International
ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਇੱਕ ਹਫਤੇ ਲਈ ਬੰਦ
ਲਾਹੌਰ, 4 ਨਵੰਬਰ (ਸ.ਬ.) ਲਹਿੰਦੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਵਿਗੜਦੀ ਹਵਾ ਦੀ ਗੁਣਵੱਤਾ ਅਤੇ ਧੂੰਏਂ ਦੇ ਕਾਰਨ ਪ੍ਰਾਇਮਰੀ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਸੂਬੇ ਅਤੇ ਲਾਹੌਰ ਵਿੱਚ ਪੰਜਵੀਂ ਜਮਾਤ ਤੱਕ ਦੇ ਸਾਰੇ ਸਕੂਲ ਇੱਕ ਹਫ਼ਤੇ ਲਈ ਬੰਦ ਕਰ ਦਿੱਤਾ ਹੈ। ਸੀਨੀਅਰ ਸੂਬਾਈ ਮੰਤਰੀ ਮਰੀਅਮ ਔਰੰਗਜ਼ੇਬ ਨੇ ਇਹ ਐਲਾਨ ਕੀਤਾ ਹੈ। ਪਾਕਿਸਤਾਨ ਸਰਕਾਰ ਨੇ ਇਸ ਲਈ ਚੜ੍ਹਦੇ ਪੰਜਾਬ ਨੂੰ ਜ਼ਿੰਮੇਵਾਰ ਦੱਸਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਮੁੱਦਾ ਉਠਾਉਣ ਦੀ ਗੱਲ ਵੀ ਕਹੀ ਸੀ।
ਸੂਬਾਈ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਹੈ ਜਦੋਂ ਲਾਹੌਰ ਅਤੇ ਪੰਜਾਬ ਸੂਬੇ ਹਵਾ ਪ੍ਰਦੂਸ਼ਣ ਦੇ ਗੰਭੀਰ ਪੱਧਰ ਨਾਲ ਜੂਝ ਰਹੇ ਹਨ। ਇੱਥੇ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਯਾਨੀ ਖ਼ਤਰਨਾਕ ਪੱਧਰ ਤੱਕ ਵਧ ਗਈ ਹੈ। ਇਸ ਕਾਰਨ ਇਲਾਕਾ ਨਿਵਾਸੀਆਂ ਖਾਸ ਕਰਕੇ ਬੱਚਿਆਂ ਦੀ ਸਿਹਤ ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਦੇ ਨਾਲ ਹੀ ਸੂਬਾਈ ਮੰਤਰੀ ਮਰੀਅਮ ਔਰੰਗਜ਼ੇਬ ਨੇ ਇਸ ਸੰਕਟ ਦੌਰਾਨ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਹੈ।
ਪਾਕਿਸਤਾਨ ਦੀ ਹਵਾ ਦੀ ਗੁਣਵੱਤਾ ਦੀਆਂ ਰਿਪੋਰਟਾਂ ਦਰਸਾਉਂਦੀਆਂ ਹਨ ਕਿ ਲਾਹੌਰ ਲਗਾਤਾਰ ਵਿਸ਼ਵ ਪੱਧਰ ਤੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਇੱਕ ਹੈ। ਇਸ ਕਾਰਨ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਸੂਬਾਈ ਮੰਤਰੀ ਮਰੀਅਮ ਔਰੰਗਜ਼ੇਬ ਨੇ ਹਵਾ ਦੇ ਵਿਗੜਦੇ ਪੱਧਰ ਕਾਰਨ ਮਾਪਿਆਂ ਨੂੰ ਇਸ ਸਮੇਂ ਦੌਰਾਨ ਬੱਚਿਆਂ ਨੂੰ ਘਰ ਦੇ ਅੰਦਰ ਰੱਖਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਮਾਪਿਆਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਇਸ ਸਮੇਂ ਦੌਰਾਨ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਖਾਸ ਕਰਕੇ ਛੋਟੇ ਬੱਚਿਆਂ ਲਈ ਜ਼ਰੂਰੀ ਕਦਮ ਚੁੱਕਣ ਤੇ ਜ਼ੋਰ ਦਿੱਤਾ ਗਿਆ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਸਥਿਤੀ ਦੀ ਨਿਗਰਾਨੀ ਕਰਨ ਅਤੇ ਧੂੰਏਂ ਨਾਲ ਨਜਿੱਠਣ ਲਈ ਉਪਾਅ ਲਾਗੂ ਕਰਨ ਲਈ ਵਾਤਾਵਰਣ ਸੁਰੱਖਿਆ ਵਿਭਾਗ ਨਾਲ ਮਿਲ ਕੇ ਕੰਮ ਕਰ ਰਹੀ ਹੈ।
ਮਰੀਅਮ ਔਰੰਗਜ਼ੇਬ ਨੇ ਅੱਗੇ ਕਿਹਾ ਕਿ ਵਿਗੜਦੀ ਹਵਾ ਦੀ ਗੁਣਵੱਤਾ ਅਤੇ ਧੂੰਏਂ ਦੀ ਸਥਿਤੀ ਕਾਰਨ ਸਕੂਲਾਂ ਨੂੰ ਬੰਦ ਕਰਨਾ ਇੱਕ ਅਸਥਾਈ ਉਪਾਅ ਹੈ। ਜਦਕਿ ਸਰਕਾਰ ਪ੍ਰਦੂਸ਼ਣ ਦੇ ਵਧਦੇ ਪੱਧਰ ਨੂੰ ਘੱਟ ਕਰਨ ਲਈ ਯਤਨਸ਼ੀਲ ਹੈ। ਇਸ ਦੇ ਨਾਲ ਹੀ ਧੂੰਏਂ ਦੀ ਵਿਗੜਦੀ ਸਥਿਤੀ ਕਾਰਨ ਸੂਬਾਈ ਸਰਕਾਰ ਨੇ ਇਸ ਨੂੰ ਸਮੌਗ ਆਫ਼ਤ ਕਰਾਰ ਦਿੱਤਾ ਹੈ।
International
ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ
ਬਰੈਂਪਟਨ, 28 ਨਵੰਬਰ (ਸ.ਬ.) ਪੀਲ ਰੀਜਨਲ ਪੁਲੀਸ ਨੇ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕਰਨ ਵਾਲੇ ਪੰਜਾਬੀ ਨੂੰ ਗ੍ਰਿਫਤਾਰ ਕੀਤਾ ਹੈ।
ਪੁਲੀਸ ਨੇ ਦੱਸਿਆ ਕਿ 22 ਸਾਲਾ ਅਰਸ਼ਦੀਪ 2022 ਵਿਚ ਸਟੱਡੀ ਵੀਜ਼ਾ ਤੇ ਪੰਜਾਬ ਤੋਂ ਕੈਨੇਡਾ ਆਇਆ ਸੀ। ਇਸ ਵੇਲੇ ਬੱਸਾਂ ਦੀ ਹੜਤਾਲ ਚਲ ਰਹੀ ਹੈ ਤੇ ਅਰਸ਼ਦੀਪ ਆਪਣੇ ਆਪ ਨੂੰ ਰਾਈਡਸ਼ੇਅਰ ਅਪਰੇਟਰ ਦੱਸ ਕੇ ਔਰਤਾਂ ਨੂੰ ਲਿਫਟ ਦਿੰਦਾ ਸੀ ਤੇ ਫਿਰ ਸੁੰਨਸਾਨ ਥਾਂ ਤੇ ਲਿਜਾ ਕੇ ਔਰਤਾਂ ਨਾਲ ਜ਼ਬਰ ਜਨਾਹ ਕਰਦਾ ਸੀ। ਇਕ ਮਹੀਨੇ ਵਿੱਚ ਉਸਨੇ ਤਿੰਨ ਔਰਤਾਂ ਨਾਲ ਜ਼ਬਰ ਜਨਾਹ ਕੀਤਾ।
ਪੁਲੀਸ ਨੂੰ ਪੀੜਤ ਮਹਿਲਾਵਾਂ ਨੇ ਦੱਸਿਆ ਕਿ ਨੌਜਵਾਨ ਪੰਜਾਬੀ ਬੋਲਦਾ ਸੀ। ਇਸ ਮਗਰੋਂ ਪੁਲੀਸ ਨੇ ਪੰਜਾਬੀ ਨੌਜਵਾਨਾਂ ਤੋਂ ਪੁੱਛ-ਗਿੱਛ ਸ਼ੁਰੂ ਕੀਤੀ ਤੇ ਅੰਤ ਹੁਣ ਅਰਸ਼ਦੀਪ ਨੂੰ ਗ੍ਰਿਫਤਾਰ ਕਰ ਲਿਆ ਹੈ।
International
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ
ਪਰਥ, 25 ਨਵੰਬਰ (ਸ.ਬ.) ਭਾਰਤੀ ਕ੍ਰਿਕਟ ਟੀਮ ਨੇ ਪਰਥ ਵਿੱਚ ਆਸਟਰੇਲੀਆ ਨੂੰ ਕਰਾਰੀ ਹਾਰ ਦਿੰਦਿਆਂ 295 ਦੌੜਾਂ ਨਾਲ ਜਿੱਤ ਦਰਜ ਕੀਤੀ ਹੈ। ਇਸ ਜਿੱਤ ਨਾਲ ਭਾਰਤ ਨੇ ਟੈਸਟ ਕ੍ਰਿਕਟ ਦੇ ਇਤਿਹਾਸ ਦਾ 136 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ।
ਪਰਥ ਦੇ ਓਪਟਸ ਸਟੇਡੀਅਮ ਵਿੱਚ ਅੱਜ ਮੈਚ ਦੇ ਚੌਥੇ ਦਿਨ 534 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਕੰਗਾਰੂ ਟੀਮ ਦੂਜੀ ਪਾਰੀ ਵਿੱਚ 238 ਦੌੜਾਂ ਤੇ ਆਲ ਆਊਟ ਹੋ ਗਈ। ਇਸ ਤੋਂ ਪਹਿਲਾਂ ਭਾਰਤ ਨੇ ਦੂਜੀ ਪਾਰੀ 6 ਵਿਕਟਾਂ ਤੇ 487 ਦੌੜਾਂ ਤੇ ਐਲਾਨ ਦਿੱਤੀ ਸੀ। ਟੀਮ ਇੰਡੀਆ ਨੇ ਪਹਿਲੀ ਪਾਰੀ ਵਿੱਚ 150 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਆਸਟ੍ਰੇਲੀਆ ਦੀ ਪਹਿਲੀ ਪਾਰੀ 104 ਦੌੜਾਂ ਤੇ ਹੀ ਸਿਮਟ ਗਈ ਸੀ।
ਪਰਥ ਦੇ ਓਪਟਸ ਸਟੇਡੀਅਮ ਵਿੱਚ ਆਸਟ੍ਰੇਲੀਆ ਦੀ ਇਹ ਪਹਿਲੀ ਹਾਰ ਹੈ। ਟੀਮ ਨੇ ਇਸ ਤੋਂ ਪਹਿਲਾਂ 4 ਮੈਚ ਖੇਡੇ ਸਨ ਅਤੇ ਸਾਰੇ ਜਿੱਤੇ ਸਨ। ਆਸਟਰੇਲੀਆ ਦੀ ਦੂਜੀ ਪਾਰੀ ਵਿੱਚ ਬੁਮਰਾਹ ਅਤੇ ਮੁਹੰਮਦ ਸਿਰਾਜ ਨੇ 3-3 ਵਿਕਟਾਂ ਲਈਆਂ। ਟ੍ਰੈਵਿਸ ਹੈਡ (89) ਨੇ ਅਰਧ ਸੈਂਕੜਾ ਲਗਾਇਆ।
ਭਾਰਤੀ ਖਿਡਾਰੀਆਂ ਯਸ਼ਸਵੀ ਜੈਸਵਾਲ ਅਤੇ ਵਿਰਾਟ ਕੋਹਲੀ ਦੇ ਸੈਂਕੜਿਆਂ ਦੀ ਬਦੌਲਤ ਭਾਰਤ ਦੀ ਦੂਜੀ ਪਾਰੀ 6 ਵਿਕਟਾਂ ਤੇ 487 ਦੌੜਾਂ ਤੇ ਐਲਾਨੀ ਗਈ। ਵਿਰਾਟ ਕੋਹਲੀ ਨੇ ਆਪਣੇ ਕਰੀਅਰ ਦਾ ਤੀਜਾ ਟੈਸਟ ਸੈਂਕੜਾ ਲਗਾਉਂਦੇ ਹੋਏ ਅਜੇਤੂ 100 ਦੌੜਾਂ ਦਾ ਯੋਗਦਾਨ ਦਿੱਤਾ। ਯਸ਼ਸਵੀ ਜੈਸਵਾਲ ਨੇ ਵੀ 297 ਗੇਂਦਾਂ ਤੇ 161 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕੇ ਐਲ ਰਾਹੁਲ ਨੇ 77 ਦੌੜਾਂ ਦੀ ਪਾਰੀ ਖੇਡੀ।
International
ਯੂਕੇ ਵਿੱਚ ਭਾਰਤੀ ਵਿਅਕਤੀ ਵੱਲੋਂ ਪਤਨੀ ਦਾ ਕਤਲ
ਨਵੀਂ ਦਿੱਲੀ, 23 ਨਵੰਬਰ (ਸ.ਬ.) ਬਰਤਾਨੀਆ ਦੇ ਨੌਰਥੈਂਪਟਨਸ਼ਾਇਰ ਵਿੱਚ ਕਤਲ ਦੀ ਇਕ ਘਟਨਾ ਵਾਪਰੀ। ਭਾਰਤੀ ਮੂਲ ਦੀ ਹਰਸ਼ਿਤਾ ਬਰੇਲਾ ਦਾ ਕਤਲ ਉਸ ਦੇ ਪਤੀ ਪੰਕਜ ਲਾਂਬਾ ਵੱਲੋਂ ਕਥਿਤ ਤੌਰ ਤੇ ਦਾਜ ਲਈ ਕੀਤਾ ਗਿਆ ਹੈ। ਹਰਸ਼ਿਤਾ ਦੀ ਵੱਡੀ ਭੈਣ ਸੋਨੀਆ ਬਰੇਲਾ ਨੇ ਬੀਤੇ ਦਿਨ ਦੱਸਿਆ ਕਿ ਲਾਂਬਾ ਪਰਿਵਾਰ ਵੱਲੋਂ ਉਨ੍ਹਾਂ ਤੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ, ਹਾਲਾਂਕਿ ਉਨ੍ਹਾਂ ਨੇ ਵਿਆਹ ਦੌਰਾਨ ਸੋਨਾ ਅਤੇ ਪੈਸੇ ਦਿੱਤੇ ਸਨ। ਸੋਨੀਆ ਨੇ ਦੋਸ਼ ਲਾਇਆ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੀ ਭੈਣ ਦਾ ਦਾਜ ਲਈ ਕਤਲ ਕੀਤਾ ਗਿਆ ਹੈ।
ਉਸ ਨੇ ਕਿਹਾ ਕਿ ਹਰਸ਼ਿਤਾ ਦਾ ਵਿਆਹ ਇਸ ਸਾਲ 22 ਮਾਰਚ ਨੂੰ ਪੰਕਜ ਲਾਂਬਾ ਨਾਲ ਹੋਇਆ ਸੀ। ਵਿਆਹ ਤੋਂ ਅਗਲੇ ਮਹੀਨੇ ਉਹ ਯੂਕੇ ਚਲੇ ਗਏ ਕਿਉਂਕਿ ਲਾਂਬਾ ਆਪਣੀ ਅਗਲੇਰੀ ਪੜ੍ਹਾਈ ਜਾਰੀ ਰੱਖਣਾ ਚਾਹੁੰਦੀ ਸੀ। ਪਰਿਵਾਰ ਵਾਲਿਆਂ ਨੇ ਪੰਕਜ ਨੂੰ ਕਾਫੀ ਦਾਜ ਦਿੱਤਾ ਸੀ ਪਰ ਫਿਰ ਵੀ ਉਹ ਕਥਿਤ ਤੌਰ ਤੇ ਖੁਸ਼ ਨਹੀਂ ਸੀ। ਉਹ ਸਾਡੇ ਤੋਂ ਦਾਜ ਦੀ ਮੰਗ ਕਰਦਾ ਰਿਹਾ।
ਬਰੇਲਾ ਦੀ ਲਾਸ਼ ਨੂੰ 14 ਨਵੰਬਰ ਨੂੰ ਕਾਰ ਰਾਹੀਂ ਕਾਰਬੀ ਤੋਂ ਪੂਰਬੀ ਲੰਡਨ ਤੱਕ ਕਾਰ ਲਿਜਾਇਆ ਗਿਆ ਸੀ ਅਤੇ ਕਾਰ ਨੂੰ ਬ੍ਰਿਸਬੇਨ ਰੋਡ, ਇਲਫੋਰਡ ਵਿੱਚ ਪਾਰਕ ਕਰ ਕੇ ਛੱਡ ਦਿੱਤਾ ਗਿਆ ਸੀ। ਜਾਂਚ ਤੋਂ ਪਤਾ ਚੱਲਦਾ ਹੈ ਕਿ ਹਰਸ਼ਿਤਾ ਦੀ ਹੱਤਿਆ 10 ਨਵੰਬਰ ਨੂੰ ਕੀਤੀ ਗਈ। ਪੁਲੀਸ ਹੁਣ ਪੰਕਜ ਲਾਂਬਾ ਦੀ ਭਾਲ ਕਰ ਰਹੀ ਹੈ। ਪੁਲੀਸ ਮੁਤਾਬਕ ਉਹ ਇਸ ਕਤਲ ਬਾਰੇ ਲਾਂਬਾ ਨਾਲ ਗੱਲ ਕਰਨੀ ਚਾਹੁੰਦੇ ਹਨ।
ਸੋਨੀਆ ਬਰੇਲਾ ਨੇ ਹੋਰ ਦੱਸਿਆ ਕਿ ਸਾਨੂੰ 15 ਨਵੰਬਰ ਨੂੰ ਦਿੱਲੀ ਵਿਚਲੇ ਪੁਲੀਸ ਸਟੇਸ਼ਨ ਤੋਂ ਫ਼ੋਨ ਆਇਆ ਕਿ ਹਰਸ਼ਿਤਾ ਦੀ ਹੱਤਿਆ ਕਰ ਦਿੱਤੀ ਗਈ ਹੈ। ਉਨ੍ਹਾਂ ਨੂੰ ਦੂਤਾਵਾਸ ਨੇ ਸੂਚਿਤ ਕੀਤਾ ਹੋਵੇਗਾ। ਅਸੀਂ ਹੈਰਾਨ ਸੀ ਕਿ ਇਹ ਕਿਵੇਂ ਹੋਇਆ। ਜਦੋਂ ਅਸੀਂ ਹਰਸ਼ਿਤਾ ਅਤੇ ਲਾਂਬਾ ਨੂੰ ਫ਼ੋਨ ਕੀਤਾ ਤਾਂ ਉਨ੍ਹਾਂ ਦੇ ਦੋਵੇਂ ਫ਼ੋਨ ਬੰਦ ਸਨ। ਜਦੋਂ ਅਸੀਂ ਪੰਕਜ ਦੇ ਪਰਿਵਾਰ ਨੂੰ ਦੱਸਿਆ ਤਾਂ ਜਾਪਦਾ ਸੀ ਕਿ ਉਨ੍ਹਾਂ ਨੂੰ ਇਸ ਗੱਲ ਦੀ ਖ਼ਾਸ ਚਿੰਤਾ ਸੀ। ਸਾਨੂੰ ਲੱਗਾ ਕਿ ਕਤਲ ਤੋਂ ਬਾਅਦ ਪੰਕਜ ਨੇ ਆਪਣੇ ਪਰਿਵਾਰ ਨੂੰ ਸਭ ਕੁਝ ਦੱਸ ਦਿੱਤਾ ਹੋਵੇਗਾ। ਨੌਰਥੈਂਪਟਨਸ਼ਾਇਰ ਪੁਲੀਸ ਦੇ ਬਿਆਨ ਮੁਤਾਬਕ ਉਨ੍ਹਾਂ 14 ਨਵੰਬਰ ਨੂੰ ਹਰਸ਼ਿਤਾ ਦੀ ਲਾਸ਼ ਮਿਲਣ ਤੋਂ ਫ਼ੌਰੀ ਬਾਅਦ ਉਸਦੀ ਹੱਤਿਆ ਦੀ ਜਾਂਚ ਸ਼ੁਰੂ ਕੀਤੀ ਸੀ।
ਸੋਨੀਆ ਨੇ ਦੱਸਿਆ ਕਿ ਹਰਸ਼ਿਤਾ ਨੇ 29 ਅਗਸਤ ਨੂੰ ਦਾਜ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਕਿਉਂਕਿ ਪੰਕਜ ਦੇ ਪਰਿਵਾਰਕ ਮੈਂਬਰ ਦਾਜ ਦੀ ਮੰਗ ਕਰ ਰਹੇ ਸਨ। ਉਸ ਨੇ ਕਿਹਾ ਕਿ ਉਸਦੇ ਪਿਤਾ ਨੇ ਜਾਇਦਾਦ ਵੇਚ ਕੇ ਪੈਸਿਆਂ ਦਾ ਇੰਤਜ਼ਾਮ ਕੀਤਾ। ਉਸ ਨੇ ਕਿਹਾ ਕਿ 29 ਅਗਸਤ ਨੂੰ ਜਦੋਂ ਪੰਕਜ ਨੇ ਉਸ ਦੀ ਕੁੱਟਮਾਰ ਕੀਤੀ ਤਾਂ ਉਸ ਨੇ ਉਸ ਸ਼ਿਕਾਇਤ ਦਰਜ ਕਰਵਾਈ। ਪੁਲੀਸ ਕੋਲ ਉਸਦੇ ਖਿਲਾਫ ਘਰੇਲੂ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਇਆ ਸੀ। ਪੰਕਜ ਨੇ ਗੁਪਤ ਤਰੀਕੇ ਨਾਲ ਜੁਰਮਾਨਾ ਭਰ ਦਿੱਤਾ ਅਤੇ ਜ਼ਮਾਨਤ ਤੇ ਰਿਹਾਅ ਹੋ ਗਿਆ। ਉਸ ਨੇ ਕਿਹਾ ਕਿ ਇਹ ਕੇਸ 30 ਅਕਤੂਬਰ ਨੂੰ ਬੰਦ ਹੋ ਗਿਆ ਸੀ ਜਦੋਂ ਪੰਕਜ ਨੇ ਜੁਰਮਾਨਾ ਅਦਾ ਕੀਤਾ ਸੀ। ਉਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਇੱਥੇ ਸਾਡੇ ਘਰ ਆਏ ਅਤੇ ਫਿਰ ਤੋਂ ਦਾਜ ਦੀ ਮੰਗ ਕਰਨ ਲੱਗੇ, ਜਿਸ ਕਾਰਨ ਮੇਰੇ ਪਿਤਾ ਨੇ ਉਨ੍ਹਾਂ ਦੀ ਮੰਗ ਪੂਰੀ ਕਰਨ ਲਈ ਕੁਝ ਜਾਇਦਾਦ ਵੇਚ ਦਿੱਤੀ। ਸਾਡੇ ਕੋਲ ਪੈਸੇ ਆ ਗਏ ਸਨ ਤੇ ਅਸੀਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਤਿਆਰੀ ਵਿਚ ਸਾਂ।
ਉਸਨੇ ਅੱਗੇ ਕਿਹਾ ਕਿ ਯੂਕੇ ਪੁਲੀਸ ਨੇ ਸਾਨੂੰ ਦੱਸਿਆ ਕਿ ਹਰਸ਼ਿਤਾ ਦੀ ਮ੍ਰਿਤਕ ਦੇਹ ਪਹੁੰਚਣ ਵਿੱਚ ਇੱਕ ਜਾਂ ਦੋ ਹਫ਼ਤੇ ਲੱਗਣਗੇ। ਉਸਨੇ ਯੂਕੇ ਪੁਲੀਸ ਨੂੰ ਹਰਸ਼ਿਤਾ ਦੀ ਮ੍ਰਿਤਕ ਦੇਹ ਭੇਜਣ ਦੀ ਅਪੀਲ ਵੀ ਕੀਤੀ। ਸੋਨੀਆ ਨੇ ਸ਼ੱਕ ਹੈ ਕਿ ਪੰਕਜ ਬਰਤਾਨੀਆ ਤੋਂ ਫ਼ਰਾਰ ਹੋ ਕੇ ਭਾਰਤ ਵਾਪਸ ਆ ਗਿਆ ਹੈ ਅਤੇ ਲੁਕ ਕੇ ਰਹ ਰਿਹਾ ਹੈ।
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National2 months ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ
-
Mohali1 month ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
-
National2 months ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
Mohali1 month ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ
-
National2 months ago
ਬਾਬਾ ਸਿੱਦੀਕੀ ਕਤਲ ਮਾਮਲੇ ਵਿੱਚ ਮੁੰਬਈ ਪੁਲੀਸ ਵੱਲੋਂ ਤੀਜੇ ਸ਼ੂਟਰ ਦੀ ਭਾਲ ਲਈ ਹੋਰਨਾਂ ਸੂਬਿਆਂ ਵਿਚ ਛਾਪੇਮਾਰੀ
-
Horscope1 month ago
ਇਸ ਹਫਤੇ ਦਾ ਤੁਹਾਡਾ ਰਾਸ਼ੀਫਲ
-
Mohali1 month ago
ਜ਼ਿਲ੍ਹਾ ਜਿਮਨਾਸਟਿਕ ਮੁਕਾਬਲਿਆਂ ਵਿੱਚ ਲਾਰੈਂਸ ਸਕੂਲ ਦੇ ਵਿਦਿਆਰਥੀ ਚਮਕੇ