Connect with us

Mohali

ਗਿੱਪੀ ਗਰੇਵਾਲ ਦੀ ਪੇਸ਼ਕਾਰੀ ਨਾਲ 10 ਦਿਨਾਂ ਤੋਂ ਚੱਲ ਰਿਹਾ ਸਰਸ ਮੇਲਾ ਸਮਾਪਤ

Published

on

 

 

600 ਤੋਂ ਵਧੇਰੇ ਕਾਰੀਗਰਾਂ ਤੇ 300 ਸਟਾਲਾਂ ਤੇ ਲੋਕਾਂ ਨੇ ਕੀਤੀ ਤਿਉਹਾਰ ਦੇ ਦਿਨਾਂ ਵਿੱਚ ਖੂਬ ਖਰੀਦਦਾਰੀ

ਐਸ ਏ ਐਸ ਨਗਰ, 28 ਅਕਤੂਬਰ (ਸ.ਬ.) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਮੁਹਾਲੀ ਦੇ ਸੈਕਟਰ 88 ਵਿਖੇ ਲਾਇਆ ਗਿਆ ਸਰਸ ਮੇਲਾ ਬੀਤੀ ਰਾਤ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਦਮਦਾਰ ਪੇਸ਼ਕਾਰੀ ਤੋਂ ਸਮਾਪਤ ਹੋ ਗਿਆ। ਜਿਕਰਯੋਗ ਹੈ ਕਿ ਮੇਲੇ ਦੌਰਾਨ ਪਿਛਲੇ 10 ਦਿਨ ਤੋਂ ਲਗਾਤਾਰ ਸੰਗੀਤਕ ਸ਼ਾਮਾਂ ਅਤੇ ਦੇਸ਼ ਭਰ ਦੇ ਹਸਤ ਕਲਾਕਾਰਾਂ ਦੇ ਦਸਤਕਾਰੀ ਦੇ ਵੱਖ-ਵੱਖ ਸਟਾਲਾਂ ਦੀ ਪ੍ਰਦਰਸ਼ਨੀ ਚਲ ਰਹੀ ਸੀ।

ਮੇਲੇ ਵਿੱਚ ਹਰ ਵੱਡੀ ਗਿਣਤੀ ਵਿੱਚ ਇਕੱਠੇ ਹੁੰਦੇ ਲੋਕਾਂ ਵਲੋਂ ਕਾਰੀਗਰਾਂ ਦੁਆਰਾ ਬਾਰੀਕ ਢੰਗ ਨਾਲ ਤਿਆਰ ਕੀਤੇ ਹੱਥਾਂ ਨਾਲ ਬਣੇ ਸਮਾਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਗਈ। ਇਸਦੇ ਨਾਲ ਹੀ ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਗਾਇਕਾਂ ਅਤੇ ਸੰਗੀਤਕ ਗਰੁੱਪਾਂ ਤੇ ਆਧਾਰਿਤ ਸੰਗੀਤਕ ਸ਼ਾਮਾਂ ਦਾ ਆਯੋਜਨ ਵੀ ਕੀਤਾ ਗਿਆ।

ਸਰਸ ਮੇਲਾ ਦੇ ਨੋਡਲ ਅਫਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਕਿਹਾ ਕਿ ਟ੍ਰਾਈਸਿਟੀ ਦੇ ਵਸਨੀਕਾਂ ਵਲੋਂ ਇਨ੍ਹਾਂ ਸੰਗੀਤਕ ਸ਼ਾਮਾਂ ਦਾ ਆਨੰਦ ਮਾਣਨ ਦੇ ਨਾਲ-ਨਾਲ ਦੇਸ਼ ਭਰ ਤੋਂ ਆਪਣੀ ਕਲਾ ਅਤੇ ਦਸਤਕਾਰੀ ਦੀ ਪ੍ਰਦਰਸ਼ਨੀ ਦੌਰਾਨ ਸਟਾਲਾਂ ਤੇ ਜਾ ਕੇ ਖਰੀਦਦਾਰੀ ਵੀ ਕੀਤੀ ਗਈ ਅਤੇ ਕਾਰੀਗਰਾਂ ਦਾ ਹੌਂਸਲਾ ਵਧਾਇਆ ਗਿਆ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਵੱਖ-ਵੱਖ ਰਾਜਾਂ ਤੋਂ 600 ਤੋਂ ਵਧੇਰੇ ਕਾਰੀਗਰਾਂ ਨੇ 300 ਸਟਾਲ ਲਾਏ ਸਨ। ਮੇਲੇ ਦੌਰਾਨ ਨਾਰਥ ਜ਼ੋਨ ਕਲਚਰਲ ਸੈਂਟਰ ਵੱਲੋਂ ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਸਭਿਆਚਾਰਕ ਵੰਨਗੀਆਂ ਆਸਾਮ ਦਾ ਬੀਹੂ, ਰਾਜਸਥਾਨ ਦਾ ਕਾਲਬੇਲੀਆ, ਯੂ ਪੀ ਦੀ ਬਰਸਾਨਾ ਦੀ ਹੋਲੀ ਅਤੇ ਮਾਯੂਰ ਡਾਂਸ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਲੋਕ ਨਾਚਾਂ ਗਿੱਧਾ, ਭੰਗੜਾ, ਸੰਮੀ ਤੇ ਲੁੱਡੀ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਹਰ ਰੋਜ਼ ਲੋਕ ਕਲਾਕਾਰ, ਜਿਸ ਵਿੱਚ ਬੀਨ ਜੋਗੀ, ਨਚਾਰ, ਨਗਾਰਾ, ਕਠਪੁਤਲੀ ਨਾਚ, ਬਾਜ਼ੀਗਰ, ਕੱਚੀ ਘੋੜੀ ਆਦਿ ਲੋਕਾਂ ਦਾ ਮੇਲੇ ਵਿੱਚ ਆਉਣ ਵਾਲਿਆਂ ਦਾ ਘੁੰਮ-ਫਿਰ ਕੇ ਮੰਨੋਰੰਜਨ ਕੀਤਾ।

ਮੇਲੇ ਦੀ ਸਮਾਪਤੀ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੁਹਾਲੀ ਦੇ ਪਹਿਲੇ ਸਰਸ ਮੇਲੇ ਨੇ ਇਤਿਹਾਸ ਸਿਰਜ ਦਿੱਤਾ ਹੈ, ਜਿਸ ਵਿੱਚ ਲੱਖਾਂ ਲੋਕਾਂ ਨੇ ਮੇਲੇ ਵਿੱਚ ਸ਼ਿਰਕਤ ਕੀਤੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending