕਿ ਅਨਮੋਲ ਬਿਸ਼ਨੋਈ, ਜੋ ਅਪਰੈਲ ਵਿੱਚ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਨਿਵਾਸ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਕਥਿਤ ਸ਼ਮੂਲੀਅਤ ਲਈ ਐਨਆਈਏ ਦੇ ਰਾਡਾਰ ਦੇ ਅਧੀਨ ਹੈ, ਨੂੰ ਵੀ ਅਤਿਵਾਦ ਵਿਰੋਧੀ ਏਜੰਸੀ ਦੀ ਮੋਸਟ ਵਾਂਟਡ ਸੂਚੀ ਵਿੱਚ ਰੱਖਿਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮੁੰਬਈ ਦੇ ਬਾਂਦਰਾ ਵਿੱਚ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਪਿੱਛੇ ਵੀ ਅਨਮੋਲ ਬਿਸ਼ਨੋਈ ਦਾ ਹੱਥ ਦੱਸਿਆ ਜਾਂਦਾ ਹੈ। ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਅਪਰੈਲ ਵਿੱਚ ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ, ਜਿਸ ਨੇ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੀ ਜ਼ਿੰਮੇਵਾਰੀ ਲਈ ਸੀ।
National
ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ ਅਮਨਦੀਪ ਸਿੰਘ ਢੱਲ ਨੂੰ ਦਿੱਤੀ ਜ਼ਮਾਨਤ
ਨਵੀਂ ਦਿੱਲੀ, 25 ਅਕਤੂਬਰ (ਸ.ਬ.) ਸੁਪਰੀਮ ਕੋਰਟ ਨੇ ਅੱਜ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਾਰੋਬਾਰੀ ਅਮਨਦੀਪ ਸਿੰਘ ਢੱਲ ਨੂੰ ਜ਼ਮਾਨਤ ਦੇ ਦਿੱਤੀ ਹੈ। ਹੇਠਲੀ ਅਦਾਲਤ ਜ਼ਮਾਨਤ ਦੀਆਂ ਸ਼ਰਤਾਂ ਤੈਅ ਕਰੇਗੀ। ਨਾਲ ਹੀ, ਸੁਪਰੀਮ ਕੋਰਟ ਨੇ ਢੱਲ ਨੂੰ ਮੁਕੱਦਮੇ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ। ਹਰ ਤਰੀਕ ਤੇ ਹੇਠਲੀ ਅਦਾਲਤ ਵਿੱਚ ਪੇਸ਼ ਹੋਣਾ ਹੋਵੇਗਾ।
ਸੁਪਰੀਮ ਕੋਰਟ ਨੇ ਸੀਬੀਆਈ ਨੂੰ ਕਿਹਾ ਕਿ ਤੁਹਾਨੂੰ ਸਜ਼ਾ ਤੇ ਧਿਆਨ ਦੇਣਾ ਚਾਹੀਦਾ ਹੈ। ਇਸ ਮਾਮਲੇ ਦੀ ਸੁਣਵਾਈ ਲੰਬਾ ਸਮਾਂ ਚੱਲੇਗੀ। ਗਵਾਹਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਜੋ 300 ਦੇ ਕਰੀਬ ਹੈ।
ਅਜਿਹੇ ਵਿੱਚ ਮੁਕੱਦਮੇ ਦੀ ਸੁਣਵਾਈ ਜਲਦੀ ਪੂਰੀ ਹੁੰਦੀ ਨਜ਼ਰ ਨਹੀਂ ਆ ਰਹੀ ਅਤੇ ਦੋਸ਼ੀ ਡੇਢ ਸਾਲ ਤੋਂ ਜੇਲ੍ਹ ਵਿੱਚ ਹੈ।
ਇਸ ਮਾਮਲੇ ਵਿੱਚ ਉਸ ਨੂੰ ਹੋਰ ਜੇਲ੍ਹ ਵਿੱਚ ਰੱਖਣ ਦਾ ਕੋਈ ਕਾਰਨ ਨਹੀਂ ਜਾਪਦਾ। ਅਮਨਦੀਪ ਢੱਲ ਨੂੰ 1 ਮਾਰਚ 2023 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਢੱਲ ਦੇ ਵਕੀਲ ਨੇ ਕਿਹਾ ਕਿ ਉਹ 557 ਦਿਨਾਂ ਤੋਂ ਜੇਲ੍ਹ ਵਿੱਚ ਹਨ।
-
International1 month ago
ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ
-
International2 months ago
ਅਮਰੀਕਾ ਵਿੱਚ ਛੋਟੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਸਮੇਤ 4 ਯਾਤਰੀਆਂ ਦੀ ਮੌਤ
-
International1 month ago
ਵੀਅਤਨਾਮ ਵਿੱਚ ਯਾਗੀ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 141 ਹੋਈ
-
International2 months ago
ਚੀਨ ਦੇ ਹੈਨਾਨ ਵਿੱਚ ਚੱਕਰਵਾਤ ਕਾਰਨ 2 ਵਿਅਕਤੀਆਂ ਦੀ ਮੌਤ, 92 ਜ਼ਖਮੀ
-
International2 months ago
ਭਾਰਤ ਵਿੱਚ ਹੁਨਰਮੰਦ ਲੋਕਾਂ ਨੂੰ ਲਾਂਭੇ ਕੀਤਾ ਜਾ ਰਿਹੈ: ਰਾਹੁਲ ਗਾਂਧੀ
-
National2 months ago
ਰੇਲਵੇ ਟਰੈਕ ਤੇ ਸਿਲੰਡਰ ਰੱਖ ਕੇ ਰੇਲ ਪਲਟਣ ਦੀ ਕੋਸ਼ਿਸ਼
-
Chandigarh2 months ago
10 ਸਤੰਬਰ ਨੂੰ ਮਲੋਟ ਵਿਖੇ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ : ਡਾ. ਬਲਜੀਤ ਕੌਰ
-
Chandigarh2 months ago
ਰਾਜ ਭਵਨ ਵਿਖੇ ਆਯੋਜਿਤ ਸਮਾਗਮ ਦੌਰਾਨ ਪ੍ਰਿੰਸੀਪਲ ਸ਼੍ਰੀਮਤੀ ਆਸ਼ਾ ਰਾਣੀ ਦਾ ਸਨਮਾਨ