Mohali
ਨੌਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਭਵਿੱਖ ਵਿੱਚ ਸਟਰੀਮਾਂ ਦੀ ਚੋਣ ਅਤੇ ਨੌਕਰੀਆਂ ਅਤੇ ਕਿੱਤਿਆਂ ਦੀ ਦਿੱਤੀ ਜਾਵੇਗੀ ਜਾਣਕਾਰੀ
ਐਸ ਏ ਐਸ ਨਗਰ, 5 ਨਵੰਬਰ (ਸ.ਬ.) ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਅੱਜ ਤੋਂ ਮਾਸ ਕਾਊਂਸਲਿੰਗ ਦਾ ਪ੍ਰੋਗਰਾਮ ਸ਼ੁਰੂ ਕਰਵਾਇਆ ਗਿਆ ਹੈ ਜੋ ਨਵੰਬਰ ਦੇ ਪੂਰੇ ਮਹੀਨੇ ਵਿੱਚ ਚਲਾਇਆ ਜਾਵੇਗਾ।
ਰੋਜ਼ਗਾਰ ਅਫ਼ਸਰ ਸੁਖਮਨ ਮਾਨ ਨੇ ਦੱਸਿਆ ਕਿ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ, ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐਸ.ਏ.ਐਸ ਨਗਰ ਗਿੰਨੀ ਦੁੱਗਲ ਦੀ ਅਗਵਾਈ ਹੇਠ ਆਰੰਭ ਕੀਤੇ ਗਏ ਮਾਸ ਕਾਊਂਸਲਿੰਗ ਪ੍ਰੋਗਰਾਮ ਦੌਰਾਨ ਸਿੱਖਿਆ ਵਿਭਾਗ ਦੇ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਦੀਆਂ ਜਮਾਤਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਭਵਿੱਖ ਵਿੱਚ ਸਟਰੀਮਾਂ ਦੀ ਚੋਣ ਅਤੇ ਉਨ੍ਹਾਂ ਸਬੰਧੀ ਨੌਕਰੀਆਂ ਅਤੇ ਕਿੱਤਿਆਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਇਸ ਲੜੀ ਤਹਿਤ ਬਲਾਕ ਬਨੂੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲਾਲਾ, ਸਕੂਲ ਆਫ਼ ਐਮੀਨੈਂਸ ਬਨੂੜ, ਸਰਕਾਰੀ ਹਾਈ ਸਕੂਲ ਕਾਰਕੋਰ, ਡਕੋਲੀ ਅਤੇ ਰਾਜੋਮਾਜਰਾ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਦੇ ਉਦੇਸ਼ ਬਾਰੇ ਪੁੱਛਣ ਉਪਰੰਤ ਵੱਖ-ਵੱਖ ਸਟੱਡੀ ਸਟਰੀਮਾਂ ਦੀ ਚੋਣ ਬਾਰੇ ਜਾਣਕਾਰੀ ਦਿੱਤੀ ਗਈ।
ਉਹਨਾਂ ਦੱਸਿਆ ਕਿ ਆਰਟਸ, ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਵੋਕੇਸ਼ਨਲ ਸਟਰੀਮਾਂ ਦੀ ਚੋਣ ਦੇ ਨਾਲ ਨਾਲ ਉਚੇਰੀ ਸਿੱਖਿਆ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ ਅਨੀਤਾ ਭਾਰਦਵਾਜ, ਅਨੀਤਾ ਗਰਗ, ਪਰਮਜੀਤ ਕੌਰ, ਦੀਪਾਲੀ ਬਾਂਸਲ ਅਤੇ ਸੁਨੀਲ ਸ਼ਰਮਾ ਵੀ ਮੌਜੂਦ ਸਨ।
Mohali
ਮੁਹਾਲੀ ਪੁਲੀਸ ਵੱਲੋਂ ਸ਼ਰਾਬ ਦਾ ਠੇਕਾ ਲੁੱਟਣ ਆਏ ਚਾਰ ਵਿਅਕਤੀ ਅਸਲੇ ਸਮੇਤ ਗ੍ਰਿਫਤਾਰ
ਲੁਟੇਰਿਆਂ ਦਾ ਸਾਹਮਣਾ ਕਰਨ ਵੇਲੇ ਗੋਲੀ ਲੱਗਣ ਨਾਲ ਜਖਮੀ ਹੋ ਗਿਆ ਸੀ ਅਹਾਤੇ ਦਾ ਮਾਲਕ
ਐਸ ਏ ਐਸ ਨਗਰ, 6 ਨਵੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਵਲੋਂ ਢਕੋਲੀ ਇਲਾਕੇ ਵਿੱਚ ਸ਼ਰਾਬ ਦਾ ਠੇਕਾ ਲੁੱਟਣ ਦੇ ਮਾਮਲੇ ਵਿੱਚ 4 ਮੁਲਜਮਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਨਿਸ਼ਾਂਤ ਰਾਣਾ ਵਾਸੀ ਪੰਚਕੂਲਾ, ਮਨਵੀਰ ਵਾਸੀ ਪੰਚਕੂਲਾ, ਵਿਸ਼ਾਲ ਕੁਮਾਰ ਉਰਫ ਕਰੰਡੀ ਵਾਸੀ ਪੰਚਕੂਲਾ ਅਤੇ ਪੰਕਜ ਉਰਫ ਨਿਖਿਲ ਵਾਸੀ ਪੰਚਕੂਲਾ ਵਜੋਂ ਹੋਈ ਹੈ।
ਇਸ ਸਬੰਧੀ ਅੰਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਜਿਲ੍ਹਾ ਪੁਲੀਸ ਮੁਖੀ ਦੀਪਕ ਪਾਰਿਕ ਨੇ ਦੱਸਿਆ ਕਿ ਇਹਨਾਂ ਚਾਰੇ ਮੁਲਜਮਾਂ ਨੂੰ ਸੀ. ਆਈ. ਏ. ਸਟਾਫ ਅਤੇ ਸਬੰਧਤ ਪੁਲੀਸ ਸਟੇਸ਼ਨ ਦੇ ਮੁਖੀ ਵਲੋਂ ਮੁਲਜਮਾਂ ਦੀ ਪੈੜ ਨਪਦਿਆਂ ਕਾਬੂ ਕੀਤਾ ਗਿਆ ਹੈ। ਇਹਨਾਂ ਮੁਲਜਮਾਂ ਕੋਲੋਂ 2 ਪਿਸਤੋਲਾਂ (315 ਬੋਰ ਸਮੇਤ 1 ਜਿੰਦਾ ਕਾਰਤੂਸ ਅਤੇ 2 ਖੋਲ), 2 ਕਮਾਣੀਦਾਰ ਚਾਕੂ ਅਤੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।
ਜਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਉਕਤ ਕਾਬੂ ਮੁਲਜਮਾਂ ਨੇ ਮੁਢਲੀ ਪੁਛਗਿੱਛ ਦੌਰਾਨ ਮੰਨਿਆ ਹੈ ਕਿ ਉਨ੍ਹਾਂ ਨੇ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਨਾਜਾਇਜ ਅਸਲਾ ਕੁਝ ਦਿਨ ਪਹਿਲਾਂ ਹੀ ਯੂਪੀ ਤੋਂ ਮੰਗਵਾਇਆ ਸੀ। ਇਸ ਮਾਮਲੇ ਵਿੱਚ ਗ੍ਰਿਫਤਾਰ ਨਿਸ਼ਾਂਤ ਰਾਣਾ ਵਿਰੁਧ ਪਹਿਲਾਂ ਤੋਂ ਜਾਅਲਸਾਜੀ ਦਾ ਮੁੱਕਦਮਾ ਦਰਜ ਹੈ ਅਤੇ ਦੂਜੇ ਮੁਲਜਮ ਮਨਵੀਰ ਵਿਰੁਧ ਵੀ ਨਾਜਾਇਜ ਸ਼ਰਾਬ ਵੇਚਣ ਦਾ ਮਾਮਲਾ ਦਰਜ਼ ਹੈ। ਇਸੇ ਤਰ੍ਹਾਂ ਮੁਲਜਮ ਵਿਸ਼ਾਲ ਕੁਮਾਰ ਖਿਲਾਫ ਵੀ ਲੜਾਈ ਝਗੜੇ ਦਾ ਮਾਮਲਾ ਦਰਜ਼ ਹੈ।
ਉਨਾਂ ਦਸਿਆ ਕਿ ਇਸ ਮਾਮਲੇ ਵਿੱਚ ਮਨੋਜ ਕੁਮਾਰ ਵਾਸੀ ਪਿੰਡ ਟੱਪਰੀਆਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਮਮਤਾ ਇਨਕਲੇਵ ਢਕੋਲੀ ਵਿਚਲੇ ਸ਼ਰਾਬ ਦੇ ਠੇਕੇ ਤੇ ਉਹ ਉਕਤ ਠੇਕੇ ਵਿੱਚ ਨੌਕਰੀ ਕਰਦਾ ਹੈ। 1 ਨਵੰਬਰ ਦੀ ਰਾਤ ਕਰੀਬ 11 ਵਜੇ ਉਹ ਠੇਕੇ ਤੇ ਖੜਾ ਸੀ, ਅਤੇ ਉਸ ਰਾਤ ਤਿੰਨ ਵਿਅਕਤੀ ਉਸ ਕੋਲ ਆਏ, ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ। ਉਹਨਾਂ ਤਿੰਨ ਵਿਅਕਤੀਆਂ ਨੇ ਉਸ ਨੂੰ ਗਲੇ ਤੋਂ ਫੜ ਲਿਆ ਅਤੇ ਉਸ ਦੀ ਪਿੱਠ ਤੇ ਪਿਸਤੋਲ ਲਗਾ ਕੇ ਧਮਕਾਇਆ। ਉਸ ਵਲੋਂ ਆਪਣੇ ਬਚਾਅ ਵਿੱਚ ਪਿਸਤੋਲ ਵਾਲੇ ਵਿਅਕਤੀ ਨੂੰ ਜੱਫਾ ਮਾਰਿਆ ਤਾਂ ਉਹ ਦੋਵੇਂ ਜਣੇ ਹੇਠਾਂ ਡਿੱਗ ਪਏ। ਇਸ ਦੌਰਾਨ ਬਾਹਰ ਖੜੇ ਵਿਅਕਕਤੀ ਨੇ ਫਾਇਰ ਕਰ ਦਿਤਾ, ਜੋ ਕਿ ਦੀਵਾਰ ਤੇ ਜਾ ਲੱਗਾ। ਗੋਲੀ ਚੱਲਣ ਦੀ ਅਵਾਜ ਸੁਣ ਕੇ ਬੇਸਮੈਂਟ ਵਿੱਚ ਬਣੇ ਅਹਾਤੇ ਦਾ ਮਾਲਕ ਦੀਪਕ ਸੰਧੂ ਬਾਹਰ ਆ ਗਿਆ ਅਤੇ ਉਕਤ ਲੁਟੇਰਿਆਂ ਨੇ ਉਨ੍ਹਾਂ ਨੂੰ ਮਾਰ ਦੇਣ ਦੀ ਨੀਅਤ ਨਾਲ ਦੂਜਾ ਫਾਇਰ ਕਰ ਦਿਤਾ, ਜੋ ਕਿ ਦੀਪਕ ਸੰਧੂ ਦੀ ਛਾਤੀ ਵਿੱਚ ਵੱਜਾ। ਇਸ ਦੌਰਾਨ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ ਅਤੇ ਜਖਮੀ ਦੀਪਕ ਸੰਧੂ ਨੂੰ ਪੀ. ਜੀ. ਆਈ. ਲਿਆਂਦਾ ਗਿਆ। ਇਸ ਮਾਮਲੇ ਵਿੱਚ ਪੁਲੀਸ ਨੇ ਅਣਪਛਾਤੇ ਵਿਅਗਤੀਆਂ ਵਿਰੁਧ ਬੀ ਐਨ ਐਸ ਦੀ ਧਾਰਾ 309 (4), 309 (6), 311, 109 (1), 332 (ਬੀ), 115 (2), 3 (5) ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ਼ ਕੀਤਾ ਗਿਆ।
Mohali
ਰਾਜ ਪੱਧਰੀ ਸਕੂਲ ਖੇਡਾਂ : ਦੂਜੇ ਦਿਨ ਲੜਕੀਆਂ ਦੇ ਹਾਕੀ ਅਤੇ ਲੜਕਿਆਂ ਦੇ ਕ੍ਰਿਕਟ ਦੇ ਪ੍ਰੀ-ਕੁਆਰਟਰ ਫਾਈਨਲ ਗੇੜ ਦੇ ਮੈਚ ਹੋਏ
ਐਸ ਏ ਐਸ ਨਗਰ, 6 ਨਵੰਬਰ (ਸ.ਬ.) ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਸਕੂਲਾਂ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੌਰਾਨ 17 ਸਾਲ ਵਰਗ ਦੀਆਂ ਲੜਕੀਆਂ ਦੇ ਹਾਕੀ ਅਤੇ 19 ਸਾਲ ਉਮਰ ਵਰਗ ਦੇ ਲੜਕਿਆਂ ਦੇ ਕ੍ਰਿਕਟ ਦੇ ਅੱਜ ਪ੍ਰੀ-ਕੁਆਰਟਰ ਫਾਈਨਲ ਗੇੜ ਦੇ ਮੈਚ ਹੋਏ। ਇਨ੍ਹਾਂ ਦੋਵਾਂ ਮੁਕਾਬਲਿਆਂ ਵਿੱਚ ਮੇਜ਼ਬਾਨ ਐੱਸ.ਏ.ਐੱਸ.ਨਗਰ ਦੀਆਂ ਟੀਮਾਂ ਨੇ ਕੁਆਰਟਰ ਫਾਈਨਲ ਵਿੱਚ ਥਾਂ ਪੱਕੀ ਕੀਤੀ ਹੈ।
ਸੈਕਟਰ 63 ਦੇ ਹਾਕੀ ਸਟੇਡੀਅਮ ਵਿੱਚ ਅੱਜ ਹੋਏ ਹਾਕੀ ਦੇ ਪ੍ਰੀ-ਕੁਆਰਟਰ ਫਾਈਨਲ ਗੇੜ ਦੇ ਮੈਚਾਂ ਦਾ ਉਦਘਾਟਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਨੇ ਕੀਤਾ। ਉਨ੍ਹਾਂ ਰੂਪਨਗਰ ਤੇ ਪੀ. ਆਈ. ਐੱਸ. (ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ) ਐਸ ਏ ਐਸ ਨਗਰ ਦੀਆਂ ਪ੍ਰੀ-ਕੁਆਰਟਰ ਫਾਈਨਲ ਖੇਡਣ ਵਾਲੀਆਂ ਟੀਮਾਂ ਨਾਲ ਜਾਣ ਪਹਿਚਾਣ ਕੀਤੀ। ਇਹ ਪਹਿਲੇ ਪ੍ਰੀ-ਕੁਆਰਟਰ ਫਾਈਨਲ ਮੈਚ ਵਿੱਚ ਪੀ.ਆਈ.ਐੱਸ ਮੁਹਾਲੀ ਦੀ ਟੀਮ ਨੇ ਰੂਪਨਗਰ ਨੂੰ 5-0 ਨਾਲ ਮਾਤ ਦਿੱਤੀ। ਇਸ ਗੇੜ ਦੇ ਇੱਕ ਹੋਰ ਮੈਚ ਵਿੱਚ ਪੀ. ਆਈ. ਐੱਸ. ਬਠਿੰਡਾ ਦੀ ਟੀਮ ਨੇ ਫਰੀਦਕੋਟ ਨੂੰ 3-0 ਨਾਲ ਹਰਾਇਆ। ਪ੍ਰੀ-ਕੁਆਰਟਰ ਗੇੜ ਦੇ ਹੋਰਨਾਂ ਮੈਚਾਂ ਵਿੱਚ ਤਰਨਤਾਰਨ ਨੇ ਬਠਿੰਡਾ ਨੂੰ 3-0 ਨਾਲ,ਖਾਲਸਾ ਵਿੰਗ ਸ੍ਰੀ ਅੰਮ੍ਰਿਤਸਰ ਨੇ ਬਰਨਾਲਾ ਨੂੰ 6-0 ਨਾਲ, ਲੁਧਿਆਣਾ ਨੇ ਸੰਗਰੂਰ ਨੂੰ 4-0 ਨਾਲ ਅਤੇ ਮਲੇਰਕੋਟਲਾ ਨੇ ਮੋਗਾ ਨੂੰ 4-0 ਨਾਲ ਹਰਾਇਆ।
ਇਸ ਦੌਰਾਨ ਨਵਦੀਪ ਚੌਧਰੀ ਅਤੇ ਹਰਪ੍ਰੀਤ ਕੌਰ ਨੇ ਦੱਸਿਆ ਕਿ ਪ੍ਰੀ-ਕੁਆਰਟਰ ਗੇੜ ਦੇ ਮੈਚ ਜਿੱਤ ਕੇ ਪੀ. ਆਈ. ਐੱਸ. ਮੁਹਾਲੀ, ਪੀ ਆਈ ਐੱਸ ਬਠਿੰਡਾ, ਤਰਨਤਾਰਨ, ਖਾਲਸਾ ਵਿੰਗ ਸ੍ਰੀ ਅੰਮ੍ਰਿਤਸਰ, ਲੁਧਿਆਣਾ ਤੇ ਮਲੇਰਕੋਟਲਾ ਦੀਆਂ ਟੀਮਾਂ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਪੁੱਜ ਗਈਆਂ ਹਨ।
ਇਸ ਦੌਰਾਨ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਚੱਲ ਰਹੇ 19 ਸਾਲ ਵਰਗ ਦੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦੇ ਅੱਜ ਪ੍ਰੀ-ਕੁਆਰਟਰ ਫਾਈਨਲ ਗੇੜ ਦੇ ਮੈਚ ਖੇਡੇ ਗਏ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕ੍ਰਿਸ਼ਨ ਮਹਿਤਾ ਨੇ ਕੀਤਾ। ਪ੍ਰੀ- ਕੁਆਰਟਰ ਫਾਈਨਲ ਗੇੜ ਦਾ ਪਹਿਲਾ ਮੈਚ ਮੇਜ਼ਬਾਨ ਐਸ ਏ ਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੇਜ਼ਬਾਨ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 203 ਦੌੜਾਂ ਦਾ ਸਕੋਰ ਖੜ੍ਹਾ ਕੀਤਾ। ਇਸਦੇ ਜਵਾਬ ਵਿੱਚ ਫਤਿਹਗੜ੍ਹ ਸਾਹਿਬ ਦੀ ਸਾਰੀ ਟੀਮ ਕੇਵਲ 168 ਦੌੜਾਂ ਬਣਾ ਕੇ ਆਊਟ ਹੋ ਗਈ। ਮੇਜ਼ਬਾਨ ਟੀਮ ਨੇ ਇਹ ਮੈਚ 35 ਦੌੜਾਂ ਦੇ ਅੰਤਰ ਨਾਲ ਜਿੱਤ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ।
ਇੱਕ ਹੋਰ ਮੈਚ ਵਿੱਚ ਲੁਧਿਆਣਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਓਵਰਾਂ ਵਿੱਚ 119 ਦੌੜਾਂ ਬਣਾਈਆਂ ਪਰ ਰੂਪਨਗਰ ਦੀ ਟੀਮ ਕੇਵਲ 115 ਦੌੜਾਂ ਹੀ ਬਣਾ ਸਕੀ ਅਤੇ ਲੁਧਿਆਣਾ ਨੇ ਇਹ ਮੈਚ 4 ਦੌੜਾਂ ਦੇ ਅੰਤਰ ਨਾਲ ਜਿੱਤ ਲਿਆ। ਇਸੇ ਦੌਰਾਨ ਗੁਰਦਾਸਪੁਰ ਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਟੀਮਾਂ ਵਿਚਕਾਰ ਹੋਏ ਮੈਚ ਵਿੱਚ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿੱਚ 132 ਦੌੜਾਂ ਬਣਾਈਆਂ ਜਦਕਿ ਗੁਰਦਾਸਪੁਰ ਦੀ ਟੀਮ ਨੇ 16 ਓਵਰਾਂ ਵਿੱਚ ਇਹ ਟੀਚਾ ਪੂਰਾ ਕਰਦਿਆਂ ਜਿੱਤ ਦਰਜ਼ ਕੀਤੀ।
ਇਸ ਤੋਂ ਪਹਿਲਾਂ ਹੋਏ ਹੋਰਨਾਂ ਮੈਚਾਂ ਵਿੱਚ ਮੋਗਾ ਨੇ ਮਾਨਸਾ ਨੂੰ 7 ਵਿਕਟਾਂ ਨਾਲ,ਫਤਿਹਗੜ੍ਹ ਸਾਹਿਬ ਨੇ ਮਲੇਰਕੋਟਲਾ ਨੂੰ 4 ਵਿਕਟਾਂ ਨਾਲ, ਪਟਿਆਲਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 62 ਦੌੜਾਂ ਨਾਲ ਅਤੇ ਸ਼ਹੀਦ ਭਗਤ ਸਿੰਘ ਨਗਰ ਨੇ ਬਰਨਾਲਾ ਨੂੰ 47 ਦੌੜਾਂ ਦੇ ਅੰਤਰ ਨਾਲ ਮਾਤ ਦਿੱਤੀ। ਇਸੇ ਦੌਰਾਨ ਕ੍ਰਿਸ਼ਨ ਮਹਿਤਾ ਨੇ ਦੱਸਿਆ ਕਿ ਐਸ ਏ ਐਸ ਨਗਰ, ਲੁਧਿਆਣਾ, ਗੁਰਦਾਸਪੁਰ ਤੇ ਮੋਗਾ ਦੀਆਂ ਟੀਮਾਂ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਪੁੱਜ ਗਈਆਂ ਹਨ।
Mohali
ਬਲੌਂਗੀ ਪੁਲੀਸ ਵੱਲੋਂ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਗ੍ਰਿਫਤਾਰ
ਐਸ ਏ ਐਸ ਨਗਰ, 6 ਨਵੰਬਰ (ਜਸਬੀਰ ਸਿੰਘ ਜੱਸੀ) ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਬਲੌਂਗੀ ਪੁਲੀਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਨਵੀਨ ਵਾਸੀ ਪਿੰਡ ਕਿਨਾਲਾ ਜਿਲਾ ਹਿਸਾਰ ਹਰਿਆਣਾ ਵਜੋਂ ਹੋਈ ਹੈ।
ਇਸ ਸਬੰਧੀ ਡੀ. ਐਸ. ਪੀ. ਖਰੜ ਕਰਨ ਸਿੰਘ ਸੰਧੂ ਨੇ ਦਸਿਆ ਕਿ ਪੁਲੀਸ ਨੂੰ ਸਚਿਨ ਸਿੰਘ ਵਾਸੀ ਖਨੋਰੀ ਵਲੋਂ ਸ਼ਿਕਾਇਤ ਮਿਲੀ ਸੀ ਕਿ ਇਕ ਵਿਅਕਤੀ ਲੋਕਾਂ ਨੂੰ ਗੁੰਮਰਾਹ ਕਰਕੇ ਵਿਦੇਸ਼ ਭੇਜਣ ਦੇ ਨਾਮ ਤੇ ਠੱਗੀ ਮਾਰ ਰਿਹਾ ਹੈ। ਸਚਿਨ ਨੇ ਪੁਲੀਸ ਨੂੰ ਦਸਿਆ ਸੀ ਕਿ ਉਸ ਨੇ ਆਪਣੇ ਭਰਾ ਨੂੰ ਕਨੇਡਾ ਭੇਜਣ ਲਈ ਨਵੀਨ ਨੂੰ 10 ਲੱਖ ਰੁਪਏ ਅਤੇ ਆਪਣੇ ਭਰਾ ਦਾ ਪਾਸਪੋਰਟ ਦਿਤਾ ਸੀ। ਨਵੀਨ ਨੇ ਉਸ ਨੂੰ ਕਿਹਾ ਸੀ ਕਿ ਉਸ ਦੇ ਭਰਾ ਨੂੰ ਜਲਦ ਹੀ ਕਨੇਡਾ ਭੇਜ ਦੇਵੇਗਾ।
ਉਹਨਾਂ ਦੱਸਿਆ ਕਿ ਲੋਕਾਂ ਨਾਲ ਠੱਗੀ ਮਾਰਨ ਦੀਆਂ ਸ਼ਿਕਾਇਤਾਂ ਦੀ ਪੜਤਾਲ ਤੋਂ ਬਾਅਦ ਪੁਲੀਸ ਵਲੋਂ ਉਕਤ ਮਾਮਲੇ ਵਿੱਚ ਮੁਲਜਮ ਨਵੀਨ ਕੁਮਾਰ ਨੂੰ ਗ੍ਰਿਫਤਾਰੀ ਕਰ ਲਿਆ ਅਤੇ ਉਸਤੋਂ 20 ਲੱਖ ਰੁਪਏ ਨਕਦ ਅਤੇ ਦੋ ਪਾਸਪੋਰਟ ਬਰਾਮਦ ਕੀਤੇ ਗਏ ਹਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
-
Mohali2 months ago
ਸਾਹਿਤਕਾਰ ਸੁਭਾਸ਼ ਭਾਸਕਰ ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਸੰਪੰਨ
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali1 month ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
International1 month ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National1 month ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Editorial1 month ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ