Connect with us

Mohali

ਰਾਜ ਪੱਧਰੀ ਸਕੂਲ ਖੇਡਾਂ ਦੌਰਾਨ ਹੋਏ ਕੁਆਟਰ ਫਾਈਨਲ ਮੁਕਾਬਲੇ

Published

on

 

ਹਾਕੀ ਵਿੱਚ ਮੁਹਾਲੀ, ਬਠਿੰਡਾ, ਮਲੇਰਕੋਟਲਾ ਅਤੇ ਪਟਿਆਲਾ ਅਤੇ ਕ੍ਰਿਕਟ ਵਿੱਚ ਫਰੀਦਕੋਟ, ਸ੍ਰੀ ਅੰਮ੍ਰਿਤਸਰ ਸਾਹਿਬ, ਮੋਗਾ ਤੇ ਲੁਧਿਆਣਾ ਦੀਆਂ ਟੀਮਾਂ ਸੈਮੀਫਾਈਨਲ ਵਿੱਚ

ਐਸ.ਏ.ਐਸ.ਨਗਰ,7 ਨਵੰਬਰ (ਸ.ਬ.) ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਸਕੂਲਾਂ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੇ ਤੀਜੇ ਦਿਨ ਅੱਜ 17 ਸਾਲ ਵਰਗ ਦੀਆਂ ਲੜਕੀਆਂ ਦੇ ਹਾਕੀ ਅਤੇ 19 ਸਾਲ ਉਮਰ ਵਰਗ ਦੇ ਲੜਕਿਆਂ ਦੇ ਕ੍ਰਿਕਟ ਦੇ ਕੁਆਰਟਰ ਫਾਈਨਲ ਗੇੜ ਦੇ ਮੈਚ ਕਰਵਾਏ ਗਏ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਡਾ: ਗਿੰਨੀ ਦੁੱਗਲ ਦੀ ਅਗਵਾਈ ਅਤੇ ਦੇਖਰੇਖ ਹੇਠ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਦੌਰਾਨ ਹਾਕੀ ਦੇ ਕੁਆਰਟਰ ਫਾਈਨਲ ਗੇੜ ਦੇ ਮੈਚਾਂ ਵਿੱਚ ਅੱਜ ਕੁਆਰਟਰ ਫਾਈਨਲ ਗੇੜ ਦਾ ਪਹਿਲਾ ਮੈਚ ਪੀ.ਆਈ.ਐਸ. ਮੁਹਾਲੀ ਤੇ ਤਰਨਤਾਰਨ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਮੁਹਾਲੀ ਦੀ ਟੀਮ 1-0 ਨਾਲ ਜੇਤੂ ਰਹੀ। ਕੁਆਰਟਰ ਫਾਈਨਲ ਗੇੜ ਦੇ ਹੋਰਨਾਂ ਮੈਚਾਂ ਵਿੱਚ ਪੀ. ਆਈ. ਐਸ. ਬਠਿੰਡਾ ਦੀ ਟੀਮ ਨੇ ਖਾਲਸਾ ਵਿੰਗ ਸ੍ਰੀ ਅੰਮ੍ਰਿਤਸਰ ਦੀ ਟੀਮ ਨੂੰ ਇੱਕ ਪਾਸੜ ਮੈਚ ਵਿੱਚ 6-0 ਦੇ ਫਰਕ ਨਾਲ, ਮਲੇਰਕੋਟਲਾ ਨੇ ਐਸ. ਏ. ਆਈ. ਬਾਦਲ ਦੀ ਟੀਮ ਨੂੰ 3-0 ਨਾਲ ਅਤੇ ਪਟਿਆਲਾ ਨੇ ਲੁਧਿਆਣਾ ਦੀ ਟੀਮ ਨੂੰ 2-0 ਦੇ ਅੰਤਰ ਨਾਲ ਹਰਾਇਆ। ਇਸ ਦੌਰਾਨ ਨਵਦੀਪ ਚੌਧਰੀ ਅਤੇ ਹਰਪ੍ਰੀਤ ਕੌਰ ਨੇ ਦੱਸਿਆ ਕਿ ਜੇਤੂ ਰਹੀਆਂ ਮੁਹਾਲੀ, ਬਠਿੰਡਾ,ਮਲੇਰਕੋਟਲਾ ਅਤੇ ਪਟਿਆਲਾ ਦੀਆਂ ਟੀਮਾਂ ਨੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ।

ਦੂਜੇ ਪਾਸੇ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਚੱਲ ਰਹੇ 19 ਸਾਲ ਵਰਗ ਦੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦੇ ਅੱਜ ਹੋਏ ਕੁਆਰਟਰ ਫਾਈਨਲ ਗੇੜ ਦਾ ਪਹਿਲਾ ਮੈਚ ਫਰੀਦਕੋਟ ਤੇ ਮੁਹਾਲੀ ਦੀਆਂ ਟੀਮਾਂ ਵਿਚਕਾਰ ਹੋਇਆ। ਇਸ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਫਰੀਦਕੋਟ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 160 ਦੌੜਾਂ ਬਣਾਈਆਂ ਜਿਸਦੇ ਜਵਾਬ ਵਿੱਚ ਮੁਹਾਲੀ ਦੀ ਟੀਮ 134 ਦੌੜਾਂ ਹੀ ਬਣਾ ਸਕੀ। ਸ੍ਰੀ ਅੰਮ੍ਰਿਤਸਰ ਸਾਹਿਬ ਤੇ ਗੁਰਦਾਸਪੁਰ ਦੀਆਂ ਟੀਮਾਂ ਵਿਚਕਾਰ ਖੇਡੇ ਗਏ ਦੂਜੇ ਮੈਚ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ 20 ਓਵਰਾਂ ਵਿੱਚ 262 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬੱਲੇਬਾਜ਼ ਆਯੂਸ਼ ਰਾਵਤ ਨੇ 37 ਗੇਂਦਾਂ ਵਿੱਚ ਟੂਰਨਾਮੈਂਟ ਦਾ ਪਹਿਲਾ ਸੈਂਕੜਾ ਜੜਿਆ ਜਦਕਿ ਕ੍ਰਿਸ਼ਨ ਚੌਹਾਨ ਨੇ 73(37) ਦੌੜਾਂ ਦਾ ਯੋਗਦਾਨ ਪਾਇਆ। ਇਸਦੇ ਜਵਾਬ ਵਿੱਚ ਗੁਰਦਾਸਪੁਰ ਦੀ ਟੀਮ 159 ਦੌੜਾਂ ਹੀ ਬਣਾ ਸਕੀ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੇ ਇਹ ਮੈਚ 103 ਦੌੜਾਂ ਦੇ ਵੱਡੇ ਅੰਤਰ ਨਾਲ ਜਿੱਤ ਲਿਆ ਹੋਰਨਾਂ ਮੈਚਾਂ ਵਿੱਚ ਮੋਗਾ ਨੇ ਪਟਿਆਲਾ ਨੂੰ 7 ਵਿਕਟਾਂ ਨਾਲ ਅਤੇ ਲੁਧਿਆਣਾ ਨੇ ਜਲੰਧਰ ਨੂੰ ਹਰਾਇਆ। ਇਸ ਮੌਕੇ ਕ੍ਰਿਸ਼ਨ ਮਹਿਤਾ ਨੇ ਦੱਸਿਆ ਕਿ ਫਰੀਦਕੋਟ, ਸ੍ਰੀ ਅੰਮ੍ਰਿਤਸਰ ਸਾਹਿਬ, ਮੋਗਾ ਤੇ ਲੁਧਿਆਣਾ ਦੀਆਂ ਟੀਮਾਂ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਪੁੱਜ ਗਈਆਂ ਹਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending