International
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
International
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
ਆਈਲੈਂਡਜ਼, 5 ਨਵੰਬਰ (ਸ.ਬ.) ਭਾਰਤੀ ਪੇਸ਼ੇਵਰ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਕੇਮੈਨ ਆਈਲੈਂਡਜ਼ ਵਿਚ ਬ੍ਰਿਟੇਨ ਦੇ ਕੋਨੋਰ ਮੈਕਿੰਟੋਸ਼ ਨੂੰ ਹਰਾ ਕੇ ਵਿਸ਼ਵ ਮੁੱਕੇਬਾਜ਼ੀ ਮਹਾਸੰਘ ਦਾ ਸੁਪਰ ਫੀਦਰਵੇਟ ਵਿਸ਼ਵ ਖਿਤਾਬ ਜਿੱਤ ਲਿਆ ਹੈ।
ਸਾਬਕਾ ਓਲੰਪਿਕ ਚਾਂਦੀ ਤਮਗਾ ਜੇਤੂ ਰਾਏ ਜੋਨਸ ਜੂਨੀਅਰ ਦੇ ਅਧੀਨ ਸਿਖਲਾਈ ਲੈਣ ਵਾਲੇ 31 ਸਾਲਾ ਜਾਂਗੜਾ ਨੂੰ ਆਪਣੇ ਪੇਸ਼ੇਵਰ ਕਰੀਅਰ ਵਿੱਚ ਹੁਣ ਤੱਕ ਸਿਰਫ ਇੱਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬ੍ਰਿਟਿਸ਼ ਮੁੱਕੇਬਾਜ਼ ਦੇ ਖਿਲਾਫ ਮੈਚ ਵਿੱਚ, ਉਸ ਨੇ ਜ਼ਿਆਦਾਤਰ ਰਾਊਂਡਾਂ ਵਿੱਚ ਉੱਪਰਲਾ ਹੱਥ ਰੱਖਿਆ ਸੀ।
ਜਾਂਗੜਾ ਨੇ ਸ਼ੁਰੂ ਤੋਂ ਹੀ ਜ਼ਬਰਦਸਤ ਪੰਚ ਲਾਏ ਅਤੇ 10 ਰਾਊਂਡਾਂ ਦੌਰਾਨ ਆਪਣੀ ਤਾਕਤ ਬਰਕਰਾਰ ਰੱਖੀ। ਦੂਜੇ ਪਾਸੇ ਬ੍ਰਿਟਿਸ਼ ਮੁੱਕੇਬਾਜ਼ ਨੇ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਸੰਘਰਸ਼ ਕੀਤਾ। ਕੋਨੋਰ ਨੇ ਵਾਪਸੀ ਕਰਨ ਦੀ ਕੋਸ਼ਿਸ਼ ਕੀਤੀ ਪਰ ਜਾਂਗੜਾ ਨੇ ਜ਼ਿਆਦਾਤਰ ਦੌਰ ਤੱਕ ਬੜ੍ਹਤ ਬਣਾਈ ਰੱਖੀ।
ਜਾਂਗੜਾ ਨੇ ਮੀਡੀਆ ਰਿਲੀਜ਼ ਵਿੱਚ ਕਿਹਾ ਕਿ ਇਹ ਮੇਰੇ ਕਰੀਅਰ ਦੀ ਸਭ ਤੋਂ ਵੱਡੀ ਜਿੱਤ ਹੈ। ਇਸ ਨੂੰ ਹਾਸਲ ਕਰਨ ਲਈ ਮੈਂ ਸਾਲਾਂ ਬੱਧੀ ਮਿਹਨਤ ਕੀਤੀ। ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਂ ਦੇਸ਼ ਦਾ ਨਾਂ ਰੌਸ਼ਨ ਕਰ ਸਕਿਆ।
ਹਰਿਆਣਾ ਦੇ ਰਹਿਣ ਵਾਲੇ ਜਾਂਗੜਾ ਨੇ 2021 ਵਿੱਚ ਆਪਣੇ ਪੇਸ਼ੇਵਰ ਮੁੱਕੇਬਾਜ਼ੀ ਦੀ ਸ਼ੁਰੂਆਤ ਕੀਤੀ ਸੀ। ਉਸ ਨੂੰ ਉਮੀਦ ਹੈ ਕਿ ਇਹ ਖਿਤਾਬ ਹੋਰ ਭਾਰਤੀ ਮੁੱਕੇਬਾਜ਼ਾਂ ਨੂੰ ਪੇਸ਼ੇਵਰ ਬਣਨ ਲਈ ਪ੍ਰੇਰਿਤ ਕਰੇਗਾ।
ਉਸ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਹ ਖਿਤਾਬ ਦੇਸ਼ ਦੇ ਹੋਰ ਮੁੱਕੇਬਾਜ਼ਾਂ ਲਈ ਰਾਹ ਖੋਲ੍ਹੇਗਾ ਅਤੇ ਉਹ ਵੀ ਪੇਸ਼ੇਵਰ ਮੁੱਕੇਬਾਜ਼ੀ ਵਿੱਚ ਆਪਣਾ ਕਰੀਅਰ ਬਣਾਉਣ ਦਾ ਫੈਸਲਾ ਕਰਨਗੇ। ਸਾਡੇ ਮੁੱਕੇਬਾਜ਼ ਚੰਗੇ ਹਨ ਅਤੇ ਉਨ੍ਹਾਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਜੇਕਰ ਉਸ ਨੂੰ ਚੰਗੇ ਪ੍ਰਮੋਟਰ ਅਤੇ ਮੈਨੇਜਰ ਮਿਲ ਜਾਣ ਤਾਂ ਉਹ ਵਿਸ਼ਵ ਚੈਂਪੀਅਨ ਵੀ ਬਣ ਸਕਦਾ ਹੈ।
ਜਾਂਗੜਾ ਨੇ ਆਪਣੇ ਪੇਸ਼ੇਵਰ ਕਰੀਅਰ ਵਿੱਚ ਹੁਣ ਤੱਕ 12 ਵਿੱਚੋਂ 11 ਮੁਕਾਬਲੇ ਜਿੱਤੇ ਹਨ, ਜਿਸ ਵਿੱਚ ਸੱਤ ਨਾਕਆਊਟ ਜਿੱਤਾਂ ਸ਼ਾਮਲ ਹਨ। ਉਸਨੇ ਇੱਕ ਸ਼ੁਕੀਨ ਮੁੱਕੇਬਾਜ਼ ਵਜੋਂ 2014 ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ।
International
ਮੂਧੇ ਮੂੰਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 900 ਤੋਂ ਵੱਧ ਅੰਕ ਟੁੱਟਿਆ, ਨਿਫਟੀ 23,995 ਤੇ ਬੰਦ
ਮੁੰਬਈ, 4 ਨਵੰਬਰ (ਸ.ਬ.) ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਅੱਜ ਸੈਂਸੈਕਸ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਸੈਂਸੈਕਸ 941.88 ਅੰਕ ਦੀ ਗਿਰਾਵਟ ਨਾਲ 78,782.24 ਦੇ ਪੱਧਰ ਤੇ ਬੰਦ ਹੋਇਆ ਹੈ। ਦੂਜੇ ਪਾਸੇ ਨਿਫਟੀ ਵੀ 309 ਅੰਕ ਡਿੱਗ ਕੇ 23,995.35 ਦੇ ਪੱਧਰ ਤੇ ਬੰਦ ਹੋਇਆ ਹੈ।
ਸੈਂਸੇਕਸ ਦੇ 30 ਵਿੰਚੋਂ 29 ਅਤੇ ਨਿਫਟੀ ਦੇ 50 ਵਿੰਚੋਂ 42 ਸ਼ੇਅਰ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ। ਬੈਂਕਿੰਗ, ਵਿੱਤੀ ਅਤੇ ਆਈ ਟੀ ਦੇ ਸ਼ੇਅਰ ਸਭ ਤੋਂ ਜ਼ਿਆਦਾ ਡਿੱਗੇ ਹਨ। ਕਿਹਾ ਜਾ ਰਿਹਾ ਹੈ ਕਿ ਭਲਕੇ ਹੋਣ ਵਾਲੀ ਅਮਰੀਕੀ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਨਿਵੇਸ਼ਕ ਸਾਵਧਾਨੀ ਵਰਤ ਰਹੇ ਹਨ।
ਦੀਵਾਲੀ ਦੇ ਮੌਕੇ ਤੇ 1 ਨਵੰਬਰ ਨੂੰ ਸ਼ੇਅਰ ਬਾਜ਼ਾਰ ਵਿੱਚ ਇਕ ਘੰਟੇ ਦੇ ਮੁਹਰਤ ਕਾਰੋਬਾਰ ਦੌਰਾਨ ਸੈਂਸੈਕਸ 335 ਅੰਕ ਵੱਧ ਕੇ 79,724 ਤੇ ਬੰਦ ਹੋਇਆ ਸੀ ਅਤੇ ਨਿਫਟੀ 99 ਅੰਕ ਵੱਧ ਕੇ 24,304 ਤੇ ਬੰਦ ਹੋਇਆ ਸੀ।
International
ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਇੱਕ ਹਫਤੇ ਲਈ ਬੰਦ
ਲਾਹੌਰ, 4 ਨਵੰਬਰ (ਸ.ਬ.) ਲਹਿੰਦੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਵਿਗੜਦੀ ਹਵਾ ਦੀ ਗੁਣਵੱਤਾ ਅਤੇ ਧੂੰਏਂ ਦੇ ਕਾਰਨ ਪ੍ਰਾਇਮਰੀ ਸਕੂਲਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਸੂਬੇ ਅਤੇ ਲਾਹੌਰ ਵਿੱਚ ਪੰਜਵੀਂ ਜਮਾਤ ਤੱਕ ਦੇ ਸਾਰੇ ਸਕੂਲ ਇੱਕ ਹਫ਼ਤੇ ਲਈ ਬੰਦ ਕਰ ਦਿੱਤਾ ਹੈ। ਸੀਨੀਅਰ ਸੂਬਾਈ ਮੰਤਰੀ ਮਰੀਅਮ ਔਰੰਗਜ਼ੇਬ ਨੇ ਇਹ ਐਲਾਨ ਕੀਤਾ ਹੈ। ਪਾਕਿਸਤਾਨ ਸਰਕਾਰ ਨੇ ਇਸ ਲਈ ਚੜ੍ਹਦੇ ਪੰਜਾਬ ਨੂੰ ਜ਼ਿੰਮੇਵਾਰ ਦੱਸਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਮੁੱਦਾ ਉਠਾਉਣ ਦੀ ਗੱਲ ਵੀ ਕਹੀ ਸੀ।
ਸੂਬਾਈ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਹੈ ਜਦੋਂ ਲਾਹੌਰ ਅਤੇ ਪੰਜਾਬ ਸੂਬੇ ਹਵਾ ਪ੍ਰਦੂਸ਼ਣ ਦੇ ਗੰਭੀਰ ਪੱਧਰ ਨਾਲ ਜੂਝ ਰਹੇ ਹਨ। ਇੱਥੇ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਯਾਨੀ ਖ਼ਤਰਨਾਕ ਪੱਧਰ ਤੱਕ ਵਧ ਗਈ ਹੈ। ਇਸ ਕਾਰਨ ਇਲਾਕਾ ਨਿਵਾਸੀਆਂ ਖਾਸ ਕਰਕੇ ਬੱਚਿਆਂ ਦੀ ਸਿਹਤ ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਦੇ ਨਾਲ ਹੀ ਸੂਬਾਈ ਮੰਤਰੀ ਮਰੀਅਮ ਔਰੰਗਜ਼ੇਬ ਨੇ ਇਸ ਸੰਕਟ ਦੌਰਾਨ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਹੈ।
ਪਾਕਿਸਤਾਨ ਦੀ ਹਵਾ ਦੀ ਗੁਣਵੱਤਾ ਦੀਆਂ ਰਿਪੋਰਟਾਂ ਦਰਸਾਉਂਦੀਆਂ ਹਨ ਕਿ ਲਾਹੌਰ ਲਗਾਤਾਰ ਵਿਸ਼ਵ ਪੱਧਰ ਤੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਇੱਕ ਹੈ। ਇਸ ਕਾਰਨ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਸੂਬਾਈ ਮੰਤਰੀ ਮਰੀਅਮ ਔਰੰਗਜ਼ੇਬ ਨੇ ਹਵਾ ਦੇ ਵਿਗੜਦੇ ਪੱਧਰ ਕਾਰਨ ਮਾਪਿਆਂ ਨੂੰ ਇਸ ਸਮੇਂ ਦੌਰਾਨ ਬੱਚਿਆਂ ਨੂੰ ਘਰ ਦੇ ਅੰਦਰ ਰੱਖਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਮਾਪਿਆਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਇਸ ਸਮੇਂ ਦੌਰਾਨ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਖਾਸ ਕਰਕੇ ਛੋਟੇ ਬੱਚਿਆਂ ਲਈ ਜ਼ਰੂਰੀ ਕਦਮ ਚੁੱਕਣ ਤੇ ਜ਼ੋਰ ਦਿੱਤਾ ਗਿਆ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਸਥਿਤੀ ਦੀ ਨਿਗਰਾਨੀ ਕਰਨ ਅਤੇ ਧੂੰਏਂ ਨਾਲ ਨਜਿੱਠਣ ਲਈ ਉਪਾਅ ਲਾਗੂ ਕਰਨ ਲਈ ਵਾਤਾਵਰਣ ਸੁਰੱਖਿਆ ਵਿਭਾਗ ਨਾਲ ਮਿਲ ਕੇ ਕੰਮ ਕਰ ਰਹੀ ਹੈ।
ਮਰੀਅਮ ਔਰੰਗਜ਼ੇਬ ਨੇ ਅੱਗੇ ਕਿਹਾ ਕਿ ਵਿਗੜਦੀ ਹਵਾ ਦੀ ਗੁਣਵੱਤਾ ਅਤੇ ਧੂੰਏਂ ਦੀ ਸਥਿਤੀ ਕਾਰਨ ਸਕੂਲਾਂ ਨੂੰ ਬੰਦ ਕਰਨਾ ਇੱਕ ਅਸਥਾਈ ਉਪਾਅ ਹੈ। ਜਦਕਿ ਸਰਕਾਰ ਪ੍ਰਦੂਸ਼ਣ ਦੇ ਵਧਦੇ ਪੱਧਰ ਨੂੰ ਘੱਟ ਕਰਨ ਲਈ ਯਤਨਸ਼ੀਲ ਹੈ। ਇਸ ਦੇ ਨਾਲ ਹੀ ਧੂੰਏਂ ਦੀ ਵਿਗੜਦੀ ਸਥਿਤੀ ਕਾਰਨ ਸੂਬਾਈ ਸਰਕਾਰ ਨੇ ਇਸ ਨੂੰ ਸਮੌਗ ਆਫ਼ਤ ਕਰਾਰ ਦਿੱਤਾ ਹੈ।
-
Mohali2 months ago
ਸਾਹਿਤਕਾਰ ਸੁਭਾਸ਼ ਭਾਸਕਰ ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ ਸੰਪੰਨ
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali1 month ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
International1 month ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National1 month ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Editorial1 month ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ