National
ਬਦਮਾਸ਼ਾਂ ਵੱਲੋਂ ਦੋ ਦੋਸਤਾਂ ਤੇ ਗੋਲੀਬਾਰੀ, ਇੱਕ ਦੀ ਮੌਤ
ਨਵੀਂ ਦਿੱਲੀ, 9 ਨਵੰਬਰ (ਸ.ਬ.) ਵੈਲਕਮ ਥਾਣਾ ਖੇਤਰ ਦੇ ਕਬੀਰ ਨਗਰ ਵਿੱਚ ਬੀਤੀ ਰਾਤ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਫੈਕਟਰੀ ਤੋਂ ਖਾਣਾ ਲੈਣ ਲਈ ਸਕੂਟਰੀ ਤੇ ਘਰ ਜਾ ਰਹੇ ਤਿੰਨ ਦੋਸਤਾਂ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਵਪਾਰੀ ਤੇ ਉਸ ਦੇ ਦੋਸਤ ਨੂੰ ਗੋਲ਼ੀ ਮਾਰ ਦਿੱਤੀ ਗਈ। ਬਦਮਾਸ਼ਾਂ ਨੇ ਉਸ ਨੂੰ ਲਹੂ-ਲੁਹਾਨ ਛੱਡ ਦਿੱਤਾ ਤੇ ਉਸ ਦਾ ਮੋਬਾਈਲ ਤੇ ਸਕੂਟਰ ਲੁੱਟ ਲਿਆ।
ਲੁਟੇਰੇ ਆਪਣਾ ਮੋਟਰਸਾਈਕਲ ਮੌਕੇ ਤੇ ਹੀ ਛੱਡ ਗਏ। ਜ਼ਖ਼ਮੀ ਹਾਲਤ ਵਿੱਚ ਜੀਨਸ ਕਾਰੋਬਾਰੀ ਨਦੀਮ ਤੇ ਉਸ ਦੇ ਦੋਸਤ ਨੂੰ ਜੀਟੀਬੀ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਨਦੀਮ ਨੂੰ ਮ੍ਰਿਤਕ ਐਲਾਨ ਦਿੱਤਾ।
ਵੈਲਕਮ ਥਾਣਾ ਪੁਲੀਸ ਨੇ ਕਤਲ ਤੇ ਇਰਾਦਾ ਕਤਲ ਦੀ ਧਾਰਾ ਤਹਿਤ ਐਫ.ਆਈ.ਆਰ. ਪੁਲੀਸ ਨੇ ਮੌਕੇ ਤੋਂ ਤਿੰਨ ਕਾਰਤੂਸ ਤੇ ਮੁਲਜ਼ਮ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਨ੍ਹਾਂ ਬਦਮਾਸ਼ਾਂ ਦੇ ਹੌਂਸਲੇ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕਾਰੋਬਾਰੀ ਦਾ ਕਤਲ ਕਰਨ ਤੋਂ ਬਾਅਦ ਇਨ੍ਹਾਂ ਦੋਸ਼ੀਆਂ ਨੇ ਜੋਤੀ ਨਗਰ ਥਾਣਾ ਖੇਤਰ ਵਿੱਚ ਰਾਹੁਲ ਨਾਂ ਦੇ ਨੌਜਵਾਨ ਘਰ ਬਾਹਰ ਗੋਲ਼ੀਆਂ ਚਲਾ ਦਿੱਤੀਆਂ। ਪੁਲੀਸ ਨੇ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਪੁਲੀਸ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਲਿਖਿਆ ਗਿਆ ਹੈ ਕਿ ਬੀਤੀ ਰਾਤ ਡੀਡੀ ਨੰਬਰ-13 ਏ ਰਾਹੀਂ ਇੱਕ ਪੀਸੀਆਰ ਕਾਲ ਆਈ ਸੀ। ਜਿਸ ਵਿੱਚ ਦੱਸਿਆ ਗਿਆ ਕਿ 3 ਲੜਕੇ ਮੋਟਰਸਾਈਕਲ ਤੇ ਆਏ ਤੇ ਉਨ੍ਹਾਂ ਨੇ ਉਸ ਦੇ ਭਰਾ ਨਦੀਮ ਉਰਫ ਬੌਬੀ ਤੇ ਉਸ ਦੇ ਦੋਸਤ ਸਾਹਨਵਾਜ਼ ਤੇ ਗੋਲ਼ੀਆਂ ਚਲਾ ਦਿੱਤੀਆਂ। ਉਸ ਦੇ ਭਰਾ ਨਦੀਮ ਨੂੰ ਜੀਟੀਬੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਸ ਦੇ ਦੋਸਤ ਸਾਹਨਵਾਜ਼ ਦੀ ਸੱਜੀ ਲੱਤ ਵਿੱਚ ਗੋਲ਼ੀ ਲੱਗੀ ਹੈ।
ਐਸਓਸੀ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਆਈਓ ਨੂੰ 3 ਖ਼ਾਲੀ ਕਾਰਤੂਸ, 1 ਕੱਟੇ ਹੋਏ ਧਾਤੂ ਦੇ ਟੁਕੜੇ, ਚੱਪਲਾਂ ਦਾ ਇੱਕ ਜੋੜਾ, ਖ਼ੂਨ ਤੇ ਇੱਕ ਸਪਲੈਂਡਰ ਮੋਟਰਸਾਈਕਲ ਮਿਲਿਆ।
ਕਰਾਈਮ ਟੀਮ ਤੇ ਐਫਐਸਐਲ ਟੀਮ ਵੱਲੋਂ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਗਿਆ ਤੇ ਮੌਕੇ ਤੋਂ ਸਬੂਤ ਜ਼ਬਤ ਕੀਤੇ ਗਏ। ਪੁੱਛ-ਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਮੁਲਜ਼ਮ ਪੀੜਤਾ ਦਾ ਸਕੂਟਰ ਖੋਹ ਕੇ ਮੌਕੇ ਤੇ ਹੀ ਛੱਡ ਗਏ ਸਨ।
National
ਬੁਲਡੋਜ਼ਰ ਐਕਸ਼ਨ ਤੇ ਸੁਪਰੀਮ ਕੋਰਟ ਸਖ਼ਤ, ਬਿਨਾਂ ਸੁਣਵਾਈ ਜਾਇਦਾਦ ਢਾਹੁਣ ਨੂੰ ਦੱਸਿਆ ਗੈਰਸੰਵਿਧਾਨਕ
ਜਾਇਦਾਦਾਂ ਢਾਹੁਣ ਦੇ ਮਾਮਲੇ ਵਿੱਚ ਪੂਰੇ ਦੇਸ਼ ਲਈ ਦਿਸ਼ਾ-ਨਿਰਦੇਸ਼ ਜਾਰੀ
ਨਵੀਂ ਦਿੱਲੀ, 13 ਨਵੰਬਰ (ਸ.ਬ.) ਸੁਪਰੀਮ ਕੋਰਟ ਨੇ ਬੁਲਡੋਜ਼ਰ ਨਿਆਂ ਉੱਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਜਾਇਦਾਦਾਂ ਢਾਹੁਣ ਬਾਰੇ ਪੂਰੇ ਦੇਸ਼ ਵਿਚ ਲਾਗੂ ਹੋਣ ਵਾਲੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਰਬਉੱਚ ਕੋਰਟ ਨੇ ਕਿਹਾ ਕਿ ਕਾਰਜਪਾਲਿਕਾ ਦੇ ਅਧਿਕਾਰੀ ਜੱਜ ਨਹੀਂ ਬਣ ਸਕਦੇ, ਮੁੁਲਜ਼ਮ ਨੂੰ ਦੋਸ਼ੀ ਕਰਾਰ ਨਹੀਂ ਦੇ ਸਕਦੇ ਤੇ ਉਸ ਦਾ ਘਰ ਨਹੀਂ ਢਾਹ ਸਕਦੇ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਲੋਕਾਂ ਦੇ ਘਰ ਸਿਰਫ਼ ਇਸ ਲਈ ਢਾਹ ਦਿੱਤੇ ਜਾਣ ਕਿ ਉਹ ਮੁਲਜ਼ਮ ਜਾਂ ਦੋਸ਼ੀ ਹਨ, ਤਾਂ ਇਹ ਪੂਰੀ ਤਰ੍ਹਾਂ ਗੈਰਸੰਵਿਧਾਨਕ ਹੋਵੇਗਾ। ਜਸਟਿਸ ਗਵਈ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਔਰਤਾਂ ਤੇ ਬੱਚੇ ਰਾਤ ਭਰ ਸੜਕਾਂ ਤੇ ਰਹਿਣ, ਇਹ ਕੋਈ ਚੰਗੀ ਗੱਲ ਨਹੀਂ ਹੈ। ਬੈਂਚ ਨੇ ਹੁਕਮ ਦਿੱਤਾ ਕਿ ਕਾਰਨ ਦੱਸੋ ਨੋਟਿਸ ਦਿੱਤੇ ਬਗੈਰ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ ਤੇ ਨੋਟਿਸ ਜਾਰੀ ਕੀਤੇ ਜਾਣ ਦੇ 15 ਦਿਨਾਂ ਅੰਦਰ ਵੀ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ। ਬੈਂਚ ਨੇ ਕਿਹਾ ਕਿ ਜਾਇਦਾਦ/ਸੰਪਤੀ ਢਾਹੁਣ ਦੀ ਕਾਰਵਾਈ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇ। ਬੈਂਚ ਨੇ ਸਾਫ਼ ਕਰ ਦਿੱਤਾ ਕਿ ਜੇ ਕਿਸੇ ਸਰਕਾਰੀ ਜ਼ਮੀਨ ਉੱਤੇ ਗੈਰਕਾਨੂੰਨੀ ਉਸਾਰੀ ਕੀਤੀ ਹੋਵੇ ਜਾਂ ਅਦਾਲਤ ਨੇ ਇਸ ਨੂੰ ਢਾਹੁਣ ਦਾ ਹੁਕਮ ਦਿੱਤਾ ਹੋਵੇ ਤਾਂ ਉਥੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਬੈਂਚ ਨੇ ਕਿਹਾ ਕਿ ਸੰਵਿਧਾਨ ਤੇ ਫੌਜਦਾਰੀ ਕਾਨੂੰਨ ਦੇ ਦਾਇਰੇ ਵਿਚ ਮੁਲਜ਼ਮਾਂ ਤੇ ਦੋਸ਼ੀਆਂ ਨੂੰ ਕੁਝ ਅਧਿਕਾਰ ਤੇ ਸੁਰੱਖਿਆ ਪ੍ਰਾਪਤ ਹੈ। ਸੁਪਰੀਮ ਕੋਰਟ ਨੇ ਦੇਸ਼ ਵਿਚ ਜਾਇਦਾਦਾਂ ਢਾਹੁਣ ਲਈ ਦਿਸ਼ਾ-ਨਿਰਦੇਸ਼ ਤੈਅ ਕਰਨ ਨਾਲ ਸਬੰਧਤ ਅਪੀਲ ਉੱਤੇ ਇਹ ਹੁਕਮ ਜਾਰੀ ਕੀਤੇ ਹਨ।
National
ਮਾਲ ਗੱਡੀ ਪਟੜੀ ਤੋਂ ਉਤਰੀ, 20 ਟਰੇਨਾਂ ਰੱਦ
ਹੈਦਰਾਬਾਦ, 13 ਨਵੰਬਰ (ਸ.ਬ.) ਇਕ ਮਾਲ ਗੱਡੀ ਦੇ ਪਟੜੀ ਤੋਂ ਉਤਰਨ ਕਾਰਨ 20 ਯਾਤਰੀ ਟਰੇਨਾਂ ਨੂੰ ਰੱਦ ਕਰਨਾ ਪਿਆ। ਦੱਖਣੀ ਮੱਧ ਰੇਲਵੇ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਤੇਲੰਗਾਨਾ ਦੇ ਪੇਡਾਪੱਲੀ ਜ਼ਿਲੇ ਦੀ ਹੈ। ਐਸਸੀਆਰ ਨੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਲੋਹੇ ਨਾਲ ਭਰੀ ਮਾਲ ਗੱਡੀ ਦੇ 11 ਡੱਬੇ ਰਾਘਵਪੁਰਮ ਅਤੇ ਰਾਮਗੁੰਡਮ ਵਿਚਕਾਰ ਪਟੜੀ ਤੋਂ ਉਤਰ ਗਏ।
ਐਸਸੀਆਰ ਜ਼ੋਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਮਾਲ ਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ 20 ਯਾਤਰੀ ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ, ਜਿਨ੍ਹਾਂ ਵਿਚ 4 ਰੇਲਗੱਡੀਆਂ ਨੂੰ ਅੰਸ਼ਿਕ ਤੌਰ ਤੇ ਰੱਦ ਕਰ ਕੀਤਾ ਗਿਆ ਅਤੇ 10 ਦੇ ਰੂਟ ਬਦਲੇ ਗਏ। ਇਸ ਤੋਂ ਇਲਾਵਾ ਦੋ ਟਰੇਨਾਂ ਦਾ ਸਮਾਂ ਬਦਲਿਆ ਗਿਆ ਅਤੇ ਤਿੰਨ ਨੂੰ ਮੰਜ਼ਿਲ ਤੇ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਟੜੀਆਂ ਦੀ ਮੁਰੰਮਤ ਅਤੇ ਰੇਲ ਆਵਾਜਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
National
ਜੰਮੂ-ਕਸ਼ਮੀਰ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
ਸ਼੍ਰੀਨਗਰ, 13 ਨਵੰਬਰ (ਸ.ਬ.) ਜੰਮੂ-ਕਸ਼ਮੀਰ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿਚ ਸੀ ਅਤੇ ਇਹ ਸਵੇਰੇ 10.43 ਵਜੇ ਦੇ ਕਰੀਬ ਮਹਿਸੂਸ ਕੀਤਾ ਗਿਆ। ਕਸ਼ਮੀਰ ਘਾਟੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਘਰਾਂ ਤੋਂ ਬਾਹਰ ਆ ਗਏ।
-
Mohali2 months ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
Mohali2 months ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
National2 months ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Editorial2 months ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ
-
International2 months ago
ਕੈਨੇਡਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
-
Mohali2 months ago
ਇਪਟਾ ਦੀ ਭਵਿੱਖ ਦੀਆਂ ਸਰਗਰਮੀਆ ਉਲੀਕਣ ਵਾਸਤੇ 28-29 ਸਤੰਬਰ ਨੂੰ ਕਟਕ ਵਿਖੇ ਹੋਵੇਗੀ ਨੈਸ਼ਨਲ ਕਮੇਟੀ ਦੀ ਮੀਟਿੰਗ
-
Mohali2 months ago
ਭਗਤ ਪੂਰਨ ਸਿੰਘ ਸੁਸਾਇਟੀ ਵੱਲੋਂ 28 ਸਤੰਬਰ ਨੂੰ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ