Connect with us

National

ਦਾਨਾ ਤੂਫਾਨ ਕਾਰਨ ਵਰ੍ਹਿਆ ਭਾਰੀ ਮੀਂਹ, ਦਰੱਖਤ ਉਖੜੇ

Published

on

 

ੳੜੀਸਾ, 25 ਅਕਤੂਬਰ (ਸ.ਬ.) ਬੰਗਾਲ ਦੀ ਖਾੜੀ ਤੋਂ ਸ਼ੁਰੂ ਹੋਇਆ ਚੱਕਰਵਾਤੀ ਤੂਫਾਨ ਦਾਨਾ ਉੜੀਸਾ ਦੇ ਤੱਟ ਤੇ ਟਕਰਾ ਗਿਆ। ਫਿਲਹਾਲ ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ। ਤੇਜ਼ ਹਵਾਵਾਂ ਚੱਲ ਰਹੀਆਂ ਹਨ। ਭਾਰਤੀ ਮੌਸਮ ਵਿਭਾਗ ਮੁਤਾਬਕ ਦਾਨਾ ਦਾ ਲੈਂਡਫਾਲ ਅੱਜ ਸਵੇਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਦੱਸੀ ਗਈ ਸੀ।

ਹਵਾ ਦੀ ਰਫ਼ਤਾਰ 10 ਕਿਲੋਮੀਟਰ ਪ੍ਰਤੀ ਘੰਟਾ ਰਹਿ ਗਈ ਹੈ। ਆਈਐਮਡੀ ਦੇ ਅਨੁਸਾਰ, ਲੈਂਡਫਾਲ ਤੋਂ ਪਹਿਲਾਂ, ਤੂਫਾਨ ਛੇ ਘੰਟਿਆਂ ਵਿੱਚ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਉੱਤਰ-ਉੱਤਰ-ਪੱਛਮ ਵੱਲ ਵਧਿਆ। ਇਹ ਕਰੀਬ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਕੇਂਦਰਪਾੜਾ ਜ਼ਿਲੇ ਦੇ ਭੀਤਰਕਨਿਕਾ ਅਤੇ ਭਦਰਕ ਜ਼ਿਲ੍ਹੇ ਦੇ ਧਾਮਰਾ ਵਿਚਕਾਰ ਤੱਟ ਤੇ ਪਹੁੰਚਿਆ। ਤੂਫਾਨ ਕਾਰਨ ਧਾਮਰਾ ਸਮੇਤ ਕਈ ਇਲਾਕਿਆਂ ਵਿੱਚ ਦਰੱਖਤ ਉਖੜ ਗਏ। ਤੂਫਾਨ ਦਾ ਅਸਰ ਪੱਛਮੀ ਬੰਗਾਲ ਤੇ ਵੀ ਪੈ ਰਿਹਾ ਹੈ।

ਦਾਨਾ ਦੇ ਆਉਣ ਤੋਂ ਬਾਅਦ ਉੜੀਸਾ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਬਾਰਸ਼ ਜਾਰੀ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਦਰੱਖਤ ਉਖੜ ਗਏ ਹਨ। ਸੜਕਾਂ ਦਾ ਵੀ ਨੁਕਸਾਨ ਹੋਇਆ ਹੈ। ਦਾਨਾ ਦਾ ਅਸਰ ਪੱਛਮੀ ਬੰਗਾਲ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਅੱਜ ਸਵੇਰੇ ਜਦੋਂ ਚੱਕਰਵਾਤੀ ਤੂਫਾਨ ਦਾਨਾ ਉੜੀਸਾ ਦੇ ਤੱਟ ਨਾਲ ਟਕਰਾਇਆ ਤਾਂ ਇਸ ਦੀ ਰਫਤਾਰ 120 ਕਿਲੋਮੀਟਰ ਪ੍ਰਤੀ ਘੰਟਾ ਸੀ।

ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਹਵਾਈ ਅੱਡੇ ਨੂੰ ਬੀਤੀ ਸ਼ਾਮ 6 ਵਜੇ ਤੋਂ ਅੱਜ ਸਵੇਰੇ 9 ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡਾਨਾ ਦੇ ਖਤਰੇ ਦੇ ਮੱਦੇਨਜ਼ਰ ਪੱਛਮੀ ਬੰਗਾਲ ਸਰਕਾਰ ਨੇ ਹੁਣ ਤੱਕ 1,59,837 ਲੋਕਾਂ ਨੂੰ ਪ੍ਰਭਾਵਿਤ ਖੇਤਰਾਂ ਤੋਂ ਬਾਹਰ ਕੱਢਿਆ ਹੈ। ਇਨ੍ਹਾਂ ਵਿੱਚੋਂ 83,537 ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਭੇਜਿਆ ਗਿਆ ਹੈ।

Continue Reading

National

ਪਾਕਿਸਤਾਨ ਵਿੱਚ ਅੱਤਵਾਦੀ ਹਮਲੇ ਦੌਰਾਨ 10 ਫਰੰਟੀਅਰ ਪੁਲੀਸ ਮੁਲਾਜ਼ਮਾਂ ਦੀ ਮੌਤ, ਟੀਟੀਪੀ ਨੇ ਲਈ ਹਮਲੇ ਦੀ ਜ਼ਿੰਮੇਵਾਰੀ

Published

on

By

 

 

ਲਾਹੌਰ, 25 ਅਕਤੂਬਰ (ਸ.ਬ.) ਪਾਕਿਸਤਾਨ ਵਿੱਚ ਤਾਲਿਬਾਨ ਦੀ ਵਧਦੀ ਹਿੰਸਾ ਦੇ ਵਿਚਕਾਰ ਅੱਤਵਾਦੀਆਂ ਨੇ ਇਕ ਵਾਰ ਫਿਰ ਪੁਲੀਸ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ ਹੈ। ਅੱਜ ਅਫ਼ਗਾਨ ਸਰਹੱਦ ਦੇ ਨੇੜੇ 10 ਪੁਲੀਸ ਕਰਮਚਾਰੀਆਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸੱਤ ਹੋਰ ਜਵਾਨ ਜ਼ਖ਼ਮੀ ਹੋਏ ਹਨ।

ਇਸਲਾਮਿਕ ਅੱਤਵਾਦੀ ਸਮੂਹ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਹਮਲਾ ਉਦੋਂ ਹੋਇਆ ਹੈ ਜਦੋਂ ਪਾਕਿਸਤਾਨ ਆਪਣੇ ਉੱਤਰ-ਪੱਛਮ ਵਿਚ ਅੱਤਵਾਦੀ ਹਮਲਿਆਂ ਦੇ ਨਾਲ-ਨਾਲ ਦੱਖਣ ਵਿਚ ਨਸਲੀ ਵੱਖਵਾਦੀ ਵਿਦਰੋਹ ਦੇ ਪੁਨਰ-ਉਭਾਰ ਨਾਲ ਜੂਝ ਰਿਹਾ ਹੈ।

ਨਾਮ ਗੁਪਤ ਰੱਖਣ ਦੀ ਸ਼ਰਤ ਤੇ ਹਮਲੇ ਦੀ ਪੁਸ਼ਟੀ ਕਰਦਿਆਂ ਤਿੰਨ ਸੀਨੀਅਰ ਪੁਲੀਸ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਇੱਕ ਵੱਡੇ ਸਮੂਹ ਨੇ ਚੌਕੀ ਤੇ ਹਮਲਾ ਕੀਤਾ ਅਤੇ ਫਰੰਟੀਅਰ ਕਾਂਸਟੇਬੁਲਰੀ ਸੁਰੱਖਿਆ ਬਲ ਦੇ ਮੈਂਬਰਾਂ ਨੂੰ ਮਾਰ ਦਿੱਤਾ।

ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਖ਼ਾਨ ਗੰਡਾਪੁਰ ਨੇ ਅੱਜ ਇੱਕ ਬਿਆਨ ਵਿੱਚ ਹਮਲੇ ਦੀ ਪੁਸ਼ਟੀ ਕੀਤੀ, ਜਿਸ ਵਿੱਚ ਉਸਨੇ ਇਸਦੀ ਨਿੰਦਾ ਕੀਤੀ।

ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਸਮੂਹ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ ਅਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਇਹ ਹਮਲਾ ਇੱਕ ਸੀਨੀਅਰ ਨੇਤਾ, ਉਸਤਾਦ ਕੁਰੈਸ਼ੀ ਦੀ ਹੱਤਿਆ ਦਾ ਬਦਲਾ ਸੀ।

ਪਾਕਿਸਤਾਨੀ ਫ਼ੌਜ ਨੇ ਇਕ ਬਿਆਨ ਵਿੱਚ ਕਿਹਾ ਕਿ ਕੁਰੈਸ਼ੀ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਬਾਜੌਰ ਜ਼ਿਲੇ ਵਿੱਚ ਖ਼ੁਫ਼ੀਆ ਸੂਚਨਾ ਆਧਾਰਿਤ ਕਾਰਵਾਈ ਵਿੱਚ ਮਾਰੇ ਗਏ 9 ਲੋਕਾਂ ਵਿੱਚੋਂ ਇਕ ਸੀ। ਇਸ ਵਿੱਚ ਦੋ ਆਤਮਘਾਤੀ ਹਮਲਾਵਰ ਵੀ ਸ਼ਾਮਲ ਸਨ। ਇਸਲਾਮਾਬਾਦ ਦਾ ਕਹਿਣਾ ਹੈ ਕਿ ਟੀਟੀਪੀ ਅਫ਼ਗਾਨਿਸਤਾਨ ਨੂੰ ਅਧਾਰ ਵਜੋਂ ਵਰਤਦਾ ਹੈ ਅਤੇ ਕਹਿੰਦਾ ਹੈ ਕਿ ਸੱਤਾਧਾਰੀ ਤਾਲਿਬਾਨ ਪ੍ਰਸ਼ਾਸਨ ਨੇ ਸਮੂਹ ਨੂੰ ਸਰਹੱਦ ਦੇ ਨੇੜੇ ਸੁਰੱਖਿਅਤ ਪਨਾਹਗਾਹ ਪ੍ਰਦਾਨ ਕੀਤੀ ਹੈ। ਤਾਲਿਬਾਨ ਇਸ ਤੋਂ ਇਨਕਾਰ ਕਰਦਾ ਹੈ।

 

Continue Reading

National

ਐਨ ਆਈ ਏ ਵੱਲੋਂ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਤੇ 10 ਲੱਖ ਦੇ ਇਨਾਮ ਦਾ ਐਲਾਨ

Published

on

By

 

ਨਵੀਂ ਦਿੱਲੀ, 25 ਅਕਤੂਬਰ (ਸ.ਬ.) ਐਨਆਈਏ ਨੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਅੱਜ ਜਾਣਕਾਰੀ ਦਿੰਦਿਆਂ ਕਿਹਾ ਕਿ ਅਨਮੋਲ ਬਿਸ਼ਨੋਈ, ਜੋ ਅਪਰੈਲ ਵਿੱਚ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਨਿਵਾਸ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਕਥਿਤ ਸ਼ਮੂਲੀਅਤ ਲਈ ਐਨਆਈਏ ਦੇ ਰਾਡਾਰ ਦੇ ਅਧੀਨ ਹੈ, ਨੂੰ ਵੀ ਅਤਿਵਾਦ ਵਿਰੋਧੀ ਏਜੰਸੀ ਦੀ ਮੋਸਟ ਵਾਂਟਡ ਸੂਚੀ ਵਿੱਚ ਰੱਖਿਆ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਮੁੰਬਈ ਦੇ ਬਾਂਦਰਾ ਵਿੱਚ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਪਿੱਛੇ ਵੀ ਅਨਮੋਲ ਬਿਸ਼ਨੋਈ ਦਾ ਹੱਥ ਦੱਸਿਆ ਜਾਂਦਾ ਹੈ। ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਅਪਰੈਲ ਵਿੱਚ ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ, ਜਿਸ ਨੇ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੀ ਜ਼ਿੰਮੇਵਾਰੀ ਲਈ ਸੀ।

Continue Reading

National

ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ ਅਮਨਦੀਪ ਸਿੰਘ ਢੱਲ ਨੂੰ ਦਿੱਤੀ ਜ਼ਮਾਨਤ

Published

on

By

 

 

ਨਵੀਂ ਦਿੱਲੀ, 25 ਅਕਤੂਬਰ (ਸ.ਬ.) ਸੁਪਰੀਮ ਕੋਰਟ ਨੇ ਅੱਜ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਕਾਰੋਬਾਰੀ ਅਮਨਦੀਪ ਸਿੰਘ ਢੱਲ ਨੂੰ ਜ਼ਮਾਨਤ ਦੇ ਦਿੱਤੀ ਹੈ। ਹੇਠਲੀ ਅਦਾਲਤ ਜ਼ਮਾਨਤ ਦੀਆਂ ਸ਼ਰਤਾਂ ਤੈਅ ਕਰੇਗੀ। ਨਾਲ ਹੀ, ਸੁਪਰੀਮ ਕੋਰਟ ਨੇ ਢੱਲ ਨੂੰ ਮੁਕੱਦਮੇ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ। ਹਰ ਤਰੀਕ ਤੇ ਹੇਠਲੀ ਅਦਾਲਤ ਵਿੱਚ ਪੇਸ਼ ਹੋਣਾ ਹੋਵੇਗਾ।

ਸੁਪਰੀਮ ਕੋਰਟ ਨੇ ਸੀਬੀਆਈ ਨੂੰ ਕਿਹਾ ਕਿ ਤੁਹਾਨੂੰ ਸਜ਼ਾ ਤੇ ਧਿਆਨ ਦੇਣਾ ਚਾਹੀਦਾ ਹੈ। ਇਸ ਮਾਮਲੇ ਦੀ ਸੁਣਵਾਈ ਲੰਬਾ ਸਮਾਂ ਚੱਲੇਗੀ। ਗਵਾਹਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਜੋ 300 ਦੇ ਕਰੀਬ ਹੈ।

ਅਜਿਹੇ ਵਿੱਚ ਮੁਕੱਦਮੇ ਦੀ ਸੁਣਵਾਈ ਜਲਦੀ ਪੂਰੀ ਹੁੰਦੀ ਨਜ਼ਰ ਨਹੀਂ ਆ ਰਹੀ ਅਤੇ ਦੋਸ਼ੀ ਡੇਢ ਸਾਲ ਤੋਂ ਜੇਲ੍ਹ ਵਿੱਚ ਹੈ।

ਇਸ ਮਾਮਲੇ ਵਿੱਚ ਉਸ ਨੂੰ ਹੋਰ ਜੇਲ੍ਹ ਵਿੱਚ ਰੱਖਣ ਦਾ ਕੋਈ ਕਾਰਨ ਨਹੀਂ ਜਾਪਦਾ। ਅਮਨਦੀਪ ਢੱਲ ਨੂੰ 1 ਮਾਰਚ 2023 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਢੱਲ ਦੇ ਵਕੀਲ ਨੇ ਕਿਹਾ ਕਿ ਉਹ 557 ਦਿਨਾਂ ਤੋਂ ਜੇਲ੍ਹ ਵਿੱਚ ਹਨ।

Continue Reading

Latest News

Trending