Mohali
ਸz. ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਵੱਲੋਂ ਉਹਨਾਂ ਦੇ 89ਵੇਂ ਜਨਮ ਦਿਨ ਨੂੰ ਸਮਰਪਿਤ ਸਨਮਾਨ ਸਮਾਰੋਹ ਆਯੋਜਿਤ
ਐਸ ਏ ਐਸ ਨਗਰ, 5 ਨਵੰਬਰ (ਸ.ਬ.) ਸz. ਅਮਰੀਕ ਸਿੰਘ ਤਹਿਸੀਲਦਾਰ ਫਾਊਂਡੇਸ਼ਨ ਵਲੋਂ ਉਹਨਾਂ ਦੇ 89ਵੇਂ ਜਨਮ ਦਿਨ ਨੂੰ ਸਮਰਪਿਤ ਸਨਮਾਨ ਸਮਾਰੋਹ ਸਕੂਲ ਆਫ ਐਮੀਨੈਂਸ ਫੇਜ਼ 11 ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇਸz ਪਰਮਜੀਤ ਸਿੰਘ (ਡੀ.ਪੀ.ਆਈ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਸਮਾਰੋਹ ਦੀ ਪ੍ਰਧਾਨਗੀ ਅਤੇ ਉੱਘੇ ਸਹਿਤਕਾਰ ਸz. ਬਲਦੇਵ ਸਿੰਘ ਸੜ੍ਹਕਨਾਮਾ ਨੇ ਕੀਤੀ।
ਸਮਾਗਮ ਦਾ ਆਗਾਜ਼ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਨਾਲ ਹੋਇਆ। ਸਮਾਗਮ ਵਿੱਚ ਪਹੁੰਚੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਫਾਊਂਡੇਸ਼ਨ ਦੇ ਜਨਰਲ ਸਕੱਤਰ ਡਾ: ਕੁਲਵਿੰਦਰ ਸਿੰਘ ਨੇ ਕਿਹਾ ਕਿ ਸz ਅਮਰੀਕ ਸਿੰਘ ਤਹਿਸੀਲਦਾਰ ਇਕ ਵਿਅਕਤੀ ਹੀ ਨਹੀਂ ਸਗੋਂ ਇੱਕ ਸੰਸਥਾ ਸਨ ਜਿਹਨਾਂ ਦੀ ਵਿਦਿਆ ਦੇ ਖੇਤਰ ਵਿੱਚ ਵੱਡੀ ਦੇਣ ਹੈ। ਉਹਨਾਂ ਨੇ ਇੱਥੇ ਸਕੂਲ ਬਨਾਉਣ ਦਾ ਸੁਪਨਾ ਸਿਰਜਿਆ ਸੀ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਇਲਾਕੇ ਨੂੰ ਇਕ ਸ਼ਾਨਦਾਰ ਸਕੂਲ ਸਮਰਪਿਤ ਕੀਤਾ।
ਜਿਲ੍ਹਾ ਸਿੱਖਿਆ ਅਫਸਰ ਮੁਹਾਲੀ ਡਾ. ਗਿੰਨੀ ਦੁੱਗਲ ਨੇ ਇਸ ਮੌਕੇ ਕਿਹਾ ਕਿ ਸz. ਅਮਰੀਕ ਸਿੰਘ ਇੱਕ ਵਿਲੱਖਣ ਸ਼ਖਸੀਅਤ ਸਨ। ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਵਲੋਂ ਉਨ੍ਹਾਂ ਦੇ ਜਨਮ ਦਿਨ ਤੇ ਇਹ ਸਨਮਾਨ ਸਮਾਰੋਹ ਰੱਖ ਕੇ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਤ ਕਰਨ ਦਾ ਇੱਕ ਵਧੀਆ ਉਪਰਾਲਾ ਕੀਤਾ ਗਿਆ ਹੈ।
ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਪਰਮਜੀਤ ਸਿੰਘ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਨੇ ਕਿਹਾ ਕਿ ਹੁਣ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਤੋਂ ਅੱਗੇ ਹਨ ਅਤੇ ਸਕੂਲ ਆਫ ਐਮੀਨੈਂਸ ਬਣਨੇ ਸਮੇਂ ਦੀ ਲੋੜ ਹਨ।
ਇਸ ਮੌਕੇ ਮਿੰਨੀ ਕਹਾਣੀਕਾਰ ਬਲਰਾਜ ਸਿੰਘ ਕੋਹਾੜਾ, ਸਾਬਕਾ ਕੌਂਸਲਰ ਸz ਪਰਮਜੀਤ ਸਿੰਘ ਕਾਹਲੋਂ ਅਤੇ ਸ: ਅਮਨਦੀਪ ਸਿੰਘ ਮਾਂਗਟ ਨੇ ਸz. ਅਮਰੀਕ ਸਿੰਘ ਤਹਿਸੀਲਦਾਰ ਨਾਲ ਗੁਜ਼ਾਰੇ ਪਲਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਦ੍ਰਿੜ ਅਤੇ ਨੇਕ ਇਰਾਦੇ ਵਾਲੇ ਸਨ ਜਿਹਨਾਂ ਦੀ ਸੋਚ ਦੂਰ ਅੰਦੇਸੀ ਸੀ।
ਫਾਊਂਡੇਸ਼ਨ ਦੇ ਪ੍ਰਧਾਨ ਸਰਦਾਰ ਅਮਰਜੀਤ ਸਿੰਘ ਨੇ ਫਾਊਂਡੇਸ਼ਨ ਦੀਆਂ ਗਤੀ ਵਿਧੀਆਂ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਫਾਊਂਡੇਸ਼ਨ ਹਮੇਸ਼ਾ ਵਿਦਿਆ ਦੇ ਖੇਤਰ ਵਿੱਚ, ਵਾਤਾਵਰਣ ਦੀ ਸਾਂਭ ਸੰਭਾਲ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਸਮਰਪਤ ਰਹੇਗੀ।
ਇਸ ਮੌਕੇ ਮਾਸਟਰ ਗੁਰਮੁਖ ਸਿੰਘ ਸਮਰਾਲਾ, ਕੋਚ ਹਰਮੀਤ ਸਿੰਘ, ਮਾਸਟਰ ਨੇਤਰ ਸਿੰਘ ਅਤੇ ਐਡਵੋਕੇਟ ਕੁਲਦੀਪ ਸਿੰਘ ਭੁੱਲਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਫਾਊਂਡੇਸ਼ਨ ਵਲੋਂ ਉਘੇ ਸਹਿਤਕਾਰ ਬਲਦੇਵ ਸਿੰਘ ਸੜ੍ਹਕਨਾਮਾ ਨੂੰ ਵੀ ਸਨਮਾਨਤ ਕੀਤਾ ਗਿਆ।
ਸਮਾਗਮ ਦੌਰਾਨ ਮਾਰਚ 2024 ਦੀ ਬੋਰਡ ਪ੍ਰੀਖਿਆਵਾਂ ਵਿਚੋਂ ਪੰਜਵੀਂ, ਅੱਠਵੀ, ਦਸਵੀਂ ਬਾਰਵੀਂ ਵਿੱਚ ਪਹਿਲੇ, ਦੂਜੇ ਤੀਜੇ ਸਥਾਨ ਤੇ ਆਏ ਪ੍ਰੀਖਿਆਰਥੀਆਂ ਨੂੰ ਸਨਮਾਨ ਚਿੰਨ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਤ ਕੀਤਾ।
ਇਸਦੇ ਨਾਲ ਹੀ ਚੰਗੀ ਕਾਰਗੁਜ਼ਾਰੀ ਵਾਲੀ ਅਧਿਆਪਿਕਾ ਸ੍ਰੀਮਤੀ ਅਮਰਜੀਤ ਨੂੰ ਪ੍ਰਿੰਸੀਪਲ ਭਰਭੂਰ ਸਿੰਘ ਯਾਦਗਾਰੀ ਪੁਰਸਕਾਰ ਦਿੱਤਾ ਗਿਆ। ਦਸਵੀਂ ਦੀ ਪ੍ਰੀਖਿਆ ਵਿਚ ਸਰਵੋਤਮ ਕਾਰਗੁਜ਼ਾਰੀ ਵਾਲੀ ਸਪਨਾ ਕੁਮਾਰੀ ਨੂੰ ਮਰਹੂਮ ਕੌਂਸਲਰ ਸਰਦਾਰ ਅਮਰੀਕ ਸਿੰਘ ਤਹਿਸੀਲਦਾਰ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦ ਵਿਦਿਆਰਥੀਆਂ ਨੂੰ ਸਾਈਕਲ ਵੀ ਵੰਡੇ ਗਏ।
ਸਮਾਗਮ ਵਿੱਚ ਹੋਰਨਾਂ ਤੋਂ ਸz. ਬਖਸ਼ੀਸ਼ ਸਿੰਘ, ਸz. ਕੁਲਵਿੰਦਰ ਸਿੰਘ, ਸz. ਹਰਿੰਦਰ ਸਿੰਘ ਸੱਭਰਵਾਲ, ਸz. ਭਗਵੰਤ ਸਿੰਘ ਬੇਦੀ, ਸz. ਹਰਬੰਸ ਸਿੰਘ ਕਲੇਰ, ਸz. ਹਾਕਮ ਸਿੰਘ ਜਵੰਦਾ, ਇੰਜ ਸਤਿੰਦਰਪਾਲ ਸਿੰਘ, ਸz. ਅਰਵਿੰਦਰ ਸਿੰਘ, ਸz. ਤੇਜਿੰਦਰ ਸਿੰਘ ਬਾਠ, ਸ੍ਰੀਮਤੀ ਦੀਪਤੀ, ਸz. ਸਤਵਿੰਦਰ ਸਿੰਘ ਚਾਹਲ, ਸz. ਪਰਮਿੰਦਰ ਸਿੰਘ ਮਾਂਗਟ, ਸz. ਬਲਵਿੰਦਰ ਸਿੰਘ, ਸz. ਬਲਵੰਤ ਸਿੰਘ, ਸz. ਸਤਨਾਮ ਸਿੰਘ, ਪ੍ਰਿੰਸੀਪਲ ਵਰਿੰਦਰਜੀਤ ਕੌਰ, ਸ੍ਰੀਮਤੀ ਰਮਿੰਦਰਜੀਤ ਕੌਰ, ਸ੍ਰੀ ਲਲਿਤ ਘਈ, ਸz. ਦਵਿੰਦਰ ਸਿੰਘ, ਸz. ਜਗਦੀਸ਼ ਸਿੰਘ, ਸz. ਸੋਹਣ ਸਿੰਘ, ਸz. ਗੁਰਚਰਨ ਸਿੰਘ ਚੇਚੀ, ਕੈਪਟਨ ਕਰਨੈਲ ਸਿੰਘ, ਸz. ਤਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਅਤੇ ਸ਼ਹਿਰ ਨਿਵਾਸੀ ਹਾਜਿਰ ਸਨ। ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਲਵੇਸ਼ ਚਾਵਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਟੇਜ਼ ਸੰਚਾਲਨ ਬਲਿੰਦਰ ਸਿੰਘ ਵਲੋਂ ਕੀਤਾ ਗਿਆ।
Mohali
ਯੂਥ ਅਕਾਲੀ ਆਗੂ ਵਿੱਕੀ ਮਿੱਢੂ ਖੇੜਾ ਦੇ ਕਤਲ ਮਾਮਲੇ ਵਿੱਚ ਅਦਾਲਤ ਨੇ ਗੈਂਗਸਟਰ ਭੂਪੀ ਰਾਣਾ ਅਤੇ ਸ਼ੂਟਰਾਂ ਸਮੇਤ 6 ਖਿਲਾਫ ਦੋਸ਼ ਤੈਅ ਕੀਤੇ
ਅਰਮੀਨੀਆ ਦੀ ਜੇਲ ਵਿੱਚ ਬੈਠੇ ਲੱਕੀ, ਸ਼ਗਨਪ੍ਰੀਤ ਸਿੰਘ ਸਮੇਤ ਕਈ ਮੁਲਜਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਫਿਲਹਾਲ ਚਾਰਜਸ਼ੀਟ ਵਿੱਚ ਨਾਮ ਨਹੀ
ਐਸ ਏ ਐਸ ਨਗਰ, 7 ਨਵੰਬਰ (ਜਸਬੀਰ ਸਿੰਘ ਜੱਸੀ) 7 ਅਗਸਤ 2021 ਨੂੰ ਸੈਕਟਰ-70 ਵਿਖੇ ਯੂਥ ਅਕਾਲੀ ਆਗੂ ਅਤੇ ਸੋਪੂ ਲਈ ਕੰਮ ਕਰਦੇ ਵਿਕਰਮਜੀਤ ਸਿੰਘ ਕੁਲਾਰ ਉਰਫ (ਵਿੱਕੀ ਮਿੱਢੂ ਖੇੜਾ) ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਵਧੀਕ ਜਿਲਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਮੁਲਜਮ ਕੌਸ਼ਲ ਚੌਧਰੀ, ਅਮਿਤ ਡਾਗਰ, ਅਜੇ ਉਰਫ ਸਨੀ, ਸੱਜਣ ਉਰਫ ਭੋਲੂ, ਅਨਿਲ ਲੱਠ, ਅਤੇ ਗੈਂਗਸਟਰ ਭੁਪਿੰਦਰ ਉਰਫ ਭੂਪੀ ਰਾਣਾ ਵਿਰੁਧ ਧਾਰਾ 302, 482, 120ਬੀ, 34 ਅਤੇ ਆਰਮਜ਼ ਐਕਟ ਦੇ ਤਹਿਤ ਦੋਸ਼ ਤੈਅ ਕੀਤੇ ਹਨ। ਇਸ ਮਾਮਲੇ ਵਿੱਚ ਅਗਲੀ ਤਰੀਕ ਤੇ ਗਵਾਹੀਆਂ ਸ਼ੁਰੂ ਹੋ ਜਾਣਗੀਆਂ।
ਇਸ ਮਾਮਲੇ ਵਿੱਚ ਪੁਲੀਸ ਵਲੋਂ ਅਰਮੀਨੀਆ ਦੀ ਜੇਲ ਵਿਚ ਬੈਠੇ ਗੌਰਵ ਉਰਫ ਲੱਕੀ ਪਡਿਆਲ (ਜੋ ਬੰਬੀਹਾ ਗੈਂਗ ਦਾ ਸੰਚਾਲਕ ਹੈ) ਸਮੇਤ ਸਿੱਧੂ ਮੂਸੇਵਾਲਾ ਦੇ ਮੈਨੇਜ਼ਰ ਸ਼ਗਨਪ੍ਰੀਤ ਸਿੰਘ (ਜੋ ਇਸ ਸਮੇਂ ਵਿਦੇਸ਼ ਵਿੱਚ ਹੈ) ਸਮੇਤ ਕਈ ਮੁਲਜਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਪੁਲੀਸ ਵਲੋਂ ਉਨ੍ਹਾਂ ਦੇ ਖਿਲਾਫ ਸ਼ੁਰੂਆਤ ਵਿੱਚ ਚਾਰਜਸ਼ੀਟ ਦਾਖਲ ਨਹੀ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ਵਿੱਚ ਉਕਤ ਮੁਲਜਮਾਂ ਖਿਲਾਫ ਪੁਲੀਸ ਸਪਲੀਮੈਂਟਰੀ ਚਲਾਨ ਪੇਸ਼ ਕਰ ਸਕਦੀ ਹੈ।
ਜਿਕਰਯੋਗ ਹੈ ਕਿ ਸੈਕਟਰ-70 ਵਿਖੇ 7 ਅਗਸਤ 2021 ਨੂੰ ਹੋਏ ਵਿੱਕੀ ਮਿੱਢੂ ਖੇੜਾ ਦੇ ਕਤਲ ਤੋਂ ਅਗਲੇ ਦਿਨ ਬੰਬੀਹਾ ਗੈਂਗ ਨੇ ਇਸ ਕਤਲ ਦੀ ਜਿਮੇਵਾਰੀ ਲਈ ਸੀ ਅਤੇ ਪੁਲੀਸ ਦੀ ਸ਼ੁਰੂਆਤੀ ਜਾਂਚ ਵਿਚ ਬੰਬੀਹਾ ਗੈਂਗ ਚਲਾ ਰਹੇ ਲੱਕੀ ਪਡਿਆਲ ਦਾ ਨਾਮ ਸਾਹਮਣੇ ਆਇਆ ਸੀ। ਜਾਂਚ ਦੌਰਾਨ ਇਹ ਗੱਲ ਸਾਮ੍ਹਣੇ ਆਈ ਸੀ ਕਿ ਲੱਕੀ ਦੇ ਕਹਿਣ ਤੇ ਵਿੱਕੀ ਮਿੱਢੂਖੇੜਾ ਦਾ ਕਤਲ ਕਰਵਾਇਆ ਗਿਆ ਹੈ।
ਪੁਲੀਸ ਦੀ ਕਈ ਹਫਤਿਆ ਦੀ ਜਾਂਚ ਤੋਂ ਬਾਅਦ ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਪੁੱਛਗਿੱਛ ਕੀਤੀ ਗਈ ਤਾਂ ਸਾਹਮਣੇ ਆਇਆ ਸੀ ਕਿ ਗੈਂਗਸਟਰ ਕੌਸ਼ਲ ਚੌਧਰੀ ਨੇ ਅਮਿਤ ਡਾਗਰ ਨਾਲ ਮਿਲ ਕੇ ਦਿੱਲੀ ਦੀ ਇਕ ਜੇਲ੍ਹ ਵਿੱਚ ਬੈਠ ਕੇ ਵਿੱਕੀ ਮਿੱਢੂ ਖੇੜਾ ਦੇ ਕਤਲ ਦੀ ਸਾਜਿਸ਼ ਰਚੀ ਸੀ ਅਤੇ ਇਹਨਾਂ ਨੇ ਇਸ ਕੰਮ ਲਈ ਕਾਰ ਅਤੇ ਸ਼ੂਟਰਾਂ ਦਾ ਪ੍ਰਬੰਧ ਕਰਕੇ ਵਿੱਕੀ ਮਿੱਢੂ ਖੇੜਾ ਦਾ ਕਤਲ ਕਰਨ ਲਈ ਉਨ੍ਹਾਂ ਨੂੰ ਮੁਹਾਲੀ ਭੇਜਿਆ ਸੀ। ਸ਼ੂਟਰ ਗੁਰੂਗ੍ਰਾਮ ਦੇ ਟੇਕ ਚੰਦ ਕੋਲੋਂ ਆਈ-20 ਕਾਰ ਲੈ ਕੇ ਮੁਹਾਲੀ ਪਹੁੰਚੇ ਸਨ।
ਉਧਰ ਜੇਲ ਵਿਚ ਬੰਦ ਗੈਂਗਸਟਰ ਭੂਪੀ ਰਾਣਾ ਨੇ ਵਿੱਕੀ ਮਿੱਢੂ ਖੇੜਾ ਦਾ ਕਤਲ ਕਰਨ ਵਾਲੇ ਸ਼ੂਟਰਾਂ ਨੂੰ ਸਹੀ ਸਲਾਮਤ ਪੰਜਾਬ ਤੋਂ ਹਰਿਆਣਾ ਰਾਹੀਂ ਅੱਗੇ ਸੁਰੱਖਿਅਤ ਜਗਾ ਤੇ ਪਹੁੰਚਾਉਣ ਦਾ ਜਿੰਮਾ ਲਿਆ ਸੀ। ਇਸ ਕਤਲ ਮਾਮਲੇ ਵਿੱਚ ਜਦੋਂ ਕਈ ਮਹੀਨਿਆਂ ਬਾਅਦ ਤਿੰਨ ਸ਼ੂਟਰ ਦਿੱਲੀ ਪੁਲੀਸ ਦੇ ਹੱਥੇ ਚੜੇ ਤਾਂ ਸਾਹਮਣੇ ਆਇਆ ਕਿ ਉਨਾਂ ਸ਼ੂਟਰਾਂ ਨੂੰ ਗਾਇਕ ਸਿੱਧੂ ਮੂਸੇ ਵਾਲਾ ਦੇ ਮੈਨੇਜ਼ਰ ਸ਼ਗਨਪ੍ਰੀਤ ਸਿੰਘ ਨੇ ਖਰੜ ਦੇ ਇਕ ਫਲੈਟ ਵਿੱਚ ਠਹਿਰਾਉਣ ਦਾ ਇੰਤਜਾਮ ਕੀਤਾ ਸੀ ਅਤੇ ਉਸ ਨੇ ਹੀ ਤਿੰਨਾ ਸ਼ੂਟਰਾਂ ਦੇ ਨਾਲ ਚੌਥੇ ਸ਼ੂਟਰ ਨੂੰ ਮਿਲਵਾਇਆ ਸੀ। ਸ਼ਗਨਪ੍ਰੀਤ ਸਿੰਘ ਤੇ ਦੋਸ਼ ਹੈ ਕਿ ਉਸ ਨੇ ਹੀ ਸ਼ੂਟਰਾਂ ਨੂੰ ਵਿੱਕੀ ਮਿੱਢੂ ਖੇੜਾ ਦੇ ਘਰ ਅਤੇ ਆਉਣ ਜਾਣ ਦੇ ਸਮੇਂ ਦੇ ਜਾਣਕਾਰੀ ਦਿੱਤੀ ਅਤੇ ਆਪ ਖੁਦ ਵੀ ਵਿੱਕੀ ਦੀ ਰੈਕੀ ਕੀਤੀ ਸੀ।
Mohali
ਚੋਰਾਂ ਨੇ ਦਿਨ ਦਿਹਾੜੇ ਘਰ ਵਿੱਚ ਵੜ ਕੇ ਦਿੱਤਾ ਬੈਟਰੀ ਚੋਰੀ ਦੀ ਵਾਰਦਾਤ ਨੂੰ ਅੰਜਾਮ, ਸੀ ਸੀ ਟੀ ਵੀ ਵਿੱਚ ਕੈਦ ਹੋਈ ਘਟਨਾ
ਹਾਲੇ ਤੱਕ ਪੁਲੀਸ ਨੇ ਨਹੀਂ ਕੀਤੀ ਕੋਈ ਕਾਰਵਾਈ
ਐਸ ਏ ਐਸ ਨਗਰ, 7 ਨਵੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਵਿਚਲੇ ਫੇਜ਼ 5 ਦੇ ਇਕ ਘਰ ਤੋਂ ਦਿਨ ਦਿਹਾੜੇ ਇਨਵਰਟਰ ਦੀ ਬੈਟਰੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਘਟਨਾ ਬਾਰੇ ਸੂਚਨਾ ਦੇਣ ਦੇ ਨੂੰ ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲੀਸ ਹਾਲੇ ਤੱਕ ਘਟਨਾ ਵਾਲੀ ਜਗਾ ਤੇ ਨਹੀਂ ਪਹੁੰਚੀ ਸੀ।
ਇਸ ਸਬੰਧੀ ਘਰ ਦੀ ਮਾਲਕ ਰੇਨੂੰ ਗੁਪਤਾ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਉਹ ਰਿਟਾਇਡ ਟੀਚਰ ਹੈ ਅਤੇ ਬਿਮਾਰ ਰਹਿੰਦੀ ਹੈ। ਉਹ ਦੁਪਹਿਰ ਸਮੇਂ ਦਵਾਈ ਖਾ ਕੇ ਸੋ ਰਹੀ ਸੀ ਤਾਂ ਅਚਾਨਕ ਘਰ ਦੀ ਬਿਜਲੀ ਬੰਦ ਹੋ ਗਈ। ਉਹ ਕਿਸੇ ਤਰ੍ਹਾਂ ਘਰ ਦੇ ਵਿਹੜੇ ਵਿੱਚ ਪਹੁੰਚੀ ਤਾਂ ਦੇਖਿਆ ਕਿ ਇਨਵਰਟਰ ਨਾਲ ਲੱਗੀ ਬੈਟਰੀ ਗਾਇਬ ਸੀ। ਉਸ ਵਲੋਂ ਜਦੋਂ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ ਤਾਂ ਦੇਖਿਆ ਕਿ 2 ਨੌਜਵਾਨ ਇਕ ਐਕਟਿਵਾ ਤੇ ਆਏ ਅਤੇ ਉਸ ਦੇ ਘਰੋਂ ਬੈਟਰੀ ਚੁੱਕ ਕੇ ਲੈ ਜਾ ਰਹੇ ਹਨ। ਉਸ ਵਲੋਂ ਪੁਲੀਸ ਕੰਟਰੋਲ ਰੂਮ ਤੇ ਇਸ ਚੋਰੀ ਦੀ ਘਟਨਾ ਸਬੰਧੀ ਸੂਚਨਾ ਦਿਤੀ ਪ੍ਰੰਤੂ ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲੀਸ ਮੌਕੇ ਤੇ ਨਹੀਂ ਪਹੁੰਚੀ।
ਉਨਾਂ ਪੁਲੀਸ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਉਨਾਂ ਦੇ ਘਰ ਹੋਈ ਚੋਰੀ ਵਿੱਚ ਸ਼ਾਮਲ ਨੌਜਵਾਨਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।
Mohali
ਇੰਗਲੈਂਡ ਭੇਜਣ ਦੇ ਨਾਮ ਤੇ ਲੱਖਾਂ ਦੀ ਧੋਖਾਧੜੀ, ਪੁਲੀਸ ਨੇ ਮੁਲਜਮ ਕੀਤਾ ਕਾਬੂ
ਐਸ.ਏ.ਐਸ.ਨਗਰ, 7 ਨਵੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਵਿੱਚ ਇਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਦੀਪ ਸਿੰਘ ਵਾਸੀ ਪਿੰਡ ਬਾਕਰਪੁਰ ਵਜੋਂ ਹੋਈ ਹੈ। ਇਸ ਸਬੰਧੀ ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਨੇ ਗੁਰਦੀਪ ਸਿੰਘ ਦੀ ਗ੍ਰਿਫਤਾਰੀ ਸਬੰਧੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਧੋਖਾਧੜੀ ਕਰਨ ਵਾਲੇ ਕਿਸੇ ਵੀ ਮੁਲਜਮ ਨੂੰ ਬਖਸ਼ਿਆ ਨਹੀਂ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਨਿਸਾਰ ਅਲੀ ਵਾਸੀ ਨਡਿਆਲੀ ਨੇ ਪੁਲੀਸ ਨੂੰ ਦਿਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਗੁਰਦੀਪ ਸਿੰਘ ਉਨ੍ਹਾਂ ਦਾ ਜਾਣਕਾਰ ਹੈ। ਨਿਸਾਰ ਅਲੀ ਮੁਤਾਬਕ ਗੁਰਦੀਪ ਸਿੰਘ ਨੇ ਉਸ ਨੂੰ ਇੰਗਲੈਂਡ ਭੇਜਣ ਦਾ ਵਾਅਦਾ ਕਰਦਿਆਂ ਕਰਦਿਆਂ ਕਿਹਾ ਸੀ ਕਿ ਇਸ ਕੰਮ ਲਈ 14 ਲੱਖ ਰੁਪਏ ਲੱਗਣਗੇ, ਅਤੇ ਉਸ ਕੋਲੋਂ 7 ਲੱਖ ਰੁਪਏ ਲੈ ਲਏ, ਪ੍ਰੰਤੂ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਉਹ ਜਦੋਂ ਵੀ ਗੁਰਦੀਪ ਸਿੰਘ ਨੂੰ ਫੋਨ ਕਰਦਾ ਤਾਂ ਅੱਗੋਂ ਉਸ ਨੂੰ ਟਾਲ ਮਟੋਲ ਕਰ ਦਿਤਾ ਜਾਂਦਾ ਸੀ। ਉਹ ਕਈ ਵਾਰ ਗੁਰਦੀਪ ਸਿੰਘ ਦੇ ਘਰ ਆਪਣੇ ਪੈਸੇ ਲੈਣ ਲਈ ਗਿਆ ਤਾਂ ਪਹਿਲਾਂ ਤਾਂ ਉਸ ਦੇ ਪਰਿਵਾਰ ਵਾਲੇ ਉਸ ਨੂੰ ਪੈਸੇ ਦਿਵਾਉਣ ਲਈ ਗੱਲ ਕਰਦੇ ਰਹੇ, ਮਗਰੋਂ ਉਹ ਵੀ ਮੁਕਰ ਗਏ ਅਤੇ ਕਿਹਾ ਕਿ ਗੁਰਦੀਪ ਸਿੰਘ ਦੇ ਨਾਲ ਹੀ ਗੱਲ ਕਰ ਲਵੋ।
ਇਸ ਦੌਰਾਨ ਗੁਰਦੀਪ ਸਿੰਘ ਇੰਗਲੈਂਡ ਚਲਾ ਗਿਆ ਅਤੇ ਉਸ ਦੇ ਪੈਸੇ ਵਾਪਸ ਕਰਨ ਤੋਂ ਨਾਂਹ ਕਰ ਦਿੱਤੀ। ਸ਼ਿਕਾਇਤਕਰਤਾ ਮੁਤਾਬਕ ਉਸ ਵਲੋਂ ਬੈਂਕ ਰਾਹੀਂ ਪੈਸੇ ਦਿਤੇ ਗਏ ਸਨ ਅਤੇ ਉਸ ਨੇ ਗੁਰਦੀਪ ਸਿੰਘ ਨਾਲ ਵੱਟਸਅਪ ਤੇ ਹੋਈ ਚੈਟ ਦੇ ਸਬੂਤ ਵੀ ਪੁਲੀਸ ਨੂੰ ਮੁਹੱਈਆ ਕਰਵਾਏ। ਇਸ ਸੰਬੰਧੀ ਪੁਲੀਸ ਸਟੇਸ਼ਨ ਆਈ.ਟੀ.ਸਿਟੀ ਵਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਗੁਰਦੀਪ ਸਿੰਘ ਵਿਰੁਧ ਧਾਰਾ 406, 420 ਅਤੇ 24 ਇੰਮੀਗ੍ਰੇਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀ।
ਉਧਰ ਸ਼ਿਕਾਇਤਕਰਤਾ ਨੇ ਪੁਲੀਸ ਤੇ ਦੋਸ਼ ਲਗਾਉਂਦਿਆ ਕਿਹਾ ਕਿ ਕਿਤੇ ਪੁਲੀਸ ਕਿਸੇ ਦਬਾਅ ਵਿੱਚ ਆ ਕੇ ਮੁਲਜਮ ਗੁਰਦੀਪ ਸਿੰਘ ਨੂੰ ਛੱਡ ਨਾ ਦੇਵੇ। ਉਨ੍ਹਾਂ ਜਿਲ੍ਹਾ ਪੁਲੀਸ ਮੁਖੀ ਨੂੰ ਗੁਹਾਰ ਲਗਾਈ ਹੈ ਕਿ ਉਨ੍ਹਾਂ ਨੂੰ ਇਨਸਾਫ ਦਿਆਇਆ ਜਾਵੇ।
-
Mohali2 months ago
ਸਾਹਿਤਕਾਰ ਸੁਭਾਸ਼ ਭਾਸਕਰ ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਸੰਪੰਨ
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali1 month ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
International1 month ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
National1 month ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial1 month ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ